Notice: Function _load_textdomain_just_in_time was called incorrectly. Translation loading for the jnews domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u902433967/domains/ozinews.in/public_html/english/wp-includes/functions.php on line 6114
ਬਰਗਾੜੀ ਬੇਅਦਬੀ ਮਾਮਲੇ ਵਿੱਚ ਡੇਰਾ ਮੁਖੀ ਸਮੇਤ ਕਿਸੇ ਨੂੰ ਵੀ ਕਲੀਨ ਚਿੱਟ ਨਹੀਂ ਦਿੱਤੀ ਗਈ: ਐਸਆਈਟੀ ਚੀਫ਼ ਪਰਮਾਰ - Ozi News
  • Login
Monday, June 23, 2025
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home DELHI

ਬਰਗਾੜੀ ਬੇਅਦਬੀ ਮਾਮਲੇ ਵਿੱਚ ਡੇਰਾ ਮੁਖੀ ਸਮੇਤ ਕਿਸੇ ਨੂੰ ਵੀ ਕਲੀਨ ਚਿੱਟ ਨਹੀਂ ਦਿੱਤੀ ਗਈ: ਐਸਆਈਟੀ ਚੀਫ਼ ਪਰਮਾਰ

admin by admin
July 14, 2021
in DELHI, HARYANA, INDIA, PUNJAB, WORLD
0
ਬਰਗਾੜੀ ਬੇਅਦਬੀ ਮਾਮਲੇ ਵਿੱਚ ; ਵਿਸ਼ੇਸ਼ ਜਾਂਚ ਟੀਮ ਵੱਲੋਂ ਫਰੀਦਕੋਟ ਅਦਾਲਤ ਅੱਗੇ ਚਲਾਨ ਪੇਸ਼

file photo

0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 14 ਜੁਲਾਈ (ਸ਼ਿਵ ਨਾਰਾਇਣ ਜਾਂਗੜਾ) : ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਬੇਅਦਬੀ ਸਬੰਧੀ ਕੇਸਾਂ ਦੀ ਜਾਂਚ ਸਹੀ ਦਿਸ਼ਾ ਵੱਲ ਵੱਧ ਰਹੀ ਹੈ, ਇਸ ਗੱਲ ‘ਤੇ ਜ਼ੋਰ ਦਿੰਦਿਆਂ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸ.ਆਈ.ਟੀ) ਦੇ ਮੁਖੀ ਐਸਪੀਐਸ ਪਰਮਾਰ ਨੇ ਸੋਸ਼ਲ ਮੀਡੀਆ ਦੇ ਗਲ਼ਤ ਪ੍ਰਾਪਾਗੰਡੇ ਨੂੰ ਨਕਾਰਦਿਆਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਜਾਂ ਕਿਸੇ ਹੋਰ ਵਿਅਕਤੀ ਨੂੰ ਕਲੀਨ ਚਿੱਟ ਦੇਣ ਤੋਂ ਇਨਕਾਰ ਕੀਤਾ ਹੈ।

ਮੀਡੀਆ ਵਿੱਚ ਵੱਖ-ਵੱਖ ਸਮੂਹਾਂ/ਵਿਅਕਤੀਆਂ ਦੀਆਂ ਟਿੱਪਣੀਆਂ ‘ਤੇ ਪ੍ਰਤੀਕਰਮ ਦਿੰਦਿਆਂ ਐਸ.ਆਈ.ਟੀ. ਮੁਖੀ ਨੇ ਕਿਹਾ ਕਿ ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ ਹੈ ਅਤੇ ਜੇਕਰ ਚੱਲ ਰਹੀ ਜਾਂਚ ਦੌਰਾਨ ਕਿਸੇ ਵੀ ਸਮੇਂ ਕਿਸੇ ਵੀ ਵਿਅਕਤੀ ਵਿਰੁੱਧ ਸਬੂਤ ਮਿਲਦੇ ਹਨ ਤਾਂ ਅਜਿਹੇ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

ਸ੍ਰੀ ਪਰਮਾਰ ਨੇ ਦੱਸਿਆ ਕਿ ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਨਾਲ ਸਬੰਧਤ ਤਿੰਨ ਮਾਮਲਿਆਂ ਦੀ ਜਾਂਚ ਅਜੇ ਵੀ ਚੱਲ ਰਹੀ ਹੈ। ਥਾਣਾ ਬਾਜਾਖਾਨਾ ਵਿਖੇ ਦਰਜ ਐਫਆਈਆਰ ਨੰ. 128/2015 ਦੇ ਚਲਾਨ ਅਨੁਸਾਰ, ਇਹ ਸਪੱਸ਼ਟ ਤੌਰ ‘ਤੇ ਦਰਸਾਇਆ ਗਿਆ ਹੈ ਕਿ ਜੇਕਰ ਬੇਅਦਬੀ ਸਬੰਧੀ ਕੇਸਾਂ ਲਈ ਚੱਲ ਰਹੀ ਜਾਂਚ ਦੌਰਾਨ ਕਿਸੇ ਦੇ ਵਿਰੁੱਧ ਕੋਈ ਸਬੂਤ ਸਾਹਮਣੇ ਆਉਂਦਾ ਹੈ ਤਾਂ ਉਸ ਨੂੰ ਗ੍ਰਿਫਤਾਰ ਕੀਤਾ ਜਾਵੇਗਾ ਅਤੇ ਉਸ ਵਿਰੁੱਧ ਪੂਰਕ ਚਲਾਨ ਪੇਸ਼ ਕੀਤੇ ਜਾਣਗੇ। ਦੱਸਣਯੋਗ ਹੈ ਕਿ ਇਹ ਜਾਂਚ ਮੌਜੂਦਾ ਐਸਆਈਟੀ ਨੇ ਫਰਵਰੀ 2021 ਦੇ ਅੰਤ ਵਿੱਚ ਦਾਇਰ ਕੀਤੇ ਕੇਸ ਨੂੰ ਮੁੜ ਪ੍ਰਾਪਤ ਕਰਨ ਤੋਂ ਬਾਅਦ ਸ਼ੁਰੂ ਕੀਤੀ ਸੀ।

ਇਸ ਭਾਵਨਾਤਮਕ ਮਾਮਲੇ ਸੰਬੰਧੀ ਗਲ਼ਤ ਅਤੇ ਗੈਰ-ਜ਼ਿੰਮੇਵਾਰਾਨਾ ਜਾਣਕਾਰੀ ਫੈਲਾਉਣ ਖਿਲਾਫ਼ ਸਾਵਧਾਨ ਕਰਦਿਆਂ ਐਸਆਈਟੀ ਚੀਫ਼ ਨੇ ਮੀਡੀਆ ਅਤੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਕੋਈ ਵੀ ਬਿਨ੍ਹਾਂ ਪੁਸ਼ਟੀ ਵਾਲੀ ਰਿਪੋਰਟ ਨੂੰ ਪ੍ਰਕਾਸ਼ਤ ਕਰਨ ਤੋਂ ਪਹਿਲਾਂ ਜਾਂ ਕਿਸੇ ਵਿਰੁੱਧ ਕੋਈ ਗੈਰ-ਅਧਿਕਾਰਤ ਦੋਸ਼ ਲਗਾਉਣ ਤੋਂ ਪਹਿਲਾਂ ਸੰਜਮ ਦੀ ਵਰਤੋਂ ਕਰਨ।

ਸ੍ਰੀ ਪਰਮਾਰ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਦੇ ਮੁਖੀ ਨੂੰ ਥਾਣਾ ਬਾਜਾਖਾਨਾ ਦੀ ਐਫਆਈਆਰ ਨੰਬਰ 63/2015 ਵਿਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ। ਉਹਨਾਂ ਅੱਗੇ ਕਿਹਾ ਕਿ ਇਸ ਮਾਮਲੇ ਵਿਚ ਵੀ ਉਕਤ ਐਸਆਈਟੀ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਕਿਸੇ ਨੂੰ ਵੀ ਕਲੀਨ ਚਿੱਟ ਨਹੀਂ ਦਿੱਤੀ ਗਈ।

ਜ਼ਿਕਰਯੋਗ ਹੈ ਕਿ ਬੇਅਦਬੀ ਸਬੰਧੀ ਕੇਸਾਂ ਦੀ ਜਾਂਚ ਲਈ ਗਠਿਤ ਵਿਸ਼ੇਸ਼ ਐਸਆਈਟੀ ਨੇ ਪਿਛਲੇ ਸ਼ੁੱਕਰਵਾਰ ਨੂੰ ਜੇਐਮਆਈਸੀ ਫ਼ਰੀਦਕੋਟ ਦੀ ਅਦਾਲਤ ਵਿੱਚ ਐਫਆਈਆਰ 128/2015 ਦੇ ਤਹਿਤ ਬੇਅਦਬੀ ਦੇ ਇੱਕ ਕੇਸ ਵਿੱਚ ਪਹਿਲਾ ਚਲਾਨ ਪੇਸ਼ ਕੀਤਾ ਸੀ ਅਤੇ ਇਸ ਸਬੰਧੀ 6 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਕੇਸ ਦੀ ਅਗਲੀ ਸੁਣਵਾਈ 20 ਜੁਲਾਈ ਲਈ ਨਿਰਧਾਰਤ ਕੀਤੀ ਗਈ ਹੈ।
ਇਹਨਾਂ ਛੇ ਮੁਲਜ਼ਮਾਂ ਵਿੱਚ ਸੁਖਜਿੰਦਰ ਸਿੰਘ ਉਰਫ ਸੰਨੀ, ਸ਼ਕਤੀ ਸਿੰਘ, ਬਲਜੀਤ ਸਿੰਘ, ਨਿਸ਼ਾਨ ਸਿੰਘ, ਰਣਜੀਤ ਸਿੰਘ ਉਰਫ ਭੋਲਾ ਅਤੇ ਪਰਦੀਪ ਸਿੰਘ ਸ਼ਾਮਲ ਹਨ, ਜਿਹਨਾਂ ਨੂੰ 16.05.2021 ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਐਸਆਈਟੀ ਦੁਆਰਾ ਕੀਤੀ ਗਈ ਜਾਂਚ ਅਨੁਸਾਰ, ਇਹ ਸਾਰੇ ਮੁੱਖ ਤੌਰ ‘ਤੇ ਜੁਰਮ ਵਿੱਚ ਸ਼ਾਮਲ ਸਨ।

ਤਿੰਨ ਹੋਰ ਮੁਲਜ਼ਮ ਹਰਸ਼ ਧੂਰੀ, ਸੰਦੀਪ ਬਰੇਟਾ ਅਤੇ ਪਰਦੀਪ ਕਲੇਰ ਪਹਿਲਾਂ ਹੀ ਥਾਣਾ ਬਾਜਾਖਾਨਾ ਵਿਖੇ ਦਰਜ ਐਫਆਈਆਰ ਨੰਬਰ 63 ਮਿਤੀ 2.06.2015 ਨੂੰ ਆਈਪੀਸੀ ਦੀ ਧਾਰਾ 380, 295-ਏ, 414, 451, 201, 120-ਬੀ ਵਿੱਚ ਭਗੌੜੇ ਹਨ। ਇਹ ਮੁਲਜ਼ਮ ਗ੍ਰਿਫਤਾਰੀ ਤੋਂ ਬੱਚ ਰਹੇ ਹਨ ਅਤੇ ਇਹਨਾਂ ਨੂੰ ਗ੍ਰਿਫ਼ਤਾਰ ਕਰਨ ਦੀ ਜ਼ਰੂਰਤ ਹੈ। ਇਹਨਾਂ ਦੀ ਗ੍ਰਿਫਤਾਰੀ ਨਾਲ ਪੂਰੀ ਸਾਜਿਸ਼ ਦਾ ਪਰਦਾਫਾਸ਼ ਹੋਣ ਦੀ ਸੰਭਾਵਨਾ ਹੈ। ਐਸਆਈਟੀ ਦੇ ਮੁਖੀ ਨੇ ਅੱਗੇ ਕਿਹਾ ਕਿ ਅਗਲੇਰੀ ਜਾਂਚ ਦੌਰਾਨ ਹੋਰ ਮੁਲਜ਼ਮਾਂ ਦੀ ਭੂਮਿਕਾ ਵੀ ਸਪੱਸ਼ਟ ਹੋ ਜਾਵੇਗੀ।

Post Views: 38
  • Facebook
  • Twitter
  • WhatsApp
  • Telegram
  • Facebook Messenger
  • Copy Link
Tags: any evidence comes against anyone in BARGARI sacrilege casescases of sacrilege of Sri Guru Granth Sahib Special Investigation Team (SIT) Chief SPS Parmarclean chit to Dera head Gurmeet Ram RahimDera Sacha Sauda head UNDER investigation IN BARGARI SACRILEGE CASEINVESTIGATIONS STILL ON; NO CLEAN CHIT TO ANYONE INCLUDING DERA HEAD IN BARGARI SACRILEGE CASEPolice Station Bajakhanarejecting claims to contrary as malicious social media propagandasix accused Sukhjinder Singh @ Sunny Shakti Singh Baljit Singh Nishan Singh Ranjit Singh @ Bhola and Pardeep Singh IN BARGARI SACRILEGE CASEThree accused Harsh Dhuri Sandeep Bareta and Pardeep Kler evading arrestED IN BARGARI SACRILEGE CASEthree cases pertaining to Bargari and Burj Jawahar Singh Wala are still open
Previous Post

Phoenix Accounting & Tax Services

Next Post

ਪੰਜਾਬ ਪੁਲਿਸ ਵੱਲੋਂ ਗੈਰ ਕਾਨੂੰਨੀ ਹਥਿਆਰਾਂ ਦੇ ਮਡਿਊਲ ਦਾ ਪਰਦਾਫਾਸ਼

Next Post
ADGP SRIVASTAVA RELINQUISHES ADDITIONAL CHARGE AS ADGP/TECHNICAL SERVICES

ਪੰਜਾਬ ਪੁਲਿਸ ਵੱਲੋਂ ਗੈਰ ਕਾਨੂੰਨੀ ਹਥਿਆਰਾਂ ਦੇ ਮਡਿਊਲ ਦਾ ਪਰਦਾਫਾਸ਼

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In