ਪਟਿਆਲਾ, 18 ਜੁਲਾਈ (ਪ੍ਰੈਸ ਕੀ ਤਾਕਤ ਬਿਉਰੋ) : ਜ਼ਿਲ੍ਹਾ ਪਟਿਆਲਾ ਵਿਚੱ 62 ਕੋਵਿਡ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਕੋਵਿਡ ਸੈਂਪਲਾ ਦੀਆਂ ਪ੍ਰਾਪਤ 800 ਦੇ ਕਰੀਬ ਰਿਪੋਰਟਾਂ ਵਿੱਚੋਂ 62 ਕੋਵਿਡ ਪਾਜ਼ੇਟਿਵ ਪਾਏ ਗਏ ਹਨ।ਜਿਸ ਨਾਲ ਜ਼ਿਲ੍ਹੇ ਵਿੱਚ ਪਾਜ਼ੇਟਿਵ ਕੇਸਾਂ ਦੀ ਗਿਣਤੀ 901 ਹੋ ਗਈ ਹੈ। ਉਹਨਾਂ ਦੱਸਿਆਂ ਕਿ ਮਿਸ਼ਨ ਫਤਿਹ ਤਹਿਤ ਅੱਜ ਜ਼ਿਲ੍ਹੇ ਦੇ 20 ਕੋਵਿਡ ਮਰੀਜ ਜੋ ਕਿ ਆਪਣਾ 17 ਦਿਨਾਂ ਦਾ ਆਈਸੋਲੇਸ਼ਨ ਸਮਾਂ ਪੂਰਾ ਕਰਕੇ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜ਼ਿਲ੍ਹੇ ਵਿੱਚ ਕੋਵਿਡ ਤੋਂ ਠੀਕ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਹੁਣ 376 ਹੋ ਗਈ ਹੈ।
ਪਾਜ਼ੇਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆਂ ਕਿ ਇਹਨਾਂ 62 ਕੇਸਾਂ ਵਿੱਚੋਂ 34 ਪਟਿਆਲਾ ਸ਼ਹਿਰ, 2 ਨਾਭਾ, 7 ਰਾਜਪੁਰਾ, 4 ਸਮਾਣਾ, 2 ਪਾਤੜਾਂ ਅਤੇ 13 ਵੱਖ-ਵੱਖ ਪਿੰਡਾਂ ਤੋਂ ਹਨ।ਇਹਨਾਂ ਵਿਚੋਂ 32 ਪਾਜ਼ੇਟਿਵ ਕੇਸਾਂ ਦੇੇ ਸੰਪਰਕ ਵਿੱਚ ਆਉਣ ਅਤੇ ਕੰਟੈਨਮੈਂਟ ਜ਼ੋਨ ਵਿੱਚੋਂ ਲਏ ਸੈਂਪਲਾਂ ਵਿਚੋਂ ਪੋਜਟਿਵ ਪਾਏ ਗਏ ਹਨ, 1 ਵਿਦੇਸ਼ ਤੋਂ ਆਉਣ, 29 ਨਵੇਂ ਕੇਸ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਸ਼ਾਮਲ ਹਨ।ਪਟਿਆਲਾ ਦੇ ਫਰੈਂਡਜ ਐਨਕਲੈਵ ਤੋਂ ਚਾਰ, ਬਾਬੂ ਜੀਵਨ ਸਿੰਘ ਕਲੋਨੀ ਤੋਂ ਤਿੰਨ, ਮੋਦੀ ਸ਼ਾਪਿੰਗ ਪਲਾਜਾ, ਸੇਵਕ ਕਲੋਨੀ, ਮਜੀਠੀਆਂ ਐਨਕਲੈਵ ਤੋਂ ਦੋ-ਦੋ, ਯਾਦਵਿੰਦਰਾ ਕਲੋਨੀ, ਪਾਸੀ ਰੋਡ, ਗੁਰੁ ਨਾਨਕ ਨਗਰ, ਜਗਦੀਸ਼ ਕਲੋਨੀ, ਪੰਜਾਬੀ ਬਾਗ, ਪ੍ਰਤਾਪ ਨਗਰ, ਰਣਜੀਤ ਨਗਰ, ਗੋਬਿੰਦ ਨਗਰ, ਜੈ ਜਵਾਨ ਕਲੋਨੀ, ਹੀਰਾ ਨਗਰ, ਨਵੀਂ ਬਸਤੀ ਬਡੁੰਗਰ, ਖੇੜੀਜਟਾਂ, ਤੇਗ ਕਲੋਨੀ, ਲਹਿਲ ਕਲੋਨੀ, ਉਪਕਾਰ ਨਗਰ, ਦਰਸ਼ਨ ਸਿੰਘ ਨਗਰ, ਯਾਦਵਿੰਦਰਾ ਇਨਕਲੇਵ, ਆਦਰਸ਼ ਕਲੋਨੀ, ਲਾਹੋਰੀ ਗੇਟ, ਗੁਰਬਖਸ਼ ਕਲੋਨੀ, ਮਾਡਲ ਟਾਉਨ ਤੋਂ ਇੱਕ ਇੱਕ ਕੋਵਿਡ ਪੋਜਟਿਵ ਕੇਸ ਰਿਪੋਰਟ ਹੋਏ ਹਨ।
ਰਾਜਪੁਰਾ ਦੇ ਡਾਲੀਮਾ ਵਿਹਾਰ ਤੋਂ ਤਿੰਨ, ਗਾਂਧੀ ਕਲੋਨੀ, ਦਸ਼ਮੇਸ਼ ਕਲੋਨੀ, ਕਨਿਕਾ ਗਾਰਡਨ, ਪੁਰਾਣਾ ਰਾਜਪੁਰਾ ਤੋਂ ਇੱਕ ਇੱਕ, ਸਮਾਣਾ ਦੇ ਕ੍ਰਿਸ਼ਨਾ ਬਸਤੀ ਤੋਂ ਦੋ, ਪੀਰਗੜੀ ਮੁਹੱਲਾ ਅਤੇ ਅਨੰਦ ਨਗਰ ਤੋਂ ਇੱਕ ਇੱਕ ਪੋਜਟਿਵ ਕੇਸ ਰਿਪੋਰਟ ਹੋਇਆ ਹੈ। ਇਸੇ ਤਰਾਂ ਨਾਭਾ ਦੇ ਪ੍ਰੇਮ ਨਗਰ ਅਤੇ ਥੇੜੀਆਂ ਸਟਰੀਟ ਤੋਂ ਇੱਕ-ਇੱਕ ਅਤੇ 13 ਪੋਜਟਿਵ ਕੇਸ ਵੱਖ ਵੱਖ ਪਿੰਡਾਂ ਤੋਂ ਰਿਪੋਰਟ ਹੋਏ ਹਨ। ਇਹਨਾਂ ਕੇਸਾਂ ਵਿਚ ਦੋ ਪੁਲਿਸ ਮੁਲਾਜਮ ਵੀ ਸ਼ਾਮਲ ਹੈ।ਉਹਨਾਂ ਦਸਿਆਂ ਕਿ ਪੋਜਟਿਵ ਆਏ ਇਹਨਾਂ ਕੇਸਾਂ ਨੂੰ ਨਵੀਆਂ ਗਾਈਡਲਾਈਨਜ਼ ਅਨੁਸਾਰ ਕੋਵਿਡ ਕੇਅਰ ਸੈਂਟਰ/ ਹੋਮ ਆਈਸੋਲੇਸ਼ਨ/ ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ।ਸਿਵਲ ਸਰਜਨ ਡਾ. ਮਲਹੋਤਰਾ ਨੇ ਕਿਹਾ ਕਿ ਪੋਜਟਿਵ ਆਏ ਕੇਸਾਂ ਦੇ ਨੇੜਲੇ ਸੰਪਰਕ ਵਿਚ ਆਉਣ ਵਾਲਿਆਂ ਦੀ ਸਿਹਤ ਵਿਭਾਗ ਵੱਲੋ ਬੜੀ ਬਰੀਕੀ ਨਾਲ ਟਰੇਸਿੰਗ ਕੀਤੀ ਜਾ ਰਹੀ ਹੈ।
ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ ਸਮੂਹ ਸਿਹਤ ਸੰਸਥਾਂਵਾ ਦੇ ਸਟਾਫ ਜਿਹਨਾਂ ਵਿਚ ਵੱਡੀ ਗਿਣਤੀ ਪੈਰਾ ਮੈਡੀਕਲ ਸਟਾਫ ਅਤੇ ਆਸ਼ਾ ਦੀ ਸੀ, ਵੱਲੋ ਘਰ ਘਰ ਜਾ ਕੇ ਲੋਕਾਂ ਨੂੰ ਕੋਵਿਡ ਸਬੰਧੀ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਇਹ ਮੁਹਿੰਮ ਲੋਕਾਂ ਦੀ, ਲੋਕਾਂ ਵੱਲੋ ਤੇਂ ਲੋਕਾਂ ਲਈ ਹੈ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਜੀ ਦੇ ਮਿਸ਼ਨ ਫਤਿਹ ਤਹਿਤ ਕੋਵਿਡ ਤੇਂ ਜਿੱਤ ਪ੍ਰਾਪਤ ਕਰਨ ਲਈ ਸਾਰਿਆਂਦਾ ਸਹਿਯੋਗ ਜਰੂਰੀ ਹੈ।
ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਕਿਹਾ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 34887 ਸੈਂਪਲ ਲਏ ਜਾ ਚੁੱਕੇ ਹਨ। ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 901 ਕੋਵਿਡ ਪੋਜਟਿਵ, 32138 ਨੈਗਟਿਵ ਅਤੇ 1757 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।ਪੋਜਟਿਵ ਕੇਸਾਂ ਵਿੱਚੋਂ 15 ਪੋਜਟਿਵ ਕੇਸ ਦੀ ਮੋਤ ਹੋ ਚੁੱਕੀ ਹੈ, 376 ਕੇਸ ਠੀਕ ਹੋ ਚੁੱਕੇ ਹਨ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 510 ਹੈ।