Notice: Function _load_textdomain_just_in_time was called incorrectly. Translation loading for the jnews domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u902433967/domains/ozinews.in/public_html/english/wp-includes/functions.php on line 6114
ਪੈ ਗਿਆ ਪੰਗਾ ; ਸਿੱਧੂ ਦਾ ਸਵਾਗਤ, ਪਰ ਉਸਨੂੰ ਨਹੀਂ ਮਿਲਾਂਗਾ : ਬ੍ਰਹਮ ਮਹਿੰਦਰਾ .. ? - Ozi News
  • Login
Wednesday, June 18, 2025
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਪੈ ਗਿਆ ਪੰਗਾ ; ਸਿੱਧੂ ਦਾ ਸਵਾਗਤ, ਪਰ ਉਸਨੂੰ ਨਹੀਂ ਮਿਲਾਂਗਾ : ਬ੍ਰਹਮ ਮਹਿੰਦਰਾ .. ?

admin by admin
July 20, 2021
in PUNJAB
0
ਪੈ ਗਿਆ ਪੰਗਾ ; ਸਿੱਧੂ ਦਾ ਸਵਾਗਤ, ਪਰ  ਉਸਨੂੰ ਨਹੀਂ ਮਿਲਾਂਗਾ : ਬ੍ਰਹਮ ਮਹਿੰਦਰਾ .. ?
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ, 20 ਜੁਲਾਈ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਸੀਨੀਅਰ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਮੰਗਲਵਾਰ ਨੂੰ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਿਯੁਕਤ ਕੀਤੇ ਜਾਣ ਦਾ ਸਵਾਗਤ ਕੀਤਾ , ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਆਪਣੇ ਮਸਲਿਆਂ ਨੂੰ ਨਿਪਟਾਉਣ ਤੱਕ ਉਨਾਂ ਨਾਲ ਨਿੱਜੀ ਮੁਲਾਕਾਤ ਕਰਨ ਤੋਂ ਇਨਕਾਰ ਕਰ ਵੀ ਦਿੱਤਾ ।

ਇਥੋਂ ਜਾਰੀ ਬਿਆਨ ਵਿੱਚ ਸ੍ਰੀ ਮਹਿੰਦਰਾ ਨੇ ਕਿਹਾ ਕਿ ਸਿੱਧੂ ਦੀ ਨਿਯੁਕਤੀ ਦਾ ਫੈਸਲਾ ਹਾਈ ਕਮਾਂਡ ਨੇ ਲਿਆ ਹੈ ,ਇਸ ਲਈ ਇਸ ਫੈਸਲੇ ਦਾ ਸਵਾਗਤ ਹੈ।

ਉਹਨਾਂ ਕਿਹਾ “ਹਾਲਾਂਕਿ, ਮੈਂ ਉਨਾਂ (ਸਿੱਧੂ) ਨੂੰ ਉਦੋਂ ਤਕ ਨਹੀਂ ਮਿਲਾਂਗਾ ਜਦੋਂ ਤੱਕ ਉਹ ਮੁੱਖ ਮੰਤਰੀ ਨਾਲ ਨਹੀਂ ਮਿਲਦੇ ਅਤੇ ਉਨਾਂ ਨਾਲ ਆਪਣੇ ਮਸਲੇ ਹੱਲ ਨਹੀਂ ਕਰਦੇ”। ਸ੍ਰੀ ਮਹਿੰਦਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਵਿਧਾਇਕ ਦਲ ਦੇ ਨੇਤਾ ਹਨ ਅਤੇ ਇਸ ਲਈ ਉਹ (ਮਹਿੰਦਰਾ)ਪਾਰਟੀ ਪ੍ਰਤੀ ਆਪਣੇ ਫਰਜ਼ ਨਾਲ ਬੱਝੇ ਹਨ।

ਮੰਤਰੀ ਨੇ ਕਿਹਾ ਕਿ ਕਾਂਗਰਸ ਵਿਧਾਇਕ ਦਲ ਦੇ ਨੇਤਾ ਹੋਣ ਦੇ ਨਾਲ-ਨਾਲ ਮੁੱਖ ਮੰਤਰੀ ਕੈਬਨਿਟ ਦੇ ਮੁਖੀ ਵੀ ਹਨ, ਜਿਸ ਦਾ ਉਹ (ਸ੍ਰੀ ਮਹਿੰਦਰਾ) ਹਿੱਸਾ ਹਨ। ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਜਦੋਂ ਤੱਕ ਪੰਜਾਬ ਦੇ ਨਵੇਂ ਨਿਯੁਕਤ ਕੀਤੇ ਕਾਂਗਰਸ ਪ੍ਰਧਾਨ , ਕੈਪਟਨ ਅਮਰਿੰਦਰ ਨਾਲ ਸਾਰੇ ਮਸਲਿਆਂ ਨੂੰ ਹੱਲ ਨਹੀਂ ਕਰਦੇ, ਉਦੋਂ ਤੱਕ ਉਨਾਂ( ਸ੍ਰੀ ਸਿੱਧੂ) ਨਾਲ ਨਿੱਜੀ ਮੁਲਾਕਾਤ ਦੀ ਕੋਈ ਸਵਾਲ ਹੀ ਪੈਦਾ ਨਹੀਂ ਹੋ ਸਕਦਾ।

ਸ੍ਰੀ ਮਹਿੰਦਰਾ ਨੇ ਕਿਹਾ, “ ਇਹ ਸਾਡੀ ਸਮੂਹਿਕ ਜਿੰਮੇਵਾਰੀ ਹੈ ਅਤੇ ਇਸ ਲਈ ਮੈਂ ਉਦੋਂ ਤੱਕ ਨਵੇਂ ਪ੍ਰਧਾਨ ਨਾਲ ਮੁਲਾਕਾਤ ਕਰਨ ਤੋਂ ਗੁਰੇਜ ਕਰਾਂਗਾ ਜਦੋਂ ਤੱਕ ਉਨਾਂ ਅਤੇ ਮੁੱਖ ਮੰਤਰੀ ਦਰਮਿਆਨ ਸਾਰੇ ਮਸਲੇ ਹੱਲ ਨਹੀਂ ਹੋ ਜਾਂਦੇ।’’

Post Views: 48
  • Facebook
  • Twitter
  • WhatsApp
  • Telegram
  • Facebook Messenger
  • Copy Link
Tags: resolves his issues with Chief Minister Captain Amarinder SinghSenior Punjab Cabinet Minister Brahm Mahindra news on navjot singh sidhuSenior Punjab Cabinet Minister Brahm Mahindra news on navjot singh sidhu Navjot singh SIDHU APPOINTMENT WELCOMESenior Punjab Cabinet Minister Brahm Mahindra welcomed the appointment of Navjot Singh Sidhu as PPCC president
Previous Post

ਅਮਰਿੰਦਰ ਵੱਲੋਂ ਖੇਡ ਕਿੱਟਾਂ, ਓਪਨ ਏਅਰ ਜਿੰਮ ਅਤੇ ਮਹਿਲਾ ਮੰਡਲਾਂ ਲਈ ਵੀ 60 ਕਰੋੜ ਨੂੰ ਪ੍ਰਵਾਨਗੀ ; ‘ਪੰਜਾਬ ਨਿਰਮਾਣ ਪ੍ਰੋਗਰਾਮ’ ਤਹਿਤ 658 ਕਰੋੜ ਰੁਪਏ ਮਨਜ਼ੂਰ

Next Post

The very best Adult Cam Sites

Next Post

The very best Adult Cam Sites

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In