Table of Contents
ToggleRelatedPosts
ADVERTISEMENT
ਨਵੀਂ ਦਿੱਲੀ, 1 ਫਰਵਰੀ (ਪਰੈੱਸ ਕੀ ਤਾਕਤ ਬਿਊਰੋ) : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਪੇਸ਼ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਘੱਟ ਆਮਦਨ ਦਰਾਂ ਦਾ ਮਕਸਦ ਇਹ ਹੈ ਕਿ ਸਰਕਾਰ ਲੋਕਾਂ ਦੇ ਹੱਥਾਂ ਵਿਚ ਪੈਸਾ ਦੇਣਾ ਚਾਹੁੰਦੀ ਹੈ, ਖ਼ਾਸ ਕਰ ਮੱਧ ਵਰਗ ਅਤੇ ਹੇਠਲੇ ਵਰਗ ਦੇ। ਸਰਕਾਰ ਆਮਦਨ ਕਰ ਦੀ ਪ੍ਰਕਿਰਿਆ ਆਸਾਨ ਬਣਾਉਣਾ ਚਾਹੁੰਦੀ ਹੈ। ਬਜਟ 2020 ‘ਚ ਰੱਖਿਆ ਬਜਟ ‘ਚ ਵਾਧਾ ਕੀਤਾ ਗਿਆ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਪੇਸ਼ ਕੀਤੇ ਗਏ ਬਜਟ ‘ਚ 6 ਫ਼ੀਸਦੀ ਵਾਧਾ ਕੀਤਾ ਗਿਆ ਹੈ। ਹੁਣ ਇਹ ਬਜਟ ਵੱਧ ਕੇ 3.37 ਲੱਖ ਕਰੋੜ ਰੁਪਏ ਹੋ ਗਿਆ ਹੈ। ਪਿਛਲੇ ਸਾਲ ਤੱਕ ਇਹ 3.18 ਲੱਖ ਕਰੋੜ ਰੁਪਏ ਸੀ। ਉੱਥੇ ਹੀ ਰੱਖਿਆ ਖੇਤਰ ‘ਚ ਦਿੱਤੀ ਜਾਣ ਵਾਲੀ ਪੈਨਸ਼ਨ ਨੂੰ ਜੋੜ ਲਈਏ ਤਾਂ ਇਹ 4.7 ਲੱਖ ਕਰੋੜ ਰੁਪਏ ਹੋ ਗਿਆ ਹੈ।
Post Views: 93









