Notice: Function _load_textdomain_just_in_time was called incorrectly. Translation loading for the jnews domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u902433967/domains/ozinews.in/public_html/english/wp-includes/functions.php on line 6114
ਮਹਾਨ ਅਥਲੀਟ ਮਿਲਖਾ ਸਿੰਘ ਦਾ ਸਸਕਾਰ ; ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਤੇ ਕੇਂਦਰੀ ਖੇਡ ਰਾਜ ਮੰਤਰੀ ਕਿਰੇਨ ਰਿਜੀਜੂ ਨੇ ਵੀ ਦਿੱਤੀ ਸ਼ਰਧਾਂਜਲੀ - Ozi News
  • Login
Thursday, October 30, 2025
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home DELHI

ਮਹਾਨ ਅਥਲੀਟ ਮਿਲਖਾ ਸਿੰਘ ਦਾ ਸਸਕਾਰ ; ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਤੇ ਕੇਂਦਰੀ ਖੇਡ ਰਾਜ ਮੰਤਰੀ ਕਿਰੇਨ ਰਿਜੀਜੂ ਨੇ ਵੀ ਦਿੱਤੀ ਸ਼ਰਧਾਂਜਲੀ

admin by admin
June 19, 2021
in DELHI, ENGLISH NEWS, HARYANA, INDIA, PUNJAB, SPORTS, WORLD
0
ਮਹਾਨ ਅਥਲੀਟ ਮਿਲਖਾ ਸਿੰਘ ਦਾ ਸਸਕਾਰ ; ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ  ਤੇ ਕੇਂਦਰੀ ਖੇਡ ਰਾਜ ਮੰਤਰੀ ਕਿਰੇਨ ਰਿਜੀਜੂ ਨੇ ਵੀ ਦਿੱਤੀ ਸ਼ਰਧਾਂਜਲੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 19 ਜੂਨ (ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ ਦੇ ਪ੍ਰਸ਼ਾਸਕ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਮਹਾਨ ਅਥਲੀਟ ਮਿਲਖਾ ਸਿੰਘ ਦੇ ਦੇਹਾਂਤ ਉਤੇ ਡੂੰਘਾ ਦੁੱਖ ਜ਼ਾਹਰ ਕੀਤਾ, ਜਿਨ੍ਹਾਂ ਦਾ ਪਤਨੀ ਨਿਰਮਲ ਮਿਲਖਾ ਸਿੰਘ ਦੇ ਦੇਹਾਂਤ ਤੋਂ ਕੁਝ ਦਿਨਾਂ ਬਾਅਦ ਬੀਤੀ ਦੇਰ ਰਾਤ ਇੱਥੇ ਪੀ.ਜੀ.ਆਈ. ਵਿੱਚ ਕੋਵਿਡ ਵਿਰੁੱਧ ਲੜਾਈ ਲੜਦਿਆਂ ਦੇਹਾਂਤ ਹੋ ਗਿਆ।

ਮਿਲਖਾ ਸਿੰਘ ਦਾ ਅੱਜ ਸ਼ਾਮੀਂ ਇੱਥੇ ਸੈਕਟਰ 25 ਦੇ ਸ਼ਮਸ਼ਾਨਘਾਟ ਵਿਖੇ ਪੂਰੇ ਰਾਜਕੀ ਸਨਮਾਨ ਨਾਲ ਅੰਤਿਮ ਸਸਕਾਰ ਕੀਤਾ ਗਿਆ। ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ.ਸਿੰਘ ਬਦਨੌਰ ਤੇ ਕੇਂਦਰੀ ਖੇਡ ਰਾਜ ਮੰਤਰੀ ਸ੍ਰੀ ਕਿਰੇਨ ਰਿਜੀਜੂ ਸਸਕਾਰ ਮੌਕੇ ਹਾਜ਼ਰ ਸਨ ਅਤੇ ਉਨ੍ਹਾਂ ਫੁੱਲ ਮਾਲਾਵਾਂ ਰੱਖ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ।

ਰਾਜਪਾਲ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਕਿਹਾ ਕਿ ਉਨ੍ਹਾਂ ਨੂੰ ਭਾਰਤ ਲਈ ਵੱਖ-ਵੱਖ ਕੌਮੀ ਅਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਕਈ ਸੋਨ ਤਗਮੇ ਜਿੱਤਣ ਵਾਲੇ ਉਡਣਾ ਸਿੱਖ ਮਿਲਖਾ ਸਿੰਘ ਦੀ ਮੌਤ ਬਾਰੇ ਜਾਣ ਕੇ ਬਹੁਤ ਦੁੱਖ ਪਹੁੰਚਿਆ ਹੈ ।

ਪਦਮ ਸ੍ਰੀ ਮਿਲਖਾ ਸਿੰਘ ਨੇ ਖੇਡਾਂ ਦੇ ਖੇਤਰ ਵਿੱਚ ਵਿਸ਼ਵ ਪੱਧਰ ’ਤੇ ਅਮਿੱਟ ਪੈੜਾਂ ਛੱਡੀਆਂ ਹਨ। ਉਹ ਹਮੇਸ਼ਾ ਨਵੀਂ ਪੀੜ੍ਹੀ ਲਈ ਪ੍ਰੇਰਨਾ ਸਰੋਤ ਬਣੇ ਰਹਿਣਗੇ। ਉਨ੍ਹਾਂ ਦੀ ਮੌਤ ਕਾਰਨ ਪੈਦਾ ਹੋਏ ਖਲਾਅ ਨੂੰ ਭਰਿਆ ਨਹੀਂ ਜਾ ਸਕਦਾ।

ਸ੍ਰੀ ਬਦਨੌਰ ਨੇ ਦੁਖੀ ਪਰਿਵਾਰ, ਰਿਸ਼ਤੇਦਾਰਾਂ, ਮਿੱਤਰਾਂ ਅਤੇ ਪ੍ਰਸੰਸਕਾਂ ਨਾਲ ਦਿਲੀ ਹਮਦਰਦੀ ਸਾਂਝੀ ਕੀਤੀ ਅਤੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ।

ਸਸਕਾਰ ਮੌਕੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ, ਗੁਰਪ੍ਰੀਤ ਸਿੰਘ ਜੀ.ਪੀ. ਅਤੇ ਕਾਕਾ ਰਣਦੀਪ ਸਿੰਘ ਨਾਭਾ (ਦੋਵੇਂ ਵਿਧਾਇਕਾਂ) ਨੇ ਹਾਜ਼ਰ ਹੋ ਕੇ ਵਿਛੜੇ ਨਾਇਕ ਨੂੰ ਅੰਤਮ ਸਤਿਕਾਰ ਭੇਟ ਕੀਤਾ।

ਇਸ ਦੌਰਾਨ ਪੰਜਾਬ ਪੁਲਿਸ ਦੀ 13ਵੀਂ ਬਟਾਲੀਅਨ ਨੇ ਕਮਾਂਡੈਂਟ ਜਤਿੰਦਰ ਸਿੰਘ ਖਹਿਰਾ ਤੇ ਡੀ.ਐਸ.ਪੀ. ਸ਼ਾਮ ਸੁੰਦਰ, ਸੀ.ਆਰ.ਪੀ.ਐਫ. ਤੇ ਚੰਡੀਗੜ੍ਹ ਪੁਲਿਸ ਦੀ ਟੁਕੜੀ ਨੇ ਇੰਸਪੈਕਟਰ ਦਿਆ ਰਾਮ ਦੀ ਅਗਵਾਈ ਹੇਠ ਦੋ ਰਾਊਂਡ ਫਾਇਰ ਕਰ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਪਹਿਲਾਂ ਮਿਲਖਾ ਸਿੰਘ ਦੀ ਦੇਹ ਨੂੰ ਪੀ.ਜੀ.ਆਈ. ਤੋਂ ਉਨ੍ਹਾਂ ਦੇ ਘਰ ਲਿਆਂਦਾ ਗਿਆ, ਜਿੱਥੋਂ ਫੁੱਲਾਂ ਨਾਲ ਸਜਾਏ ਵਾਹਨ ਵਿੱਚ ਸ਼ਮਸ਼ਾਨਘਾਟ ਵਿੱਚ ਪਹੁੰਚਾਇਆ ਗਿਆ।

ਅੰਤਮ ਰਸਮਾਂ ਮੌਕੇ ਪੰਜਾਬ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਅਨਿੰਦਿਤਾ ਮਿੱਤਰਾ, ਡੀ.ਸੀ. ਚੰਡੀਗੜ੍ਹ ਮਨਦੀਪ ਸਿੰਘ ਬਰਾੜ ਤੇ ਐਸ.ਐਸ.ਪੀ. ਚੰਡੀਗੜ੍ਹ ਕੁਲਦੀਪ ਸਿੰਘ ਚਾਹਲ ਵੀ ਹਾਜ਼ਰ ਸਨ।

Post Views: 45
  • Facebook
  • Twitter
  • WhatsApp
  • Telegram
  • Facebook Messenger
  • Copy Link
Tags: ATTENDS CREMATION; LAYS WREATH AS A MARK OF RESPECT TO THE DEPARTED SOULGovernor Punjab and Administrator UT ChandigarhGurpreet Singh GP and Kaka Randeep NabhaHaryana Sports Minister Sandeep SinghKIREN RIJJIJU UNION MINISTER OF STATE FOR SPORTS ALSO ATTENDS THE CREMATIONPunjab Finance Minister Manpreet Singh BadalPUNJAB GOVERNOR CONDOLES PASSING AWAY OF LEGENDARY ATHLETE MILKHA SINGHSh.V.P. Singh Badnore condoled the sad demise of legendary athlete Milkha SinghV.P.Singh Badnore attended the cremation alongwith Sh.Kiren Rijjiju
Previous Post

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮਹਾਨ ਅਥਲੀਟ ਉਡਣਾ ਸਿੱਖ ਮਿਲਖਾ ਸਿੰਘ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

Next Post

ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਕੌਮਾਂਤਰੀ ਗੱਤਕਾ ਦਿਵਸ 21 ਜੂਨ ਨੂੰ

Next Post
ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਰੋਕਣ ‘ਤੇ ਸ਼ਸਤਰ ਵਿੱਦਿਆ ਜਰੂਰੀ : ਹਰਜੀਤ ਗਰੇਵਾਲ, ਚੇਅਰਮੈਨ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ

ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਕੌਮਾਂਤਰੀ ਗੱਤਕਾ ਦਿਵਸ 21 ਜੂਨ ਨੂੰ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In