Web Desk- Harsimranjit Kaur
ਪਟਿਆਲਾ, 15 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)-ਅੱਜ ਦੁਸ਼ਹਿਰੇ ਵਾਲੇ ਦਿਨ ਪਟਿਆਲਾ ਜ਼ਿਲ੍ਹੇ ਵਿੱਚ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਸੜਕ ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 12 ਵਿਅਕਤੀ ਜ਼ਖਮੀ ਹੋ ਗਏ। ਇਹ ਹਾਦਸਾ ਪਟਿਆਲਾ ਦੇ ਪਿਹੋਵਾ ਰੋਡ ‘ਤੇ ਸਥਿਤ ਪਿੰਡ ਜਗਤਪੁਰਾ ਦੇ ਨੇੜੇ ਵਾਪਰਿਆ। ਹਾਦਸੇ ਵਿੱਚ ਜ਼ਖਮੀ ਹੋਏ ਵਿਅਕਤੀਆਂ ਵਿੱਚੋਂ ਇੱਕ ਨੂੰ ਪੀਜੀਆਈ ਰੈਫਰ ਕੀਤਾ ਗਿਆ ਹੈ ਤੇ ਬਾਕੀ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਜ਼ੇਰੇ ਇਲਾਜ ਹਨ।
ਦਰਅਸਲ ਅੱਜ ਤੜਕੇ ਤਿੰਨ ਵਜੇ ਦੇਵੀਗੜ੍ਹ ਰੋਡ ‘ਤੇ ਪਿੰਡ ਜਗਤਪੁਰਾ ਦੇ ਨੇੜੇ ਉਨ੍ਹਾਂ ਦੀ ਟਰੈਕਟਰ-ਟਰਾਲੀ ਦੀ ਇੱਕ ਸਕਾਰਪੀਓ ਗੱਡੀ ਨਾਲ ਟੱਕਰ ਹੋ ਗਈ, ਜਿਸ ਦੌਰਾਨ ਇੱਕ ਬੱਚੇ ਸਣੇ 5 ਵਿਅਕਤੀਆਂ ਦੀ ਮੌਤ ਹੋ ਗਈ ਤੇ 12 ਜਣੇ ਜ਼ਖ਼ਮੀ ਹੋ ਗਏ।
ਦੱਸਿਆ ਜਾ ਰਿਹਾ ਹੈ ਕਿ ਰੋੜੀ ਕੁੱਟ ਮੁਹੱਲੇ ਤੋਂ ਟਰੈਕਟਰ-ਟਰਾਲੀ ‘ਤੇ ਲਗਭਗ 25 ਵਿਅਕਤੀ ਹਰਿਆਣਾ ਵਿੱਚ ਕਿਸੇ ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਜਾ ਰਹੇ ਸਨ।ਇਹ ਹਾਦਸਾ ਟਰੈਕਟਰ-ਟਰਾਲੀ ਅਤੇ ਸਕਾਰਪੀਓ ਵਿਚਕਾਰ ਜਬਰਦਸਤ ਟੱਕਰ ਹੋਣ ਕਾਰਨ ਵਾਪਰਿਆ।