ADVERTISEMENT
ਜਲੰਧਰ (ਪ੍ਰੈਸ ਕੀ ਤਾਕਤ ਬਿਊਰੋ )- ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਆਪਣੀਆਂ ਹੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਰਕਾਰੀ ਮੁਲਾਜ਼ਮਾਂ ਦੇ ਮਸਲਿਆਂ ਦਾ ਨਿਪਟਾਰਾ ਕਰਨ ਲਈ ਕੈਬਨਿਟ ਸਬ-ਕਮੇਟੀ ਨੂੰ ਹਦਾਇਤਾਂ ਦਿੱਤੀਆਂ ਹਨ। ਇਸ ਕਮੇਟੀ ਦੌਰਾਨ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਬਾਦਲ ਅਤੇ ਹੋਰ ਕੈਬਨਿਟ ਮੰਤਰੀ ਇਸ ਮੀਟਿੰਗ ਵਿਚ ਸ਼ਾਮਲ ਰਹੇ । ਸੂਤਰਾਂ ਅਨੁਸਾਰ ਸੰਘਰਸ਼ ਕਰ ਰਹੇ ਮੁਲਾਜ਼ਮਾਂ ਦੀ ਕਮੇਟੀ ਵੱਲੋਂ ਕਈ ਬੈਠਕਾਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਕਮੇਟੀ ਵਿਚ ਸ਼ਾਮਲ ਸੀਨੀਅਰ ਮੰਤਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਦਾ ਜਲਦ ਤੋਂ ਜਲਦ ਅੰਤਿਮ ਫ਼ੈਸਲਾ ਲਿਆ ਜਾਵੇਗਾ।













