ਅੰਮ੍ਰਿਤਸਰ, 9 ਅਗਸਤ (ਪ੍ਰੈਸ ਕੀ ਤਾਕਤ ਬਿਉਰੋ): ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ | ਊਨਾ ਨੇ ਪੰਜਾਬ ਸਰਕਾਰ ਅਤੇ ਹੋਰ ਪਾਰਟੀਆਂ ‘ਤੇ ਨਿਸ਼ਾਨੇ ਸਾਧੇ। ਬਿਜਲੀ ਦੇ ਮੁੱਦੇ ‘ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਅਸੀਂ ਲੋਕਾਂ ਨੂੰ ਬਿਜਲੀ ਦੇ ਮੁੱਦੇ ‘ਤੇ ਬੇਵਕੂਫ਼ ਨਹੀਂ ਬਣਾ ਸਕਦੇ | ਚਾਹੇ ਉਹ ਸਾਡੀ ਸਰਕਾਰ ਹੋਵੇ ਜਾਂ ਉਹ ਅਕਾਲੀ ਦਲ ਹੋਵੇ ਜਾਂ ਫਿਰ ਆਮ ਆਦਮੀ ਪਾਰਟੀ , ਲੋਕ ਬਹੁਤ ਸਿਆਣੇ ਹੋ ਚੁੱਕੇ ਹਨ ਅਤੇ ਲੋਕ ਆਪਣੀ ਮੱਤ ਦਾ ਇਸਤੇਮਾਲ ਬੜੇ ਧਿਆਨ ਨਾਲ ਕਰਦੇ ਹਨ | ਇਸ ਮੌਕੇ ਊਨਾ ਕਿਹਾ ਕਿ ਪੰਜਾਬ ਵਿਚ ਹੋ ਰਹੀ ਗੈਂਗਵਾਰ ਨੂੰ ਲੈ ਕੇ ਪੰਜਾਬ ਸਰਕਾਰ ਵੀ ਚਿੰਤਤ ਹੈ ਅਤੇ ਪੁਲਿਸ ਨੂੰ ਵੀ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ |