ਚੰਡੀਗੜ (ਪ੍ਰੈਸ ਕਿ ਤਾਕਤ) ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਜ਼ਿਲਾ ਸਦਰ ਮੁਕਾਮਾਂ ‘ਤੇ ਝੰਡਾ ਲਹਿਰਾਉਣ ਸਬੰਧੀ ਮੰਤਰੀਆਂ ਦੀਆਂ ਲਗਾਈਆਂ ਡਿਊਟੀਆਂ ਵਿਚ ਅੰਸ਼ਕ ਸੋਧ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਨਵੇਂ ਪ੍ਰੋਗਰਾਮ ਅਨੁਸਾਰ ਸਹਿਕਾਰਤਾ ਅਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸੰਗਰੂਰ ਦੀ ਥਾਂ ਗੁਰਦਾਸਪੁਰ ਵਿਖੇ ਝੰਡਾ ਲਹਿਰਾਉਣਗੇ ਜਦਕਿ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਗੁਰਦਾਸਪੁਰ ਦੀ ਥਾਂ ਸੰਗਰੂਰ ਵਿਖੇ ਝੰਡਾ ਲਹਿਰਾਉਣਗੇ।