ਬਰਨਾਲਾ,19 ਅਗਸਤ : (ਪ੍ਰੈਸ ਕੀ ਤਾਕਤ ਬਿਊਰੋ)- ਨਸ਼ੇੜੀ ਪਤੀ ਨੇ ਆਪਣੀ ਪਤਨੀ ਦਾ ਸੂਏ ਵਿਚ ਮਾਰ ਕੇ ਕਤਲ ਕਰ ਦਿੱਤਾ ਹੈ । ਕਤਲ ਕਰਨ ਤੋਂ ਬਾਅਦ ਉਸਨੇ ਕਮਰੇ ਦੇ ਬਾਹਰੋਂ ਜਿੰਦਾ ਲਾ ਕੇ ਆਪ ਫਰਾਰ ਹੋ ਗਿਆ। ਘਟਨਾ ਦਾ ਉਦੋਂ ਪਤਾ ਲੱਗਿਆ ਜਦੋਂ ਉਸਦੇ ਬੱਚੇ ਸਕੂਲ ਤੋਂ ਘਰ ਵਾਪਸ ਆਏ। ਉਸ ਤੋਂ ਬਾਅਦ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਸੂਚਨਾ ਮਿਲਦਿਆਂ ਹੀ ਸੀ. ਆਈ. ਏ. ਸਟਾਫ ਦੇ ਇੰਚਾਰਜ ਬਲਜੀਤ ਸਿੰਘ, ਥਾਣਾ ਸਿਟੀ 1 ਦੇ ਪੁਲਸ ਅਧਿਕਾਰੀ ਲਖਵਿੰਦਰ ਸਿੰਘ ਭਾਰੀ ਪੁਲਸ ਫੋਰਸ ਲੈ ਕੇ ਮੌਕੇ ’ਤੇ ਆਏ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਵਿਚ ਭੇਜਿਆ ਗਿਆ |
ADVERTISEMENT