ਪਟਿਆਲਾ, 24 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ) : ਕੋਵਿਡ ਮਹਾਂਮਾਰੀ ਦੇ ਚੱਲਦਿਆਂ ਸੂਬੇ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਉਦਯੋਗਾਂ ਲਈ ਪੰਜਾਬ ਵਿੱਚ ਕਈ ਤਰ੍ਹਾਂ ਦੀਆਂ ਛੋਟਾਂ ਦਾ ਐਲਾਨ ਕੀਤਾ ਹੈ ਜਿਸ ਵਿੱਚ ਬਿਨਾਂ ਨਿਰੀਖਣ ਦੇ ਕਾਨੂੰਨੀ ਮਨਜ਼ੂਰੀਆਂ ਦੀ ਮਿਆਦ ਵਧਾਉਣਾ ਵੀ ਸ਼ਾਮਲ ਹੈ। ਮੁੱਖ ਮੰਤਰੀ ਦੇ ਆਦੇਸ਼ਾਂ ‘ਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਆਪਣੀ 184ਵੀਂ ਮੀਟਿੰਗ ਵਿੱਚ ਇਸ ਸਬੰਧੀ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਗਈਆਂ।
ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਦਮ ਇਨ੍ਹਾਂ ਮੁਸ਼ਕਲਾਂ ਸਥਿਤੀਆਂ ਵਿੱਚ ਕਾਨੂੰਨੀ ਪ੍ਰਵਾਨਗੀਆਂ ਹਾਸਲ ਕਰਨ ਦੀ ਪ੍ਰਕਿਰਿਆ ਨੂੰ ਹੋਰ ਅਸਾਨ ਕਰਨ ਦੇ ਆਦੇਸ਼ ਨਾਲ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਛੋਟਾਂ ਨਾਲ ਮੌਜੂਦਾ ਮਹਾਂਮਾਰੀ ਦੇ ਸਮੇਂ ਦੌਰਾਨ ਨਿਵੇਸ਼ਕਾਂ ਨੂੰ ਸੂਬੇ ਵਿੱਚ ਨਿਰਵਿਘਨ ਨਿਵੇਸ਼ ਕਰਨ ਲਈ ਹੁਲਾਰਾ ਮਿਲੇਗਾ।
ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਪ੍ਰੋ. ਐਸ.ਐਸ. ਮਰਵਾਹਾ ਨੇ ਕਿਹਾ ਕਿ ਕੋਵਿਡ ਸੰਕਟ ਦੇ ਮੱਦੇਨਜ਼ਰ ਸਥਾਪਨਾ/ਚਲਾਉਣ ਦੀ ਸਹਿਮਤੀ ਦੀ ਮਿਆਦ, ਅਧਿਕਾਰ, ਰਜਿਸਟ੍ਰੇਸ਼ਨ ਅਤੇ ਕੋਈ ਹੋਰ ਜ਼ਰੂਰੀ ਪ੍ਰਵਾਨਗੀਆਂ ਦਾ ਸਮਾਂ ਵੀ 30 ਜੂਨ 2020 ਤੱਕ ਵਧਾਇਆ ਸੀ ਅਤੇ ਹੁਣ ਇਨ੍ਹਾਂ ਪ੍ਰਵਾਨਗੀਆਂ ਦੀ ਮਿਆਦ ਹੋਰ ਵਧਾਉਂਦਿਆਂ 31 ਮਾਰਚ 2021 ਤੱਕ ਕਰ ਦਿੱਤੀ। ਇਸ ਲਈ ਸਿਰਫ ਕੁਝ ਸ਼ਰਤਾਂ ਸਹਿਤ ਅਰਜ਼ੀ ਦੇਣੀ ਹੋਵੇਗੀ ਅਤੇ ਬੋਰਡ ਵੱਲੋਂ ਕੋਈ ਨਿਰੀਖਣ ਨਹੀਂ ਕੀਤਾ ਜਾਵੇਗਾ।
ਪ੍ਰੋ. ਮਰਵਾਹਾ ਨੇ ਕਿਹਾ ਕਿਵਾਤਾਵਰਣ ਸਬੰਧੀ ਨਿਯਮਾਂ ਦੀ ਭਾਗੀਦਾਰ ਰੈਗੂਲੇਟਰੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਬੋਰਡ ਦੀ ਸਹਿਮਤੀ ਤੋਂ ਬਿਨਾਂ ਚੱਲ ਰਹੇ ਉਦਯੋਗਾਂ ਨੂੰ ਸਵੈ-ਇਛੁੱਕ ਪ੍ਰਗਟਾਵਾ ਸਕੀਮ (ਵੀ.ਡੀ.ਐਸ.) ਅਧੀਨ ਪ੍ਰਵਾਨਗੀਆਂ ਲੈਣ ਲਈ ਅਰਜ਼ੀ ਦੇਣ ਲਈ ਸਮਾਂ 31 ਦਸੰਬਰ 2020 ਤੱਕ ਵਧਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ 1 ਨਵੰਬਰ 2018 ਤੋਂ ਪਹਿਲਾਂ ਸਹਿਮਤੀ ਫੀਸ ਜਮ੍ਹਾਂ ਕਰਵਾਉਣ ਅਤੇ ਯਕਮੁਸ਼ਤ ਅਨੁਮਾਨਤ ਫੀਸ 5000 ਰੁਪਏ ਦਾ ਭੁਗਤਾਨ ਕਰਨ ਲਈ ਛੋਟ ਦੇ ਨਾਲ ਅਜਿਹਾ ਕਰ ਸਕਦੇ ਹਨ।
ਇਸ ਤੋਂ ਇਲਾਵਾ ਵਾਟਰ ਐਕਟ, 1974 ਅਧੀਨ ਸਹਿਮਤੀ ਪ੍ਰਾਪਤ ਕਰਨ ਲਈ ਇੱਟਾਂ ਦੇ ਭੱਠਿਆਂ ਦੀ ਸਹੂਲਤ ਵਾਸਤੇ ਉਨ੍ਹਾਂ ਦੇ ਮਾਲਕਾਂ ਨੂੰ 1 ਨਵੰਬਰ 2018 ਤੋਂ ਪਹਿਲਾਂ ਵਾਲੀ ਸਹਿਮਤੀ ਫੀਸ ਜਮ੍ਹਾਂ ਕਰਵਾਉਣ ਤੋਂ ਛੋਟ ਦੇ ਦਿੱਤੀ ਹੈ।
ਇਸੇ ਦੌਰਾਨ ਸਾਇੰਸ, ਤਕਨਾਲੋਜੀ ਤੇ ਵਾਤਾਵਰਣ ਦੇ ਪ੍ਰਮੁੱਖ ਸਕੱਤਰ ਅਲੋਕ ਸ਼ੇਖਰ ਨੇ ਕਿਹਾ ਕਿ ਇਹ ਪਹਿਲਕਦਮੀਆਂ ਉਦਯੋਗਾਂ ਨੂੰ ਉਨ੍ਹਾਂ ਦੀਆਂ ਰੈਗੂਲੇਟਰੀ ਪਾਲਣਾ ਨੂੰ ਪੂਰਾ ਕਰਨ ਵਿੱਚ ਵੱਡੀ ਸਹਾਇਤਾ ਕਰਨਗੀਆਂ ਅਤੇ ਇਸ ਔਖੇ ਸਮੇਂ ਵਿੱਚ ਛੋਟੇ ਉਦਯੋਗਾਂ ਦੀ ਨਿਯਮਤ ਵਿਵਸਥਾ ਨੂੰ ਵਧਾਉਣਗੇ।
Tagged #PunjabiNews #Suicide #Video #FacebookPost #PunjabCongress #PunjabPoliceIndia #CaptainAmarinderSingh, at its 184th meeting. The move is aimed at further easing the process of obtaining statutory clearances in these difficult circumstances, CAPT AMARINDER GOVT ANNOUNCES MAJOR RELAXATIONS TO BOOST INVESTMENT BY INDUSTRY DURING PANDEMIC · PPCB ISSUES DETAILED GUIDELINES, carona cerfew updates in punjab, chandigarh news, corona virus in punjab, corona virus latest figures news in punjab, coronavirus in punjab: Latest News & Videos, CoronaVirus is easier to avoid in punjab, coronavirus rumors in punjab, crime news in punjab, criminal news, criminal story, Exclusive interview with Satwinder Singh Marwaha Chairman Punjab Pollution Control Board, How To Prevent Coronavirus In punjab, INCLUDING EXTENSION OF VALIDITY OF STATUTORY CLEARANCE WITHOUT INSPECTION Chandigarh, including extension of validity of statutory clearances without inspection. Detailed guidelines to this effect have been issued by the Punjab Pollution Control Board (PPCB), international latest news channel, July 24: To encourage investment in the state amid the Covid pandemic, just now india news, Latest News and Updates on Punjab, live #Ask Captain Facebook interaction Punjab coronavirus symptoms, live updates, live viral news, live viral video, Lock Down Punjab, on the directives of the Chief Minister, pb govt. news, PPCB chairman, press ki takat, press ki taquat, Prof Satwinder is PPCB chairman, Professor Satwinder Singh Marwaha 25th chairman of the Punjab Pollution Control Board (PPCB), Public Notice PPCB News, punjab congress akali dal news, punjab congress news, punjab Coronavirus Live Updates, punjab Coronavirus rumour-mongers, punjab crime news, Punjab government latest news, Punjab Live latest news, punjab politics, PUNJAB POLLUTION CONTROL BOARD, Punjab Pollution Control Board HO Patiala, Punjab Pollution Control Board Latest Breaking News Pictures and Videos, punjab pollution control board News In Hindi, Punjabi khabran, punjabi latest news, said a spokesperson of the Chief Minister’s Office, Satwinder Marwaha Chairman Punjab Pollution Control board, Suspected Of Corona Virus Found In Punjab, the Captain Amarinder Singh government in Punjab has announced a slew of relaxations for industry, top 10 newspapers, top ten patiala daily punjabi newspapers list, Vatavaran Bhavan Nabha Road Patiala, which finalised the relaxations, www.ppcb.gov.in, ਕੋਰੋਨਾ ਵਾਇਰਸ, ਕੋਰੋਨਾਵਾਇਰਸ