ਫਿਰੋਜ਼ਪੁਰ, 8 ਅਕਤੂਬਰ (ਸੰਦੀਪ ਟੰਡਨ)- ਜ਼ਿਲ੍ਹਾ ਪੁਲਿਸ ਨੇ 22 ਅਗਸਤ 2018 ਨੂੰ ਗੋਲੀ ਲੱਗਣ ਨਾਲ ਇਕ ਵਿਅਕਤੀ ਦਾ ਕਤਲ ਦੇ ਮਾਮਲੇ ਨੂੰ ਸੁਲਝਾਉਂਦੇ ਹੋਏ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਦੋਸ਼ੀ ਨੂੰ ਪ੍ਰਡਕਸ਼ਨ ਵਾਰੰਟ ਹਾਸਲ ਕਰਕੇ ਗ੍ਰਿਫਤਾਰ ਕੀਤਾ ਹੈ ਅਤੇ ਉਸ ਤੋਂ ਘਟਨਾ ਦੌਰਾਨ ਇਸਤੇਮਾਲ ਕੀਤਾ ਗਿਆ 32 ਬੋਰ ਰਿਵਾਲਵਰ ਬਰਾਦ ਕੀਤਾ ਹੈ। ਇਸ ਸਬੰਧ ਵਿਚ ਪੁਲਿਸ ਨੇ ਦੋਸ਼ੀ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏੇ ਜ਼ਿਲ੍ਹਾ ਪੁਲਿਸ ਮੁਖੀ ਰਾਜਪਾਲ ਸਿੰਘ ਨੇ ਦੱਸਿਆ ਕਿ ਗੁਰਮੀਤ ਸਿੰਘ ਐੱਸਪੀ ਇਨਵੈਸਟੀਗੇਸ਼ਨ ਫਿਰੋਜਪੁਰ ਅਤੇ ਜਗਦੀਸ਼ ਕੁਮਾਰ ਡੀਐੱਸਪੀ ਇਨਵੈਸਟੀਗੇਸ਼ਨ ਦੀ ਦੇਖ ਰੇਖ ਵਿਚ ਇੰਸਪੈਕਟਰ ਜਤਿੰਦਰ ਸਿੰਘ ਇੰਚਾਰਜ ਸੀਆਈਏ ਸਟਾਫ ਫਿਰੋਜ਼ਪੁਰ ਅਤੇ ਏਐੱਸਆਈ ਸੁਖਮੰਦਰ ਸਿੰਘ ਨੇ 22 ਅਗਸਤ 2018 ਹੋਏ ਕਤਲ ਦੇ ਮਾਮਲੇ ਨੂੰ ਸੁਲਝਾਉਂਦੇ ਹੋਏ ਦੋਸ਼ੀ ਗੁਰਜੀਤ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਸੱਦੂਸ਼ਾਹ ਵਾਲਾ ਆਰਿਫਕੇ ਨੂੰ ਗ੍ਰਿਫਤਾਰ ਕਰਕੇੇ ਉਸ ਤੋਂ ਘਟਨਾ ਵਿਚ ਪ੍ਰਯੋਗ ਕੀਤਾ ਗਿਆ 32 ਬੋਰ ਦਾ ਰਿਵਾਲਵਰ ਬਰਾਮਦ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਜੰਟ ਸਿੰਘ ਪੁੱਤਰ ਸਵ. ਸੁਖਵਿੰਦਰ ਸਿੰਘ ਵਾਸੀ ਪ੍ਰਤਾਪ ਨਗਰ ਚੁੰਗੀ ਨੰਬਰ 8 ਫਿਰੋਜ਼ਪੁਰ ਆਪਣੇ ਚਾਰੇ ਲੜਕੀਆਂ ਦੇ ਵਿਆਹ ਦੇ ਪ੍ਰੋਗਰਾਮ ਵਿਚ ਘਰ ਤੋਂ ਜਾਗੋ ਕੱਢ ਰਹੇ ਸੀ ਤਾਂ ਉਸ ਦੌਰਾਨ ਵਰਨਾ ਕਾਰ ਤੇਜ਼ ਰਫਤਾਰ ਦੇ ਨਾਲ ਆਈ ਜਿਸ ਨੇ ਸ਼ਿਕਾਇਤਕਰਤਾ ਸੁਖਵਿੰਦਰ ਸਿੰਘ ਨੂੰ ਫੇਟ ਮਾਰ ਦਿੱਤੀ ਸੀ, ਜਦ ਉਸ ਨੇ ਗੱਡੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਦੋਸ਼ੀ ਗੁਰਜੀਤ ਸਿੰਘ ਨੇ ਮਾਰ ਦੇਣ ਦੀ ਨੀਯਤ ਨਾਲ ਫਾਇਰ ਕੀਤੇ, ਜਿਸ ਨਾਲ ਇਕ ਫਾਇਰ ਸੁਖਵਿੰਦਰ ਸਿੰਘ ਦੇ ਲੱਗਾ ਅਤੇ ਉਸ ਦੀ ਮੌਤ ਹੋ ਗਈ ਸੀ। ਜਿਸ ਦੇ ਬਾਅਦ ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਸੀ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਪੁਲਿਸ ਨੇ ਉਕਤ ਮਾਮਲੇ ਵਿਚ ਦੋਸ਼ੀ ਦੀ ਭਾਲ ਕਰ ਰਹੀ ਸੀ, ਪਰ ਦੋਸ਼ੀ ਥਾਣਾ ਸਿਟੀ ਫਿਰੋਜ਼ਪੁਰ ਵਿਚ ਦਰਜ ਮਾਮਲੇ ਵਿਚ ਸਪੈਸ਼ਲ ਜੇਲ੍ਹ ਸ਼੍ਰੀ ਮੁਕਤਸਰ ਸਾਹਿਬ ਬੰਦ ਸੀ, ਜਿਸ ਦੇ ਚੱਲਦੇ ਪੁਲਿਸ ਨੇ ਪ੍ਰਡਕਸ਼ਨ ਵਾਰੰਟ ਹਾਸਲ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ ਘਟਨਾ ਵਿਚ ਪ੍ਰਯੋਗ ਕੀਤਾ ਗਿਆ ਰਿਵਾਲਵਰ ਬਰਾਮਦ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਦੋਸ਼ੀ ਗੁਰਜੀਤ ਸਿੰਘ ‘ਤੇ ਪਹਿਲਾ ਵੀ ਥਾਣਾ ਟੋਹਾਣਾ ਅਤੇ ਥਾਣਾ ਸਿਟੀ ਫਿਰੋਜ਼ਪੁਰ ਵਿਚ ਮਾਮਲਾ ਦਰਜ ਹੈ ਅਤੇ ਪੁਲਿਸ ਦੋਸ਼ੀ ਤੋਂ ਪੁੱਛਗਿੱਛ ਕਰ ਰਹੀ ਹੈ ਤਾਂ ਕਿ ਅਹਿਮ ਸੁਰਾਗ ਹੱਥ ਲੱਗ ਸਕੇ।