ਨਿਊ ਚੰਡੀਗੜ੍ਹ :- 22 ਦਸੰਬਰ ( ਸਤਨਾਮ ਸਿਸਵਾਂ) ਸ਼ਿਵਾਲਿਕ ਪਹਾੜੀਆਂ ਵਿੱਚ ਵਸਦੇ ਪਿੰਡ ਕਸੌਲੀ ਵਿਖੇ ਸਰਕਾਰੀ ਸਮਾਰਟ ਮਿਡਲ ਸਕੂਲ ਦੇ ਬੱਚਿਆਂ ਨੂੰ ਯੂਥ ਅਕਾਲੀ ਆਗੂ ਸੁਦਾਗਰ ਸਿੰਘ ਹੁਸ਼ਿਆਰਪੁਰ ਨੇ ਬੂਟ ਵੰਡੇ। ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਸਾਬਕਾ ਸਰਪੰਚ ਸੁਦਾਗਰ ਸਿੰਘ ਵੱਲੋਂ ਵੱਖ ਵੱਖ ਸਰਕਾਰੀ ਸਕੂਲਾਂ ਦੇ ਲੋੜਵੰਦ ਬੱਚਿਆਂ ਨੂੰ ਸਰਦੀ ਦੇ ਮੌਸਮ ਦੇ ਮੱਦੇਨਜ਼ਰ ਬੂਟ ਵੰਡੇ ਗਏ। ਸਕੂਲ ਸਟਾਫ਼ ਵਲੋਂ ਸੁਦਾਗਰ ਸਿੰਘ ਦਾ ਧੰਨਵਾਦ ਕੀਤਾ। ਸੁਦਾਗਰ ਸਿੰਘ ਨੇ ਆਖਿਆ ਕਿ ਸਾਨੂੰ ਸਾਰਿਆਂ ਨੂੰ ਸਮੇਂ ਸਮੇਂ ਤੇ ਲੋੜ੍ਹਵੰਦ ਬੱਚਿਆਂ ਦੀਆਂ ਜਰੂਰਤਾਂ ਪੂਰੀਆਂ ਕਰਨੀਆਂ ਚਾਹੀਦੀਆਂ ਹਨ, ਤਾਂ ਜ਼ੋ ਉਹਨਾਂ ਨੂੰ ਆਪਣੀ ਪੜ੍ਹਾਈ ਕਰਨ ਵਿਚ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਬਰਿੰਦਰ ਕੁਮਾਰ, ਬਲਵਿੰਦਰ ਸਿੰਘ, ਜਗੀਰ ਰਾਮ ਅਤੇ ਹੋਰ ਪਤਵੰਤੇ ਹਾਜ਼ਰ ਸਨ।













