Tuesday, September 29, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
No Result
View All Result
ADVERTISEMENT
Home PUNJAB

ਰੰਧਾਵਾ ਦਾ ਕੇਜਰੀਵਾਲ ਨੂੰ ਸਵਾਲ, ਦਿੱਲੀ ਚ ਐਮ.ਐਸ.ਪੀ ਤੋਂ ਵੱਧ ਭਾਅ ਸੀ ਤਾਂ ਯੂ.ਪੀ., ਬਿਹਾਰ ਤੇ ਮੱਧ ਪ੍ਰਦੇਸ਼ ਤੋਂ ਝੋਨਾ ਪੰਜਾਬ ਕਿਉਂ ਪਹੁੰਚਿਆ

admin by admin
December 16, 2020
in PUNJAB
Reading Time: 1 min read
A A
0
ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਵੱਲੋੋਂ ਕਿਸਾਨਾਂ ਦਾ ਦੰਡਿਤ ਵਿਆਜ ਮੁਆਫ ਕਰਨ ਦਾ ਫੈਸਲਾ: ਰੰਧਾਵਾ
0
SHARES
0
VIEWS
Share on FacebookShare on Twitter
ADVERTISEMENT

Table of Contents

Toggle
  • RelatedPosts
  • “राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री
  • लुधियाना में बाबा बागेश्वर धाम सरकार की हनुमान कथा में मुख्यमंत्री नायब सिंह सैनी ने लिया हिस्सा।
  • विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू
  • सेवा संकल्प सेवा यात्रा का मुख्यमंत्री नायब सिंह सैनी ने किया स्वागत।
  • भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री
  • देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

RelatedPosts

“राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री

“राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री

September 28, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

लुधियाना में बाबा बागेश्वर धाम सरकार की हनुमान कथा में मुख्यमंत्री नायब सिंह सैनी ने लिया हिस्सा।

September 28, 2026
0
विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू

विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू

September 28, 2026
0
सेवा संकल्प सेवा यात्रा का मुख्यमंत्री नायब सिंह सैनी ने किया स्वागत।

सेवा संकल्प सेवा यात्रा का मुख्यमंत्री नायब सिंह सैनी ने किया स्वागत।

September 28, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

September 26, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਚੰਡੀਗੜ੍ਹ, 16 ਦਸੰਬਰ – ਵਰਸ਼ਾ ਵਰਮਾ – 
ਪੰਜਾਬ ਦੇ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਇਸ ਦਾਅਵੇ ਕਿ ਦਿੱਲੀ ਵਿੱਚ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ) ਤੋਂ ਵੱਧ ਭਾਅ ਦਿੱਤਾ ਗਿਆ ਹੈ, ਨੂੰ ਝੂਠ ਦਾ ਪੁਲੰਦਾ ਐਲਾਨਦਿਆਂ ਸਵਾਲ ਕੀਤਾ ਕਿ ਜੇਕਰ ਦਿੱਲੀ ਸਰਕਾਰ ਨੇ ਐਮ.ਐਸ.ਪੀ ਤੋਂ ਵੱਧ ਭਾਅ ਤੇ ਫਸਲ ਚੁੱਕੀ ਤਾਂ ਬਿਹਾਰ, ਯੂ.ਪੀ. ਅਤੇ ਮੱਧ ਪ੍ਰਦੇਸ਼ ਤੋਂ ਝੋਨਾ ਪੰਜਾਬ ਵਿਕਣ ਲਈ ਕਿਉਂ ਪਹੁੰਚਿਆ।
ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਝੋਨੇ ਦੀ ਖਰੀਦ ਦੌਰਾਨ ਦੂਸਰੇ ਰਾਜਾਂ ਤੋਂ ਪੰਜਾਬ ਵਿੱਚ ਵਿਕਣ ਲਈ ਆਏ ਝੋਨੇ ਦੇ ਟਰੱਕਾਂ ਦੇ ਟਰੱਕ ਕਿਸਾਨਾਂ ਅਤੇ ਪੁਲਿਸ ਵੱਲੋਂ ਪੰਜਾਬ ਸਰਹੱਦ ‘ਤੇ ਫੜ੍ਹੇ ਗਏ। ਉਨ੍ਹਾਂ ਕੇਜਰੀਵਾਲ ਨੂੰ ਸਵਾਲ ਕੀਤਾ ਕਿ ਦਿੱਲੀ ਵਿੱਚ ਝੋਨੇ ਦਾ ਕੁੱਲ ਉਤਪਾਦਨ ਪੰਜਾਬ ਦੇ ਇੱਕ ਬਲਾਕ ਨਾਲੋਂ ਵੀ ਘੱਟ ਹੋਵੇਗਾ, ਫਿਰ ਦੂਸਰੇ ਸੂਬਿਆਂ ਤੋਂ ਆਉਣ ਵਾਲਾ ਝੋਨਾ ਵਿਕਣ ਲਈ ਦਿੱਲੀ ਕਿਉਂ ਨਹੀਂ ਗਿਆ ਜਦੋਂ ਕਿ ਤੁਸੀਂ ਤਾਂ ਐਮ.ਐਸ.ਪੀ. ਤੋਂ ਵੀ ਵੱਧ ਕੀਮਤ ਤੇ ਝੋਨਾ ਖਰੀਦ ਰਹੇ ਸੀ?
ਸ. ਰੰਧਾਵਾ ਨੇ ਕਿਹਾ ਕਿ ਕੇਜਰੀਵਾਲ ਨੇ ਆਪਣੀ ਸਿਆਸਤ ਦੀ ਸ਼ੁਰੂਆਤ ਹੀ ਝੂਠ ਨਾਲ ਕੀਤੀ ਸੀ ਅਤੇ ਗਰਮ ਮੁੱਦਿਆਂ ਤੇ ਗੁੰਮਰਾਹਕੁਨ ਝੂਠੇ ਬਿਆਨ ਦਾਗ ਕੇ ਉਹ ਦਿੱਲੀ ਦੇ ਮੁੱਖ ਮੰਤਰੀ ਦੀ ਕੁਰਸੀ ਤੱਕ ਪਹੁੰਚਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਲਾਹਾ ਲੈਣ ਲਈ ਦੀ ਸਿਆਸਤ ਝੂਠ ‘ਤੇ ਆਧਾਰਤ ਹੈ ਅਤੇ ਲੋਕਾਂ ਨੂੰ ਗੁੰਮਰਾਹ ਕਰਕੇ ਹੀ ਉਹ ਦਿੱਲੀ ਦੇ ਮੁੱਖ ਮੰਤਰੀ ਬਣੇ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਅਸਲ ਵਿੱਚ ਕੇਜਰੀਵਾਲ ਭਾਜਪਾ ਵੱਲੋਂ ਖੜ੍ਹਾ ਕੀਤਾ ਗਿਆ ਇੱਕ ਮੁਖੌਟਾ ਹੈ ਜੋ ਆਨੇ-ਬਹਾਨੇ ਕਿਸਾਨ ਸੰਘਰਸ਼ ਨੂੰ ਕਮਜੋਰ ਕਰਨ ਲਈ ਆਪਣੇ ਮਾਲਕਾਂ ਦਾ ਹੁਕਮ ਵਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 23 ਨਵੰਬਰ ਨੂੰ ਦਿੱਲੀ ਸਰਕਾਰ ਵੱਲੋਂ ਕਿਸਾਨ ਵਿਰੋਧੀ ਕਾਨੂੰਨ ਨੂੰ ਲਾਗੂ ਕਰਨ ਲਈ ਜਾਰੀ ਕੀਤੇ ਜਾਣ ਨਾਲ ਬਿੱਲੀ ਥੈਲਿਓਂ ਬਾਹਰ ਆ ਚੁੱਕੀ ਹੈ। ਉਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਭਾਜਪਾ ਦੀ ਇਸ ਬੀ ਟੀਮ ਦੀਆਂ ਲੂੰਬੜ ਚਾਲਾਂ ਤੋਂ ਸੁਚੇਤ ਰਹਿਣ। ਉਨ੍ਹਾਂ ਕਿਹਾ ਕਿ ਗੱਲ-ਗੱਲ ਤੇ ਧਰਨੇ ਤੇ ਬੈਠਣ ਵਾਲਾ ਕੇਜਰੀਵਾਲ ਅੱਜ ਬਹਾਨਾ ਬਣਾ ਰਿਹਾ ਹੈ ਕਿ ਉਸ ਨੂੰ ਘਰ ਵਿੱਚ ਕੈਦ ਕਰ ਦਿੱਤਾ ਗਿਆ ਹੈ। ਇਥੇ ਸਵਾਲ ਹੈ ਕਿ ਉਸ ਨੂੰ ਪਹਿਲਾਂ ਕਦੇ ਘਰ ਵਿੱਚ ਨਜਰਬੰਦ ਕਿਉਂ ਨਹੀਂ ਕੀਤਾ ਗਿਆ ਅਤੇ ਹੁਣ ਜਦੋਂ ਉਸ ਨੂੰ ਕਿਸਾਨ ਹਿਤਾਂ ਵਿੱਚ ਪ੍ਰਧਾਨ ਮੰਤਰੀ ਨਿਵਾਸ ਅੱਗੇ ਧਰਨਾ ਦੇਣਾ ਚਾਹੀਦਾ ਹੈ ਤਾਂ ਉਹ ਬਹਾਨੇ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੂਸਰੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਿੱਥੇ ਪੰਜਾਬ ਵਿੱਚ ਰੋਸ ਪ੍ਰਦਰਸ਼ਨਾਂ ਦੌਰਾਨ ਕਿਸਾਨਾਂ ਨੂੰ ਤੱਤੀ ਵਾ ਨਹੀਂ ਲੱਗਣ ਦਿੱਤੀ ਅਤੇ ਹੁਣ ਵੀ ਲਗਾਤਾਰ ਕੇਂਦਰ ਤੇ ਦਬਾਅ ਪਾ ਰਹੇ ਹਨ ਕਿ ਕਿਸਾਨ ਹਿਤ ਵਿੱਚ ਇੰਨ੍ਹਾਂ ਕਾਨੂੰਨਾਂ ਨੂੰ ਜਲਦ ਵਾਪਿਸ ਲੈ ਲਿਆ ਜਾਵੇ।
ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਸ. ਰੰਧਾਵਾ ਨੇ ਕਿਹਾ ਕਿ ਲੋਕਾਂ ਵਿੱਚ ਪੈੱਗਵੰਤ ਮਾਨ ਵਜੋਂ ਜਾਣੇ ਜਾਂਦੇ ਕਮੇਡੀਅਨ ਤੋਂ ਸਿਆਸਤਦਾਨ ਬਣੇ ਭਗਵੰਤ ਮਾਨ ਜੇਕਰ ਸੱਚੀ-ਮੁੱਚੀ ਕਿਸਾਨ ਹਿਤੈਸ਼ੀ ਹਨ ਤਾਂ ਕੁਝ ਦਿਨਾਂ ਲਈ ਆਪਣੀ ਨਸ਼ੇ ਦੀ ਲੱਤ ਦੀ ਕੁਰਬਾਨੀ ਕਰਕੇ ਕੇਂਦਰ ਸਰਕਾਰ ਵਿਰੁੱਧ ਜੰਤਰ-ਮੰਤਰ ਵਿਖੇ ਧਰਨਾ ਹੋਣ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ, ਧਾਰਮਿਕ ਸਮਾਗਮਾਂ, ਦਾਹ-ਸੰਸਕਾਰ ਮੌਕੇ ਅਤੇ ਸੰਸਦ ਤੱਕ ਨਸ਼ੇ ਦੀ ਹਾਲਤ ਵਿੱਚ ਪਹੁੰਚਣ ਵਾਲੇ ਭਗਵੰਤ ਮਾਨ ਜੇਕਰ ਜੰਤਰ-ਮੰਤਰ ਵਿਖੇ ਕੁਝ ਦਿਨ ਨਸ਼ੇ ਤੋਂ ਬਿਨਾ ਧਰਨਾ ਦੇਣ ਵਿੱਚ ਕਾਮਯਾਬ ਹੋ ਗਏ ਤਾਂ ਇਸ ਨਾਲ ਲੋਕਾਂ ਵਿੱਚ ਘੱਟੋ-ਘੱਟ ਇਹ ਵਿਸ਼ਵਾਸ ਬਹਾਲ ਕਰ ਸਕਣਗੇ ਕਿ ਉਹ ਆਪਣੇ-ਆਪ ‘ਤੇ ਤਾਂ ਕੰਟਰੋਲ ਕਰ ਹੀ ਲੈਂਦੇ ਹਨ।
ਆਮ ਆਦਮੀ ਪਾਰਟੀ ਦੀ ਪੰਜਾਬ ਲੀਡਰਸ਼ਿਪ ਨੂੰ ਕੇਜਰੀਵਾਲ ਪਿੱਛੇ ਲੱਗ ਕੇ ਭਾਜਪਾ ਦੀ ‘ਬੀ’ ਟੀਮ ਵਜੋਂ ਕਿਸਾਨ ਵਿਰੋਧ ਕੰਮ ਨਾ ਕਰਨ ਦੀ ਅਪੀਲ ਕਰਦਿਆਂ, ਸੀਨੀਅਰ ਕਾਂਗਰਸੀ ਆਗੂ ਸ. ਰੰਧਾਵਾ ਨੇ ਕਿਹਾ ਕਿ ਭਾਜਪਾ ਵੱਲੋਂ ਦੇਸ਼ ਦੇ ਕੁਝ ਚੋਣਵੇਂ ਸਨਅਤਕਾਰਾਂ ਨਾਲ ਮਿਲ ਕੇ ਦੇਸ਼ ਵਿੱਚੋਂ ਵਿਰੋਧੀ ਧਿਰ ਨੂੰ ਖਤਮ ਕਰਨ ਲਈ ਰਚੀ ਗਈ ਸਾਜਿਸ਼ ਦਾ ਇੱਕ ਪਾਤਰ ਹੈ ਕੇਜਰੀਵਾਲ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਭਾਜਪਾ ਅਤੇ ਇੰਨਾ ਅਦਾਰਿਆਂ ਦੇ ਇਸ਼ਾਰੇ ਤੇ ਹੀ 2016 ਵਿੱਚ, ਜਦੋਂ ਕਿ ਕਿਸਾਨ ਬਿੱਲਾਂ ਦੀ ਕੋਈ ਚਰਚਾ ਵੀ ਨਹੀਂ ਸੀ, ਆਪਣੇ ਇੱਕ ਟਵੀਟ ਰਾਹੀਂ ਖੇਤੀਬਾੜੀ ਵਿੱਚ ਵੱਡੇ ਅਦਾਰਿਆਂ ਦੇ ਨਿਵੇਸ਼ ਦੀ ਵਕਾਲਤ ਕਰਕੇ ਇੰਨ੍ਹਾਂ ਕਾਨੂੰਨਾਂ ਦਾ ਮੁੱਢ ਬੰਨ੍ਹਿਆ ਸੀ। ਉਨ੍ਹਾਂ ਆਮ ਆਦਮੀ ਪਾਰਟੀ ਲੀਡਰਸ਼ਿਪ ਨੂੰ ਸਵਾਲ ਕੀਤਾ ਕਿ ਕੀ ਉਨ੍ਹਾਂ ਨੂੰ ਕੇਜਰੀਵਾਲ ਵੱਲੋਂ ਵਾਰ-ਵਾਰ ਪਾਣੀਆਂ, ਪਰਾਲੀ ਮਾਮਲੇ ਸਮੇਤ ਹੋਰਨਾਂ ਮੁੱਦਿਆਂ ਤੇ ਪੰਜਾਬ ਵਿਰੋਧੀ ਸਟੈਂਡ ਲੈਣ ਅਤੇ ਹੁਣ ਕਾਹਲੀ ਵਿੱਚ ਕਾਲੇ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨਾ ਦਿਖਾਈ ਨਹੀ ਦਿੰਦਾ? ਕੀ ਤੁਹਾਡੇ ਲਈ ਸੌੜੇ ਸਿਆਸੀ ਲਾਹੇ ਕਿਸਾਨਾਂ ਤੇ ਪੰਜਾਬ ਦੇ ਹਿੱਤਾਂ ਤੋਂ ਵੀ ਵੱਡੇ ਹੋ ਗਏ ਹਨ?

Post Views: 44
  • Twitter
  • WhatsApp
  • Telegram
  • Facebook Messenger
  • Copy Link
  • Facebook
ShareTweetPin
Previous Post

1971 ਦਾ ਵਿਜੈ ਦਿਵਸ ਭਾਰਤੀਆ ਲਈ ਸਰਵੋਤਮ ਗੋਰਭਮਈ ਸਨਮਾਨ

Next Post

ਕੈਪਟਨ ਵੱਲੋਂ ਮੋਟਰ ਵਹੀਕਲ ਐਕਟ, 1988 ਤੋਂ ਪਹਿਲਾਂ ਵਾਲੇ ਨੰਬਰ ਬੰਦ ਕਰਨ ਦਾ ਫੈਸਲਾ

Related Posts

“राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री
BREAKING

“राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री

September 28, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

लुधियाना में बाबा बागेश्वर धाम सरकार की हनुमान कथा में मुख्यमंत्री नायब सिंह सैनी ने लिया हिस्सा।

September 28, 2026
0
विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू
BREAKING

विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू

September 28, 2026
0
सेवा संकल्प सेवा यात्रा का मुख्यमंत्री नायब सिंह सैनी ने किया स्वागत।
BREAKING

सेवा संकल्प सेवा यात्रा का मुख्यमंत्री नायब सिंह सैनी ने किया स्वागत।

September 28, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।
BREAKING

देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

September 26, 2026
0
Next Post
ਰਿਜ਼ਰਵ ਬੈਂਕ ਵੱਲੋਂ ਅਕਤੂਬਰ ਲਈ ਝੋਨੇ ਦੀ ਖਰੀਦ ਵਾਸਤੇ ਸੀ.ਸੀ.ਐਲ. ਦੇ 30220 ਕਰੋੜ ਰੁਪਏ ਮਨਜ਼ੂਰ

ਕੈਪਟਨ ਵੱਲੋਂ ਮੋਟਰ ਵਹੀਕਲ ਐਕਟ, 1988 ਤੋਂ ਪਹਿਲਾਂ ਵਾਲੇ ਨੰਬਰ ਬੰਦ ਕਰਨ ਦਾ ਫੈਸਲਾ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist