Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਪੰਜਾਬ ਦੇ ਮੁੱਖ ਮੰਤਰੀ ਨੇ ਸਾਲ 2020-21 ਲਈ ਸ਼ਰਾਬ ‘ਤੇ ਕੋਵਿਡ ਸੈਸ ਲਾਉਣ ਦੀ ਪ੍ਰਵਾਨਗੀ ਦਿੱਤੀ, 145 ਕਰੋੜ ਰੁਪਏ ਦਾ ਵਾਧੂ ਮਾਲੀਆ ਇਕੱਠਾ ਹੋਵੇਗਾ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Wednesday, February 25, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਪੰਜਾਬ ਦੇ ਮੁੱਖ ਮੰਤਰੀ ਨੇ ਸਾਲ 2020-21 ਲਈ ਸ਼ਰਾਬ ‘ਤੇ ਕੋਵਿਡ ਸੈਸ ਲਾਉਣ ਦੀ ਪ੍ਰਵਾਨਗੀ ਦਿੱਤੀ, 145 ਕਰੋੜ ਰੁਪਏ ਦਾ ਵਾਧੂ ਮਾਲੀਆ ਇਕੱਠਾ ਹੋਵੇਗਾ

admin by admin
June 1, 2020
in PUNJAB
0
ਪੰਜਾਬ ਵਿੱਚ ਨਜਾਇਜ਼ ਸ਼ਰਾਬ ਦੇ ਨੈਟਵਰਕ ਦਾ ਸਫਾਇਆ ਜਲਦ: ਕੈਪਟਨ ਅਮਰਿੰਦਰ ਸਿੰਘ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਮੰਤਰੀਆਂ ਦੇ ਸਮੂਹ ਵੱਲੋਂ 1 ਜੂਨ ਤੋਂ ਵਾਧੂ ਆਬਕਾਰੀ ਡਿਊਟੀ ਤੇ ਅਸੈਸਡ ਫੀਸ ਲਗਾਉਣ ਦੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕੀਤਾ
ਚੰਡੀਗੜ੍ਹ, 1 ਜੂਨ (ਸ਼ਿਵ ਨਾਰਾਇਣ ਜਾਂਗੜਾ) : ਕੋਰੋਨਾਵਾਇਰਸ ਅਤੇ ਸੂਬੇ ਵਿੱਚ ਲੰਬੇ ਸਮੇਂ ਤੋਂ ਲਗਾਏ ਲੌਕਡਾਊਨ ਕਾਰਨ ਭਾਰੀ ਮਾਲੀਆ ਘਾਟੇ ਦਾ ਸਾਹਮਣਾ ਕਰਨ ਦੀ ਸਥਿਤੀ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ 1 ਜੂਨ ਤੋਂ ਸ਼ਰਾਬ ਉਤੇ ਕੋਵਿਡ ਸੈਸ ਲਗਾਉਣ ਦੀ ਪ੍ਰਵਾਨਗੀ ਦੇ ਦਿੱਤੀ। ਇਸ ਫੈਸਲੇ ਨਾਲ ਸੂਬੇ ਨੂੰ ਮੌਜੂਦਾ ਵਿੱਤੀ ਵਰ੍ਹੇ ਦੌਰਾਨ 145 ਕਰੋੜ ਰੁਪਏ ਦਾ ਵਾਧੂ ਮਾਲੀਆ ਇਕੱਠਾ ਹੋਵੇਗਾ।
ਮੁੱਖ ਮੰਤਰੀ ਨੇ ਮੰਤਰੀਆਂ ਦੇ ਸਮੂਹ ਦੀਆਂ ਸਿਫਾਰਸ਼ਾਂ ਨੂੰ ਮੰਨਦਿਆਂ ਕਿਹਾ ਕਿ ਸੂਬੇ ਨੂੰ 26000 ਕਰੋੜ ਰੁਪਏ ਮਾਲੀਏ ਦਾ ਨੁਕਸਾਨ ਹੋਇਆ ਹੈ ਜਿਹੜਾ ਸਾਲ 2020-21 ਦੇ ਕੁੱਲ ਬਜਟ ਮਾਲੀਆ ਅਨੁਮਾਨਾਂ ਦਾ 30 ਫੀਸਦੀ ਬਣਦਾ ਹੈ ਜਿਸ ਕਾਰਨ ਵਾਧੂ ਮਾਲੀਆ ਜਟਾਉਣ ਲਈ ਕੁੱਝ ਸਖਤ ਉਪਾਵਾਂ ਦੀ ਲੋੜ ਹੈ। ਮੌਜੂਦਾ ਵਿੱਤੀ ਵਰ੍ਹੇ ਦੌਰਾਨ ਸ਼ਰਾਬ ‘ਤੇ ਅਸੈਸਡ ਫੀਸ ਅਤੇ ਵਾਧੂ ਆਬਕਾਰੀ ਡਿਊਟੀ ਲਗਾਉਣ ਬਾਰੇ ਮੁਲਾਂਕਣ ਕਰਨ ਲਈ ਮੰਤਰੀਆਂ ਦਾ ਸਮੂਹ 12 ਮਈ ਨੂੰ ਬਣਾਇਆ ਗਿਆ ਸੀ।
ਮੁੱਖ ਮੰਤਰੀ ਨੇ ਆਬਕਾਰੀ ਤੇ ਕਰ ਵਿਭਾਗ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਵਾਧੂ ਜੁਟਾਏ ਜਾਣ ਵਾਲੇ ਮਾਲੀਏ ਦੀ ਸਾਰੀ ਰਕਮ ਕੋਵਿਡ ਨਾਲ ਸਬੰਧਤ ਕੰਮਾਂ ‘ਤੇ ਖਰਚੀ ਜਾਵੇਗੀ। ਇਹ ਸੈਸ ਮੌਜੂਦਾ ਵਰ੍ਹੇ ਦੌਰਾਨ ਐਲ-1/ਐਲ-13 (ਥੋਕ ਲਾਇਸੈਂਸ) ਤੋਂ ਸ਼ਰਾਬ ਦੀ ਟਰਾਂਸਪੋਰਟੇਸ਼ਨ ਦੇ ਪਰਮਿਟ ਜਾਰੀ ਕਰਦਿਆਂ ਵਸੂਲਿਆ ਜਾਵੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਇਸ ਤੋਂ ਪਹਿਲਾਂ ਮੰਤਰੀਆਂ ਦੇ ਸਮੂਹ ਜਿਸ ਵਿੱਚ ਵਿੱਤ ਮੰਤਰੀ, ਸਿੱਖਿਆ ਮੰਤਰੀ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ, ਜੰਗਲਾਤ ਤੇ ਜੰਗਲੀ ਜੀਵ ਮੰਤਰੀ ਸ਼ਾਮਲ ਸਨ, ਨੂੰ ਸ਼ਰਾਬ ਦੀ ਵਿਕਰੀ ‘ਤੇ ਵਿਸ਼ੇਸ਼ ਸੈਸ/ਕੋਵਿਡ ਸੈਸ ਲਗਾਉਣ ਦੇ ਪ੍ਰਸਤਾਵ ਦਾ ਮੁਲਾਂਕਣ ਕਰਨ ਲਈ ਕਿਹਾ ਸੀ ਜਿਸ ਨਾਲ ਕੋਵਿਡ ਦੇ ਅਣਕਿਆਸੇ ਸੰਕਟ ਕਾਰਨ ਹੋ ਰਹੇ ਮਾਲੀਆ ਨੁਕਸਾਨ ਦੇ ਕੁਝ ਹਿੱਸੇ ਦੀ ਪੂਰਤੀ ਹੋ ਸਕੇ।
ਮੰਤਰੀਆਂ ਦੇ ਸਮੂਹ ਦੀਆਂ ਸਿਫਾਰਸ਼ਾਂ ਦੀ ਦਿਸ਼ਾ ਵਿੱਚ ਆਬਕਾਰੀ ਤੇ ਕਰ ਵਿਭਾਗ ਨੇ ਫੈਸਲਾ ਕੀਤਾ ਕਿ ਆਯਾਤ ਕੀਤੀ ਵਿਦੇਸ਼ੀ ਸ਼ਰਾਬ ਤੇ ਬੀਅਰ ਉਤੇ ਵਾਧੂ ਅਸੈਸਡ ਫੀਸ ਲਗਾਈ ਜਾਵੇ। ਇਸ ਤੋਂ ਇਲਾਵਾ ਹੋਰ ਤਰ੍ਹਾਂ ਦੀਆਂ ਸ਼ਰਾਬਾਂ ਉਪਰ ਵਾਧੂ ਆਬਕਾਰੀ ਡਿਊਟੀ ਲਗਾਈ ਜਾਵੇ

Post Views: 32
  • Facebook
  • Twitter
  • WhatsApp
  • Telegram
  • Facebook Messenger
  • Copy Link

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਡਿਪਟੀ ਕਮਿਸ਼ਨਰ ਵੱਲੋਂ ਟਿੱਡੀ ਦਲ ਦੇ ਸੰਭਾਵੀ ਖ਼ਤਰੇ ਦੇ ਚਲਦਿਆਂ ਜ਼ਿਲ੍ਹੇ ਲਈ ਐਕਸ਼ਨ ਪਲਾਨ ਜਾਰੀ

Next Post

ਡੀ.ਸੀ. ਤੇ ਐਸ.ਐਸ.ਪੀ. ਵੱਲੋਂ ਲੋਕਾਂ ਨੂੰ ਇਕੱਠਾਂ ‘ਚ ਜਾਣ ਤੋਂ ਗੁਰੇਜ਼ ਕਰਨ ਦੀ ਅਪੀਲ

Next Post
ਕੋਰੋਨਾ ਮਹਾਮਾਰੀ ਦੇ ਚਲਦਿਆਂ ਮਾਸਕ ਨਾ ਲਾਉਣ ਵਾਲਿਆਂ ਤੇ ਲੱਗੇਗਾ 200 ਰੁਪਏ ਜੁਰਮਾਨਾ, ਵਿਆਹ ਵਿੱਚ ਇਕੱਠ ਕਰਨ ਤੇ 50 ਹਜ਼ਾਰ ਦੀ ਲੱਗੇਗੀ ਪੈਨਲਟੀ

ਡੀ.ਸੀ. ਤੇ ਐਸ.ਐਸ.ਪੀ. ਵੱਲੋਂ ਲੋਕਾਂ ਨੂੰ ਇਕੱਠਾਂ 'ਚ ਜਾਣ ਤੋਂ ਗੁਰੇਜ਼ ਕਰਨ ਦੀ ਅਪੀਲ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .