Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਅਨਲੌਕ-4 : ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਵੱਲੋਂ ਵੀਕ ਐਂਡ ਕਰਫ਼ਿਊ 30 ਸਤੰਬਰ ਤੱਕ ਜਾਰੀ ਰੱਖਣ ਦੇ ਆਦੇਸ਼ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Tuesday, February 24, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਅਨਲੌਕ-4 : ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਵੱਲੋਂ ਵੀਕ ਐਂਡ ਕਰਫ਼ਿਊ 30 ਸਤੰਬਰ ਤੱਕ ਜਾਰੀ ਰੱਖਣ ਦੇ ਆਦੇਸ਼

admin by admin
September 1, 2020
in PUNJAB
0
ਬਰਸਾਤਾਂ ਦੇ ਮੌਸਮ ‘ਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹੇ ‘ਚ 7 ਕੰਟਰੋਲ ਰੂਮ ਸਥਾਪਿਤ   ਡਿਪਟੀ ਕਮਿਸ਼ਨਰ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

* ਰੋਜ਼ਾਨਾ ਸ਼ਾਮ 7 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫ਼ਿਊ ਵੀ ਰਹੇਗਾ ਜਾਰੀ
* ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਾਰੀਆਂ ਦੁਕਾਨਾਂ ਸ਼ਾਮ 6:30 ਵਜੇ ਤੱਕ ਖੁੱਲ੍ਹ ਸਕਣਗੀਆਂ

ਪਟਿਆਲਾ, 1 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ) : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਇੱਕ ਹੁਕਮ ਜਾਰੀ ਕਰਦਿਆ ਨਗਰ ਨਿਗਮ ਪਟਿਆਲਾ ਅਤੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਵਾਲੇ ਸ਼ਹਿਰਾਂ ਦੀ ਹਦੂਦ ਅੰਦਰ ਸ਼ਨੀਵਾਰ ਅਤੇ ਐਤਵਾਰ ਨੂੰ ਜਾਰੀ ਕਰਫ਼ਿਊ ਨੂੰ 30 ਸਤੰਬਰ ਤੱਕ ਵਧਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਹੁਕਮਾਂ ਮੁਤਾਬਕ ਨਗਰ ਨਿਗਮ ਪਟਿਆਲਾ ਅਤੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਵਾਲੇ ਸ਼ਹਿਰਾਂ ਦੀ ਹਦੂਦ ਅੰਦਰ ਪਹਿਲਾਂ ਤੋਂ ਲਾਗੂ ਰਾਤ ਦਾ ਕਰਫਿਊ ਸ਼ਾਮ 7 ਵਜੇ ਤੋਂ ਸਵੇਰੇ 5 ਵਜੇ ਤੱਕ ਵੀ ਜਾਰੀ ਰਹੇਗਾ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਿਲੇ ਆਦੇਸ਼ਾਂ ਤਹਿਤ ਜਾਰੀ ਹੁਕਮਾਂ ‘ਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ ਕਿ ਸਾਰੀਆਂ ਦੁਕਾਨਾਂ ਅਤੇ ਸ਼ਾਪਿੰਗ ਮਾਲਜ ਸੋਮਵਾਰ ਤੋਂ ਸ਼ੁਕਰਵਾਰ ਤੱਕ ਸ਼ਾਮ 6:30 ਵਜੇ ਤੱਕ ਖੋਲੇ ਜਾ ਸਕਣਗੇ ਜਦੋਂਕਿ ਸ਼ਨੀਵਾਰ ਤੇ ਐਤਵਾਰ ਨੂੰ ਇਹ ਬੰਦ ਰਹਿਣਗੇ। ਜਦੋਂਕਿ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਸ਼ਨੀਵਾਰ ਤੇ ਐਤਵਾਰ ਵੀ ਖੁੱਲ ਸਕਣਗੀਆਂ।
ਇਸੇ ਤਰ੍ਹਾਂ ਧਾਰਮਿਕ ਸਥਾਨ, ਸਪੋਰਟਸ ਤੇ ਪਬਲਿਕ ਕੰਪਲੈਕਸ, ਰੈਸਟੋਰੈਂਟ (ਸ਼ਨੀਵਾਰ ਅਤੇ ਐਤਵਾਰ ਸਿਰਫ਼ ਹੋਮ ਡਲਿਵਰੀ ਕੀਤੀ ਜਾ ਸਕੇਗੀ) ਅਤੇ ਸ਼ਰਾਬ ਦੇ ਠੇਕੇ ਰੋਜ਼ਾਨਾ ਸ਼ਾਮ 6:30 ਵਜੇ ਤੱਕ ਖੋਲ੍ਹੇ ਜਾ ਸਕਣਗੇ ਪਰੰਤੂ ਹੋਟਲ 24 ਘੰਟੇ ਖੁੱਲ੍ਹੇ ਰੱਖੇ ਜਾ ਸਕਣਗੇ। ਜਦੋਂਕਿ ਜ਼ਰੂਰੀ ਸੇਵਾਵਾਂ, ਸਿਹਤ, ਖੇਤੀਬਾੜੀ, ਡੇਅਰੀ ਫਾਰਮ ਤੇ ਮੱਛੀ ਪਾਲਣ ਸਬੰਧੀ ਗਤੀਵਿਧੀਆਂ, ਬੈਕ, ਏ.ਟੀ.ਐਮਜ., ਸਟਾਕ ਮਾਰਕੀਟ, ਬੀਮਾ ਕੰਪਨੀਆਂ, ਆਨ ਲਾਈਨ ਸਿੱਖਿਆ, ਉਸਾਰੀ ਸਨਅਤ ਸਮੇਤ ਪ੍ਰਾਈਵੇਟ ਅਤੇ ਸਰਕਾਰੀ ਦਫ਼ਤਰਾਂ ਨੂੰ ਕਰਫ਼ਿਊ ਤੋਂ ਛੋਟ ਹੋਵੇਗੀ।
ਹਾਲਾਂਕਿ, ਬਹੁਤ ਸਾਰੀਆਂ ਗਤੀਵਿਧੀਆਂ ਜਿਵੇਂ ਮਲਟੀਪਲ ਸ਼ਿਫਟਾਂ, ਰਾਸ਼ਟਰੀ ਅਤੇ ਰਾਜ ਮਾਰਗਾਂ ‘ਤੇ ਵਿਅਕਤੀਆਂ ਅਤੇ ਚੀਜ਼ਾਂ ਦੀ ਆਵਾਜਾਈ ਅਤੇ ਬੱਸਾਂ, ਰੇਲ ਗੱਡੀਆਂ ਅਤੇ ਹਵਾਈ ਜਹਾਜ਼ਾਂ ਤੋਂ ਉਤਰਨ ਤੋਂ ਬਾਅਦ ਮਾਲ ਨੂੰ ਉਤਾਰਨ ਅਤੇ ਵਿਅਕਤੀਆਂ ਨੂੰ ਆਪੋ ਆਪਣੇ ਸਥਾਨਾਂ ‘ਤੇ ਜਾਣ ਸਮੇਤ ਜ਼ਰੂਰੀ ਕੰਮਾਂ ਦੀ ਆਗਿਆ ਹੋਵੇਗੀ। ਬੋਰਡਾਂ, ਯੂਨੀਵਰਸਿਟੀਆਂ ਜਾਂ ਲੋਕ ਸੇਵਾ ਕਮਿਸ਼ਨ ਜਾਂ ਕਿਸੇ ਹੋਰ ਸੰਸਥਾ ਦੇ ਦਾਖਲੇ ਜਾਂ ਹੋਰ ਸਾਰੇ ਇਮਤਿਹਾਨਾਂ ਲਈ ਵਿਦਿਆਰਥੀਆਂ ਤੇ ਸਬੰਧਤ ਵਿਅਕਤੀਆਂ ਨੂੰ ਵੀ ਛੋਟ ਹੋਵੇਗੀ।
ਸ੍ਰੀ ਕੁਮਾਰ ਅਮਿਤ ਨੇ ਕਿਹਾ ਹੈ ਕਿ 30 ਸਤੰਬਰ ਤੱਕ ਸਿਰਫ ਵਿਆਹ ਤੇ ਅੰਤਿਮ ਸੰਸਕਾਰ ਦੀਆਂ ਰਸਮਾਂ ਨੂੰ ਛੱਡ ਕੇ ਜ਼ਿਲ੍ਹੇ ਭਰ ਵਿੱਚ ਸੀ.ਆਰ.ਪੀ.ਸੀ. ਦੀ ਧਾਰਾ 144 ਤਹਿਤ ਹਰ ਤਰ੍ਹਾਂ ਦੇ ਇਕੱਠ ਕਰਨ ਉਤੇ ਪਾਬੰਦੀ ਹੋਵੇਗੀ। ਵਿਆਹਾਂ ਲਈ ਕੇਵਲ 30 ਜਣੇ ਅਤੇ ਅੰਤਮ ਅਰਦਾਸ/ਸ਼ਰਧਾਂਜਲੀ ਲਈ 20 ਜਣਿਆਂ ਦਾ ਇਕੱਠ ਹੀ ਹੋ ਸਕੇਗਾ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਜਦੋਂਕਿ ਇਸ ਮਹੀਨੇ ਦੇ ਅੰਤ ਤੱਕ ਸਾਰੇ ਸਰਕਾਰੀ ਤੇ ਪ੍ਰਾਈਵੇਟ ਦਫ਼ਤਰ ਕੇਵਲ 50 ਫੀਸਦੀ ਸਟਾਫ ਨਾਲ ਖੁੱਲ੍ਹ ਸਕਣਗੇ। ਉਨ੍ਹਾਂ ਕਿਹਾ ਕਿ ਦਫ਼ਤਰਾਂ ‘ਚ ਲੋਕਾਂ ਦੀ ਆਵਾਜਾਈ ਨੂੰ ਘੱਟ ਕਰਨ ਲਈ ਉਤਸ਼ਾਹਤ ਕੀਤਾ ਜਾਵੇਗਾ, ਇਸ ਲਈ ਆਨ ਲਾਇਨ ਪੰਜਾਬ ਸ਼ਿਕਾਇਤ ਨਿਪਟਾਰਾ ਸਿਸਟਮ ਵੀ ਲਾਗੂ ਕਰ ਦਿੱਤਾ ਗਿਆ ਹੈ ਤਾਂ ਕਿ ਲੋਕ ਆਪਣੀਆਂ ਸ਼ਿਕਾਇਤਾਂ ਆਨ ਲਾਇਨ ਹੀ ਦਾਖਲ ਕਰਨ ਅਤੇ ਦਫ਼ਤਰਾਂ ‘ਚ ਲੋਕਾਂ ਦੀ ਆਮਦ ਘੱਟ ਤੋਂ ਘੱਟ ਹੀ ਹੋਵੇ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਬੱਸਾਂ ਤੇ ਹੋਰ ਜਨਤਕ ਆਵਾਜਾਈ ਦੇ ਸਾਧਨਾਂ ਨੂੰ 50 ਫੀਸਦੀ ਸਮਰੱਥਾ ਅਤੇ ਨਿੱਜੀ ਚਾਰ ਪਹੀਆ ਵਾਹਨ ਨੂੰ ਪ੍ਰਤੀ ਵਾਹਨ ਤਿੰਨ ਸਵਾਰੀਆਂ ਨਾਲ ਚਲਾਉਣ ਦੀ ਆਗਿਆ ਹੋਵੇਗੀ। ਕਿਸੇ ਵੀ ਨਿੱਜੀ ਵਾਹਨ ਵਿੱਚ ਤਿੰਨ ਤੋਂ ਵੱਧ ਸਵਾਰੀਆਂ ਨਹੀਂ ਬੈਠਣੀਆਂ ਚਾਹੀਦੀਆਂ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।
ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਹਦਾਇਤਾਂ ਦੀ ਉਲਘੰਣਾ ਕਰਨ ਵਾਲਿਆਂ ਖ਼ਿਲਾਫ਼ ਡੀਜ਼ਾਸਟਰ ਮੈਨੇਜਮੈਂਟ ਐਕਟ, 2005 ਅਤੇ ਆਈ.ਪੀ.ਸੀ. 1860 ਤਹਿਤ ਕਾਰਵਾਈ ਕੀਤੀ ਜਾਵੇਗੀ।

Post Views: 55
  • Facebook
  • Twitter
  • WhatsApp
  • Telegram
  • Facebook Messenger
  • Copy Link
Tags: Amit Kumar IAS appointedDC Kumar AmitDC of PatialaKhas Mulakat with kumar Amit IAS Deputy CommissionerKumar Amit | Deputy Commissionerkumar amit dc patiala news in punjabikumar amit deputy commissioner patialaKumar Amit IAS Deputy Commissioner & District Magistrate Patialakumar amit IAS deputy commissioner patialaList of Deputy Commissionersraftaar news channelकुमार अमित डिप्टी कमिश्नर पटियालाडिप्टी कमिशनर पटियाला कुमार अमितਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਕ੍ਰਿਕਟਰ ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ ‘ਤੇ ਹਮਲੇ ਦੀ ਜਾਂਚ ਲਈ ਮੁੱਖ ਮੰਤਰੀ ਦੇ ਆਦੇਸ਼ਾਂ ‘ਤੇ ਐਸ.ਆਈ.ਟੀ. ਦਾ ਗਠਨ

Next Post

ਜਿਲ•ੇ ਦੇ ਸਰਕਾਰੀ ਸਕੂਲ ਸਮਾਰਟ ਸਕੂਲਾਂ ਵਿੱਚ ਤਬਦੀਲ ਹੋ ਕੇ ਵੱਖਰੀ ਪਹਿਚਾਣ ਬਣਾਉਣ ਵਿੱਚ ਕਾਮਯਾਬ

Next Post
ਜਿਲ•ੇ ਦੇ ਸਰਕਾਰੀ ਸਕੂਲ ਸਮਾਰਟ ਸਕੂਲਾਂ ਵਿੱਚ ਤਬਦੀਲ ਹੋ ਕੇ ਵੱਖਰੀ ਪਹਿਚਾਣ ਬਣਾਉਣ ਵਿੱਚ ਕਾਮਯਾਬ

ਜਿਲ•ੇ ਦੇ ਸਰਕਾਰੀ ਸਕੂਲ ਸਮਾਰਟ ਸਕੂਲਾਂ ਵਿੱਚ ਤਬਦੀਲ ਹੋ ਕੇ ਵੱਖਰੀ ਪਹਿਚਾਣ ਬਣਾਉਣ ਵਿੱਚ ਕਾਮਯਾਬ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .