Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਹਰਿਆਲੀ ਅਧੀਨ ਖੇਤਰ ਨੂੰ ਵਧਾਉਣ ਲਈ ਸੋਸ਼ਲ ਫੋਰੈਸਟਰੀ ਅਹਿਮ, ਸਾਧੂ ਸਿੰਘ ਧਰਮਸੋਤ ਵੱਲੋਂ ਇਸਨੂੰ ਮਿਸ਼ਨ ਵਜੋਂ ਅਮਲ ਵਿੱਚ ਲਿਆਉਣ ਦੇ ਨਿਰਦੇਸ਼ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Sunday, February 15, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਹਰਿਆਲੀ ਅਧੀਨ ਖੇਤਰ ਨੂੰ ਵਧਾਉਣ ਲਈ ਸੋਸ਼ਲ ਫੋਰੈਸਟਰੀ ਅਹਿਮ, ਸਾਧੂ ਸਿੰਘ ਧਰਮਸੋਤ ਵੱਲੋਂ ਇਸਨੂੰ ਮਿਸ਼ਨ ਵਜੋਂ ਅਮਲ ਵਿੱਚ ਲਿਆਉਣ ਦੇ ਨਿਰਦੇਸ਼

admin by admin
August 7, 2021
in PUNJAB
0
ਜੰਗਲਾਤ ਵਿਭਾਗ ਪੰਜਾਬ ਵਿੱਚ ਰੇਸ਼ਮ ਉਤਪਾਦਨ ਦਾ ਪ੍ਰਾਜੈਕਟ ਲਾਗੂ ਕਰੇਗਾ: ਧਰਮਸੋਤ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 6 ਅਗਸਤ (ਸ਼ਿਵ ਨਾਰਾਇਣ ਜਾਂਗੜਾ): ਸੂਬੇ ਭਰ ਵਿੱਚ ਹਰਿਆਲੀ ਅਧੀਨ ਖੇਤਰ ਨੂੰ ਅੱਗੇ ਹੋਰ ਵਧਾਉਣ ਲਈ ਸੋਸ਼ਲ ਫੋਰੈਸਟਰੀ ਦੀਆਂ ਮਹੱਤਵਪੂਰਣ ਸੰਭਾਵਨਾਵਾਂ ਦਾ ਜ਼ਿਕਰ ਕਰਦਿਆਂ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਇਸ ਕਾਰਜ ਨੂੰ ਖਾਸ ਕਰਕੇ ਆਗਾਮੀ ਮਾਨਸੂਨ ਸੀਜ਼ਨ ਦੌਰਾਨ, ਮਿਸ਼ਨ ਦੇ ਰੂਪ ਵਿੱਚ ਅਮਲ `ਚ ਲਿਆਂਦਾ ਜਾਵੇ।
ਵਿਭਾਗ ਦੇ ਕੰਮਾਂ ਅਤੇ ਪੰਜਾਬ ਵਿੱਚ ਵੱਧ ਤੋਂ ਵੱਧ ਬੂਟੇ ਲਗਾਉਣ ਸਬੰਧੀ ਕਾਰਜ ਯੋਜਨਾ ਦੀ ਸਮੀਖਿਆ ਕਰਦਿਆਂ ਸ. ਧਰਮਸੋਤ ਨੇ ਕਿਹਾ ਕਿ ਸਾਡੇ ਸਮੁੱਚੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਸਮਾਜਿਕ, ਆਰਥਿਕ ਅਤੇ ਵਾਤਾਵਰਣ ਸਬੰਧੀ ਸਮੱਸਿਆਵਾਂ ਨੂੰ ਸੰਤੁਲਿਤ ਕਰਨ ਦੇ ਨਾਲ ਨਾਲ ਆਪਸੀ ਤਾਲਮੇਲ ਨਾਲ ਕੰਮ ਕਰਨਾ ਹੋਵੇਗਾ।
ਇਸ ਗੱਲ ਦਾ ਜ਼ਿਕਰ ਕਰਦਿਆਂ ਕਿ ਪੰਜਾਬ ਮੁੱਖ ਤੌਰ `ਤੇ ਖੇਤੀਬਾੜੀ ਵਾਲਾ ਸੂਬਾ ਹੈ ਜਿਸਦਾ ਲਗਭਗ 6.83 ਫੀਸਦੀ ਭੂਗੋਲਿਕ ਖੇਤਰ ਰੁੱਖਾਂ ਅਧੀਨ ਹੈ, ਮੰਤਰੀ ਨੇ ਕਿਹਾ ਕਿ ਸਰਕਾਰੀ ਜੰਗਲੀ ਜ਼ਮੀਨਾਂ `ਤੇ ਪੌਦੇ ਲਗਾਉਣ ਦੀ ਸੰਭਾਵਨਾ ਘੱਟ ਹੈ ਅਤੇ ਇਸ ਲਈ ਰੁੱਖਾਂ ਅਧੀਨ ਰਕਬੇ ਨੂੰ ਵਧਾਉਣ ਦਾ ਯੋਗ ਵਿਕਲਪ ਸੂਬੇ ਵਿੱਚ ਸੋਸ਼ਲ ਫੋਰੈਸਟੀ ਨੂੰ ਉਤਸ਼ਾਹਿਤ ਕਰਨਾ ਹੈ ਤਾਂ ਜੋ ਸਿਹਤਮੰਦ ਵਾਤਾਵਰਣ ਦੀ ਸਿਰਜਣਾ ਕੀਤੀ ਜਾ ਸਕੇ।
ਉਨ੍ਹਾਂ ਦੱਸਿਆ ਕਿ ਇਸ ਮਕਸਦ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ, ਪੰਜਾਬ ਦੀ ਅਗਵਾਈ ਹੇਠ ਸਾਲ 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦੇ ਹਿੱਸੇ ਵਜੋਂ ਪੰਜਾਬ ਦੇ ਸਾਰੇ ਪਿੰਡਾਂ ਵਿੱਚ 550 ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਸੀ।
ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਵਿੱਤ ਕਮਿਸ਼ਨਰ ਸ੍ਰੀ ਡੀ.ਕੇ. ਤਿਵਾੜੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ, ਜੰਗਲਾਤ ਵਿਭਾਗ ਦੀ ਸਰਗਰਮ ਸ਼ਮੂਲੀਅਤ ਨਾਲ ਰਾਜ ਦੇ 12600 ਤੋਂ ਵੱਧ ਪਿੰਡਾਂ ਵਿੱਚ 550 ਪੌਦੇ ਲਗਾਏ ਗਏ ।
ਇਸ ਤੋਂ ਇਲਾਵਾ ਸੂਬੇ ਦੀਆਂ ਵੱਖ ਵੱਖ ਥਾਵਾਂ `ਤੇ ਨਾਨਕ ਬਾਗੀਚੀ ਦੇ ਨਾਂ ਹੇਠ ਪਵਿੱਤਰ ਜੰਗਲ ਲਗਾਏ ਗਏ ਹਨ ਜਿਸ ਤਹਿਤ ਸਥਾਨਕ ਲੋਕਾਂ ਨੇ ਜੰਗਲਾਤ ਵਿਭਾਗ ਦੀ ਸਹਾਇਤਾ ਅਤੇ ਅਗਵਾਈ ਵਿੱਚ ਨਾਨਕ ਬਗੀਚੀਆਂ ਵਿਕਸਿਤ ਕੀਤੀਆਂ।
ਸ੍ਰੀ ਤਿਵਾੜੀ ਨੇ ਅੱਗੇ ਕਿਹਾ ਕਿ ਹੁਣ ਤੱਕ ਪੰਜਾਬ ਵਿੱਚ 175 ਨਾਨਕ ਬਗੀਚੀਆਂ ਲਗਾਈਆਂ ਗਈਆਂ ਹਨ।
ਇਹ ਜੰਗਲ ਰਾਜ ਦੀ ਜੈਵ-ਵਿਭਿੰਨਤਾ ਸੰਭਾਲ ਵਿੱਚ ਯੋਗਦਾਨ ਪਾਉਣਗੇ। ਇਸ ਸਾਲ ਵੀ 101 ਨਾਨਕ ਬਗੀਚੀਆਂ ਤਿਆਰ ਕੀਤੀਆਂ ਜਾਣਗੀਆਂ। ਇਹ ਜੈਵ ਵਿਭਿੰਨਤਾ ਦੀ ਸੰਭਾਲ ਦੇ ਨਾਲ ਨਾਲ ਆਕਸੀ ਪਾਰਕਾਂ ਵਜੋਂ ਵੀ ਕੰਮ ਕਰੇਗਾ।
ਸ੍ਰੀ ਤਿਵਾੜੀ ਨੇ ਅੱਗੇ ਦੱਸਿਆ ਕਿ ਗਰੀਨ ਪੰਜਾਬ ਮਿਸ਼ਨ ਤਹਿਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦੇ ਹਿੱਸੇ ਵਜੋਂ ਇਸ ਸਾਲ ਪੰਜਾਬ ਵਿੱਚ ਸੋਸ਼ਲ ਫੋਰੈਸਟੀ ਅਧੀਨ 128 ਪਵਿੱਤਰ ਵਣ ਵਿਕਸਿਤ ਕੀਤੇ ਜਾ ਰਹੇ ਹਨ।ਇਹ ਜੰਗਲ ਪੰਚਾਇਤ ਅਤੇ ਜੰਗਲਾਂ ਦੀਆਂ ਜ਼ਮੀਨਾਂ `ਤੇ ਵਿਕਸਤ ਕੀਤੇ ਜਾਣਗੇ ਜਿੱਥੇ ਸਥਾਨਕ ਪ੍ਰਜਾਤੀਆਂ ਅਤੇ ਧਾਰਮਿਕ ਮਹੱਤਤਾ ਵਾਲੇ ਰੁੱਖ ਲਗਾਉਣ ਨੂੰ ਤਰਜੀਹ ਦਿੱਤੀ ਜਾਵੇਗੀ।
ਸੂਬਾ ਸਰਕਾਰ ਵੱਲੋਂ ਇਸ ਸਾਲ ਦੌਰਾਨ 12 ਨੇਚਰ ਅਵੇਅਰਨੈੱਸ ਪਾਰਕ ਵੀ ਵਿਕਸਤ ਕੀਤੇ ਜਾਣਗੇ। ਸੂਬਾ ਸਰਕਾਰ ਨੇ ਇਸ ਸਬੰਧੀ ਮਿਸ਼ਨ ਤੰਦਰੁਸਤ ਪੰਜਾਬ ਦੇ ਸਬ ਮਿਸ਼ਨ ਗਰੀਨ ਪੰਜਾਬ ਅਧੀਨ ਵੱਖ ਵੱਖ ਵਿਭਾਗਾਂ ਦੀਆਂ ਖਾਲੀ ਪਈਆਂ ਸਰਕਾਰੀ ਜ਼ਮੀਨਾਂ ਦੀ ਵਰਤੋਂ ਕਰਨ ਦਾ ਫੈਸਲਾ ਕੀਤਾ ਹੈ । ਇਸ ਮਿਸ਼ਨ ਦੀ ਸ਼ੁਰੂਆਤ ਮੁੱਖ ਮੰਤਰੀ ਪੰਜਾਬ ਵੱਲੋਂ ਇਸ ਸਾਲ ਵਿਸ਼ਵ ਵਾਤਾਵਰਣ ਦਿਵਸ ਮੌਕੇ ਕੀਤੀ ਗਈ ਸੀ।
ਇਸ ਸਾਲ ਜੰਗਲਾਤ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਵੱਲੋਂ 1 ਕਰੋੜ ਤੋਂ ਵੱਧ ਪੌਦੇ ਲਗਾਉਣ ਤੋਂ ਇਲਾਵਾ ਰਾਜ ਦੇ ਲੋਕਾਂ ਨੂੰ 10 ਲੱਖ ਪੌਦੇ ਮੁਫ਼ਤ ਵੰਡੇ ਜਾਣਗੇ।
ਸ੍ਰੀ ਤਿਵਾੜੀ ਨੇ ਦੱਸਿਆ ਕਿ ਵਿਭਾਗ ਦੇ ਯਤਨ ਸੂਬੇ ਦੇ ਵਾਤਾਵਰਣ ਵਿੱਚ ਸੁਧਾਰ ਲਿਆਉਣ ਅਤੇ ਪੰਜਾਬ ਨੂੰ ਵਾਤਾਵਰਣ ਪੱਖੋਂ ਸਿਹਤਮੰਦ ਰਾਜ ਬਣਾਉਣ ਵਿੱਚ ਵਧੇਰੇ ਸਹਾਈ ਸਾਬਤ ਹੋਣਗੇ ਜੋ ਮਿਸ਼ਨ ਤੰਦਰੁਸਤ ਪੰਜਾਬ ਦੇ ਉਦੇਸ਼ਾਂ ਨੂੰ ਪ੍ਰਾਪਤ ਕਰਨ ਵਿੱਚ ਵੀ ਮਦਦਗਾਰ ਹੋਣਗੇ।

Post Views: 72
  • Facebook
  • Twitter
  • WhatsApp
  • Telegram
  • Facebook Messenger
  • Copy Link
Tags: 400th birth anniversary of Sh. Guru Teg Bahadur Ji550th birth anniversary of Sri Guru Nanak Dev Jiagricultural StateChief Minister PunjabForest MinisterGovernment forestsGreen Punjab missionlatest news on punjablatest updates on punjabMission Tandrust Punjabmonsoon seasonMr. Sadhu Singh DharamsotNanak Bagichispress ki taquat newspunjab govtSocial ForestryThe state Govt

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

शैलर इम्पलॉयज की मुश्किलों के समाधान हेतु एसो. का किया गठन

Next Post

ਗੰਨਾ ਕਾਸ਼ਤਕਾਰਾਂ ਨੂੰ 45 ਕਰੋੜ ਰੁਪਏ ਦੀ ਅਦਾਇਗੀ ਜਾਰੀ: ਸੁਖਜਿੰਦਰ ਸਿੰਘ ਰੰਧਾਵਾ

Next Post

ਗੰਨਾ ਕਾਸ਼ਤਕਾਰਾਂ ਨੂੰ 45 ਕਰੋੜ ਰੁਪਏ ਦੀ ਅਦਾਇਗੀ ਜਾਰੀ: ਸੁਖਜਿੰਦਰ ਸਿੰਘ ਰੰਧਾਵਾ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .