Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਸੁਖਬੀਰ ਬਾਦਲ ਕਿਸਾਨਾਂ ਲਈ ਹੁਣ ਮਗਰਮੱਛ ਦੇ ਹੰਝੂ ਨਾ ਵਹਾਓ-ਅਮਰਿੰਦਰ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Sunday, March 15, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਸੁਖਬੀਰ ਬਾਦਲ ਕਿਸਾਨਾਂ ਲਈ ਹੁਣ ਮਗਰਮੱਛ ਦੇ ਹੰਝੂ ਨਾ ਵਹਾਓ-ਅਮਰਿੰਦਰ

admin by admin
July 20, 2020
in PUNJAB
0
ਸੁਖਬੀਰ ਬਾਦਲ ਕਿਸਾਨਾਂ ਲਈ ਹੁਣ ਮਗਰਮੱਛ ਦੇ ਹੰਝੂ ਨਾ ਵਹਾਓ-ਅਮਰਿੰਦਰ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ, 20 ਜੁਲਾਈ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਕਿਸਾਨਾਂ ਦੀ ਸਥਿਤੀ ’ਤੇ ਮਗਰਮੱਛ ਦੇ ਹੰਝੂ ਵਹਾਉਣੇ ਬੰਦ ਕਰਨ ਲਈ ਆਖਿਆ। ਉਨਾਂ ਕਿਹਾ ਕਿ ਅਕਾਲੀ ਦਲ ਦੇ ਸਮਰਥਨ ਨਾਲ ਕੇਂਦਰ ਸਰਕਾਰ ਵੱਲੋਂ ਪਾਸੇ ਕੀਤੇ ਖੇਤੀ ਆਰਡੀਨੈਂਸਾਂ ਨੇ ਕਿਸਾਨਾਂ ਦੀ ਜਾਨ ਸੂਲੀ ਉੱਤੇ ਟੰਗੀ ਹੋਈ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਨਾਂ ਆਰਡੀਨੈਂਸਾਂ, ਜੋ ਸਪੱਸ਼ਟ ਤੌਰ ’ਤੇ ਘੱਟੋ-ਘੱਟ ਸਮਰਥਨ ਮੁੱਲ ਦਾ ਅੰਤ ਕਰ ਦੇਣ ਵੱਲ ਪਹਿਲਾ ਕਦਮ ਹੈ, ਦੇ ਹੱਕ ਵਿੱਚ ਭੁਗਤਣ ਨਾਲ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਦੇ ਢਕਵੰਜ ਤੋਂ ਪਰਦਾ ਚੱਕ ਦਿੱਤਾ ਹੈ ਜਦਕਿ ਇਨਾਂ ਦੇ ਸ਼ਾਸਨਕਾਲ ਦੌਰਾਨ ਕਿਸਾਨਾਂ ਦੀ ਸਥਿਤੀ ਨਿੱਘਰ ਚੁੱਕੀ ਸੀ। ਉਨਾਂ ਕਿਹਾ ਕਿ ਸੁਖਬੀਰ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਉਸ ਦੀ ਪਤਨੀ ਅਤੇ ਅਕਾਲੀ ਲੀਡਰ ਹਰਸਿਮਰਤ ਕੌਰ ਬਾਦਲ ਵੀ ਕੇਂਦਰੀ ਮੰਤਰੀ ਵਜੋਂ ਇਨਾਂ ਆਰਡੀਨੈਂਸਾਂ ਦੀ ਪ੍ਰਵਾਨਗੀ ’ਤੇ ਮੋਹਰ ਲਾਉਣ ਵਾਲੀ ਵਜ਼ਾਰਤ ਵਿੱਚ ਸ਼ਾਮਲ ਸੀ।

ਘੱਟੋ-ਘੱਟ ਸਮਰਥਨ ਮੁੱਲ ’ਤੇ ਕੇਂਦਰ ਸਰਕਾਰ ਪਾਸੋਂ ਸਪੱਸ਼ਟੀਕਰਨ ਲੈਣ ਲਈ ਸੁਖਬੀਰ ਬਾਦਲ ਵੱਲੋਂ ਕਿਸਾਨ ਜਥੇਬੰਦੀਆਂ ਦੇ ਵਫ਼ਦ ਦੀ ਅਗਵਾਈ ਕਰਨ ਦੀ ਕੀਤੀ ਪੇਸ਼ਕਸ਼ ਦੀ ਖਿੱਲੀ ਉਡਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇੱਥੋਂ ਪਤਾ ਲਗਦਾ ਹੈ ਕਿ ਸੁਖਬੀਰ ਬਾਦਲ ਜ਼ਮੀਨੀ ਹਕੀਕਤ ਤੋਂ ਪੂਰੀ ਤਰਾਂ ਅਣਜਾਣ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਆਰਡੀਨੈਂਸ, ਜਿਨਾਂ ਨੂੰ ਸ਼ਾਂਤਾ ਕੁਮਾਰ ਕਮੇਟੀ ਦੀਆਂ ਸਿਫਾਰਸ਼ਾਂ ਦੀ ਲੀਹ ’ਤੇ ਲਿਆਂਦਾ ਗਿਆ ਹੈ, ਭਾਰਤ ਦੇ ਸੰਘੀ ਢਾਂਚੇ ਦੇ ਪੂਰੀ ਤਰਾਂ ਖਿਲਾਫ ਹਨ ਜਿਸ ਨੇ ਘੱਟ-ਘੱਟ ਸਮਰਥਨ ਮੁੱਲ ਦੀ ਪ੍ਰਣਾਲੀ ਨੂੰ ਖਤਮ ਕਰਨ ਦਾ ਵੀ ਸੁਝਾਅ ਦਿੱਤਾ। ਉਨਾਂ ਕਿਹਾ ਕਿ ਜੇਕਰ ਸਿਫਾਰਸ਼ਾਂ ਨੂੰ ਆਰਡੀਨੈਂਸਾਂ ’ਤੇ ਲਾਗੂ ਕਰ ਦਿੱਤਾ ਜਾਂਦਾ ਹੈ ਤਾਂ ਇਹ ਅਨੁਮਾਨ ਤਰਕਸੰਗਤ ਹੈ ਕਿ ਛੇਤੀ ਹੀ ਸਮਰਥਨ ਭਾਅ ਖਤਮ ਹੋ ਜਾਵੇਗਾ। ਉਨਾਂ ਕਿਹਾ ਕਿ ਸੁਖਬੀਰ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਹਿੱਤਾਂ ਅਤੇ ਖਾਸ ਤੌਰ ’ਤੇ ਨਿੱਜੀ ਅਤੇ ਆਪਣੀ ਪਤਨੀ ਦੇ ਹਿੱਤਾਂ ਦੀ ਰਾਖੀ ਖਾਤਰ ਇਨਾਂ ਤੱਥਾਂ ਨੂੰ ਅਣਗੌਲਿਆ ਕਰ ਰਿਹਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਕਿਸਾਨਾਂ ਪ੍ਰਤੀ ਹੇਜ ਦਿਖਾਉਣ ਦੀ ਡਰਾਮੇਬਾਜ਼ੀ ਕਰਨ ਨਾਲ ਹੁਣ ਮਸਲਾ ਹੱਲ ਨਹੀਂ ਹੋਵੇਗਾ ਜਦਕਿ ਦੂਜੇ ਪਾਸੇ ਉਸ ਦੀ ਪਾਰਟੀ ਅਕਾਲੀ ਦਲ ਵੱਲੋਂ ਆਰਡੀਨੈਂਸਾਂ ਦੇ ਹੱਕ ਵਿੱਚ ਸਰਗਰਮ ਹਮਾਇਤੀ ਵਜੋਂ ਵਿਚਰ ਕੇ ਕਿਸਾਨਾਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਅਕਾਲੀ ਦਲ ਕੋਲ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਕਦਮ ਚੁੱਕਣ ਕਰਕੇ ਕੋਈ ਹੋਰ ਰਾਹ ਨਾ ਬਚਿਆ ਤਾਂ ਸੁਖਬੀਰ ਹੁਣ ਇਸ ਪੇਸ਼ਕਸ਼ ਨਾਲ ਆਪਣਾ ਅਕਸ ਬਚਾਉਣ ਲਈ ਨਿਰਾਸ਼ ਕੋਸ਼ਿਸ਼ਾਂ ਕਰ ਰਿਹਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੈਰ-ਪੈਰ ’ਤੇ ਕਿਸਾਨਾਂ ਨਾਲ ਧੋਖਾ ਕੀਤਾ ਹੈ ਅਤੇ ਪਿਛਲੇ ਛੇ ਸਾਲਾਂ ਵਿੱਚ ਕਿਸਾਨਾਂ ਦੇ ਹਿੱਤ ਸੁਰੱਖਿਅਤ ਬਣਾਉਣ ਲਈ ਇਕ ਵੀ ਕਦਮ ਨਹੀਂ ਚੁੱਕਿਆ ਜਿਸ ਕਰਕੇ ਨਾ ਤਾਂ ਕਿਸਾਨ ਅਤੇ ਨਾ ਹੀ ਕਿਸਾਨ ਜਥੇਬੰਦੀਆਂ ਨੂੰ ਕੇਂਦਰ ਦੇ ਭਰੋਸਿਆਂ ’ਤੇ ਕੋਈ ਵਿਸ਼ਵਾਸ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਸੁਖਬੀਰ ਨੂੰ ਇਹ ਵੀ ਨਹੀਂ ਪਤਾ ਕਿ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਇਨਾਂ ਆਰਡੀਨੈਂਸਾਂ ਖਿਲਾਫ ਪਹਿਲਾਂ ਹੀ ਖੁੱਲ ਕੇ ਰੋਸ ਪ੍ਰਗਟਾ ਚੁੱਕੀਆਂ ਹਨ ਅਤੇ ਜਥੇਬੰਦੀਆਂ ਵੀ ਇਸ ਤੱਥ ਤੋਂ ਜਾਣੰੂ ਹਨ ਕਿ ਇਹ ਪੂਰੀ ਤਰਾਂ ਕਿਸਾਨ ਵਿਰੋਧੀ ਆਰਡੀਨੈਂਸ ਹਨ ਜਿਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਖਰੀਦ ਪ੍ਰਣਾਲੀ ਦਾ ਖਤਮ ਕਰਨ ਦਾ ਰਾਹ ਤਿਆਰ ਕਰਨ ਲਈ ਘੜਿਆ ਗਿਆ ਹੈ।

ਉਨਾਂ ਕਿਹਾ ਕਿ ਇਨਾਂ ਹਾਲਤਾਂ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਵਾਲੇ ਪਾਸੇ ਤੋਂ ਕੋਈ ਵੀ ਵਾਅਦਾ ਜਾਂ ਸਪੱਸ਼ਟੀਕਰਨ ਉਦੋਂ ਤੱਕ ਬੇਮਾਅਨਾ ਹੋਵੇਗਾ, ਜਦੋਂ ਤੱਕ ਉਹ ਸੱਚੇ ਦਿਲੋਂ ਕਿਸਾਨਾਂ ਦੇ ਹਿੱਤਾਂ ਦੇ ਮੁਦੱਈ ਹੋਣ ਦਾ ਸਬੂਤ ਦਿੰਦਿਆਂ ਇਨਾਂ ਆਰਡੀਨੈਂਸਾਂ ਨੂੰ ਵਾਪਸ ਨਹੀਂ ਲੈਂਦੇ।

ਅਕਾਲੀ ਦਲ ਦੇ ਦੋਹਰੇ ਮਾਪਦੰਡਾਂ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਨੇ ਹਾਲ ਹੀ ਮਹੀਨਿਆਂ ਵਿੱਚ ਸੀ.ਏ.ਏ. ਸਮੇਤ ਕਈ ਮੁੱਦਿਆਂ ’ਤੇ ਦੋਗਲੇਪਣ ਦਾ ਪ੍ਰਗਟਾਵਾ ਕੀਤਾ ਹੈ। ਉਨਾਂ ਕਿਹਾ ਕਿ ਜੇਕਰ ਸੁਖਬੀਰ ਬਾਦਲ ਸੱਚਮੁੱਚ ਹੀ ਕਿਸਾਨਾਂ ਪ੍ਰਤੀ ਚਿੰਤਤ ਹੈ ਤਾਂ ਫੇਰ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਤੋਂ ਆਪਣੀ ਪਾਰਟੀ ਦੀ ਹਮਾਇਤ ਵਾਪਸ ਕਿਉਂ ਨਹੀਂ ਲੈਂਦਾ।

Post Views: 39
  • Facebook
  • Twitter
  • WhatsApp
  • Telegram
  • Facebook Messenger
  • Copy Link

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਹਾਈ ਕੋਰਟ : ਸਕੂਲ ਫੀਸ ਮਾਮਲੇ ਵਿੱਚ ਮਾਪਿਆਂ ਨੂੰ ਮਿਲੀ ਵੱਡੀ ਰਾਹਤ ; ਪੰਜਾਬ ਸਰਕਾਰ ਵੱਲੋਂ ਦਾਇਰ ਅਪੀਲਾਂ ’ਤੇ ਨੋਟਿਸ ਜਾਰੀ

Next Post

ਗਰੁੱਪ 3 ਤੇ 4 ਮੁਲਾਜ਼ਮਾਂ ਦੇ ਕੁਆਰਟਰਾਂ ਦੀ ਦੋ ਦਹਾਕਿਆਂ ਵਿੱਚ ਪਹਿਲੀ ਦਫ਼ਾ ਹੋਵੇਗੀ ਕਾਇਆ ਕਲਪ: ਵਿਜੈ ਇੰਦਰ ਸਿੰਗਲਾ

Next Post
ਪ੍ਰਾਈਵੇਟ ਸਕੂਲ ਫੀਸਾਂ ਬਾਰੇ ਹਾਈ ਕੋਰਟ ਦੇ ਫੈਸਲੇ ਵਿਰੁੱਧ ਅਪੀਲ ਕਰੇਗੀ ਪੰਜਾਬ ਸਰਕਾਰ

ਗਰੁੱਪ 3 ਤੇ 4 ਮੁਲਾਜ਼ਮਾਂ ਦੇ ਕੁਆਰਟਰਾਂ ਦੀ ਦੋ ਦਹਾਕਿਆਂ ਵਿੱਚ ਪਹਿਲੀ ਦਫ਼ਾ ਹੋਵੇਗੀ ਕਾਇਆ ਕਲਪ: ਵਿਜੈ ਇੰਦਰ ਸਿੰਗਲਾ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .