Notice: Function _load_textdomain_just_in_time was called incorrectly. Translation loading for the jnews domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u902433967/domains/ozinews.in/public_html/english/wp-includes/functions.php on line 6114
ਸਰਕਾਰੀ ਸਕੂਲਾਂ ਵਿਚ 1,662 ਕਲਾਸਰੂਮਾਂ ਦੀ ਉਸਾਰੀ ਲਈ ਨਾਬਾਰਡ ਅਧੀਨ 124.82 ਕਰੋੜ ਰੁਪਏ ਮਨਜ਼ੂਰ: ਵਿਜੈ ਇੰਦਰ ਸਿੰਗਲਾ - Ozi News
  • Login
Monday, June 30, 2025
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਸਰਕਾਰੀ ਸਕੂਲਾਂ ਵਿਚ 1,662 ਕਲਾਸਰੂਮਾਂ ਦੀ ਉਸਾਰੀ ਲਈ ਨਾਬਾਰਡ ਅਧੀਨ 124.82 ਕਰੋੜ ਰੁਪਏ ਮਨਜ਼ੂਰ: ਵਿਜੈ ਇੰਦਰ ਸਿੰਗਲਾ

admin by admin
November 1, 2020
in PUNJAB
0
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਸਰਕਾਰੀ ਸਕੂਲਾਂ ਵਿਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਕਮਰਿਆਂ ਨੂੰ ਸਮਾਰਟ ਕਲਾਸਰੂਮਾਂ ਵਿਚ ਤਬਦੀਲ ਕੀਤਾ ਜਾਵੇਗਾ: ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ

ਚੰਡੀਗੜ, 1 ਨਵੰਬਰ (ਪ੍ਰੈਸ ਕੀ ਤਾਕਤ ਬਿਊਰੋ) : ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਇੱਥੇ ਦੱਸਿਆ ਕਿ ਸੂਬਾ ਸਰਕਾਰ ਨੇ 1626 ਸਰਕਾਰੀ ਸਕੂਲਾਂ ਵਿੱਚ 1662 ਕਮਰਿਆਂ ਦੀ ਉਸਾਰੀ ਦੀ ਪਹਿਲਕਦਮੀ ਕੀਤੀ ਹੈ ਅਤੇ ਇਸ ਮੰਤਵ ਲਈ 124.82 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸਿਵਲ ਕੰਮਾਂ ਦੇ ਮੁਕੰਮਲ ਹੋਣ ਤੋਂ ਬਾਅਦ ਸਾਰੇ ਕਲਾਸਰੂਮਾਂ ਨੂੰ ਸਮਾਰਟ ਕਲਾਸਰੂਮਾਂ ਵਿੱਚ ਤਬਦੀਲ ਕੀਤਾ ਜਾਵੇਗਾ ਜਿਸ ਵਿੱਚ ਪ੍ਰੋਜੈਕਟਰ, ਸੀਪੀਯੂ, ਗਰੀਨ ਬੋਰਡ ਅਤੇ ਲੋੜੀਂਦਾ ਫਰਨੀਚਰ ਸ਼ਾਮਲ ਹੋਣਗੇ। ਉਨਾਂ ਕਿਹਾ ਕਿ ਉਨਾਂ ਦੀ ਸਰਕਾਰ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਸਿੱਖਿਆ ਦੇ ਮਿਆਰ ਵਿੱਚ ਸੁਧਾਰ ਲਈ ਅਣਥੱਕ ਮਿਹਨਤ ਕਰ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਇਨਾਂ ਸਕੂਲਾਂ ਵਿਚ ਜਗਾ ਦੀ ਘਾਟ ਦੇ ਮੱਦੇਨਜ਼ਰ ਨਾਬਾਰਡ ਆਰਆਈਡੀਐਫ- ਧਧੜਜ਼ ਪ੍ਰਾਜੈਕਟ ਅਧੀਨ ਕਮਰਿਆਂ ਦੀ ਉਸਾਰੀ ਦਾ ਪ੍ਰਸਤਾਵ ਵਿੱਤ ਵਿਭਾਗ ਨੂੰ ਭੇਜਿਆ ਗਿਆ ਸੀ ਜਿਸ ਨੂੰ ਜਲਦ ਵਿਚਾਰਿਆ ਗਿਆ। ਉਨਾਂ ਕਿਹਾ ਕਿ ਸਕੂਲਾਂ ਨੂੰ ਹਰੇਕ ਕਮਰੇ ਦੀ ਉਸਾਰੀ ਲਈ 7.51 ਲੱਖ ਰੁਪਏ ਦਿੱਤੇ ਜਾਣਗੇ ਅਤੇ ਕਮਰਿਆਂ ਦੀਆਂ ਵਿਸ਼ੇਸ਼ਤਾਵਾਂ ਸਬੰਧੀ ਜਾਣਕਾਰੀ ਜ਼ਿਲਾ ਸਿੱਖਿਆ ਅਧਿਕਾਰੀਆਂ ਨੂੰ ਪਹਿਲਾਂ ਹੀ ਭੇਜ ਦਿੱਤੀ ਗਈ ਹੇ। ਉਨਾਂ ਕਿਹਾ ਕਿ ਸਿੱਖਿਆ ਵਿਭਾਗ ਇਨਾਂ ਕਮਰਿਆਂ ਦੀ ਉਸਾਰੀ ਲਈ ਵਰਤੀ ਜਾ ਰਹੀ ਸਮੱਗਰੀ ਦੀ ਗੁਣਵੱਤਾ ਨੂੰ ਯਕੀਨੀ ਬਣਾਏਗਾ ਅਤੇ ਇੱਕ-ਇੱਕ ਪੈਸੇ ਦੀ ਵਰਤੋਂ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਢਲੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਤੋਂ ਇਲਾਵਾ ਸੂਬਾ ਸਰਕਾਰ ਨੇ ਸਧਾਰਨ ਸਕੂਲਾਂ ਨੂੰ ਸਮਾਰਟ ਸਕੂਲ ਵਿੱਚ ਤਬਦੀਲ ਕਰਨ ’ਤੇ ਵੀ ਧਿਆਨ ਕੇਂਦਰਤ ਕੀਤਾ ਹੈ। ਉਨਾਂ ਨੇ ਅੱਗੇ ਕਿਹਾ ਕਿ ਨਵੀਆਂ ਈ-ਲਰਨਿੰਗ ਤਕਨੀਕਾਂ ਨੇ ਸਿੱਖਿਆ ਦੇ ਮਿਆਰ ਵਿਚ ਸੁਧਾਰ ਲਿਆਉਣ ਵਿਚ ਵੀ ਸਹਾਇਤਾ ਕੀਤੀ ਹੈ ਜਿਸ ਕਰਕੇ ਨਤੀਜਿਆਂ ਵਿੱਚ ਵਿਚ ਵੀ ਸੁਧਾਰ ਹੋਇਆ ਹੈ। ਸ੍ਰੀ ਸਿੰਗਲਾ ਨੇ ਕਿਹਾ ਕਿ ਕੋਵਿਡ -19 ਮਹਾਂਮਾਰੀ ਦੇ ਬਾਵਜੂਦ ਸਰਕਾਰੀ ਸਕੂਲਾਂ ਦੇ ਅਧਿਆਪਕ ਈ-ਲਰਨਿੰਗ ਤਕਨੀਕਾਂ ਰਾਹੀਂ ਵੱਧ ਤੋਂ ਵੱਧ ਵਿਦਿਆਰਥੀਆਂ ਤੱਕ ਪਹੁੰਚ ਕਰਨ ਲਈ ਆਪਣੀ ਪੂਰੀ ਵਾਹ ਲਾ ਰਹੇ ਹਨ।

Post Views: 21
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਮੁੱਖ ਮੰਤਰੀ ਵੱਲੋਂ ਨੱਢਾ ਨੂੰ ਖੁੱਲ੍ਹਾ ਪੱਤਰ, ਮਾਲ ਗੱਡੀਆਂ ਦੀ ਆਵਾਜਾਈ ਦੇ ਪੇਚੀਦਾ ਮਸਲੇ ਨੂੰ ਸਮੂਹਿਕ ਇੱਛਾ ਅਤੇ ਸੂਝ-ਬੂਝ ਨਾਲ ਸੁਲਝਾਉਣ ਦਾ ਸੱਦਾ

Next Post

Punjab cadre IPS officer of 1955 batch Chander Kumar Sawhney passed away

Next Post
Punjab cadre IPS officer of 1955 batch Chander Kumar Sawhney passed away

Punjab cadre IPS officer of 1955 batch Chander Kumar Sawhney passed away

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In