Deprecated: str_replace(): Passing null to parameter #3 ($subject) of type array|string is deprecated in
/home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line
40
ਤਿੰਨ ਦਿਨਾਂ ਦੇ ਅੰਦਰ ਪੇਸ਼ ਕੀਤੀ ਜਾਵੇਗੀ ਰਿਪੋਰਟ
ਬਰਨਾਲਾ, 13 ਜੁਲਾਈ (ਰਾਕੇਸ਼ ਗੋਇਲ/ਰਾਹੁਲ ਬਾਲੀ):- ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਅੱਜ ਮੀਂਹ ਦੇ ਪਾਣੀ ਕਾਰਨ ਧਸੀ ਬਾਜਾਖਾਨਾ ਰੋਡ, ਨੇੜੇ ਢਿੱਲੋਂ ਨਗਰ ਦਾ ਦੌਰਾ ਕੀਤਾ।
ਇਸ ਮੌਕੇ ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਤੇਜ਼ ਬਾਰਿਸ਼ ਕਾਰਨ ਬਰਨਾਲਾ-ਮੋਗਾ ਸ਼ਾਹਰਾਹ ਦਾ ਇਹ ਹਿੱਸਾ ਧਸ ਗਿਆ, ਹਾਲਾਂਕਿ ਇਸ ਕਾਰਨ ਕਿਸੇ ਵੀ ਕਿਸਮ ਦਾ ਜਾਨੀ-ਮਾਲੀ ਨੁਕਸਾਨ ਨਹੀਂ ਹੋਇਆ, ਪਰ ਇਸ ਦਾ ਸਖਤ ਨੋਟਿਸ ਲੈਂਦੀਆਂ ਪੜਤਾਲ ਦੇ ਹੁਕਮ ਦੇ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਆਖਿਆ ਕਿ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਆਦਿਤਿਆ ਡੇਚਲਵਾਲ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਇਸ ਸਬੰਧੀ ਪੜਤਾਲ ਕਰਕੇ ਆਪਣੀ ਰਿਪੋਰਟ ਤਿੰਨ ਦਿੰਨਾਂ ਦੇ ਅੰਦਰ ਅੰਦਰ ਦੇਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਪੜਤਾਲ ਦੌਰਾਨ ਪਾਏ ਗਏ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸੜਕ ਨੂੰ ਵੀ ਜਲਦ ਹੀ ਠੀਕ ਕਰਵਾ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਜਿੰਦਲ ਵੀ ਮੌਜੂਦ ਸਨ।
Post Views: 32