Notice: Function _load_textdomain_just_in_time was called incorrectly. Translation loading for the jnews domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u902433967/domains/ozinews.in/public_html/english/wp-includes/functions.php on line 6114
ਪੰਜਾਬ ਸਰਕਾਰ ਵੱਲੋਂ 15 ਅਕਤੂਬਰ ਤੋਂ ਸਕੂਲ ਅਤੇ ਕੋਚਿੰਗ ਸੰਸਥਾਵਾਂ ਖੋਲ੍ਹਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ - Ozi News
  • Login
Wednesday, June 18, 2025
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home INDIA

ਪੰਜਾਬ ਸਰਕਾਰ ਵੱਲੋਂ 15 ਅਕਤੂਬਰ ਤੋਂ ਸਕੂਲ ਅਤੇ ਕੋਚਿੰਗ ਸੰਸਥਾਵਾਂ ਖੋਲ੍ਹਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ

admin by admin
October 12, 2020
in INDIA, PUNJAB, WORLD
0
ਪੰਜਾਬ ਸਰਕਾਰ ਵੱਲੋਂ 15 ਅਕਤੂਬਰ ਤੋਂ ਸਕੂਲ ਅਤੇ ਕੋਚਿੰਗ ਸੰਸਥਾਵਾਂ ਖੋਲ੍ਹਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 12 ਅਕਤੂਬਰ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਸਰਕਾਰ ਨੇ 15.10.2020 ਤੋਂ ਬਾਅਦ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਖੇਤਰਾਂ ਵਿੱਚ ਵਧੇਰੇ ਗਤੀਵਿਧੀਆਂ ਨੂੰ ਇਜਾਜ਼ਤ ਦੇਣ ਦਾ ਫੈਸਲਾ ਕੀਤਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਕੁਝ ਸ਼ਰਤਾਂ ਜਿਵੇਂ ਆਨ ਲਾਈਨ / ਦੂਰਵਰਤੀ ਸਿੱਖਿਆ ਨੂੰ ਤਰਜੀਹ ਦੇਣ ਅਤੇ ਉਤਸ਼ਾਹਿਤ ਕਰਨ ਤਹਿਤ 15.10.2020 ਤੋਂ ਬਾਅਦ ਪੜਾਅਵਾਰ ਢੰਗ ਨਾਲ ਸਕੂਲ ਅਤੇ ਕੋਚਿੰਗ ਸੰਸਥਾਵਾਂ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ। ਇਸ ਤੋਂ ਇਲਾਵਾ, ਸਿਰਫ 9 ਵੀਂ ਤੋਂ 12 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਆਪਣੇ ਮਾਤਾ-ਪਿਤਾ ਦੀ ਸਹਿਮਤੀ ਨਾਲ ਸਕੂਲ / ਸੰਸਥਾਵਾਂ ਵਿੱਚ ਜਾਣ ਦੀ ਆਗਿਆ ਦਿੱਤੀ ਗਈ ਹੈ। ਹਾਜ਼ਰੀ ਨੂੰ ਲਾਜ਼ਮੀ ਬਣਾਏ ਬਿਨਾਂ ਇਹ ਪੂਰੀ ਤਰ੍ਹਾਂ ਮਾਪਿਆਂ ਦੀ ਸਹਿਮਤੀ `ਤੇ ਨਿਰਭਰ ਹੋਣਾ ਚਾਹੀਦਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਜਿਹੜੇ ਸਕੂਲਾਂ ਨੂੰ 15 ਅਕਤੂਬਰ ਤੋਂ ਬਾਅਦ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ ਉਨ੍ਹਾਂ ਨੂੰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨਾਲ ਸਲਾਹ ਮਸ਼ਵਰੇ ਜ਼ਰੀਏ ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੀ ਜਾਣ ਵਾਲੀ ਐਸ.ਓ.ਪੀਜ਼ ਦੀ ਲਾਜ਼ਮੀ ਤੌਰ `ਤੇ ਪਾਲਣਾ ਕਰਨੀ ਹੋਵੇਗੀ।
ਇਸ ਤੋਂ ਇਲਾਵਾ ਪ੍ਰਯੋਗਸ਼ਾਲਾਵਾਂ/ਪ੍ਰਯੋਗਾਤਮਕ ਕਾਰਜਾਂ ਦੀ ਜ਼ਰੂਰਤ ਅਨੁਸਾਰ ਸਿਰਫ਼ ਖੋਜ ਵਿਦਵਾਨਾਂ (ਪੀ.ਐਚ.ਡੀ) ਅਤੇ ਸਾਇੰਸ ਅਤੇ ਤਕਨਾਲੋਜੀ ਸਟਰੀਮ ਦੇ ਪੋਸਟ-ਗੈ੍ਰਜੂਏਟ ਵਿਦਿਆਰਥੀਆਂ ਲਈ ਉੱਚ ਵਿਦਿਅਕ ਸੰਸਥਾਵਾਂ 15 ਅਕਤੂਬਰ 2020 ਤੋਂ ਬਾਅਦ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ। ਕੇਂਦਰ ਤੋਂ ਫੰਡ ਪ੍ਰਾਪਤ ਉੱਚ ਸਿੱਖਿਆ ਸੰਸਥਾਵਾਂ ਸਬੰਧੀ ਸੰਸਥਾ ਦਾ ਮੁਖੀ ਪ੍ਰਯੋਗਸ਼ਾਲਾਵਾਂ / ਪ੍ਰਯੋਗਾਤਮਕ ਕਾਰਜਾਂ ਦੀ ਲੋੜ ਅਨੁਸਾਰ ਖੋਜ ਵਿਦਵਾਨਾਂ ਅਤੇ ਵਿਗਿਆਨ ਅਤੇ ਤਕਨਾਲੋਜੀ ਸਟਰੀਮ ਦੇ ਪੋਸਟ-ਗ੍ਰੈਜੂਏਟ ਵਿਦਿਆਰਥੀਆਂ ਦੀ ਲੋੜ ਮੁਤਾਬਕ ਫੈਸਲਾ ਲਵੇਗਾ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ, ਰਾਜ ਦੀਆਂ ਹੋਰ ਉੱਚ ਸਿੱਖਿਆ ਸੰਸਥਾਵਾਂ ਜਿਵੇਂ ਰਾਜ ਦੀਆਂ ਯੂਨੀਵਰਸਿਟੀਆਂ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਨੂੰ ਵੀ 15 ਅਕਤੂਬਰ 2020 ਤੋਂ ਪ੍ਰਯੋਗਸ਼ਾਲਾਵਾਂ/ਪ੍ਰਯੋਗਾਤਮਕ ਲੋੜਾਂ ਅਨੁਸਾਰ ਕੇਵਲ ਖੋਜ ਵਿਦਵਾਨਾਂ (ਪੀਐਚ.ਡੀ.) ਅਤੇ ਸਾਇੰਸ ਅਤੇ ਤਕਨਾਲੋਜੀ ਸਟਰੀਮ ਦੇ ਪੋਸਟ-ਗ੍ਰੈਜੂਏਟ ਵਿਦਿਆਰਥੀਆਂ ਲਈ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ।
ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਖਿਡਾਰੀਆਂ ਲਈ ਵਰਤੇ ਜਾਂਦੇ ਤੈਰਾਕੀ ਪੂਲ ਨੂੰ ਭਾਰਤ ਸਰਕਾਰ ਦੇ ਯੁਵਕ ਮਾਮਲਿਆਂ ਅਤੇ ਖੇਡ ਮੰਤਰਾਲੇ (ਐਮ.ਓ.ਆਈ.ਏ. ਐਂਡ ਐਸ) ਦੁਆਰਾ ਜਾਰੀ ਕੀਤੇ ਜਾਣ ਵਾਲੇ ਐਸ.ਓ.ਪੀਜ਼ ਅਨੁਸਾਰ 15.10.2020 ਤੋਂ ਬਾਅਦ ਖੋਲ੍ਹਣ ਦੀ ਆਗਿਆ ਹੈ। ਇਸ ਤੋਂ ਇਲਾਵਾ ਭਾਰਤ ਸਰਕਾਰ ਦੇ ਵਣਜ ਮੰਤਰਾਲੇ (ਐਮਓਸੀ) ਦੁਆਰਾ ਜਾਰੀ ਐਸਓਪੀਜ਼ ਅਨੁਸਾਰ 15.10.2020 ਤੋਂ ਬਿਜ਼ਨਸ ਟੂ ਬਿਜ਼ਨਸ (ਬੀ 2 ਬੀ) ਪ੍ਰਦਰਸ਼ਨੀਆਂ ਨੂੰ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਕੰਟੇਨਮੈਂਟ ਜ਼ੋਨਾਂ ਤੋਂ ਬਾਹਰ ਸਮਾਜਿਕ / ਅਕਾਦਮਿਕ / ਖੇਡਾਂ / ਮਨੋਰੰਜਨ / ਸੱਭਿਆਚਾਰਕ / ਧਾਰਮਿਕ / ਰਾਜਨੀਤਿਕ ਸਮਾਗਮ, ਜਿਨ੍ਹਾਂ ਵਿਚ ਵਿਆਹ ਤੇ ਸਸਕਾਰ ਅਤੇ ਹੋਰ ਸਮਾਗਮ ਸ਼ਾਮਲ ਹਨ, ਲਈ ਪਹਿਲਾਂ ਹੀ 100 ਵਿਅਕਤੀਆਂ ਦੀ ਸੀਮਾ ਨਾਲ ਆਗਿਆ ਦਿੱਤੀ ਗਈ ਹੈ। ਕੰਟੇਨਮੈਂਟ ਜ਼ੋਨਾਂ ਤੋਂ ਬਾਹਰ ਇਸ ਤਰ੍ਹਾਂ ਦੇ ਇਕੱਠਾਂ ਲਈ 100 ਵਿਅਕਤੀਆਂ ਦੀ ਨਿਰਧਾਰਤ ਸੀਮਾ ਤੋਂ ਵੱਧ ਇਕੱਠ ਕਰਨ ਦੀ ਆਗਿਆ ਕੁਝ ਸ਼ਰਤਾਂ ਅਧੀਨ 15.10.2020 ਤੋਂ ਹੋਵੇਗੀ ਜਿਵੇਂ ਕਿ ਬੰਦ ਥਾਵਾਂ ਵਿੱਚ 200 ਵਿਅਕਤੀਆਂ ਦੀ ਸੀਮਾ ਦੇ ਨਾਲ ਹਾਲ ਦੀ ਵੱਧ ਤੋਂ ਵੱਧ 50% ਸਮਰੱਥਾ ਦੀ ਆਗਿਆ ਹੈ। ਮਾਸਕ ਪਹਿਨਣਾ, ਸਮਾਜਿਕ ਦੂਰੀ ਬਣਾ ਕੇ ਰੱਖਣਾ, ਥਰਮਲ ਸਕੈਨਿੰਗ ਦੀ ਵਿਵਸਥਾ ਅਤੇ ਸੈਨੇਟਾਈਜ਼ਰ ਦੀ ਵਰਤੋਂ ਲਾਜ਼ਮੀ ਹੋਵੇਗੀ।
ਉਨ੍ਹਾਂ ਦੱਸਿਆ ਕਿ ਖੁੱਲ੍ਹੀਆਂ ਥਾਵਾਂ, ਜ਼ਮੀਨ / ਜਗ੍ਹਾ ਦੇ ਅਕਾਰ ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹਾ ਮੈਜਿਸਟਰੇਟ ਦੀ ਆਗਿਆ ਅਤੇ ਸਮਾਜਿਕ ਦੂਰੀ ਬਣਾਏ ਰੱਖਣ, ਲਾਜ਼ਮੀ ਮਾਸਕ ਪਾਉਣ, ਥਰਮਲ ਸਕੈਨਿੰਗ ਦੀ ਵਿਵਸਥਾ ਅਤੇ ਸੈਨੇਟਾਈਜ਼ਰ ਦੀ ਵਰਤੋਂ ਦੇ ਨੇਮਾਂ ਦੀ ਸਖ਼ਤੀ ਨਾਲ ਪਾਲਣਾ ਨਾਲ ਇਸ ਤਰ੍ਹਾਂ ਦੇ ਇਕੱਠਾਂ ਦੀ ਆਗਿਆ ਹੋਵੇਗੀ। ਇਸ ਲਈ ਸਿਰਫ ਮਨੋਰੰਜਨ ਦੇ ਸਮਾਗਮਾਂ ਲਈ 100 ਵਿਅਕਤੀਆਂ ਤੋਂ ਵੱਧ ਦੇ ਇਕੱਠ ਦੀ ਇਜ਼ਾਜ਼ਤ ਨਹੀਂ ਹੋਵੇਗੀ।

Post Views: 31
  • Facebook
  • Twitter
  • WhatsApp
  • Telegram
  • Facebook Messenger
  • Copy Link
Tags: COACHING INSTITUTIONS FROM OCTOBER 15 ChandigarhOctober 12: Punjab Government today decided to open more activates in the areas outside the containment zones after 15.10.2020. Disclosing this here todayPUNJAB GOVERNMENT ISSUES GUIDELINES FOR OPENING OF SCHOOLS
Previous Post

ਫਤਿਹਗੜ ਸਾਹਿਬ ਚ ਦੋ ਥਾਂਵਾਂ ਤੇ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਾ ਦੋਸ਼ੀ ਪੁਲਿਸ ਵੱਲੋਂ ਗ੍ਰਿਫਤਾਰ

Next Post

”ਕਿਸਾਨਾਂ ਨੂੰ ਬਚਾਉਣ ਲਈ ਤੁਹਾਡੀ ਸਲਾਹ ਜਾਂ ਚਿਤਾਵਨੀਆਂ ਦੀ ਲੋੜ ਨਹੀਂ”, ਕੈਪਟਨ ਨੇ ਬਾਦਲਾਂ ਨੂੰ ਕਿਹਾ

Next Post
ਖਨੌਰੀ ਬਾਰਡਰ ’ਤੇ ਪੁਲੀਸ ਵੱਲੋਂ ਕਥਿਤ ਪੈਸੇ ਵਸੂਲਣ ਦਾ ਮਾਮਲਾ ਡੀਜੀਪੀ ਕੋਲ ਭੇਜਿਆ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

''ਕਿਸਾਨਾਂ ਨੂੰ ਬਚਾਉਣ ਲਈ ਤੁਹਾਡੀ ਸਲਾਹ ਜਾਂ ਚਿਤਾਵਨੀਆਂ ਦੀ ਲੋੜ ਨਹੀਂ'', ਕੈਪਟਨ ਨੇ ਬਾਦਲਾਂ ਨੂੰ ਕਿਹਾ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In