Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਸਾਰੇ ਯਾਤਰੀਆਂ ਲਈ ਵਿਆਪਕ ਦਿਸ਼ਾ ਨਿਰਦੇਸ਼ ਜਾਰੀ : ਬਲਬੀਰ ਸਿੰਘ ਸਿੱਧੂ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Tuesday, May 12, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਸਾਰੇ ਯਾਤਰੀਆਂ ਲਈ ਵਿਆਪਕ ਦਿਸ਼ਾ ਨਿਰਦੇਸ਼ ਜਾਰੀ : ਬਲਬੀਰ ਸਿੰਘ ਸਿੱਧੂ

admin by admin
May 26, 2020
in PUNJAB
0
Hypertension & diabetes are major co-morbid conditions contributing to higher risk of mortality in Covid-19 infection

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 26 ਮਈ (ਸ਼ਿਵ ਨਾਰਾਇਣ ਜਾਂਗੜਾ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਵਿੱਚ ਦਾਖਲ ਹੋਣ ਵਾਲੇ ਹਰੇਕ ਵਿਅਕਤੀ ਨੂੰ ਲਾਜ਼ਮੀ ਤੌਰ `ਤੇ ਇਕਾਂਤਵਾਸ ਕੀਤੇ ਜਾਣ ਸਬੰਧੀ ਐਲਾਨ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਹਵਾਈ, ਰੇਲ ਅਤੇ ਸੜਕ ਯਾਤਰਾ ਰਾਹੀਂ ਪੰਜਾਬ ਆਉਣ ਵਾਲੇ ਅੰਤਰਰਾਸ਼ਟਰੀ ਅਤੇ ਘਰੇਲੂ ਯਾਤਰੀਆਂ ਲਈ ਸਿਹਤ ਪੋ੍ਰਟੋਕੋਲ ਅਤੇ ਪ੍ਰਕਿਰਿਆ ਸਬੰਧੀ ਇੱਕ ਵਿਸਥਾਰਤ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਕੋਵਿਡ-19 ਤੋਂ ਪੈਦਾ ਹੋਈ ਸਥਿਤੀ ਕਰਕੇ ਭਾਰਤ ਸਰਕਾਰ ਵੱਲੋਂ ਸਮੇਂ ਸਮੇਂ `ਤੇ ਸੋਧੇ ਹੋਏੇ ਪੋ੍ਰਟੋਕੋਲ ਅਤੇ ਐਡਵਾਇਜ਼ਰੀਜ਼ ਜਾਰੀ ਕੀਤੀਆਂ ਜਾ ਰਹੀਆਂ ਹਨ ਜੋ ਦੇਸ਼ ਵਿੱਚ ਆਉਣ ਵਾਲੇ ਯਾਤਰੀਆਂ ਦੇ ਮਨਾਂ ਵਿੱਚ, ਖਾਸ ਕਰਕੇ ਭਾਰਤ ਸਰਕਾਰ ਵੱਲੋਂ 24 ਮਈ ਨੂੰ ਜਾਰੀ ਤਾਜ਼ਾ ਐਡਵਾਇਜ਼ਰੀ ਤੋਂ ਬਾਅਦ, ਕਈ ਉਲਝਣਾਂ ਪੈਦਾ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਵਿਆਪਕ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਨੂੰ ਐਂਟਰੀ ਪੋਰਟ `ਤੇ ਸਿਹਤ ਪੋ੍ਰਟੋਕਲ ਅਨੁਸਾਰ ਆਪਣੀ ਸਕਰੀਨਿੰਗ ਲਈ ਰਾਜ ਦੇ ਅਧਿਕਾਰੀਆਂ ਨੂੰ ਨਿੱਜੀ ਅਤੇ ਸਿਹਤ ਸਬੰਧੀ ਵੇਰਵਿਆਂ ਸਮੇਤ ਸਵੈ ਘੋਸ਼ਣਾ ਪੱਧਰ ਦੇਣਾ ਹੋਵੇਗਾ।

ਸਿਹਤ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸਰਗਰਮ ਟੈਸਟਿੰਗ, ਟਰੇਸਿੰਗ ਅਤੇ ਇਕਾਂਤਵਾਸ ਹੀ ਇੱਕੋ ਇੱਕ ਢੰਗ ਹੈ ਅਤੇ ਕਿਹਾ ਕਿ ਉਹ ਸਾਡੇ ਲੋਕਾਂ ਦੀ ਜ਼ਿੰਦਗੀ ਪ੍ਰਤੀ ਕਿਸੇ ਵੀ ਤਰ੍ਹਾਂ ਦਾ ਜੋਖ਼ਮ ਨਹੀਂ ਲੈਣਗੇ।

ਸਕਰੀਨਿੰਗ ਦੌਰਾਨ ਲੱਛਣ ਪਾਏ ਜਾਣ ਵਾਲੇ ਅੰਤਰਾਸ਼ਟਰੀ ਯਾਤਰੀਆਂ ਨੂੰ ਟੈਸਟਿੰਗ ਲਈ ਸਿਹਤ ਸੰਸਥਾ ਵਿੱਚ ਲਿਜਾਇਆ ਜਾਵੇਗਾ ਅਤੇ ਕੋਵਿਡ ਟੈਸਟਿੰਗ ਲਈ ਆਈਸੀਐਮਆਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਉਨ੍ਹਾਂ ਦੇ ਆਰਟੀ ਪੀਸੀਆਰ ਸੈਂਪਲ ਲਏ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਜੋ ਵਿਅਕਤੀ ਪਾਜ਼ੇਟਿਵ ਪਾਏ ਗਏ ਹੋਣ ਅਤੇ ਲੱਛਣ ਨਾ ਹੋਣ, 60 ਸਾਲ ਤੋਂ ਘੱਟ ਉਮਰ ਦੇ ਹੋਣ ਅਤੇ ਕਿਸੇ ਹੋਰ ਬਿਮਾਰੀ ਤੋਂ ਪੀੜਤ ਨਾ ਹੋਣ, ਨੂੰ ਕੋਵਿਡ ਕੇਅਰ ਸੈਂਟਰਾਂ ਵਿਚ ਰੱਖਿਆ ਜਾਵੇਗਾ।

ਜੋ ਵਿਅਕਤੀ ਪਾਜ਼ੀਟਿਵ ਹਨ ਅਤੇ ਮੈਡੀਕਲ ਨਿਗਰਾਨੀ ਲੋੜੀਂਦੀ ਹੈ ( ਭਾਵੇਂ ਗੰਭੀਰ ਲੱਛਣ ਹੋਣ ਕਰਕੇ ਜਾਂ 60 ਸਾਲ ਤੋਂ ਵੱਧ ਉਮਰ ਹੋਣ ਕਰਕੇ ਜਾਂ ਹੋਰ ਬਿਮਾਰੀ ਤੋਂ ਪੀੜਤ ਹੋਣ ਕਰਕੇ), ਉਨਾਂ ਨੂੰ ਡਾਕਟਰੀ ਸਥਿਤੀ ਦੇ ਆਧਾਰ `ਤੇ ਦਰਜ 2 ਜਾਂ ਦਰਜਾ 3 ਦੀਆਂ ਸਿਹਤ ਸਹੂਲਤਾਂ ਵਿਚ ਰੱਖਿਆ ਜਾਵੇਗਾ

ਜਿਨ੍ਹਾਂ ਯਾਤਰੀਆਂ ਵਿੱਚ ਲੱਛਣ ਨਹੀਂ ਪਾਏ ਜਾਂਦੇ ਅਤੇ ਜੋ ਨੈਗੇਟਿਵ ਪਾਏ ਜਾਂਦੇ ਹਨ, ਉਨ੍ਹਾਂ ਨੂੰ ਭੁਗਤਾਨ ਦੇ ਆਧਾਰ `ਤੇ ਸੰਸਥਾਗਤ ਇਕਾਂਤਵਾਸ (ਸਰਕਾਰੀ/ਹੋਟਲ ਕੁਆਰੰਟੀਨ) ਵਿੱਚ ਰੱਖਿਆ ਜਾਵੇਗਾ ਅਤੇ 5ਵੇਂ ਦਿਨ ਉਨ੍ਹਾਂ ਦਾ ਟੈਸਟ ਕੀਤਾ ਜਾਵੇਗਾ। ਜੇ ਉਨ੍ਹਾਂ ਦੀ ਟੈਸਟ ਰਿਪੋਰਟ ਨੈਗੇਟਿਵ ਆਉਂਦੀ ਹੈ ਤਾਂ ਉਨ੍ਹਾਂ ਨੂੰ ਸੰਸਥਾਗਤ ਇਕਾਂਤਵਾਸ ਦੇ 7 ਦਿਨ ਪੂਰੇ ਹੋਣ `ਤੇ ਘਰ ਜਾਣ ਦੀ ਆਗਿਆ ਦੇ ਦਿੱਤੀ ਜਾਵੇਗੀ ਅਤੇ ਉਨ੍ਹਾਂ ਨੂੰ ਅਗਲੇ 7 ਦਿਨ ਤੱਕ ਘਰੇਲੂ ਇਕਾਂਤਵਾਸ ਵਿੱਚ ਰਹਿਣ ਅਤੇ ਆਪਣੀ ਸਿਹਤ ਦੀ ਸਵੈ ਨਿਗਰਾਨੀ ਦੀ ਸਲਾਹ ਦਿੱਤੀ ਜਾਵੇਗੀ। ਇਸ ਸਬੰਧੀ ਲਿਖ਼ਤੀ ਘੋਸ਼ਣਾ ਸਿਹਤ ਅਧਿਕਾਰੀਆਂ/ਜ਼ਿਲ੍ਹਾ ਪ੍ਰਸ਼ਾਸਨ ਨੂੰ ਜਮ੍ਹਾਂ ਕਰਵਾਉਣੀ ਹੋਵੇਗੀ।

ਬੁਲਾਰੇ ਨੇ ਦੱਸਿਆ ਕਿ ਅਸਧਾਰਨ ਹਾਲਤਾਂ ਜਿਵੇਂ ਗਰਭ ਅਵਸਥਾ / ਪਰਿਵਾਰਕ ਮੈਂਬਰ ਦੀ ਮੌਤ / ਗੰਭੀਰ ਮਾਨਸਿਕ ਬਿਮਾਰੀ ਸਬੰਧੀ ਮਾਮਲਿਆਂ ਵਿੱਚ, ਡਿਪਟੀ ਕਮਿਸ਼ਨਰ ਸੰਸਥਾਗਤ ਕੁਆਰੰਟੀਨ ਦੀ ਬਜਾਏ 14 ਦਿਨਾਂ ਲਈ ਹੋਮ ਕੁਆਰੰਟੀਨ ਦੀ ਆਗਿਆ ਦੇ ਸਕਦੇ ਹਨ ਅਤੇ ਇਸ ਸਬੰਧੀ ਸਿਹਤ ਵਿਭਾਗ ਨੂੰ ਸੂਚਿਤ ਕਰਨਾ ਹੋਵੇਗਾ।

ਇਸ ਤੋਂ ਇਲਾਵਾ, ਅਜਿਹੇ ਸਾਰੇ ਯਾਤਰੀਆਂ ਨੂੰ ਕੋਵਾ ਐਪ ਡਾਊਨਲੋਡ ਕਰਨ ਦੀ ਜ਼ਰੂਰਤ ਹੋਵੇਗੀ ਜੋ ਕਿਰਿਆਸ਼ੀਲ ਰਹੇਗੀ।

ਉਨ੍ਹਾਂ ਕਿਹਾ ਕਿ ਘਰੇਲੂ ਯਾਤਰੀਆਂ ਲਈ ਹਵਾਈ ਜਹਾਜ਼ / ਰੇਲ / ਅੰਤਰ-ਰਾਜ ਯਾਤਰਾ ਦੁਆਰਾ ਸੜਕ ਰਾਹੀਂ ਪੰਜਾਬ ਵਿਚ ਦਾਖਲ ਹੋਣ ਵਾਲੇ ਸਾਰੇ ਵਿਅਕਤੀਆਂ ਦੀ ਐਂਟਰੀ ਪੁਆਇਂਟਸ ਤੇ ਹੀ ਕੋਵਿਡ -19 ਦੇ ਲੱਛਣਾਂ ਸਬੰਧੀ ਸਕ੍ਰੀਨਿੰਗ ਵੀ ਕੀਤੀ ਜਾਵੇਗੀ।

ਸਕ੍ਰੀਨਿੰਗ ਦੌਰਾਨ ਪਾਜ਼ੀਟਿਵ ਪਾਏ ਗਏ ਯਾਤਰੀੇਆਂ ਨੂੰ ਜਾਂਚ ਲਈ ਸਿਹਤ ਕੇਂਦਰ ਲਿਜਾਇਆ ਜਾਏਗਾ।ਉੱਪਰ ਦੱਸ ਮਤਾਬਕ ਜੇਕਰ ਵਿਅਕਤੀ ਪਾਜ਼ੀਟਿਵ ਹਨ ਉਨਾਂ ਨੂੰ ਡਾਕਟਰੀ ਲੋੜਾਂ ਮੁਤਾਬਕ ਦਰਜ 2 ਜਾਂ ਦਰਜਾ 3 ਦੀਆਂ ਸਿਹਤ ਸਹੂਲਤਾਂ ਵਿਚ ਰੱਖਿਆ ਜਾਵੇਗਾ।

ਜੇ ਕਿਸੇ ਵਿਅਕਤੀ ਵਿਚ ਕੋਵਿਡ ਸਬੰਧੀ ਲੱਛਣ ਨਾ ਹੋਣ ਜਾਂ ਟੈਸਟਿੰਗ ਨੈਗੇਟਿਵ ਹੈ, ਤਾਂ ਉਸਨੂੰ ਇੱਕ ਅੰਡਰਟੇਕਿੰਗ ਜਮ੍ਹਾਂ ਕਰਨ ਤੋਂ ਬਾਅਦ ਘਰ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸ ਅੰਡਰਟੇਕਿੰਗ ਵਿਚ 14 ਦਿਨਾਂ ਲਈ ਘਰ ’ਚ ਇਕਾਂਤਵਾਸ ,ਆਪਣੀ ਸਿਹਤ ਸਥਿਤੀ ਦੀ ਸਵੈ ਨਿਗਰਾਨੀ ਅਤੇ ਕੋਵਿਡ -19 ਸਬੰਧੀ ਕੋਈ ਵੀ ਲੱਛਣ ਨਜ਼ਰ ਆਉਣ ਤੇ ਨੇੜਲੀ ਸਿਹਤ ਸਹੂਲਤ ਨੂੰ ਸੂਚਿਤ ਕਰਨਾ ਲਾਜ਼ਮੀ ਹੋਵੇਗਾ। ਸਾਰੇ ਯਾਤਰੀਆਂ ਨੂੰ ਕੋਵਾ ਐਪ ਡਾਊਨਲੋਡ ਕਰਨਾ ਲਾਜ਼ਮੀ ਹੈ ਹਮੇਸ਼ਾਂ ਜੋ ਕਿਰਿਆਸ਼ੀਲ ਰਹੇਗੀ।

ਪੰਜਾਬ ਤੋਂ ਅਕਸਰ ਬਾਹਰ ਜਾਣ ਜਾਂ ਅੰਤਰ-ਰਾਜ ਯਾਤਰਾ ਕਰਨ ਵਾਲੇ ਯਾਤਰੀ ਜਿਵੇਂ ਕਿ ਐਮ ਪੀ / ਐਮ ਐਲ ਏ, ਡਾਕਟਰਾਂ, ਪੱਤਰਕਾਰਾਂ, ਇੰਜੀਨੀਅਰਾਂ, ਕਾਰਜਕਾਰੀ, ਵਪਾਰੀ, ਟਰਾਂਸਪੋਰਟਰਾਂ, ਸਲਾਹਕਾਰਾਂ ਆਦਿ ਨੂੰ ਹੋਮ ਕੁਅਰੰਟਾਈਨ ਰੱਖਣ ਦੀ ਜ਼ਰੂਰਤ ਨਹੀਂ ਹੈ।

ਡਿਪਟੀ ਕਮਿਸ਼ਨਰ ਅਤੇ ਸਬ-ਡਵੀਜ਼ਨਲ ਮੈਜਿਸਟ੍ਰੇਟ ਅਜਿਹੇ ਵਿਅਕਤੀਆਂ ਨੂੰ ਪਾਸ ਜਾਰੀ ਕਰਨ ਲਈ ਅਧਿਕਾਰਤ ਹਨ ਜੋ ਆਪਣੀ ਸਿਹਤ ਸਥਿਤੀ ਦੀ ਸਵੈ-ਨਿਗਰਾਨੀ ਲਈ ਇਕ ਅੰਡਰਟੇਕਿੰਗ ਪੇਸ਼ ਕਰਨਗੇ ਅਤੇ ਜੇ ਉਨ੍ਹਾਂ ਨੂੰ ਕੋਈ ਲੱਛਣ ਹੋਣ ਤਾਂ ਪ੍ਰਸ਼ਾਸਨ ਨੂੰ ਸੂਚਿਤ ਕਰਨਗੇ। ਬੁਲਾਰੇ ਨੇ ਅੱਗੇ ਕਿਹਾ ਕਿ ਉਨ੍ਹਾਂ ਨੂੰ ਕੋਵਾ ਐਪ ਡਾਊਨਲੋਡ ਕਰਨ ਦੀ ਵੀ ਲੋੜ ਹੈ ਜੋ ਕਿਰਿਆਸ਼ੀਲ ਰਹੇਗੀ।

ਬੁਲਾਰੇ ਨੇ ਅਖੀਰ ਵਿਚ ਕਿਹਾ ਕਿ ਆਮ ਨਿਗਰਾਨੀ ਦੇ ਮਕਸਦ ਲਈ, ਇਹਨਾਂ ਦਿਸ਼ਾ ਨਿਰਦੇਸ਼ਾਂ ਤੋਂ ਇਲਾਵਾ ਵੀ ਸਰਕਰ ਵਲੋਂ ਹੋਰ ਵਧੇਰੇ ਵਿਅਕਤੀਆਂ ਦੀ ਜਾਂਚ ਕਦੇ ਵੀ ਕੀਤੀ ਜਾ ਸਕਦੀ ਹੈੈ।ਜਿਸ ਤਰ੍ਹਾਂ ਮੁਹਾਲੀ ਅਤੇ ਅੰਮ੍ਰਿਤਸਰ ਹਵਾਈਅੱਡਿਆਂ ਤੇ ਕਈ ਘਰੇਲੂ ਯਾਤਰੀਆਂ ਦੀ ਜਾਂਚ ਕੀਤੀ ਗਈ।

Post Views: 55
  • Facebook
  • Twitter
  • WhatsApp
  • Telegram
  • Facebook Messenger
  • Copy Link
Tags: ASSERTS HEALTH MINISTER BALBIR SINGH SIDHUcarona cerfew updates in punjabchandigarh newscorona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabcrime news in punjabcriminal newscriminal storyHow To Prevent Coronavirus In punjabinternational latest news channeljust now india newsLatest News and Updates on Punjab Punjab coronavirus symptomslive updateslive viral newslive viral videoLock Down Punjabpb govt. newspress ki takatpress ki taquatpunjab congress akali dal newspunjab congress newspunjab Coronavirus Live Updatespunjab Coronavirus rumour-mongerspunjab crime newsPunjab government latest newsPUNJAB GOVT ISSUES CONSOLIDATED AND COMPREHENSIVE GUIDELINES FOR ALL INBOUND PASSENGERSPunjab Live latest newspunjab politicsPunjabi khabranpunjabi latest newsSuspected Of Corona Virus Found In Punjabtop 10 newspaperstop ten patiala daily punjabi newspapers listਕੋਰੋਨਾ ਵਾਇਰਸਕੋਰੋਨਾਵਾਇਰਸ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

वाह रे मोदी तेरी रेल, कैसा खेलती है खेल: 2 दिन का सफर 8 दिन में: मजदूरों पर ट्रेन में भी मौत का साया

Next Post

ਪੰਜਾਬ ਦੇ ਕਿਸਾਨਾਂ ਵੱਲੋਂ ਫਸਲੀ ਵੰਨ-ਸੁਵੰਨਤਾ ਪ੍ਰੋਗਰਾਮ ਨੂੰ ਭਰਵਾਂ ਹੁੰਗਾਰਾ : ਨਰਮੇ ਦੀ ਕਾਸ਼ਤ ਹੇਠ 12.5 ਲੱਖ ਏਕੜ ਰਕਬਾ ਲਿਆਉਣ ਦਾ ਮਿੱਥਿਆ ਟੀਚਾ ਪੂਰਾ ਹੋਣ ਦੇ ਨੇੜੇ

Next Post
ਪੰਜਾਬ ਦੇ ਕਿਸਾਨਾਂ ਵੱਲੋਂ ਫਸਲੀ ਵੰਨ-ਸੁਵੰਨਤਾ ਪ੍ਰੋਗਰਾਮ ਨੂੰ ਭਰਵਾਂ ਹੁੰਗਾਰਾ : ਨਰਮੇ ਦੀ ਕਾਸ਼ਤ ਹੇਠ 12.5 ਲੱਖ ਏਕੜ ਰਕਬਾ ਲਿਆਉਣ ਦਾ ਮਿੱਥਿਆ ਟੀਚਾ ਪੂਰਾ ਹੋਣ ਦੇ ਨੇੜੇ

ਪੰਜਾਬ ਦੇ ਕਿਸਾਨਾਂ ਵੱਲੋਂ ਫਸਲੀ ਵੰਨ-ਸੁਵੰਨਤਾ ਪ੍ਰੋਗਰਾਮ ਨੂੰ ਭਰਵਾਂ ਹੁੰਗਾਰਾ : ਨਰਮੇ ਦੀ ਕਾਸ਼ਤ ਹੇਠ 12.5 ਲੱਖ ਏਕੜ ਰਕਬਾ ਲਿਆਉਣ ਦਾ ਮਿੱਥਿਆ ਟੀਚਾ ਪੂਰਾ ਹੋਣ ਦੇ ਨੇੜੇ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .