Saturday, April 18, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home PUNJAB

‘ਟੀ.ਵੀ. ਚੈਨਲਾਂ ਨੂੰ ਰੋਜ਼ਾਨਾ ਦੋ ਘੰਟੇ ਦਾ ਮੁਫ਼ਤ ਟਾਈਮ ਸਲਾਟ ਸਿੱਖਿਆ ਲੈਕਚਰਾਂ ਲਈ ਦੇਣ ਵਾਸਤੇ ਨਿਰਦੇਸ਼ ਦਿੱਤਾ ਜਾਵੇ’

admin by admin
April 29, 2020
in PUNJAB
Reading Time: 1 min read
A A
0
ਛੇ ਆਈ.ਏ.ਐਸ. ਅਧਿਕਾਰੀਆਂ ਵੱਲੋਂ ਸੂਬਾ ਭਰ ’ਚ ਵੱਖ-ਵੱਖ ਮੰਡੀਆਂ ਦਾ ਦੌਰਾ, 30 ਅਪ੍ਰੈਲ ਨੂੰ ਸੌਂਪਣਗੇ ਰਿਪੋਰਟ
0
SHARES
0
VIEWS
Share on FacebookShare on Twitter
ADVERTISEMENT

RelatedPosts

मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

January 19, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

• ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਅਤੇ ਸੂਚਨਾ ਤਕਨਾਲੌਜੀ ਮੰਤਰੀ ਨਾਲ ਵੀਡੀਉ ਕਾਨਫ਼ਰੰਸ ਵਿੱਚ ਦਿੱਤਾ ਸੁਝਾਅ
• ਆਨਲਾਈਨ ਕਲਾਸਾਂ ਤੇ ਵਿਆਪਕ ਪਹੁੰਚ ਲਈ ਬੀ.ਬੀ.ਐਨ.ਐਲ. ਵੱਲੋਂ ਮੁਫ਼ਤ ਇੰਟਰਨੈੱਟ ਸੇਵਾ ਮੁਹੱਈਆ ਹੋਣੀ ਚਾਹੀਦੀ ਹੈ
• ਮਿਡ-ਡੇਅ-ਮੀਲ ਵਰਕਰਾਂ ਦਾ ਮਾਣ ਭੱਤਾ ਪੂਰੇ ਸਾਲ ਲਈ 3000 ਰੁਪਏ ਪ੍ਰਤੀ ਮਹੀਨਾ ਵਧਾਉਣ ਦੀ ਅਪੀਲ
• ਮਿਡ-ਡੇਅ-ਮੀਲ ਸਕੀਮ ਦਾ ਦਾਇਰਾ ਬਾਰ•ਵੀਂ ਜਮਾਤ ਤੱਕ ਵਧਾਇਆ ਜਾਵੇ ਅਤੇ ਪ੍ਰੀ-ਪ੍ਰਾਇਮਰੀ ਦੇ ਵਿਦਿਆਰਥੀ ਵੀ ਸਕੀਮ ‘ਚ ਸ਼ਾਮਲ ਕੀਤੇ ਜਾਣ
• ਦਸਵੀਂ ਦੇ ਵਿਦਿਆਰਥੀਆਂ ਨੂੰ ਪ੍ਰੀ ਬੋਰਡ ਪ੍ਰੀਖਿਆਵਾਂ ਤੇ ਇੰਟਰਨਲ ਅਸੈੱਸਮੈਂਟ ਦੇ ਆਧਾਰ ‘ਤੇ ਅਗਲੀ ਜਮਾਤ ਵਿੱਚ ਭੇਜਣ ਦਾ ਦਿੱਤਾ ਮਸ਼ਵਰਾ

ਚੰਡੀਗੜ•, 29 ਅਪ੍ਰੈਲ (ਵਰਸ਼ਾ ਵਰਮਾ) : ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਸ੍ਰੀ ਰਮੇਸ਼ ਪੋਖਰਿਆਲ ਨਿਸ਼ੰਕ ਅਤੇ ਕਮਿਊਨੀਕੇਸ਼ਨ, ਇਲੈਕਟ੍ਰਾਨਿਕਸ ਤੇ ਸੂਚਨਾ ਤਕਨਾਲੋਜੀ ਤੇ ਕਾਨੂੰਨ ਤੇ ਨਿਆਂ ਮੰਤਰੀ ਸ੍ਰੀ ਰਵੀ ਸ਼ੰਕਰ ਪ੍ਰਸਾਦ ਨਾਲ ਵੀਡੀਉ ਕਾਨਫ਼ਰੰਸ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਸੁਝਾਅ ਦਿੱਤਾ ਕਿ ਆਫ਼ਤ ਪ੍ਰਬੰਧਨ ਐਕਟ, 2005 ਅਧੀਨ ਸਰਕਾਰੀ, ਪ੍ਰਾਈਵੇਟ ਤੇ ਨਿਊਜ਼ ਸਮੇਤ ਸਾਰੇ ਟੈਲੀਵਿਜ਼ਨ ਚੈਨਲਾਂ ਨੂੰ ਨਿਰਦੇਸ਼ ਦਿੱਤੇ ਜਾਣ ਕਿ ਉਹ ਸਿੱਖਿਆ ਲੈਕਚਰਾਂ ਦੇ ਪ੍ਰਸਾਰਨ ਲਈ ਵੱਖ-ਵੱਖ ਰਾਜ ਸਰਕਾਰਾਂ ਨੂੰ ਰੋਜ਼ਾਨਾ ਦੋ ਘੰਟੇ ਦਾ ਮੁਫ਼ਤ ਟਾਈਮ ਸਲਾਟ ਮੁਹੱਈਆ ਕਰਾਉਣ। ਸ੍ਰੀ ਸਿੰਗਲਾ ਨੇ ਕਿਹਾ ਕਿ ਕੋਰੋਨਾ ਵਾਇਰਸ ਨੂੰ ਕਾਬੂ ਕਰਨ ਲਈ ਲਾਗੂ ਕੀਤੇ ਗਏ ਲਾਕਡਾਊਨ ਦੌਰਾਨ ਪੜ•ਾਈ ਦੇ ਹੋ ਰਹੇ ਨੁਕਸਾਨ ਦੀ ਭਰਪਾਈ ਸਮੇਂ ਦੀ ਲੋੜ ਹੈ। ਉਨ•ਾਂ ਕਿਹਾ ਕਿ ਦੇਸ਼ ਵਿੱਚ ਡਿਜ਼ਾਜਸਟਰ ਮੈਨੇਜਮੈਂਟ ਐਕਟ 2005 ਲਾਗੂ ਹੋਣ ਕਾਰਨ ਕੇਂਦਰ ਸਰਕਾਰ ਕੋਲ ਸਾਰੇ ਹੱਕ ਰਾਖਵੇਂ ਹਨ। ਇਸ ਲਈ ਵਿਦਿਆਰਥੀਆਂ ਦੀ ਪੜ•ਾਈ ਦੇ ਨੁਕਸਾਨ ਦੇ ਸਨਮੁਖ ਸਾਰੇ ਟੀ.ਵੀ. ਚੈਨਲਾਂ ਨੂੰ ਲਾਜ਼ਮੀ ਮੁਫ਼ਤ ਟਾਈਮ ਸਲਾਟ ਚਲਾਉਣ ਲਈ ਕਿਹਾ ਜਾਵੇ।
ਸਿੱਖਿਆ ਮੰਤਰੀ ਨੇ ਕਿਹਾ ਕਿ ਵੱਖ-ਵੱਖ ਜਮਾਤਾਂ ਲਈ ਲੈਕਚਰ ਪ੍ਰਸਾਰਤ ਕਰਨ ਲਈ ਪੰਜਾਬ ਨੂੰ ਦੂਰਦਰਸ਼ਨ ਦੇ ਘੱਟੋ-ਘੱਟ ਚਾਰ ਸਮਰਪਿਤ ਚੈਨਲ ਮਿਲਣੇ ਚਾਹੀਦੇ ਹਨ। ਇਨ•ਾਂ ਚੈਨਲਾਂ ਉਤੇ ਰੋਜ਼ਾਨਾ ਛੇ ਘੰਟਿਆਂ ਦੇ ਸਮੇਂ ਤੋਂ ਇਲਾਵਾ ਮੁੜ ਪ੍ਰਸਾਰਨ ਲਈ ਇੰਨਾ ਹੀ ਹੋਰ ਸਮਾਂ ਮਿਲਣਾ ਚਾਹੀਦਾ ਹੈ। ਉਨ•ਾਂ ਜਾਣਕਾਰੀ ਦਿੱਤੀ ਕਿ ਵੱਖ-ਵੱਖ ਜਮਾਤਾਂ ਦੇ ਲੈਕਚਰ ਪ੍ਰਸਾਰਤ ਕਰਨ ਲਈ ਸਿੱਖਿਆ ਵਿਭਾਗ ਨੇ ਟੀ.ਵੀ. ਚੈਨਲ ਮੁਹੱਈਆ ਕਰਨ ਵਾਸਤੇ ਦੂਰਦਰਸ਼ਨ ਨੂੰ ਲਿਖਿਆ ਸੀ ਪਰ ਹਾਲੇ ਤੱਕ ਇਸ ਦਾ ਕੋਈ ਸਾਕਾਰਾਤਮਕ ਜਵਾਬ ਨਹੀਂ ਮਿਲਿਆ। ਇਹ ਮਾਮਲਾ ਐਨ.ਸੀ.ਈ.ਆਰ.ਟੀ. ਕੋਲ ਵੀ ਉਠਾਇਆ ਗਿਆ ਸੀ ਅਤੇ ਪੰਜਾਬ ਦੇ ਵਿਦਿਆਰਥੀਆਂ ਲਈ ਸੱਤਵੀਂ ਤੇ ਅੱਠਵੀਂ ਜਮਾਤ ਦੇ ਵੱਖ-ਵੱਖ ਵਿਸ਼ਿਆਂ ਦੀ ਪ੍ਰਸਾਰਣ ਸਮੱਗਰੀ ਪ੍ਰਸਾਰਤ ਕਰਨ ਲਈ ਭੇਜੀ ਗਈ ਸੀ। ਐਨ.ਸੀ.ਈ.ਆਰ.ਟੀ. ਨੇ ਵਿਸ਼ਵਾਸ ਦਿਵਾਇਆ ਹੈ ਕਿ ਉਹ ਰੋਜ਼ਾਨਾ ਦੋ ਘੰਟੇ ਦਾ ਪ੍ਰਸਾਰਨ ਸ਼ੁਰੂ ਕਰੇਗੀ, ਜਿਸ ਦਾ ਇੰਨੇ ਹੀ ਸਮੇਂ ਲਈ ਉਸੇ ਦਿਨ ਮੁੜ ਪ੍ਰਸਾਰਨ ਹੋਵੇਗਾ। ਉਨ•ਾਂ ਕਿਹਾ ਕਿ ਇਸ ਮੁਸ਼ਕਲ ਦੀ ਘੜੀ ਵਿੱਚ ਵਿਦਿਆਰਥੀਆਂ ਦੀ ਪੜ•ਾਈ ਦੇ ਹੋ ਰਹੇ ਨੁਕਸਾਨ ਨੂੰ ਦੇਖਦਿਆਂ ਪ੍ਰਾਈਵੇਟ ਟੀ.ਵੀ. ਚੈਨਲਾਂ ਨੂੰ ਵੀ ਨਿਰਦੇਸ਼ ਦੇਣ ਦੀ ਲੋੜ ਹੈ ਕਿ ਉਹ ਲੈਕਚਰ ਪ੍ਰਸਾਰਤ ਕਰਨ ਲਈ ਸੂਬਾ ਸਰਕਾਰਾਂ ਨੂੰ ਮੁਫ਼ਤ ਵਿੱਚ ਸਮਾਂ ਦੇਣ।
ਆਨਲਾਈਨ ਕਲਾਸਾਂ ਲਈ ਇੰਟਰਨੈੱਟ ਦੀ ਮੰਗ ਪੂਰੀ ਕਰਨ ਦੇ ਮੁੱਦੇ ਉਤੇ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਸੁਝਾਅ ਦਿੱਤਾ ਕਿ ਕੇਂਦਰ ਸਰਕਾਰ ਅਧੀਨ ਆਉਦੀਆਂ ਬੀ.ਬੀ.ਐਨ.ਐਲ. ਸਣੇ ਸਾਰੀਆਂ ਟੈਲੀਕਾਮ ਕੰਪਨੀਆਂ ਨੂੰ ਵੀ ਨਿਰਦੇਸ਼ ਦਿੱਤੇ ਜਾਣ ਕਿ ਉਹ ਇੰਟਰਨੈੱਟ ਸੇਵਾ ਮੁਫ਼ਤ ਮੁਹੱਈਆ ਕਰਨ ਤਾਂ ਕਿ ਆਨਲਾਈਨ ਕਲਾਸਾਂ ਤੇ ਗ਼ਰੀਬਾਂ ਤੱਕ ਸਿੱਖਿਆ ਦੀ ਵਿਆਪਕ ਪਹੁੰਚ ਦਾ ਟੀਚਾ ਹਾਸਲ ਕੀਤਾ ਜਾ ਸਕੇ। ਉਨ•ਾਂ ਜ਼ੋਰ ਦੇ ਕੇ ਆਖਿਆ ਕਿ ਪਿੰਡਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਇੰਟਰਨੈੱਟ ਕੁਨੈਕਸ਼ਨ ਦੀ ਇਜਾਜ਼ਤ ਹੋਣੀ ਚਾਹੀਦੀ ਹੈ ਅਤੇ ਘੱਟੋ ਘੱਟ ਮੌਜੂਦਾ ਸਾਲ ਲਈ ਬੀ.ਬੀ.ਐਨ.ਐਲ. ਤੇ ਹੋਰ ਅਪਰੇਟਰਾਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰਨ ਦੀ ਲੋੜ ਹੈ।
ਇਕ ਹੋਰ ਮੁੱਖ ਮੰਗ ਵਿੱਚ ਸ੍ਰੀ ਸਿੰਗਲਾ ਨੇ ਕਿਹਾ ਕਿ ਮਿਡ-ਡੇਅ-ਮੀਲ ਵਰਕਰਾਂ ਦਾ ਮਾਣ ਭੱਤਾ ਪੂਰੇ ਸਾਲ ਲਈ ਵਧਾ ਕੇ ਤਿੰਨ ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤਾ ਜਾਣਾ ਚਾਹੀਦਾ ਹੈ ਅਤੇ ਇਹ ਉਨ•ਾਂ ਨੂੰ ਮੌਜੂਦਾ 10 ਮਹੀਨਿਆਂ ਦੀ ਥਾਂ ਪੂਰੇ 12 ਮਹੀਨੇ ਮਿਲਣਾ ਚਾਹੀਦਾ ਹੈ। ਉਨ•ਾਂ ਕਿਹਾ ਕਿ ਗ਼ਰੀਬਾਂ ਦੀਆਂ ਮੁਸ਼ਕਲਾਂ ਘਟਾਉਣ ਲਈ ਮਿਡ ਡੇਅ ਮੀਲ ਸਕੀਮ ਦੇ ਘੇਰੇ ਵਿੱਚ 12ਵੀਂ ਤੱਕ ਦੀਆਂ ਕਲਾਸਾਂ ਦੇ ਵਿਦਿਆਰਥੀਆਂ ਨੂੰ ਵੀ ਸ਼ਾਮਲ ਕੀਤਾ ਜਾਵੇ। ਇਸ ਤੋਂ ਇਲਾਵਾ ਇਸ ਸਕੀਮ ਅਧੀਨ ਪ੍ਰੀ-ਪ੍ਰਾਇਮਰੀ ਕਲਾਸਾਂ ਦੇ ਵਿਦਿਆਰਥੀਆਂ ਨੂੰ ਵੀ ਜ਼ਰੂਰ ਸ਼ਾਮਲ ਕੀਤਾ ਜਾਵੇ, ਜਿਨ•ਾਂ ਦੀ ਗਿਣਤੀ ਮੌਜੂਦਾ ਸਮੇਂ 2.73 ਲੱਖ ਬਣਦੀ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮਿਡ ਡੇਅ ਮੀਲ ਲਈ ਪਹਿਲਾਂ ਹੀ ਆਪਣਾ ਸਾਲਾਨਾ ਪਲਾਨ ਤਿਆਰ ਕਰ ਚੁੱਕੀ ਹੈ। ਇਸ ਪਲਾਨ ਨੂੰ ਕਾਰਜਕਾਰੀ ਕਮੇਟੀ ਤੇ ਸੂਬਾ ਸਰਕਾਰ ਦੀ ਮਨਜ਼ੂਰੀ ਦੀ ਲੋੜ ਹੈ, ਜੋ ਲਾਕਡਾਊਨ ਕਾਰਨ ਲੰਬਤ ਹੈ।
ਬੋਰਡ ਦੀਆਂ ਰਹਿੰਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਦੀ ਚਿੰਤਾ ਤੇ ਤਣਾਅ ਨੂੰ ਘੱਟ ਕਰਨ ਲਈ ਸ੍ਰੀ ਸਿੰਗਲਾ ਨੇ ਸੁਝਾਅ ਦਿੱਤਾ ਕਿ ਦਸਵੀਂ ਦੇ ਵਿਦਿਆਰਥੀਆਂ ਨੂੰ ਉਨ•ਾਂ ਦੇ ਪ੍ਰੀ ਬੋਰਡ ਨਤੀਜਿਆਂ ਅਤੇ ਇੰਟਰਨਲ ਅਸੈੱਸਮੈਂਟ ਦੇ ਆਧਾਰ ਉਤੇ ਅਗਲੀਆਂ ਜਮਾਤਾਂ ਵਿੱਚ ਭੇਜਿਆ ਜਾ ਸਕਦਾ ਹੈ, ਜਦੋਂ ਕਿ 12ਵੀਂ ਦੇ ਵਿਦਿਆਰਥੀਆਂ ਦੀਆਂ ਛੇਤੀ ਤੋਂ ਛੇਤੀ ਪ੍ਰੀਖਿਆਵਾਂ ਲੈਣੀਆਂ ਚਾਹੀਦੀਆਂ ਹਨ।
ਸਿੱਖਿਆ ਮੰਤਰੀ ਨੇ ਕੇਂਦਰ ਸਰਕਾਰ ਨੂੰ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਕਿਤਾਬਾਂ ਦੀ ਛਪਾਈ ਲਈ ਪਹਿਲਾਂ ਹੀ ਆਡਰ ਦੇ ਦਿੱਤਾ ਹੈ। ਕੁੱਲ ਲੋੜੀਂਦੀਆਂ 1.6 ਕਰੋੜ ਪੁਸਤਕਾਂ ਵਿੱਚੋਂ 70 ਲੱਖ ਪਹਿਲਾਂ ਹੀ ਛਪ ਚੁੱਕੀਆਂ ਹਨ। ਇਸ ਵਿੱਚੋਂ 60 ਲੱਖ ਪੁਸਤਕਾਂ ਜ਼ਿਲ•ਾ ਹੈੱਡਕੁਆਰਟਰਾਂ ਉਤੇ ਭੇਜੀਆਂ ਜਾ ਚੁੱਕੀਆਂ ਹਨ। ਬਾਕੀ ਬਚਦੀਆਂ 10 ਲੱਖ ਪੁਸਤਕਾਂ ਜਲੰਧਰ, ਆਗਰਾ ਤੇ ਮਥੁਰਾ ਵਿੱਚ ਪ੍ਰਿੰਟਿੰਗ ਪ੍ਰੈੱਸਾਂ ਕੋਲ ਪਈਆਂ ਹਨ। ਬਾਕੀ ਰਹਿੰਦੀਆਂ ਪੁਸਤਕਾਂ ਦੀ ਛਪਾਈ ਸਥਿਤੀ ਆਮ ਵਾਂਗ ਹੋਣ ਮਗਰੋਂ ਤੇ ਪ੍ਰਿੰਟਿੰਗ ਪ੍ਰੈੱਸਾਂ ਨੂੰ ਲੇਬਰ ਰੱਖਣ ਦੀ ਇਜਾਜ਼ਤ ਮਿਲਣ ਤੋਂ ਤੁਰੰਤ ਬਾਅਦ ਕਰਵਾ ਦਿੱਤੀ ਜਾਵੇਗੀ। ਉਨ•ਾਂ ਕਿਹਾ ਕਿ ਬੋਰਡ ਨੇ ਆਪਣੀ ਵੈੱਬਸਾਈਟ ਉਤੇ ਈ-ਪੁਸਤਕਾਂ ਪਹਿਲਾਂ ਹੀ ਅਪਲੋਡ ਕਰ ਦਿੱਤੀਆਂ ਹਨ। ਐਸ.ਸੀ.ਈ.ਆਰ.ਟੀ. ਨੇ ਅੱਗੇ ਸਾਰੇ ਵਿਸ਼ਿਆਂ ਦੇ ਅਧਿਆਇ ਨੂੰ ਵੰਡ ਕੇ ਪੀ.ਡੀ.ਐਫ. ਫ਼ਾਈਲਾਂ ਬਣਾ ਲਈਆਂ ਹਨ। ਇਹ ਪੀ.ਡੀ.ਐਫ. ਫ਼ਾਈਲਾਂ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਅਤੇ ਵਿਭਾਗੀ ਵੈੱਬਸਾਈਟ ਰਾਹੀਂ ਇਕੱਲੇ-ਇਕੱਲੇ ਸਕੂਲ ਨੂੰ ਮੁਹੱਈਆ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਵਿਭਾਗ ਨੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਲਈ ਸਾਰੇ ਲੈਕਚਰਾਂ ਨੂੰ ਇਕੱਤਰ ਕੀਤਾ ਹੈ ਅਤੇ ਇਹ ਵਿਭਾਗ ਦੇ ਅਧਿਕਾਰਤ ਯੂ-ਟਿਊਬ ਚੈਨਲ ਉਤੇ ਉਪਲਬਧ ਹੈ। ਸਾਰੀਆਂ ਜਮਾਤਾਂ ਦਾ ਈ-ਕੰਟੈਂਟ ਪਹਿਲਾਂ ਹੀ ਤਿਆਰ ਕੀਤਾ ਗਿਆ ਸੀ। ਇਕ ਮੋਬਾਈਲ ਐਪ ਵੀ ਤਿਆਰ ਕਰ ਕੇ ਸਕੂਲਾਂ, ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਮੁਹੱਈਆ ਕੀਤਾ ਗਿਆ ਹੈ।
ਸਿੱਖਿਆ ਮੰਤਰੀ ਨੇ ਕਿਹਾ ਕਿ ਐਫ.ਐਮ. 100.2 ਰੇਡੀਉ ਚੈਨਲ ਨੂੰ ਵੀ ਲੈਕਚਰਾਂ ਨੂੰ ਨਸ਼ਰ ਕਰਨ ਲਈ ਲਾਇਆ ਗਿਆ ਹੈ। ਕਈ ਸਕੂਲੀ ਅਧਿਆਪਕਾਂ ਨੇ ਜਿੱਥੇ ਵੀ ਸੰਭਵ ਹੈ, ਉਥੇ ਜ਼ੂਮ ਐਪ ਰਾਹੀਂ ਆਨਲਾਈਨ ਕਲਾਸਾਂ ਸ਼ੁਰੂ ਕੀਤੀਆਂ ਹਨ, ਜਿਸ ਵਿੱਚ ਇਕ ਸਮੇਂ 100 ਦੇ ਕਰੀਬ ਵਿਦਿਆਰਥੀ ਭਾਗ ਲੈ ਸਕਦੇ ਹਨ ਪਰ ਇਸ ਲਈ ਸਭ ਤੋਂ ਲੋੜੀਂਦੀ ਚੀਜ਼ ਇੰਟਰਨੈੱਟ ਹੈ, ਜਿਸ ਦੀ ਕਈ ਥਾਵਾਂ ਉਤੇ ਵੱਡੀ ਸਮੱਸਿਆ ਹੈ।
ਉਨ•ਾਂ ਕਿਹਾ ਕਿ ਸੂਬਾ ਸਰਕਾਰ ਨੇ ਗਰਮੀਆਂ ਦੀਆਂ ਛੁੱਟੀਆਂ ਨੂੰ ਅਗੇਤੀਆਂ ਕਰ ਕੇ 11 ਅਪਰੈਲ ਤੋਂ 10 ਮਈ ਤੱਕ ਕਰ ਦਿੱਤਾ ਸੀ। ਜੇ ਲਾਕਡਾਊਨ 10 ਮਈ ਤੋਂ ਅੱਗੇ ਵਧੇਗਾ ਤਾਂ ਵੀ ਪੜ•ਾਈ ਦਾ ਕੋਈ ਨੁਕਸਾਨ ਨਹੀਂ ਹੋਵੇਗਾ। ਉਨ•ਾਂ ਕਿਹਾ ਕਿ ਲਾਕਡਾਊਨ ਵਧਣ ਦੀ ਸੂਰਤ ਵਿੱਚ ਪਾਠਕ੍ਰਮ ਨੂੰ ਉਸੇ ਅਨੁਪਾਤ ਵਿੱਚ ਘਟਾ ਕੇ ਵਿਦਿਆਰਥੀਆਂ ਦੇ ਪੜ•ਾਈ ਦੇ ਨੁਕਸਾਨ ਦੀ ਪੂਰਤੀ ਕੀਤੀ ਜਾ ਸਕਦੀ ਹੈ। ਇਸ ਨਾਲ ਵਿਦਿਆਰਥੀਆਂ ਉਤੇ ਜ਼ਿਆਦਾ ਬੋਝ ਨਹੀਂ ਪਵੇਗਾ। ਇਸ ਬਦਲ ਨੂੰ ਸਿਰਫ਼ ਚੋਣਵੀਆਂ ਜਮਾਤਾਂ ਲਈ ਵਿਚਾਰਿਆ ਜਾ ਸਕਦਾ ਹੈ।
ਕੇਂਦਰੀ ਮੰਤਰੀ ਸ੍ਰੀ ਰਵੀ ਸ਼ੰਕਰ ਪ੍ਰਸਾਦ ਨੇ ਪੰਜਾਬ ਰਾਜ ਵੱਲੋਂ ਲਾਕਡਾਊਨ ਦੌਰਾਨ ਲੋੜਵੰਦਾਂ ਲਈ ਚਲਾਈ ਜਾ ਰਹੀ ਟੈਲੀ ਕੰਸਲਟੈਂਸੀ ਸਰਵਿਸਿਜ਼ ਵਿੱਚ ਰੁਚੀ ਦਿਖਾਈ ਅਤੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਹੋਰ ਰਾਜਾਂ ਨੂੰ ਇਸ ਦੀ ਸਿਫ਼ਾਰਸ਼ ਕਰਨ ਦੀ ਇੱਛੁਕ ਹੈ ਕਿਉਂਕਿ ਇਹ ਕੋਰੋਨਾ ਵਾਇਰਸ ਖ਼ਿਲਾਫ਼ ਲੜਾਈ ਲਈ ਢੁਕਵੀਂ ਹੈ ਅਤੇ ਇਸ ਨਾਲ ਘਰਾਂ ਵਿੱਚ ਬੰਦ ਲੋਕਾਂ ਦੇ ਤਣਾਅ ਦਾ ਪੱਧਰ ਘੱਟ ਕੀਤਾ ਜਾ ਸਕਦਾ ਹੈ। ਸ੍ਰੀ ਵਿਜੈ ਇੰਦਰ ਸਿੰਗਲਾ ਨੇ ਜਾਣਕਾਰੀ ਦਿੱਤੀ ਕਿ ਟੋਲ ਫ਼ਰੀ ਨੰਬਰ 1800-180-4104 ਉਤੇ ਟੈਲੀ ਕੰਸਲਟੇਸ਼ਨ ਤੇ ਕਾਊਂਸਲਿੰਗ ਸ਼ੁਰੂ ਕੀਤੀ ਗਈ ਹੈ, ਜਿਸ ਉਤੇ 2000 ਡਾਕਟਰ 24 ਘੰਟੇ ਉਪਲਬਧ ਹਨ। ਉਨ•ਾਂ ਰਾਜ ਸਰਕਾਰ ਦੀਆਂ ਹੋਰ ਪਹਿਲਕਦਮੀਆਂ ਦੇ ਨਾਲ-ਨਾਲ ਕੋਵਾ ਮੋਬਾਈਲ ਐਪ ਅਤੇ ਕਣਕ ਖ਼ਰੀਦ ਦੀ ਪ੍ਰਗਤੀ ਬਾਬਤ ਵੀ ਜਾਣਕਾਰੀ ਦਿੱਤੀ।

Post Views: 53
  • Twitter
  • WhatsApp
  • Telegram
  • Facebook Messenger
  • Copy Link
  • Facebook
Tags: chandigarh newscrime news in punjabcriminal newscriminal storyinternational latest news channeljust now india newsLatest News and Updates on Punjablive updateslive viral newslive viral videopb govt. newspress ki takatpress ki taquatpunjab congress akali dal newspunjab congress newspunjab crime newsPunjab government latest newsPunjab Live latest newspunjab politicsPunjabi khabranpunjabi latest newstop 10 newspaperstop ten patiala daily punjabi newspapers list
ShareTweetPin
Previous Post

ਛੇ ਆਈ.ਏ.ਐਸ. ਅਧਿਕਾਰੀਆਂ ਵੱਲੋਂ ਸੂਬਾ ਭਰ ’ਚ ਵੱਖ-ਵੱਖ ਮੰਡੀਆਂ ਦਾ ਦੌਰਾ, 30 ਅਪ੍ਰੈਲ ਨੂੰ ਸੌਂਪਣਗੇ ਰਿਪੋਰਟ

Next Post

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕਰਫਿਊ ਵਿੱਚ ਦੋ ਹਫਤੇ ਹੋਰ ਵਾਧੇ ਦਾ ਐਲਾਨ, ਗੈਰ ਸੀਮਤ ਜ਼ੋਨਾਂ ਵਿੱਚ ਕੱਲ• ਤੋਂ ਮਿਲੇਗੀ ਥੋੜ•ੀਂ ਰਾਹਤ

Related Posts

मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

January 19, 2026
0
Next Post

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕਰਫਿਊ ਵਿੱਚ ਦੋ ਹਫਤੇ ਹੋਰ ਵਾਧੇ ਦਾ ਐਲਾਨ, ਗੈਰ ਸੀਮਤ ਜ਼ੋਨਾਂ ਵਿੱਚ ਕੱਲ• ਤੋਂ ਮਿਲੇਗੀ ਥੋੜ•ੀਂ ਰਾਹਤ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist