24ਘੰਟਿਆਂ ਵਿਚ ਭਾਰਤ ‘ਚ ਕੋਰੋਨਾ ਦੇ ਨਵੇਂ ਮਾਮਲੇ

ਨਵੀਂ ਦਿੱਲੀ,17 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)- ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 25,166 ਨਵੇਂ ਕੋਰੋਨਾ ਮਾਮਲੇ ਦਰਜ ਕੀਤੇ ਗਏ ਹਨ, ਜੋ 154 ਦਿਨਾਂ ਵਿਚ ਸਭ ਤੋਂ ਘਟ ਹਨ।  ਉੱਥੇ ਹੀ 3,69,846 ਸਰਗਰਮ ਮਾਮਲੇ ਸਾਹਮਣੇ ਆਏ ਹਨ। ਰਿਕਵਰੀ ਦਰ 97.51% ਹੈ | 437 ਮੌਤਾਂ ਦੀ ਰਿਪੋਰਟ ਦਰਜ ਕੀਤੀ ਗਈ ਹੈ।      

ਪੰਜਾਬ ਦੇ ਬਾਰਡਰ ਸੀਲ, ਜੰਮੂ, ਹਿਮਾਚਲ ਅਤੇ ਹਰਿਆਣਾ ਤੋਂ ਸੂਬੇ ‘ਚ ਦਾਖਲ ਹੋਣ ਵਾਲਿਆਂ ਲਈ ਮੁਕੰਮਲ ਕੋਵਿਡ ਟੀਕਾਕਰਨ ਜਾਂ 72 ਘੰਟੇ ਪਹਿਲਾਂ ਦੀ ਆਰ.ਟੀ.ਪੀ.ਸੀ.ਆਰ. ਦੀ ਨੈਗੇਟਿਵ ਰਿਪੋਰਟ ਜ਼ਰੂਰੀ

ਪਟਿਆਲਾ, 16 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਵਲੋਂ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਕੁਝ ਪਾਬੰਦੀਆਂ ਅਤੇ ਛੋਟਾਂ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਵਿੱਚ ਸੂਬੇ ਵਿੱਚ ਦਾਖਲ ਹੋਣ ਵਾਲੇ ਸਾਰੇ ਲੋਕਾਂ ਦੇ ਲਈ ਮੁਕੰਮਲ ਕੋਵਿਡ ਟੀਕਾਕਰਨ ਜਾਂ 72 ਘੰਟੇ ਪਹਿਲਾਂ ਦੀ […]

ਪੰਜਾਬ ਸਰਕਾਰ ਦੀਆਂ ਨਵੀਆਂ ਹਦਾਇਤਾਂ, ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਕੀਤਾ ਅਹਿਮ  ਫ਼ੈਸਲਾ :

ਚੰਡੀਗੜ੍ਹ, 14 ਅਗਸਤ (ਸ਼ਿਵ ਨਾਰਾਇਣ ਜਾਂਗੜਾ):  ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਅੱਜ ਕੋਵਿਡ ਰਿਵਿਊ ਬੈਠਕ ਦੌਰਾਨ ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਇਹ ਐਲਾਨ ਕੀਤਾ ਹੈ ਕਿ ਸਕੂਲਾਂ ਵਿਚ ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਨਵੀਆਂ ਅਤੇ ਖ਼ਾਸ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜੋ  ਅਧਿਆਪਕ ਕੋਰੋਨਾ ਦੀਆਂ ਦੋਵੇਂ ਖ਼ੁਰਾਕਾਂ […]