Notice: Function _load_textdomain_just_in_time was called incorrectly. Translation loading for the jnews domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u902433967/domains/ozinews.in/public_html/english/wp-includes/functions.php on line 6114
ਅਮਰਿੰਦਰ ਵੱਲੋਂ ਖੇਡ ਕਿੱਟਾਂ, ਓਪਨ ਏਅਰ ਜਿੰਮ ਅਤੇ ਮਹਿਲਾ ਮੰਡਲਾਂ ਲਈ ਵੀ 60 ਕਰੋੜ ਨੂੰ ਪ੍ਰਵਾਨਗੀ ; ‘ਪੰਜਾਬ ਨਿਰਮਾਣ ਪ੍ਰੋਗਰਾਮ’ ਤਹਿਤ 658 ਕਰੋੜ ਰੁਪਏ ਮਨਜ਼ੂਰ - Ozi News
  • Login
Wednesday, June 18, 2025
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਅਮਰਿੰਦਰ ਵੱਲੋਂ ਖੇਡ ਕਿੱਟਾਂ, ਓਪਨ ਏਅਰ ਜਿੰਮ ਅਤੇ ਮਹਿਲਾ ਮੰਡਲਾਂ ਲਈ ਵੀ 60 ਕਰੋੜ ਨੂੰ ਪ੍ਰਵਾਨਗੀ ; ‘ਪੰਜਾਬ ਨਿਰਮਾਣ ਪ੍ਰੋਗਰਾਮ’ ਤਹਿਤ 658 ਕਰੋੜ ਰੁਪਏ ਮਨਜ਼ੂਰ

admin by admin
July 20, 2021
in PUNJAB
0
ਅਮਰਿੰਦਰ ਵੱਲੋਂ ਖੇਡ ਕਿੱਟਾਂ, ਓਪਨ ਏਅਰ ਜਿੰਮ ਅਤੇ ਮਹਿਲਾ ਮੰਡਲਾਂ ਲਈ ਵੀ 60 ਕਰੋੜ ਨੂੰ ਪ੍ਰਵਾਨਗੀ ;  ‘ਪੰਜਾਬ ਨਿਰਮਾਣ ਪ੍ਰੋਗਰਾਮ’ ਤਹਿਤ 658 ਕਰੋੜ ਰੁਪਏ ਮਨਜ਼ੂਰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 20 ਜੁਲਾਈ (ਸ਼ਿਵ ਨਾਰਾਇਣ ਜਾਂਗੜਾ) : ਪੇਂਡੂ ਅਤੇ ਸ਼ਹਿਰੀ ਇਲਾਕਿਆਂ ਵਿਚ ਰਹਿ ਰਹੇ ਲੋਕਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ‘ਪੰਜਾਬ ਨਿਰਮਾਣ ਪ੍ਰੋਗਰਾਮ’ (ਪੀ.ਐਨ.ਪੀ.) ਦੇ ਤਹਿਤ 658 ਕਰੋੜ ਰੁਪਏ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਖੇਡ ਕਿੱਟਾਂ ਲਈ 22.50 ਕਰੋੜ ਰੁਪਏ, ਓਪਨ ਜਿੰਮਾਂ ਲਈ 30 ਕਰੋੜ ਰੁਪਏ ਅਤੇ ਮਹਿਲਾ ਮੰਡਲਾਂ ਲਈ 7.50 ਕਰੋੜ ਰੁਪਏ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ।

ਇਹ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮੰਤਰੀ ਮੰਡਲ ਨੇ ਫੰਡਾਂ ਦੀ ਪ੍ਰਭਾਵੀ ਵਰਤੋਂ ਲਈ ਪੰਜਾਬ ਨਿਰਮਾਣ ਪ੍ਰੋਗਰਾਮ ਦੇ ਦਿਸ਼ਾ-ਨਿਰਦੇਸ਼ਾਂ ਵਿਚ ਸੋਧ ਨੂੰ ਹਰੀ ਝੰਡੀ ਦਿੱਤੀ ਸੀ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੀ.ਐਨ.ਪੀ. ਫੰਡਾਂ ਨੂੰ ਲੋਕਾਂ ਦੀਆਂ ਲੋੜਾਂ ਦੇ ਮੁਤਾਬਕ ਸੂਬੇ ਵਿਚ ਸਥਾਨਕ ਇਲਾਕੇ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਰਤੋਂ ਵਿਚ ਲਿਆਂਦੇ ਜਾਣਗੇ ਤਾਂ ਕਿ ਸਬੰਧਤ ਵਿਭਾਗਾਂ ਦੇ ਦਿਸ਼ਾ-ਨਿਰਦੇਸ਼ਾਂ ਦੇ ਮੁਤਾਬਕ ਸਰਕਾਰੀ ਸੰਸਥਾਵਾਂ, ਪੰਚਾਇਤੀ ਰਾਜ ਸੰਸਥਾਵਾਂ/ਸ਼ਹਿਰੀ ਸਥਾਨਕ ਇਕਾਈਆਂ ਜਾਂ ਫੇਰ ਡਿਪਟੀ ਕਮਿਸ਼ਨਰ ਦੇ ਮੁਤਾਬਕ ਵੱਖ-ਵੱਖ ਪ੍ਰੋਗਰਾਮਾਂ ਨੂੰ ਸੁਚਾਰੂ ਢੰਗ ਨਾਲ ਅਮਲ ਵਿਚ ਲਿਆਂਦੇ ਜਾਣਾ ਯਕੀਨੀ ਬਣਾਇਆ ਜਾ ਸਕੇ।

ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਪ੍ਰੋਗਰਾਮ ਅਧੀਨ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਵਿਚ ਕੀਤੇ ਜਾਣ ਵਾਲੇ ਬੁਨਿਆਦੀ ਢਾਂਚੇ ਦੇ ਕੰਮਾਂ ਦੀ ਸੰਕੇਤਕ ਸੂਚੀ ਵਿਚ ਸਾਫ ਸਫਾਈ ਦੇ ਪ੍ਰਾਜੈਕਟ, ਬੇਘਰਾਂ ਲਈ ਘਰ, ਸਰਕਾਰੀ ਸਕੂਲਾਂ ਵਿਚ ਪੀਣ ਵਾਲੇ ਪਾਣੀ, ਪਖਾਨਿਆਂ ਅਤੇ ਹੋਰ ਕਮਰਿਆਂ ਆਦਿ ਦੀ ਵਿਵਸਥਾ, ਸ਼ਮਸ਼ਾਨਘਾਟਾਂ ਵਿਚ ਪੀਣ ਵਾਲੇ ਪਾਣੀ ਤੇ ਸ਼ੈਲਟਰ, ਸਟਰੀਟ ਲਾਈਟਾਂ ਤੇ ਸ਼ਹਿਰੀ ਸੰਪਰਕ, ਸਰਕਾਰੀ ਹਸਪਤਾਲਾਂ, ਡਿਸਪੈਂਸਰੀਆਂ, ਪ੍ਰਾਇਮਰੀ ਹੈਲਥ ਸੈਂਟਰਾਂ, ਕਮਿਊਨਿਟੀ ਹੈਲਥ ਸੈਂਟਰਾਂ ਅਤੇ ਵੈਟਰਨਰੀ ਹਸਪਤਾਲਾਂ ਤੇ ਡਿਸਪੈਂਸਰੀਆਂ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ, ਪਖਾਨੇ, ਉਡੀਕ ਕਮਰੇ ਅਤੇ ਹੋਰ ਸੁਧਾਰਾਂ ਦੀ ਵਿਵਸਥਾ, ਕੰਪੋਜ ਪਿੱਟਾਂ ਦੀ ਵਿਵਸਥਾ, ਪੇਂਡੂ ਇਲਾਕਿਆਂ ਵਿਚ ਧਰਮਸ਼ਾਲਾਵਾਂ, ਕਮਿਊਨਿਟੀ ਸੈਂਟਰਾਂ ਤੇ ਪੰਚਾਇਤ ਘਰਾਂ ਦੀ ਮੁਰੰਮਤ ਜਾਂ ਨਿਰਮਾਣ, ਪੇਂਡੂ ਅਤੇ ਸ਼ਹਿਰੀ ਇਲਾਕਿਆਂ ਵਿਚ ਪੀਣ ਵਾਲੇ ਪਾਣੀ ਦੀਆਂ ਸਕੀਮਾਂ ਨੂੰ ਵਧਾਉਣ ਜਾਂ ਕਾਰਜਸ਼ੀਲ ਕਰਨਾ, ਪੇਂਡੂ ਅਤੇ ਸ਼ਹਿਰ ਇਲਾਕਿਆਂ ਵਿਚ ਡਰੇਨੇਜ ਅਤੇ ਨਿਕਾਸੀ ਪ੍ਰਣਾਲੀ ਦੀ ਵਿਵਸਥਾ, ਪੇਂਡੂ ਇਲਾਕਿਆਂ ਵਿਚ ਗਲੀਆਂ ਦਾ ਨਿਰਮਾਣ ਅਤੇ ਉਪਰੋਕਤ ਸਹੂਲਤਾਂ ਦੇ ਨਾਲ ਬੁਨਿਆਦੀ ਢਾਂਚੇ ਨਾਲ ਜੁੜੇ ਕਾਰਜ ਸ਼ਾਮਲ ਹਨ।

ਜ਼ਿਕਰਯੋਗ ਹੈ ਕਿ ਮੰਤਰੀ ਮੰਡਲ ਵੱਲੋਂ 18 ਜੂਨ ਨੂੰ ਪ੍ਰਵਾਨਿਤ ਕੀਤੇ ਸੋਧੇ ਹੋਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨਿਰਮਾਣ ਪ੍ਰੋਗਰਾਮ, ਜੋ ਕਿ ਸਾਲ 2006 ਵਿੱਚ ਸ਼ੁਰੂ ਕੀਤਾ ਗਿਆ ਸੀ, ਤਹਿਤ ਸਾਰੇ ਕੰਮ ਜੋ ਕਿ ਡਿਪਟੀ ਕਮਿਸ਼ਨਰਾਂ ਨੂੰ ਪਹਿਲਾਂ ਹੀ ਭੇਜੀ ਜਾ ਚੁੱਕੀ ਸੰਭਾਵੀ ਕੰਮਾਂ ਦੀ ਸੂਚੀ ਮੁਤਾਬਿਕ ਹਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ)/ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦੁਆਰਾ ਇੱਕ ਜ਼ਿਲਾ ਪੱਧਰੀ ਕਮੇਟੀ ਸਨਮੁੱਖ ਤਜਵੀਜ਼ਤ ਕੀਤੇ ਜਾਣਗੇ ਜਿਸ ਦੇ ਚੇਅਰਮੈਨ ਡਿਪਟੀ ਕਮਿਸ਼ਨਰ ਹੋਣਗੇ। ਇਸ ਤੋਂ ਇਲਾਵਾ ਇਸ ਕਮੇਟੀ ਵਿੱਚ ਸਬੰਧਤ ਜ਼ਿਲ੍ਹੇ ਦੀ ਮਿਊਂਸਪਲ ਕਾਰਪੋਰੇਸ਼ਨ ਦੇ ਸਾਰੇ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਬਤੌਰ ਮੈਂਬਰ ਅਤੇ ਉਪ ਅਰਥ ਤੇ ਅੰਕੜਾ ਸਲਾਹਕਾਰ ਬਤੌਰ ਮੈਂਬਰ ਸਕੱਤਰ ਸ਼ਾਮਿਲ ਹੋਣਗੇ।

ਧਿਆਨ ਦੇਣ ਯੋਗ ਹੈ ਕਿ ਮੰਤਰੀ ਮੰਡਲ ਵੱਲੋਂ 13 ਮਈ, 2021 ਨੂੰ ਹੋਈ ਆਪਣੀ ਮੀਟਿੰਗ ਵਿੱਚ ‘ ਸੂਬਾ ਪੱਧਰੀ ਪਹਿਲਕਦਮੀਆਂ (ਪੰਜਾਬ ਨਿਰਮਾਣ ਪ੍ਰੋਗਰਾਮ)’ ਤਹਿਤ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕੀਤੇ ਜਾਣ ਵਾਲੇ ਵਧੀਕ ਢਾਂਚਾਗਤ ਵਿਕਾਸ ਕੰਮਾਂ ਨੂੰ ਮਨਜ਼ੂਰੀ ਦਿੱਤੀ ਗਈ ਸੀ। ਇਨ੍ਹਾਂ ਵਿੱਚ ਅਨੁਸੂਚਿਤ ਜਾਤੀ/ਪਛੜੀ ਸ਼੍ਰੇਣੀ ਤੇ ਹੋਰ ਕਮਜ਼ੋਰ ਵਰਗਾਂ ਦੇ ਮਕਾਨਾਂ ਦੀ ਮੁਰੰਮਤ ਅਤੇ ਨਵੀਨੀਕਰਨ ਲਈ ਵਿੱਤੀ ਸਹਾਇਤਾ ਜੋ ਕਿ ਘੱਟੋ-ਘੱਟ 10,000 ਰੁਪਏ ਅਤੇ ਵੱਧ ਤੋਂ ਵੱਧ 35,000 ਰੁਪਏ ਪ੍ਰਤੀ ਮਕਾਨ ਹੋਵੇ, ਯਾਦਗਾਰੀ ਗੇਟਾਂ ਦੀ ਉਸਾਰੀ/ਨਵੀਨੀਕਰਨ, ਪੇਂਡੂ ਖੇਡਾਂ ਜਿਨ੍ਹਾਂ ਵਿੱਚ ਓਪਨ ਏਅਰ ਜਿੰਮ ਵੀ ਸ਼ਾਮਲ ਹਨ, ਦੇ ਪ੍ਰਚਾਰ ਲਈ ਢਾਂਚਾ, ਮੀਂਹ ਦੇ ਪਾਣੀ ਦੀ ਨਿਕਾਸੀ ਲਈ ਸੜਕਾਂ ’ਤੇ ਪੁਲੀਆਂ, ਫਿਰਨੀਆਂ ਤੇ ਛੋਟੇ ਪੁਲਾਂ ਦੀ ਉਸਾਰੀ, ਸੰਪਰਕ ਰਹਿਤ ਲਿੰਕ ਸੜਕਾਂ/ਕੱਚੀਆਂ ਸੜਕਾਂ ਦੀ ਉਸਾਰੀ, ਸ਼ਹਿਰੀ ਖੇਤਰਾਂ ਵਿੱਚ ਪੇਵਰ ਬਲਾਕਾਂ ਦੀ ਉਸਾਰੀ, ਗੰਦੇ ਪਾਣੀ ਦੀ ਨਿਕਾਸੀ, ਸਥਾਨਕ ਪੱਧਰ ’ਤੇ ਰਜਿਸਟਰਡ ਕਲੱਬਾਂ ਅਤੇ ਸੋਸਾਇਟੀਆਂ ਨੂੰ ਖੇਡਾਂ ਦਾ ਸਾਮਾਨ ਦੇਣ ਲਈ ਸੁਵਿਧਾਵਾਂ ਤੇ ਗ੍ਰਾਂਟਾਂ, ਅੰਡਰ ਗਰਾਊਂਡ ਪਾਈਪ ਲਾਈਨ ਵਿਛਾਉਣਾ ਅਤੇ ਖੇਤੀ ਬਾੜੀ ਲਈ ਪਾਣੀ ਬਚਾਉਣ ਹਿੱਤ ਪੱਕੇ ਖਾਲ ਉਸਾਰਨੇ, ਨਵੀਆਂ ਲਿੰਕ ਸੜਕਾਂ ਦੀ ਉਸਾਰੀ ਤੇ ਪੁਰਾਣੀਆਂ ਦੀ ਮੁਰੰਮਤ ਕਰਨਾ, ਬਿਜਲੀ ਟਰਾਂਸਫਾਰਮਰਾਂ/ਖੰਭਿਆਂ ਨੂੰ ਤਬਦੀਲ ਕਰਨਾ ਅਤੇ ਜ਼ਮੀਨਦੋਜ਼ ਤਾਰ ਵਿਛਾਉਣੀ, ਸ਼ਹਿਰੀ ਖੇਤਰਾਂ ਵਿੱਚ ਪਾਰਕਾਂ ਅਤੇ ਚੌਕਾਂ ਦੀ ਉਸਾਰੀ/ਸੁੰਦਰੀਕਰਨ/ਨਵੀਨੀਕਰਨ ਅਤੇ ਇਤਿਹਾਸਿਕ ਇਮਾਰਤਾਂ ਦੀ ਮੁਰੰਮਤ/ਨਵੀਨੀਕਰਨ ਕੀਤੇ ਜਾਣਾ ਸ਼ਾਮਲ ਹੈ।

Post Views: 39
  • Facebook
  • Twitter
  • WhatsApp
  • Telegram
  • Facebook Messenger
  • Copy Link
Tags: ‘State Level Initiatives (Punjab Nirman Programme)’60 CRORE FOR SPORTS KITS OPEN AIR GYMS & MAHILA MANDALS IN PUNJABconstruction/beautification/renovation of Parks & Chowks in urban areas in patialaprovision of drinking water facilities in PunjabPunjab Chief Minister Captain Amarinder Singh DEVELOPMENT major bonanza for people living in both rural and urban areasPUNJAB NIRMAN PROGRAMMEPunjab Nirman Programme (PNP) PUNJABPUNJAB NIRMAN PROGRAMME FOR HOLISTIC LOCAL AREA DEVELOPMENTPunjab Nirman Programme launched in 2006Punjab Nirman Programme PNP funds Utilized for local area development in Punjabseamless implementation of various programmes through Punjab Government Bodies
Previous Post

ਲੋਕਾਂ ਲਈ ਖੋਲਿਆ ਜਾਵੇਗਾ ਛੱਤਬੀੜ ਚਿੜੀਆ ਘਰ ; ਲੁਧਿਆਣਾ, ਬਠਿੰਡਾ, ਪਟਿਆਲਾ ਤੇ ਨੀਲੋਂ ਦੇ ਛੋਟੇ ਚਿੜੀਆਘਰਾਂ ਨੂੰ ਵੀ ਖੋਲਣ ਦਾ ਫੈਸਲਾ

Next Post

ਪੈ ਗਿਆ ਪੰਗਾ ; ਸਿੱਧੂ ਦਾ ਸਵਾਗਤ, ਪਰ ਉਸਨੂੰ ਨਹੀਂ ਮਿਲਾਂਗਾ : ਬ੍ਰਹਮ ਮਹਿੰਦਰਾ .. ?

Next Post
ਪੈ ਗਿਆ ਪੰਗਾ ; ਸਿੱਧੂ ਦਾ ਸਵਾਗਤ, ਪਰ  ਉਸਨੂੰ ਨਹੀਂ ਮਿਲਾਂਗਾ : ਬ੍ਰਹਮ ਮਹਿੰਦਰਾ .. ?

ਪੈ ਗਿਆ ਪੰਗਾ ; ਸਿੱਧੂ ਦਾ ਸਵਾਗਤ, ਪਰ ਉਸਨੂੰ ਨਹੀਂ ਮਿਲਾਂਗਾ : ਬ੍ਰਹਮ ਮਹਿੰਦਰਾ .. ?

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In