Wednesday, January 21, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home PUNJAB

ਰਾਜਪੁਰਾ ਪੁੱਜੇ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਕਾਂਗਰਸੀ ਉਮੀਦਵਾਰਾਂ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

admin by admin
February 7, 2021
in PUNJAB
Reading Time: 1 min read
A A
0
ਰਾਜਪੁਰਾ ਪੁੱਜੇ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਕਾਂਗਰਸੀ ਉਮੀਦਵਾਰਾਂ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ
0
SHARES
0
VIEWS
Share on FacebookShare on Twitter
ADVERTISEMENT

RelatedPosts

मोहाली में बिजली सुधारों पर 750 करोड़ रुपये खर्च किए जा रहे हैं

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

January 19, 2026
0
हरियाणा सरकार स्वास्थ्य सेवा इंफ्रास्ट्रक्चर को मजबूत करने के लिए प्रतिबद्ध : स्वास्थ्य मंत्री आरती राव

हरियाणा सरकार स्वास्थ्य सेवा इंफ्रास्ट्रक्चर को मजबूत करने के लिए प्रतिबद्ध : स्वास्थ्य मंत्री आरती राव

January 17, 2026
0
हरियाणा–ब्रिटिश कोलंबिया सहयोग को मिली नई गति

हरियाणा–ब्रिटिश कोलंबिया सहयोग को मिली नई गति

January 17, 2026
0
बहादुरी, त्याग और शान का प्रतीक — भारतीय सेना दिवस पर राणा गुरजीत सिंह का नमन

बहादुरी, त्याग और शान का प्रतीक — भारतीय सेना दिवस पर राणा गुरजीत सिंह का नमन

January 15, 2026
0
मोहाली में ओपन जिम के कार्य का शुभारंभ मोहाली के विधायक श्री कुलवंत सिंह द्वारा किया गया।

मोहाली में ओपन जिम के कार्य का शुभारंभ मोहाली के विधायक श्री कुलवंत सिंह द्वारा किया गया।

January 14, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਰਾਜਪੁਰਾ(ਪ੍ਰੈਸ ਕੀ ਤਾਕਤ ਬਿਊਰੋ): – ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੇ ਅੱਜ ਰਾਜਪੁਰਾ ਦੇ ਝੰਡਾ ਗਰਾਊਂਡ ਵਿਖੇ ਨਗਰ ਕੌਂਸਲ ਚੋਣਾਂ ਲਈ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ‘ਚ ਚੋਣ ਪ੍ਰਚਾਰ ਕੀਤਾ। ਇਸ ਮੌਕੇ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਅਤੇ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਵੀ ਮੌਜੂਦ ਸਨ।
ਇਸ ਦੌਰਾਨ ਵਿਸ਼ਾਲ ਚੋਣ ਰੈਲੀ ਸੰਬੋਧਨ ਕਰਦਿਆ ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਹਿਲਾਵਾਂ ਨੂੰ ਇਨ੍ਹਾਂ ਚੋਣਾਂ ‘ਚ 50 ਫ਼ੀਸਦੀ ਰਾਖਵਾਂਕਰਨ ਦੇਕੇ ਜਿਥੇ ਬਰਾਬਰੀ ਦਾ ਹੱਕ ਦਿੱਤਾ ਹੈ ਉਥੇ ਹੀ ਉਨ੍ਹਾਂ ਨੂੰ ਅੱਗੇ ਵਧਣ ਦਾ ਮੌਕਾ ਪ੍ਰਦਾਨ ਕੀਤਾ ਹੈ ਤਾਂ ਕਿ ਉਹ ਵੀ ਆਪਣੇ ਇਲਾਕੇ ਦੇ ਵਿਕਾਸ ‘ਚ ਯੋਗਦਾਨ ਪਾ ਸਕਣ। ਉਨ੍ਹਾਂ ਕਿਹਾ ਕਿ ਮਹਿਲਾਵਾਂ ਆਪਣੇ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਬਾਰੇ ਚੰਗੀ ਤਰ੍ਹਾਂ ਜਾਣਦੀਆਂ ਹਨ, ਇਸ ਲਈ ਮਹਿਲਾਵਾਂ ਅਤੇ ਮਰਦਾਂ ਨੂੰ ਮਿਲਕੇ ਆਪਣੇ ਇਲਾਕੇ ਦੇ ਵਿਕਾਸ ਲਈ ਹੰਭਲਾ ਮਾਰਨਾ ਚੰਗੀ ਗੱਲ ਹੈ। ਸੰਸਦ ਮੈਂਬਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਕੀਤੇ ਲੋਕ ਪੱਖੀ ਫੈਸਲੇ ਸਦਕਾ ਨਗਰ ਕੌਂਸਲ ਚੋਣਾਂ ਹੀ ਨਹੀਂ ਸਗੋਂ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਵੀ ਸੂਬੇ ਦੇ ਲੋਕ ਪੰਜਾਬ ‘ਚ ਕਾਂਗਰਸ ਦੀ ਸਰਕਾਰ ਦੁਬਾਰਾ ਲੈਕੇ ਆਉਣਗੇ।
ਸ੍ਰੀਮਤੀ ਪ੍ਰਨੀਤ ਕੌਰ ਨੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ ਕੀਤੇ ਜਾ ਰਹੇ ਸੰਘਰਸ਼ ਸਬੰਧੀ ਬੋਲਦਿਆ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਅਣਗੌਲੇ ਕਰਨਾ ਲੋਕਤੰਤਰ ਦਾ ਘਾਣ ਹੈ ਤੇ ਕਿਸਾਨਾਂ ਵੱਲੋਂ ਆਪਣੇ ਹੱਕਾਂ ਲਈ ਕੀਤਾ ਜਾ ਰਿਹਾ ਸ਼ਾਂਤੀਪੂਰਨ ਅੰਦੋਲਨ ਸੰਸਾਰ ਪੱਧਰ ‘ਤੇ ਉਦਾਹਰਣ ਬਣਕੇ ਸਾਹਮਣੇ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਇਥੇ ਦਾ ਹਰੇਕ ਘਰ ਸਿੱਧੇ ਤੌਰ ‘ਤੇ ਕਿਸਾਨੀ ਨਾਲ ਜੁੜਿਆ ਹੋਇਆ ਹੈ ਤੇ ਕਿਸਾਨਾਂ ਦੇ ਇਸ ਸੰਘਰਸ਼ ‘ਚ ਉਨ੍ਹਾਂ ਦੇ ਨਾਲ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਜਿਥੇ ਸੂਬਾ ਤੇਜ਼ੀ ਨਾਲ ਵਿਕਾਸ ਕਰ ਰਿਹਾ ਹੈ ਉਥੇ ਹੀ ਇਕੱਲੇ ਰਾਜਪੁਰਾ ‘ਚ 120 ਕਰੋੜ ਰੁਪਏ ਨਾਲ ਵਿਕਾਸ ਕਾਰਜ ਹੋਏ ਹਨ ਅਤੇ ਪਿਛਲੇ ਚਾਰ ਸਾਲਾਂ ਦੌਰਾਨ ਸ਼ਹਿਰ ਦਾ ਹੋਇਆ ਚਹੁੰ ਪੱਖੀ ਵਿਕਾਸ ਸਭ ਦੇ ਸਾਹਮਣੇ ਹੈ। ਉਨ੍ਹਾਂ ਨਗਰ ਕੌਂਸਲ ਚੋਣਾਂ ਲਈ ਕਾਂਗਰਸੀ ਉਮੀਦਵਾਰਾਂ ਲਈ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕਰਦਿਆ ਕਿਹਾ ਕਿ ਮਜ਼ਬੂਤ ਨਗਰ ਕੌਂਸਲ ਬਣਾਉਣ ਲਈ 14 ਫਰਵਰੀ ਨੂੰ ਵੱਧ ਚੜਕੇ ਕਾਂਗਰਸ ਉਮੀਦਵਾਰਾਂ ਦੇ ਹੱਕ ‘ਚ ਵੋਟਾਂ ਪਾਕੇ ਵਿਕਾਸ ਦੇ ਕੰਮ ਨੂੰ ਹੋਰ ਤੇਜ਼ ਕਰਨ ਲਈ ਅੱਗੇ ਆਇਆ ਜਾਵੇ। ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਇਸ ਮੌਕੇ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਨਗਰ ਕੌਂਸਲ ਦਾ ਵੱਡਾ ਯੋਗਦਾਨ ਹੁੰਦਾ ਹੈ ਅਤੇ ਜੇਕਰ ਵਧੀਆਂ ਉਮੀਦਵਾਰ ਚੁਣਕੇ ਆਉਂਦੇ ਹਨ ਤਾਂ ਸ਼ਹਿਰ ਤੇਜ਼ੀ ਨਾਲ ਵਿਕਾਸ ਕਰਦਾ ਹੈ, ਇਸ ਲਈ ਹਰੇਕ ਵੋਟਰ ਨੂੰ ਆਪਣੇ ਸ਼ਹਿਰ ਦੇ ਵਿਕਾਸ ਲਈ ਆਪਣੇ ਵੋਟ ਦੇ ਹੱਕਾਂ ਦਾ ਸਹੀ ਇਸਤੇਮਾਲ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।
ਆਪਣੇ ਸੰਬੋਧਨ ਦੌਰਾਨ ਸ੍ਰੀਮਤੀ ਪ੍ਰਨੀਤ ਕੌਰ ਨੇ ਨਗਰ ਕੌਂਸਲ ਰਾਜਪੁਰਾ ਦੇ ਵਾਰਡ ਨੰਬਰ 1 ਤੋਂ 31 ਤੱਕ ਦੇ ਕ੍ਰਮਵਾਰ ਉਮੀਦਵਾਰ ਰਚਨਾ ਸ਼ਰਮਾ, ਜਤਿੰਦਰ ਕੌਰ, ਨੀਰਜ ਗੋਇਲ, ਜੈ ਕਿਸ਼ਨ ਅਗਰਵਾਲ, ਅੰਜੂ ਪੁਰੀ, ਸੁਸ਼ੀਲ ਕੁਮਾਰ ਸ਼ਾਹੀ, ਸੁਸ਼ਮਾ ਰਾਣੀ, ਨਰਿੰਦਰ ਕੁਮਾਰ, ਸੁਲੇਖਾ ਰਾਣੀ, ਮਨਦੀਪ ਸਿੰਘ, ਲੀਲਾਵੰਤੀ, ਪ੍ਰਮੋਦ ਬੱਬਰ, ਅਲਕਾ, ਗੁਰਧਿਆਨ ਸਿੰਘ, ਰੀਟਾ, ਜਗਨੰਦਨ ਗੁਪਤਾ, ਸੁਰਜੀਤ ਕੌਰ, ਰਾਕੇਸ਼ ਕੁਮਾਰ, ਰੂਬੀ, ਮਨੀਸ਼ ਕੁਮਾਰ, ਗੁਰਦਾਸ ਕੌਰ, ਬਲਵਿੰਦਰ ਸਿੰਘ, ਸ਼ੀਲਾ ਰਾਣੀ, ਹਰਪ੍ਰੀਤ ਸਿੰਘ, ਬਲਜਿੰਦਰ ਕੌਰ, ਅਮਨਦੀਪ ਸਿੰਘ, ਰੇਨੂੰ ਬਾਲਾ, ਅਮਰ ਸਿੰਘ, ਜਗਜੀਤ ਸਿੰਘ, ਦਲਬੀਰ ਸਿੰਘ, ਰਾਜ ਰਾਣੀ ਲਈ ਵੋਟਾਂ ਪਾਉਣ ਦੀ ਰਾਜਪੁਰਾ ਵਾਸੀਆਂ ਨੂੰ ਅਪੀਲ ਕੀਤੀ।
ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਫਤਿਹਗੜ ਸਾਹਿਬ ਦੇ ਚੇਅਰਮੈਨ ਤੇ ਅਬਜ਼ਰਵਰ ਹਰਿੰਦਰ ਸਿੰਘ ਭਾਂਬਰੀ, ਸ੍ਰੀਮਤੀ ਗੁਰਮੀਤ ਕੌਰ, ਨਿਰਭੈ ਸਿੰਘ ਮਿਲਟੀ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਗਗਨਦੀਪ ਸਿੰਘ ਜੌਲੀ, ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਗੁਰਦੀਪ ਸਿੰਘ ਊਂਟਸਰ, ਪੀ.ਆਰ.ਟੀ.ਸੀ. ਦੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ, ਬਲਾਕ ਪ੍ਰਧਾਨ ਕਾਂਗਰਸ ਨਰਿੰਦਰ ਸ਼ਾਸਤਰੀ, ਬਲਦੇਵ ਸਿੰਘ ਗੱਦੋਮਾਜਰਾ, ਚੇਅਰਮੈਨ ਨਗਰ ਸੁਧਾਰ ਟਰੱਸਟ ਰਾਜਪੁਰਾ ਭੁਪਿੰਦਰ ਸੈਣੀ, ਵਾਈਸ ਚੇਅਰਮੈਨ ਪੈਪਸੂ ਵਿਨੈ ਨਿਰੰਕਾਰੀ, ਗੇਨਕੋ ਦੇ ਸੀਨੀਅਰ ਵਾਈਸ ਚੇਅਰਮੈਨ ਫਕੀਰ ਚੰਦ ਬਾਂਸਲ, ਚੇਅਰਮੈਨ ਬਲਾਕ ਸੰਮਤੀ ਰਾਜਪੁਰਾ ਸਰਬਜੀਤ ਸਿੰਘ ਮਾਣਕਪੁਰ ਅਤੇ ਵੱਡੀ ਗਿਣਤੀ ਕਾਂਗਰਸ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਮੌਜੂਦ ਸਨ।

Post Views: 45
  • Twitter
  • WhatsApp
  • Telegram
  • Facebook Messenger
  • Copy Link
  • Facebook
Tags: breaking news parneet kaurparneet kaur speech rajpuraparnet kaur in rajpurarajpura parneet
ShareTweetPin
Previous Post

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਨ ਮੁਕਾਬਲੇ ਕਰਵਾਏ

Next Post

‘ਹਰ ਘਰ ਪਾਣੀ, ਹਰ ਘਰ ਸਫ਼ਾਈ’ ਮਿਸ਼ਨ ਤਹਿਤ ਜ਼ਿਲ੍ਹਾ ਜਲੰਧਰ ‘ਚ 87 ਲੱਖ ਦੀ ਲਾਗਤ ਨਾਲ ਬਣਾਏ ਜਾਣਗੇ 28 ਕਮਿਊਨਟੀ ਸੈਨੇਟਰੀ ਕੰਪਲੈਕਸ : ਡਿਪਟੀ ਕਮਿਸ਼ਨਰ

Related Posts

मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

January 19, 2026
0
हरियाणा सरकार स्वास्थ्य सेवा इंफ्रास्ट्रक्चर को मजबूत करने के लिए प्रतिबद्ध : स्वास्थ्य मंत्री आरती राव
BREAKING

हरियाणा सरकार स्वास्थ्य सेवा इंफ्रास्ट्रक्चर को मजबूत करने के लिए प्रतिबद्ध : स्वास्थ्य मंत्री आरती राव

January 17, 2026
0
हरियाणा–ब्रिटिश कोलंबिया सहयोग को मिली नई गति
BREAKING

हरियाणा–ब्रिटिश कोलंबिया सहयोग को मिली नई गति

January 17, 2026
0
बहादुरी, त्याग और शान का प्रतीक — भारतीय सेना दिवस पर राणा गुरजीत सिंह का नमन
BREAKING

बहादुरी, त्याग और शान का प्रतीक — भारतीय सेना दिवस पर राणा गुरजीत सिंह का नमन

January 15, 2026
0
मोहाली में ओपन जिम के कार्य का शुभारंभ मोहाली के विधायक श्री कुलवंत सिंह द्वारा किया गया।
BREAKING

मोहाली में ओपन जिम के कार्य का शुभारंभ मोहाली के विधायक श्री कुलवंत सिंह द्वारा किया गया।

January 14, 2026
0
Next Post
‘ਹਰ ਘਰ ਪਾਣੀ, ਹਰ ਘਰ ਸਫ਼ਾਈ’ ਮਿਸ਼ਨ ਤਹਿਤ ਜ਼ਿਲ੍ਹਾ ਜਲੰਧਰ ‘ਚ 87 ਲੱਖ ਦੀ ਲਾਗਤ ਨਾਲ ਬਣਾਏ ਜਾਣਗੇ 28 ਕਮਿਊਨਟੀ ਸੈਨੇਟਰੀ ਕੰਪਲੈਕਸ : ਡਿਪਟੀ ਕਮਿਸ਼ਨਰ

'ਹਰ ਘਰ ਪਾਣੀ, ਹਰ ਘਰ ਸਫ਼ਾਈ' ਮਿਸ਼ਨ ਤਹਿਤ ਜ਼ਿਲ੍ਹਾ ਜਲੰਧਰ 'ਚ 87 ਲੱਖ ਦੀ ਲਾਗਤ ਨਾਲ ਬਣਾਏ ਜਾਣਗੇ 28 ਕਮਿਊਨਟੀ ਸੈਨੇਟਰੀ ਕੰਪਲੈਕਸ : ਡਿਪਟੀ ਕਮਿਸ਼ਨਰ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist