Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਸਿੰਗਲਾ ਨੇ ਸਿੱਖਿਆ ਵਿਭਾਗ ਦੇ 83 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6170
  • Login
Sunday, May 24, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਸਿੰਗਲਾ ਨੇ ਸਿੱਖਿਆ ਵਿਭਾਗ ਦੇ 83 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

Vijesh by Vijesh
November 9, 2020
in PUNJAB
0
ਸਿੰਗਲਾ ਨੇ ਸਿੱਖਿਆ ਵਿਭਾਗ ਦੇ 83 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 9 ਨਵੰਬਰ – ਵਰਸ਼ਾ ਵਰਮਾ – 

ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਕੂਲ ਸਿੱਖਿਆ ਵਿਭਾਗ ਵਿੱਚ ਤਰਸ ਦੇ ਅਧਾਰ ’ਤੇ ਵੱਖ-ਵੱਖ ਅਸਾਮੀਆਂ ’ਤੇ ਨਿਯੁਕਤ ਕੀਤੇ ਗਏ 83 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ 2 ਮਾਸਟਰ ਕਾਡਰ ਅਤੇ 2 ਈਟੀਟੀ ਅਧਿਆਪਕਾਂ, 1 ਲਾਇਬ੍ਰੇਰੀ ਰੀਸਟੋਰਟਰ, 9 ਕਲਰਕਾਂ ਅਤੇ 69 ਦਰਜਾ-4 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।ਕੈਬਨਿਟ ਮੰਤਰੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਦੀਆਂ ਅਰਜ਼ੀਆਂ ‘ਤੇ ਤੇਜ਼ੀ ਨਾਲ ਕਾਰਵਾਈ ਕੀਤੀ ਗਈ ਅਤੇ ਭਰਤੀ ਦੀ ਸਾਰੀ ਪ੍ਰਕਿਰਿਆ ਆਨਲਾਈਨ ਮੁਕੰਮਲ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਪਰਿਵਾਰਾਂ ਤੋਂ ਅਰਜ਼ੀਆਂ ਮਿਲਣ ਤੋਂ ਬਾਅਦ ਪੰਜਾਬ ਸਰਕਾਰ ਨੇ ਕੁਝ ਮਹੀਨਿਆਂ ਦੇ ਅੰਦਰ-ਅੰਦਰ 106 ਮਾਮਲਿਆਂ ਦੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਬਾਕੀ ਮਾਮਲਿਆਂ ਵਿੱਚ ਨਿਯੁਕਤੀ ਪੱਤਰ ਜਲਦੀ ਭੇਜ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਕੁੱਲ 106 ਵਿਚੋਂ 3 ਮਾਸਟਰ ਕੇਡਰ, 2 ਈਟੀਟੀ ਅਧਿਆਪਕਾਂ, 12 ਕਲਰਕਾਂ, 1 ਲਾਇਬ੍ਰੇਰੀ ਰੀਸਟੋਰਰ ਅਤੇ 88 ਦਰਜ਼ਾ-4 ਦੀਆਂ ਅਸਾਮੀਆਂ ਸਨ।ਸ੍ਰੀ ਵਿਜੈ ਇੰਦਰ ਸਿੰਗਲਾ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਆਪਣੀ ਜ਼ਿੰਮੇਵਾਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਹਨਾਂ ਅੱਗੇ ਕਿਹਾ, “ਤੁਹਾਡੀ ਪਹਿਲੀ ਜ਼ਿੰਮੇਵਾਰੀ ਆਪਣੇ ਪਰਿਵਾਰ ਦੀਆਂ ਵਿੱਤੀ ਜ਼ਰੂਰਤਾਂ ਪੂਰਾ ਕਰਨਾ ਅਤੇ ਆਪਣੇ ਵਿਭਾਗ ਪ੍ਰਤੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨਾ ਹੈ।” ਉਹਨਾਂ ਅੱਗੇ ਕਿਹਾ ਕਿ ਇਹ ਮੁੱਢਲਾ ਮੰਚ ਹੈ ਅਤੇ ਤੁਸੀਂ ਆਪਣੀ ਸਮਰਥਾ ਅਤੇ ਸਖਤ ਮਿਹਨਤ ਨਾਲ ਭਵਿੱਖ ਵਿੱਚ ਹੋਰ ਮੌਕੇ ਪ੍ਰਾਪਤ ਕਰ ਸਕਦੇ ਹੋ।ਇਸ ਮੌਕੇ ਸਕੂਲ ਸਿੱਖਿਆ ਦੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ,  ਡੀ.ਪੀ.ਆਈ (ਸੈਕੰਡਰੀ ਸਿੱਖਿਆ) ਸ੍ਰੀ ਸੁਖਜੀਤਪਾਲ ਸਿੰਘ,  ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਸ੍ਰੀ ਯੋਗਰਾਜ ਵੀ ਮੌਜੂਦ ਸਨ।

Post Views: 20
  • Facebook
  • Twitter
  • WhatsApp
  • Telegram
  • Facebook Messenger
  • Copy Link

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਪੰਜਾਬ ਦੇ ਮੰਤਰੀਆਂ ਦੀ ਲੋਕਾਂ ਨੂੰ ਅਪੀਲ, ਕੋਵਿਡ-19 ਮਹਾਂਮਾਰੀ ਦੌਰਾਨ ਸੁਰੱਖਿਆ ਉਪਾਅ ਸਖ਼ਤੀ ਨਾਲ ਅਪਣਾ ਕੇ ਤਿਉਹਾਰ ਮਨਾਉ ਅਤੇ ਪਟਾਕੇ ਚਲਾਉਣ ਤੋਂ ਗੁਰੇਜ਼ ਕਰੋ

Next Post

ਸੂਬੇ ਵਿੱਚ ਮੁਸਾਫਰ ਗੱਡੀਆਂ ਚਲਾਉਣ ਦੀ ਇਜਾਜ਼ਤ ਦੇਣ ਲਈ ਕੈਪਟਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਰੇਲ ਰੋਕਾਂ ਪੂਰਨ ਤੌਰ ‘ਤੇ ਹਟਾਉਣ ਦੀ ਅਪੀਲ

Next Post
ਖਨੌਰੀ ਬਾਰਡਰ ’ਤੇ ਪੁਲੀਸ ਵੱਲੋਂ ਕਥਿਤ ਪੈਸੇ ਵਸੂਲਣ ਦਾ ਮਾਮਲਾ ਡੀਜੀਪੀ ਕੋਲ ਭੇਜਿਆ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

ਸੂਬੇ ਵਿੱਚ ਮੁਸਾਫਰ ਗੱਡੀਆਂ ਚਲਾਉਣ ਦੀ ਇਜਾਜ਼ਤ ਦੇਣ ਲਈ ਕੈਪਟਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਰੇਲ ਰੋਕਾਂ ਪੂਰਨ ਤੌਰ 'ਤੇ ਹਟਾਉਣ ਦੀ ਅਪੀਲ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .