Notice: Function _load_textdomain_just_in_time was called incorrectly. Translation loading for the jnews domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u902433967/domains/ozinews.in/public_html/english/wp-includes/functions.php on line 6114
ਬਿਜਲੀ ਸਮਝੌਤਿਆਂ ਦੀ ਸੁਰੱਖਿਆ ਖਾਤਰ ਪ੍ਰਾਈਵੇਟ ਬਿਜਲੀ ਕੰਪਨੀਆਂ ਤੋਂ ਪੰਜਾਬ ਕਾਂਗਰਸ ਨੇ ਕੋਈ ਰਾਜਸੀ ਫੰਡ ਨਹੀਂ ਲਿਆ: ਅਮਰਿੰਦਰ - Ozi News
  • Login
Thursday, October 30, 2025
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਬਿਜਲੀ ਸਮਝੌਤਿਆਂ ਦੀ ਸੁਰੱਖਿਆ ਖਾਤਰ ਪ੍ਰਾਈਵੇਟ ਬਿਜਲੀ ਕੰਪਨੀਆਂ ਤੋਂ ਪੰਜਾਬ ਕਾਂਗਰਸ ਨੇ ਕੋਈ ਰਾਜਸੀ ਫੰਡ ਨਹੀਂ ਲਿਆ: ਅਮਰਿੰਦਰ

admin by admin
July 13, 2021
in PUNJAB, WORLD
0
कैप्टन सरकार द्वारा 2022 के चुनावों के मद्देनजर बिजली दरों में कटौती करने का खेला दांव
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 13 ਜੁਲਾਈ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਨਿੱਜੀ ਬਿਜਲੀ ਕੰਪਨੀਆਂ ਕੋਲੋਂ ਰਾਜਸੀ ਫੰਡ ਲੈਣ ਦੇ ਮੁੱਦੇ ਉਤੇ ਝੂਠਾ ਹੋ-ਹੱਲਾ ਮਚਾਉਣ ਲਈ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਵੱਖ-ਵੱਖ ਜਾਅਲੀ ਕੰਪਨੀਆਂ ਵੱਲੋਂ ਇਨ੍ਹਾਂ ਪਾਰਟੀਆਂ ਨੂੰ ਦਿੱਤੇ ਜਾਂਦੇ ਗੈਰ-ਕਾਨੂੰਨੀ ਚੰਦੇ ਦੇ ਉਲਟ ਕਾਂਗਰਸ ਨੂੰ ਪ੍ਰਾਪਤ ਚੰਦਿਆਂ ਦਾ ਪੰਜਾਬ ਚੋਣਾਂ ਜਾਂ ਅਕਾਲੀਆਂ ਵੱਲੋਂ ਸਹੀਬੱਧ ਕੀਤੇ ਸਮਝੌਤਿਆਂ ਨਾਲ ਕੋਈ ਸਬੰਧ ਨਹੀਂ ਹੈ।

ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਗੁੰਮਰਾਹ ਕਰਨ ਵਾਸਤੇ ਝੂਠ ਬੋਲਣ ਦੀਆਂ ਬੁਖਲਾਹਟ ਭਰੀਆਂ ਕੋਸ਼ਿਸ਼ਾਂ ਲਈ ਸ਼੍ਰੋਮਣੀ ਅਕਾਲੀ ਦਲ ਤੇ ਆਪ ਦੀ ਨਿਖੇਧੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਬਿਜਲੀ ਕੰਪਨੀਆਂ ਤੋਂ ਪੰਜਾਬ ਕਾਂਗਰਸ ਨੇ ਫੰਡ ਨਹੀਂ ਲਏ ਸਗੋਂ ਕੁੱਲ ਹਿੰਦ ਕਾਂਗਰਸ ਕਮੇਟੀ ਨੇ ਸਾਲ 2009 ਅਤੇ 2014 ਵਿੱਚ ਲਏ ਸਨ ਅਤੇ ਇਨ੍ਹਾਂ ਦਾ ਸੂਬੇ ਦੀ ਮੌਜੂਦਾ ਸਰਕਾਰ ਨਾਲ ਕੋਈ ਸਰੋਕਾਰ ਨਹੀਂ ਹੈ।

ਉਨ੍ਹਾਂ ਕਿਹਾ ਕਿ ਬਿਜਲੀ ਖਰੀਦ ਸਮਝੌਤੇ (ਪੀ.ਪੀ.ਏਜ਼) ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਸਹੀਬੱਧ ਕੀਤੇ ਗਏ ਸਨ ਅਤੇ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਦੀ ਸਰਕਾਰ ਇਨ੍ਹਾਂ ਲਈ ਕਾਨੂੰਨੀ ਤੌਰ ‘ਤੇ ਪਾਬੰਦ ਹੈ ਅਤੇ ਆਰਥਿਕ ਸੰਕਟ ਨਾਲ ਜੂਝ ਰਹੇ ਸੂਬੇ ਉਤੇ ਭਾਰੀ ਜੁਰਮਾਨੇ ਤੋਂ ਬਿਨਾਂ ਇਨ੍ਹਾਂ ਨੂੰ ਮਨਸੂਖ ਨਹੀਂ ਕਰ ਸਕਦੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਖਜ਼ਾਨੇ ਉਤੇ ਹੋਰ ਬੋਝ ਪਾਏ ਜਾਣ ਤੋਂ ਬਿਨਾਂ ਬਿਜਲੀ ਸਮਝੌਤਿਆਂ ਦੇ ਮਾੜੇ ਪ੍ਰਭਾਵਾਂ ਨੂੰ ਖਤਮ ਕਰਨ ਲਈ ਕਾਨੂੰਨੀ ਸੰਭਾਵਨਾਵਾਂ ਤਲਾਸ਼ ਰਹੀ ਹੈ ਜਦਕਿ ਅਕਾਲੀਆਂ ਨੇ ਆਪਣੇ ਭਾਈਵਾਲ ਭਾਜਪਾ ਨਾਲ ਰਲ ਕੇ ਆਪਣੀਆਂ ਜੇਬਾਂ ਭਰਨ ਲਈ ਸਰਕਾਰੀ ਖਜ਼ਾਨੇ ਦੇ ਪੱਲੇ ਕੱਖ ਨਹੀਂ ਛੱਡਿਆ।

ਉਨ੍ਹਾਂ ਕਿਹਾ ਕਿ ਇੱਥੋਂ ਤੱਕ ਕਿ ਮੀਡੀਆ ਰਿਪੋਰਟਾਂ ਮੁਤਾਬਕ ਬਾਦਲਾਂ ਦੀ ਅਗਵਾਈ ਵਿਚ ਅਕਾਲੀਆਂ ਨੇ 100 ਕਰੋੜ ਰੁਪਏ ਦਾ ਸਿਆਸੀ ਫੰਡ ਲਿਆ ਅਤੇ ਐਲਾਨ ਸਿਰਫ਼ 13 ਕਰੋੜ ਰੁਪਏ ਦਾ ਕੀਤਾ ਅਤੇ ਬਾਕੀ ਫੰਡਾਂ ਨਾਲ ਆਪਣੀਆਂ ਨਿੱਜੀ ਜੇਬਾਂ ਭਰ ਲਈਆਂ।

ਜਿੱਥੋਂ ਤੱਕ ਆਮ ਆਦਮੀ ਪਾਰਟੀ ਦਾ ਸਵਾਲ ਹੈ, ਪ੍ਰਾਈਵੇਟ ਬਿਜਲੀ ਕੰਪਨੀਆਂ ਵੱਲੋਂ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਲਏ ਫੰਡ ਦੇ ਉਲਟ ਅਰਵਿੰਦ ਕੇਜਰੀਵਾਲ ਦੀ ਪਾਰਟੀ ਆਪ ਦੁਆਰਾ ਸਾਲ 2014 ਦੀਆਂ ਚੋਣਾਂ ਦੌਰਾਨ ਲਿਆ ਗਿਆ ਚੰਦਾ ਪਹਿਲਾਂ ਹੀ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਨਜ਼ਰ ਹੇਠ ਹੈ ਕਿਉਂ ਜੋ ਇਨ੍ਹਾਂ ਦੇ ਨਾ ਤਾਂ ਕਦੇ ਵੀ ਹਿਸਾਬ-ਕਿਤਾਬ ਕੀਤਾ ਨਾ ਹੀ ਐਲਾਨਿਆ ਗਿਆ। ਇੱਥੇ ਦੱਸਣਯੋਗ ਹੈ ਕਿ ਹਾਲ ਹੀ ਵਿਚ ਮੀਡੀਆ ਰਿਪੋਰਟਾਂ ਮੁਤਾਬਕ ਈ.ਡੀ. ਨੇ 50 ਲੱਖ ਰੁਪਏ ਦੇ ਚਾਰ ਚੈੱਕਾਂ ਨਾਲ ਸਬੰਧ ਮਾਮਲਾ ਦਰਜ ਕੀਤਾ ਹੈ ਜੋ ਸਾਲ 2014 ਦੀਆਂ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਆਪ ਨੂੰ ਕਥਿਤ ਤੌਰ ਉਤੇ ਦਿੱਤੇ ਗਏ ਸਨ। ਬੀਤੇ ਸਾਲ ਦਿੱਲੀ ਪੁਲੀਸ ਨੇ ਚਾਰ ਕੰਪਨੀਆਂ ਦੇ ਵਿਰੁੱਧ ਧੋਖਾਧੜੀ, ਜਾਅਲਸਾਜ਼ੀ ਦਾ ਮਾਮਲਾ ਦਰਜ ਕੀਤਾ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਕਿ ਉਨ੍ਹਾਂ ਦੀ ਸਰਕਾਰ ਅਕਾਲੀਆਂ ਵੱਲੋਂ ਪੰਜਾਬ ਦੇ ਲੋਕਾਂ ਨੂੰ ‘ਚੰਦੇ’ ਵਜੋਂ ਦਿੱਤੀਆਂ ਸਮੱਸਿਆਵਾਂ ਦਾ ਹੱਲ ਕੱਢਣ ਵਿਚ ਰੁੱਝੀ ਹੋਈ ਹੈ ਪਰ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਇਹ ਪਾਰਟੀ ਸੂਬੇ ਵਿਚ ਅਮਨ-ਕਾਨੂੰਨ ਦੀਆਂ ਸਮੱਸਿਆਵਾਂ ਪੈਦਾ ਕਰਨ ਵਿਚ ਸਮਾਂ ਖਰਾਬ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਪੰਜਾਬ ਵਿਚ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਵਿਵਾਦਪੂਰਨ ਅਤੇ ਲੋਕ ਵਿਰੋਧੀ ਫੈਸਲਿਆਂ ਉਤੇ ਕਿੰਤੂ ਨਾ ਕਰਨ ਰਾਹ ਚੁਣ ਕੇ ਆਪ ਵੀ ਇਨ੍ਹਾਂ ਨਾਲ ਪੂਰੀ ਤਰ੍ਹਾਂ ਲੁਪਤ ਹੋ ਕੇ ਉਲਟਾ ਸੂਬੇ ਦੇ ਲੋਕਾਂ ਲਈ ਮੁਸ਼ਕਲਾਂ ਪੈਦਾ ਕਰ ਰਹੀ ਹੈ।

ਮੁੱਖ ਮੰਤਰੀ ਨੇ ਦੋਵਾਂ ਪਾਰਟੀਆਂ ਨੂੰ ਬੀਤੇ 10 ਸਾਲਾਂ ਵਿਚ ਆਪੋ-ਆਪਣੇ ਸਿਆਸੀ ਫੰਡਾਂ ਦਾ ਐਲਾਨ ਕਰਨ ਦੀ ਚੁਣੌਤੀ ਦਿੱਤੀ ਤਾਂ ਕਿ ਪੰਜਾਬ ਦੇ ਲੋਕ ਇਨ੍ਹਾਂ ਦੇ ਦਾਅਵਿਆਂ ਅਤੇ ਜਵਾਬੀ-ਦਾਅਵਿਆਂ ਪਿਛਲੀ ਸਚਾਈ ਨੂੰ ਜਾਣ ਸਕਣ। ਉਨ੍ਹਾਂ ਕਿਹਾ, “ਸੱਚ ਸਾਹਮਣੇ ਆਉਣ ਦਿਓ ਅਤੇ ਇਸ ਦਾ ਫੈਸਲਾ ਲੋਕ ਕਰਨ ਕਿ ਝੂਠੇ ਦੋਸ਼ਾਂ ਅਤੇ ਤੁਹਮਤਾਂ ਲਾ ਕੇ ਉਨ੍ਹਾਂ ਨੂੰ ਧੋਖਾ ਕੌਣ ਦੇ ਰਿਹਾ ਹੈ।”

Post Views: 48
  • Facebook
  • Twitter
  • WhatsApp
  • Telegram
  • Facebook Messenger
  • Copy Link
Tags: Akalis led by the Badals had taken more than Rs 100 crore in political fundsDARES THEM TO DECLARE ALL FUNDS TAKEN BY THEM IN LAST 10 YEARSdonations taken by Arvind Kejriwal’s party AAPexploring legal recourse to neutralise ill effects of the PPAs without further burdening the state’s exchequerNAILS AAP & SAD LIES WITH FACTSNO POLITICAL FUNDS TAKEN BY PUNJAB CONG FROM PVT POWER COMPANIES TO PROTECT PPAspolitical funding from private power companiesslamming both Shiromani Akali Dal (SAD) and Aam Aadmi Party (AAP)
Previous Post

OMG सावधान : किस भी वक्त पृथ्वी से टकरा सकता है सौर तूफान – मोबाइल/ इंटरनेट और GPS सिस्टम नही करेंगे काम

Next Post

45735 ਅਸਾਮੀਆਂ ਲਈ ਇਸ਼ਤਿਹਾਰ ਜਾਰੀ, 9311 ਉਮੀਦਵਾਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ

Next Post
ਡਿਜੀਟਲ ਪੰਜਾਬ ਦੇ ਮਿਸ਼ਨ ਵੱਲ ਵੱਡੀ ਪੁਲਾਂਘ ; ਆਈ.ਟੀ. ਅਫ਼ਸਰਾਂ ਦੀਆਂ 354 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ

45735 ਅਸਾਮੀਆਂ ਲਈ ਇਸ਼ਤਿਹਾਰ ਜਾਰੀ, 9311 ਉਮੀਦਵਾਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In