Monday, July 28, 2025
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home PUNJAB

ਤੇਲ ਕੀਮਤਾਂ ‘ਚ ਵਾਧੇ ਤੇ ਅਮਰਿੰਦਰ ਦਾ ਸੁਖਬੀਰ ਨੂੰ ਜਵਾਬ : ਕੇਂਦਰ ਦੇ ਕਾਰਣ ਵਧੇ ਰੇਟ

admin by admin
July 8, 2020
in PUNJAB
Reading Time: 1 min read
A A
0
ਕੈਪਟਨ ਅਮਰਿੰਦਰ ਸਿੰਘ ਨੇ ਗੁੱਸੇ ਭਰੇ ਲਹਿਜ਼ੇ ‘ਚ ਪੁੱਛਿਆ, ਗਲਵਾਨ ਘਾਟੀ ਵਿੱਚ ਵਾਪਰੇ ਲਈ ਕੌਣ ਜ਼ਿੰਮੇਵਾਰ ਹੈ, ਸਾਡੇ ਜਵਾਨਾਂ ਨੇ ਗੋਲੀ ਕਿਉ ਨਹੀਂ ਚਲਾਈ

file photo

0
SHARES
0
VIEWS
Share on FacebookShare on Twitter
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਚੰਡੀਗੜ੍ਹ, 8 ਜੁਲਾਈ ((ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਭਾਜਪਾ ਵਿੱਚ ਆਪਣੇ ਸਿਆਸੀ ਆਕਾਵਾਂ ਦੇ ਇਸ਼ਾਰਿਆਂ ‘ਤੇ ਨੱਚਣਾ ਬੰਦ ਕਰਨ ਦੀ ਨਸੀਹਤ ਦਿੰਦਿਆਂ ਆਖਿਆ ਕਿ ਸੁਖਬੀਰ ਬਾਦਲ ਨੂੰ ਤੇਲ ‘ਤੇ ਵੈਟ ਵਧਾਉਣ ਬਾਰੇ ਸੂਬਾ ਸਰਕਾਰ ਦੇ ਫੈਸਲੇ ਖਿਲਾਫ਼ ਪ੍ਰਦਰਸ਼ਨ ਕਰਨ ਤੋਂ ਪਹਿਲਾਂ ਕੇਂਦਰ ਨਾਲੋਂ ਗੱਠਜੋੜ ਤੋੜਣ ਦੀ ਚੁਣੌਤੀ ਦਿੱਤੀ ਹੈ।
ਸੁਖਬੀਰ ਵੱਲੋਂ ਵੈਟ ਵਾਧੇ ‘ਤੇ ਸਮਾਜਿਕ ਦੂਰੀ ਦੇ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਕੀਤੇ ਰੋਸ ਪ੍ਰਦਰਸ਼ਨ ਉਤੇ ਪ੍ਰਤੀਕਿਰਿਆ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਨੂੰ ਪੰਜਾਬ ਦੇ ਲੋਕਾਂ ਦੀ ਜਾਨ ਜ਼ੋਖਮ ਵਿੱਚ ਪਾ ਕੇ ਰਾਜਨੀਤੀ ਤੋਂ ਪ੍ਰੇਰਿਤ ਕਦਮ ਨੂੰ ਚੁੱਕਣ ਦੀ ਬਜਾਏ ਕੇਂਦਰ ਸਰਕਾਰ ‘ਤੇ ਤੇਲ ਕੀਮਤਾਂ ਘਟਾਉਣ ਲਈ ਦਬਾਅ ਬਣਾਉਣਾ ਚਾਹੀਦਾ ਹੈ ਕਿਉਂਕਿ ਦੇਸ਼ ਵਿੱਚ ਅਨਲੌਕ 1.0 ਦੀ ਸ਼ੁਰੂਆਤ ਤੋਂ ਹੀ ਕਈ ਕੇਂਦਰ ਸਰਕਾਰ ਨੇ ਪੈਟਰੋਲ ਤੇ ਡੀਜ਼ਲ ਕੀਮਤਾਂ ਵਿੱਚ ਕਈ ਗੁਣਾ ਵਾਧਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਵਾਧਾ ਦੇਸ਼ ਵਾਸੀਆਂ ਨੂੰ ਹੋਰ ਵੀ ਰੜਕਦਾ ਹੈ ਕਿਉਂਕਿ ਇਹ ਵਾਧਾ ਕੌਮਾਂਤਰੀ ਮੰਡੀ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਆਈ ਵਰਣਨਯੋਗ ਗਿਰਾਵਟ ਦੇ ਬਾਵਜੂਦ ਕੀਤਾ ਗਿਆ।
ਮੁੱਖ ਮੰਤਰੀ ਨੇ ਦੱਸਿਆ ਕਿ ਸਾਲ 2016 ਤੋਂ ਐਨ.ਡੀ.ਏ. ਸਰਕਾਰ ਜਿਸ ਵਿੱਚ ਅਕਾਲੀ ਦਲ ਵੀ ਭਾਈਵਾਲ ਹੈ, ਨੇ ਡੀਜ਼ਲ ‘ਤੇ ਟੈਕਸਾਂ ਵਿੱਚ 900 ਫੀਸਦੀ ਅਤੇ ਪੈਟਰੋਲ ‘ਤੇ 700 ਫੀਸਦੀ ਵਾਧਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਹੁਣ ਵਿਸ਼ਵ ਵਿੱਚ ਸਭ ਤੋਂ ਉਪਰ ਪਹੁੰਚ ਗਈਆਂ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਹੋਰ ਸਾਰੇ ਕੇਂਦਰੀ ਕਰਾਂ ਵਿੱਚ ਸੂਬੇ ਦਾ 42 ਫੀਸਦੀ ਹਿੱਸਾ ਹੈ ਜਦਕਿ ਪੈਟਰੋਲੀਅਮ ਉਤਪਾਦਾਂ ‘ਤੇ ਆਬਕਾਰੀ ਨਹੀਂ ਸੈੱਸ ਜ਼ਰੀਏ ਟੈਕਸ ਵਧਾਇਆ ਜਾਂਦਾ ਹੈ ਜਿਸ ਕਰਕੇ ਸੂਬੇ ਆਪਣੇ ਹਿੱਸੇ ਤੋਂ ਵਿਰਵੇ ਰਹਿ ਜਾਂਦੇ ਹਨ ਅਤੇ ਜੂਨ, 2020 ਵਿੱਚ ਤੇਲ ਵਾਧੇ ਦੇ ਲਗਾਤਾਰ 22 ਦਿਨਾਂ ਤੋਂ ਇਕੱਤਰ ਹੋਏ 2 ਲੱਖ ਕਰੋੜ ਤੋਂ ਵੱਧ ਦਾ ਸਮੁੱਚਾ ਮਾਲੀਆ ਕੇਂਦਰ ਦੇ ਖਜ਼ਾਨੇ ਵਿੱਚ ਜਾ ਰਿਹਾ ਸੀ।
ਮੁੱਖ ਮੰਤਰੀ ਨੇ ਕਿਹਾ,”ਅਸੀਂ ਵੈਟ ਵਿੱਚ ਇਕੋ ਵਾਧੇ ਨਾਲ ਜੋ ਕਮਾਈ ਕੀਤੀ ਹੈ, ਕੇਂਦਰ ਵੱਲੋਂ ਜੂਨ ਮਹੀਨੇ ਵਿੱਚ ਤੇਲ ਕੀਮਤਾਂ ਵਿੱਚ ਹੋਏ ਇਜ਼ਾਫੇ ਨਾਲ ਕੀਤੀ ਕਮਾਈ ਦੀ ਤੁਲਨਾ ਵਿੱਚ ਕੁਝ ਵੀ ਨਹੀਂ।” ਉਨ੍ਹਾਂ ਨੇ ਸੁਖਬੀਰ ਬਾਦਲ ਨੂੰ ਕਿਹਾ ਕਿ ਪਹਿਲਾਂ ਉਹ ਕੇਂਦਰ ਸਰਕਾਰ ਨੂੰ ਕੀਮਤਾਂ ‘ਚ ਵਾਧਾ ਵਾਪਸ ਲੈਣ ਲਈ ਆਖੇ ਜਿਸ ਦਾ ਉਨ੍ਹਾਂ ਤੋਂ ਇਲਾਵਾ ਕਿਸੇ ਨੂੰ ਵੀ ਫਾਇਦਾ ਨਹੀਂ ਹੋਇਆ।
ਪੈਟਰੋਲ ਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘਟਾਉਣ ਦੀ ਮੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਣ ਬਾਰੇ ਸੁਖਬੀਰ ਵੱਲੋਂ ਕੀਤੇ ਦਾਅਵੇ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇੱਥੋਂ ਪਤਾ ਲਗਦਾ ਹੈ ਕਿ ਕੇਂਦਰ ਸਰਕਾਰ ਉਸ ਦੇ ਹੀ ਭਾਈਵਾਲ ਵੱਲੋਂ ਉਠਾਏ ਮੁੱਦੇ ਨੂੰ ਬਹੁਤੀ ਤਵੱਜੋਂ ਨਹੀਂ ਦਿੰਦੀ ਜਿਸ ਕਰਕੇ ਅਕਾਲੀ ਦਲ ਨੂੰ ਇਕ ਦਿਨ ਵੀ ਗੱਠਜੋੜ ‘ਚ ਨਹੀਂ ਰਹਿਣਾ ਚਾਹੀਦਾ।
ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਸਵੈ-ਗੈਰਤ ਵਾਲੀ ਸਿਆਸੀ ਪਾਰਟੀ ਜੋ ਅਸਲ ਮਾਅਨਿਆਂ ਵਿੱਚ ਆਪਣੇ ਲੋਕਾਂ ਦੇ ਹਿੱਤਾਂ ਨੂੰ ਪ੍ਰਣਾਈ ਹੋਵੇ, ਬਹੁਤ ਪਹਿਲਾਂ ਹੀ ਕੇਂਦਰ ਸਰਕਾਰ ਨਾਲੋਂ ਨਾਤਾ ਤੋੜ ਲੈਂਦੀ ਪਰ ਸੱਤਾ ਦੀ ਅੰਨ੍ਹੀ ਲਾਲਸਾ ਵਿੱਚ ਨਾ ਤਾਂ ਸੁਖਬੀਰ ਬਾਦਲ ਅਤੇ ਨਾ ਹੀ ਹਰਸਿਮਰਤ ਕੌਰ ਬਾਦਲ ਜੋ ਕੇਂਦਰੀ ਵਜ਼ਾਰਤ ਵਿੱਚ ਮੰਤਰੀ ਹੈ, ਕਦੇ ਅਜਿਹਾ ਕਰਨ ਬਾਰੇ ਸੋਚਣਗੇ।
ਇਹ ਆਖਦਿਆਂ ਕਿ ਲੋਕਾਂ ਦੇ ਹਿੱਤਾਂ ਦੀ ਅਸਲ ਵਿੱਚ ਪ੍ਰਵਾਹ ਕਰਨ ਅਤੇ ਅਜਿਹਾ ਕਰਨ ਦਾ ਕੇਵਲ ਦਿਖਾਵਾ ਕਰਨ ‘ਚ ਵੱਡਾ ਫਰਕ ਹੈ, ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇਲੋਕਾਂ, ਜੋ ਸ਼੍ਰੋਮਣੀ ਅਕਾਲੀ ਦਲ ਨਾਲੋਂ ਮੁਕੰਮਲ ਰੂਪ ਵਿੱਚ ਟੁੱਟ ਚੁੱਕੇ ਹਨ, ਦਾ ਸਮਰਥਨ ਦੁਬਾਰਾ ਹਾਸਲ ਕਰਨ ਲਈ ਸੁਖਬੀਰ ਦੀਆਂ ਨਿਰਾਸ਼ ਕੋਸ਼ਿਸ਼ਾਂ ਸਫਲ ਨਹੀਂ ਹੋਣਗੀਆਂ। ਉਨ੍ਹਾਂ ਕਿਹਾ ਕਿ ਜੇਕਰ ਅਕਾਲੀਆਂ ਨੂੰ ਲੋਕਾਂ ਦੀ ਅਸਲ ਵਿੱਚ ਪ੍ਰਵਾਹ ਹੁੰਦੀ ਤਾਂ ਉਨ੍ਹਾਂ ਵੱਲੋਂ ਆਪਣੇ ਦਹਾਕਾਲੰਮੇ ਕਾਰਜਕਾਲ ਦੌਰਾਨ ਲੋਕਾਂ ਦੀ ਭਲਾਈ ਲਈ ਕੁਝ ਕਦਮ ਚੁੱਕੇ ਗਏ ਹੁੰਦੇ। ਉਨ੍ਹਾਂ ਨਾਲ ਹੀ ਕਿਹਾ ਕਿ ਸੱਤਾ ਤੋਂ ਬਾਹਰ ਹੋ ਜਾਣ ਤੋਂ ਬਾਅਦ ਵੀ ਅਕਾਲੀਆਂ ਵੱਲੋਂ ਪੰਜਾਬ ਦੀਆਂ ਮੁਸ਼ਕਿਲਾਂ ਕੇਂਦਰ ਪਾਸ ਉਠਾਉਣ ਲਈ ਕੁਝ ਨਹੀਂ ਕੀਤਾ ਜਾ ਰਿਹਾ, ਜਿਸ ਕੇਂਦਰ ਦਾ ਸ਼੍ਰੋਮਣੀ ਅਕਾਲੀ ਦਲ ਹਿੱਸਾ ਹੈ।
ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ), ਜਿਸ ਨੂੰ ਪਾਰਲੀਮੈਂਟ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੂਰਾ ਸਮਰਥਨ ਦਿੱਤਾ ਗਿਆ ਸੀ, ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਅਤੇ ਉਸ ਦੀ ਪਾਰਟੀ ਵੱਲੋਂ ਪਿਛਲੇ ਪੰਜ ਸਾਲਾਂ ਦੌਰਾਨ ਜੋ ਕੁਝ ਕੀਤਾ ਗਿਆ ਹੈ ਉਹ ਕੇਂਦਰ ਸਰਕਾਰ ਵੱਲੋਂ ਪੂਰੇ ਮੁਲਕ ਦੇ ਲੋਕਾਂ ਲਈ ਹੋਰ ਮੁਸ਼ਕਿਲਾਂ ਪੈਦਾ ‘ਚ ਸਹਾਇਤਾ ਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸ ਲਈ ਕਦਮ ਉਠਾਉਣ ਵਾਸਤੇ ਕੇਂਦਰ ਨੂੰ ਮਨਾਉਣਾ ਤਾਂ ਦੂਰ ਦੀ ਗੱਲ ਹੈ, ਅਕਾਲੀਆਂ ਵੱਲੋਂ ਕੇਂਦਰ ਦੇ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਖੁੱਲ੍ਹ ਕੇ ਸਮਰਥਨ ਕੀਤਾ ਗਿਆ ਜੋ ਕਿ ਸੂਬੇ ਨੂੰ ਤਬਾਹ ਕਰਨ ਲਈ ਵਿਉਂਤੇ ਗਏ ਹਨ।
ਮੁੱਖ ਮੰਤਰੀ ਨੇ ਕਿਹਾ,”ਅਕਾਲੀਆਂ ਵੱਲੋਂ ਕੋਵਿਡ ਸੰਕਟ ਦੌਰਾਨ ਪੰਜਾਬ ਨੂੰ ਵਿੱਤੀ ਰਾਹਤ ਮੁਹੱਈਆ ਕਰਵਾਉਣ ਲਈ ਕੇਂਦਰ ‘ਤੇ ਦਬਾਓ ਕਿਉਂ ਨਹੀਂ ਬਣਾਇਆ ਗਿਆ? ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤੇ ਜਾਣ ‘ਤੇ ਅਕਾਲੀਆਂ ਖਾਸਕਰ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਵੱਲੋਂ ਦੱਬਵੀਂ ਸੁਰ ਵਿੱਚ ਵੀ ਵਿਰੋਧ ਕਿਉਂ ਨਹੀਂ ਜਤਾਇਆ ਗਿਆ?
ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਜ਼ਾਹਰ ਹੁੰਦਾ ਹੈ ਕਿ ਪੰਜਾਬ ਦੇ ਲੋਕਾਂ ਦੀ ਅਕਾਲੀ ਕਿੰਨੀ ਘੱਟ ਪ੍ਰਵਾਹ ਕਰਦੇ ਹਨ ਅਤੇ ਉਨ੍ਹਾਂ ਦੇ ਦਾਅਵੇ ਕਿੰਨੇ ਖੋਖਲੇ ਹਨ। ਉਨ੍ਹਾਂਅੱਗੇ ਕਿਹਾ ਕਿ ਖੁਰਾਕ ਵੰਡ ਘੁਟਾਲੇ ਦੇ ਬੇਬੁਨਿਆਦ ਦੋਸ਼ਾਂ ਦਾ ਉੱਚੀ-ਉੱਚੀ ਰੌਲਾ ਪਾ ਕੇ ਸੁਖਬੀਰ ਸੂਬੇ ਲਈ ਜ਼ਰਾ ਜਿੰਨਾ ਵੀ ਚੰਗਾ ਕਰਨ ‘ਚ ਆਪਣੀ ਅਸਫਲਤਾ ‘ਤੇ ਪਰਦਾ ਨਹੀਂ ਪਾ ਸਕਦਾ।
ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਵਰਕਿੰਗ ਕਮੇਟੀ ਨੇ ਆਪਣੀ ਪਿਛਲੀ ਮੀਟਿੰਗ ਵਿੱਚ ਕੇਂਦਰ ਵੱਲੋਂ ਤੇਲ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੂੰ ਵਾਪਸ ਲੈਣ ਦੀ ਮੰਗ ਦਾ ਮਤਾ ਪਾਸ ਕੀਤਾ ਸੀ।

RelatedPosts

गन्नौर अंतरराष्ट्रीय बागवानी मंडी के संचालन की प्रक्रिया को मिलेगी गति- मुख्यमंत्री नायब सिंह सैनी

गन्नौर अंतरराष्ट्रीय बागवानी मंडी के संचालन की प्रक्रिया को मिलेगी गति- मुख्यमंत्री नायब सिंह सैनी

July 26, 2025
0
चेयरमैन ने स्कूलों में निरीक्षण के दौरान की सभी व्यवस्थाओं की जांच

चेयरमैन ने स्कूलों में निरीक्षण के दौरान की सभी व्यवस्थाओं की जांच

July 26, 2025
0
आशीर्वाद योजना के तहत 4503 लाभार्थियों को 22.97 करोड़ रुपये जारी: डॉ. बलजीत कौर

आशीर्वाद योजना के तहत 4503 लाभार्थियों को 22.97 करोड़ रुपये जारी: डॉ. बलजीत कौर

July 23, 2025
0
पंजाब सरकार ने टेक्स्टाईल सैक्टर में सुधार के लिए व्यापक रूप-रेखा सुझाने के लिए तीन सैक्टर-विशेष कमेटियों को किया नोटीफायी: कैबिनेट मंत्री संजीव अरोड़ा

पंजाब सरकार ने टेक्स्टाईल सैक्टर में सुधार के लिए व्यापक रूप-रेखा सुझाने के लिए तीन सैक्टर-विशेष कमेटियों को किया नोटीफायी: कैबिनेट मंत्री संजीव अरोड़ा

July 23, 2025
0
HOME

समाना शहर को जोड़ने वाली मुख्य सड़कों पर स्कूल समय के दौरान भारी वाहनों की आवाजाही पर रोक, आदेश जारी

July 23, 2025
0
मुख्य मंत्री ने लैंड पूलिंग स्कीम के बारे में लोगों को गुमराह करने वाली विपक्षी पार्टियों पर साधा निशाना

मुख्य मंत्री ने लैंड पूलिंग स्कीम के बारे में लोगों को गुमराह करने वाली विपक्षी पार्टियों पर साधा निशाना

July 21, 2025
0
ADVERTISEMENT
Post Views: 74
  • Twitter
  • WhatsApp
  • Telegram
  • Facebook Messenger
  • Copy Link
  • Facebook
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSingh Punjab coronavirus symptoms2020 coronavirus pandemic in PunjabAkali Dal (1920)Akali Dal: Latest NewsBikram Majithia (@bsmajithia)bikram singh majithiaBikram Singh Majithia message for help of Poor peoples of Punjab akali dal message for corona coronavirusBikram Singh Majithia Stock PicturesBikram Singh Majithia: Latest News & Videosbsmajithiacarona cerfew updates in punjabchandigarh newscorona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabcrime news in punjabcriminal newscriminal storyHow To Prevent Coronavirus In punjabinternational latest news channeljust now india newsLatest News and Updates on Punjablive updateslive viral newslive viral videoLock Down Punjabpb govt. newspress ki takatpress ki taquatpunjab congress akali dal newspunjab congress newspunjab Coronavirus Live Updatespunjab Coronavirus rumour-mongerspunjab crime newsPunjab government latest newsPunjab Live latest newspunjab politicsPunjabi khabranpunjabi latest newsSAD - Shiromani Akali Dal Election UpdatesSardar Bikram Singh MajithiaShiromani Akali Dal (@Akali_Dal_)shiromani akali dal contact numberShiromani Akali Dal is an Indian state political party in Punjabshiromaniakalidal.comSuspected Of Corona Virus Found In Punjabtop 10 newspaperstop ten patiala daily punjabi newspapers listVideos on Akali DalYouth Akali Dalबिक्रम मजीठियाबिक्रम सिंह मजीठियाਕੋਰੋਨਾ ਵਾਇਰਸਕੋਰੋਨਾਵਾਇਰਸ
ShareTweetPin
Previous Post

ਪੁਲਵਾਮਾ ‘ਚ ਸ਼ਹੀਦ ਹੋਏ ਨਾਇਕ ਰਾਜਵਿੰਦਰ ਸਿੰਘ ਦਾ ਅੰਤਿਮ ਸਸਕਾਰ

Next Post

कामेडी एक्टर जगदीप (सूरमा भोपाली) नहीं रहे

Related Posts

गन्नौर अंतरराष्ट्रीय बागवानी मंडी के संचालन की प्रक्रिया को मिलेगी गति- मुख्यमंत्री नायब सिंह सैनी
BREAKING

गन्नौर अंतरराष्ट्रीय बागवानी मंडी के संचालन की प्रक्रिया को मिलेगी गति- मुख्यमंत्री नायब सिंह सैनी

July 26, 2025
0
चेयरमैन ने स्कूलों में निरीक्षण के दौरान की सभी व्यवस्थाओं की जांच
BREAKING

चेयरमैन ने स्कूलों में निरीक्षण के दौरान की सभी व्यवस्थाओं की जांच

July 26, 2025
0
आशीर्वाद योजना के तहत 4503 लाभार्थियों को 22.97 करोड़ रुपये जारी: डॉ. बलजीत कौर
BREAKING

आशीर्वाद योजना के तहत 4503 लाभार्थियों को 22.97 करोड़ रुपये जारी: डॉ. बलजीत कौर

July 23, 2025
0
पंजाब सरकार ने टेक्स्टाईल सैक्टर में सुधार के लिए व्यापक रूप-रेखा सुझाने के लिए तीन सैक्टर-विशेष कमेटियों को किया नोटीफायी: कैबिनेट मंत्री संजीव अरोड़ा
BREAKING

पंजाब सरकार ने टेक्स्टाईल सैक्टर में सुधार के लिए व्यापक रूप-रेखा सुझाने के लिए तीन सैक्टर-विशेष कमेटियों को किया नोटीफायी: कैबिनेट मंत्री संजीव अरोड़ा

July 23, 2025
0
HOME
BREAKING

समाना शहर को जोड़ने वाली मुख्य सड़कों पर स्कूल समय के दौरान भारी वाहनों की आवाजाही पर रोक, आदेश जारी

July 23, 2025
0
मुख्य मंत्री ने लैंड पूलिंग स्कीम के बारे में लोगों को गुमराह करने वाली विपक्षी पार्टियों पर साधा निशाना
BREAKING

मुख्य मंत्री ने लैंड पूलिंग स्कीम के बारे में लोगों को गुमराह करने वाली विपक्षी पार्टियों पर साधा निशाना

July 21, 2025
0
Next Post
कामेडी एक्टर जगदीप (सूरमा भोपाली) नहीं रहे

कामेडी एक्टर जगदीप (सूरमा भोपाली) नहीं रहे

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

© 2024 ozinews.in - Powered by Ozi Broadcasters Private Limited+919317088800

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist