ਪਟਿਆਲਾ, 1 ਸਤੰਬਰ (ਕੰਵਲਜੀਤ ਕੰਬੋਜ)- ਅੱਜਕਲ ਸਿਆਸਤਦਾਨਾਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ, ਜਿਸ ਦੇ ਚਲਦਿਆਂ ਅੱਜ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੂੰ ਵੀ ਉਸ ਸਮੇਂ ਵਿਰੋਧ ਦਾ ਸਾਹਮਣਾ ਕਰਨਾ ਪਿਆ ਜਦੋਂ ਉਹ ਅੱਜ ਅਰਬਨ ਅਸਟੇਟ ਫੇਜ਼ 2 ਵਿਖੇ ਪੀਐਸਪੀਸੀਐਲ ਸਬ-ਡਵੀਜ਼ਨ ਦੇ ਦਫਤਰ ਦਾ ਉਦਘਾਟਨ ਕਰਨ ਪੁੱਜੇ ਸਨ। ਇਸ ਉਦਘਾਟਨ ਤੋਂ ਪਹਿਲਾਂ ਹੀ ਜਲ ਸਪਲਈ ਅਤੇ ਪਾਵਰਕਾਮ ਵਿਭਾਗ ਦੇ ਮੁਲਾਜਮਾਂ ਵੱਲੋਂ ਕਾਲੇ ਝੰਡਿਆਂ ਨਾਲ ਬ੍ਰਹਮ ਮਹਿੰਦਰਾ ਅਤੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰ ਕੇ ਵਿਰੋਧ ਕੀਤਾ ਗਿਆ।
ਕਾਂਗਰਸੀ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਆਖਿਆ ਕਿ ਮੈਂ ਇਨ੍ਹਾਂ ਦੇ ਨਾਲ ਪਹਿਲਾਂ ਵੀ ਗੱਲਬਾਤ ਕੀਤੀ ਹੈ ਤੇ ਹੁਣ ਵੀ ਕਰਨ ਲਈ ਤਿਆਰ ਹਾਂ। ਇਨ੍ਹਾਂ ਦੀਆਂ ਜੋ ਵੀ ਮੰਗਾਂ ਹਨ, ਮੈਂ ਉਹ ਸਰਕਾਰ ਤੱਕ ਜ਼ਰੂਰ ਲੈ ਕੇ ਜਾਵਾਗਾ।
ਇਸ ਮੌਕੇ ਮੁਲਾਜ਼ਮ ਆਗੂ ਪਰਵਿੰਦਰ ਸਿੰਘ ਨੇ ਕਿਹਾ ਕਿ ਅੱਜ ਦਾ ਇਹ ਰੋਸ ਪ੍ਰਗਟਾਵਾ ਇਸ ਕਰਕੇ ਹੈ ਕਿ ਬ੍ਰਹਮ ਮਹਿੰਦਰਾ ਕਮੇਟੀ ਦੇ ਚੇਅਰਮੈਨ ਹਨ ਜਿਨ੍ਹਾਂ ਨੂੰ ਕਈ ਵਾਰੀ ਸਰਕਾਰ ਵੱਲੋਂ ਕੀਤੇ ਵਾਅਦੇ ਨੂੰ ਯਾਦ ਕਰਵਾਇਆ ਗਿਆ ਪਰ੍ਰੰਤੂ ਅੱਜ ਤਕ ਕੋਈ ਮੰਗ ਪੂਰੀ ਨਹੀਂ ਕੀਤੀ ਗਈ। ਅਸੀਂ ਅੱਜ ਸਾਂਝਾ ਮੁਲਾਜ਼ਮ ਦੇ ਸਦੇ ਹੇਠ ਵਿਰੋਧ ਕਰ ਰਹੇ ਹਾਂ ਕਿਉਂਕਿ ਸਾਡੇ ਪਿਛਲੇ ਲੰਬੇ ਸਮੇਂ ਤੋਂ ਇਹੀ ਮੰਗ ਹੈ ਕਿ ਸਾਨੂੰ ਪੱਕਾ ਕੀਤਾ ਜਾਵੇ ਲੇਕਿਨ ਕਾਂਗਰਸ ਸਰਕਾਰ ਦੀ ਤਰਫ ਤੋਂ ਸਾਡੇ ਸੰਘਰਸ਼ ਨੂੰ ਵੇਖਦੇ ਹੋਏ ਇੱਕ ਸਬ-ਕਮੇਟੀ ਬਣਾਈ ਗਈ ਸੀ ਜਿਸ ਵਿੱਚ ਮੰਤਰੀ ਚਰਨਜੀਤ ਚੰਨੀ ਅਤੇ ਕਈ ਹੋਰ ਮਨਿਸਟਰ ਸ਼ਾਮਲ ਸਨ ਆ ਤਾਂ ਇਹਨਾ ਹੀ ਮੰਤਰੀਆਂ ਦੇ ਵਿਚ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵੀ ਸ਼ਾਮਲ ਸਨ ਇਨ੍ਹਾਂ ਮੰਤਰੀਆਂ ਵਲੋਂ ਇੱਕ ਰਿਪੋਰਟ ਬਣਾ ਕੇ ਕੱਚੇ ਕਰਮਚਾਰੀਆਂ ਦੀ ਸਰਕਾਰ ਨੂੰ ਭੇਜੀ ਗਈ ਸੀ ਜਿਸ ਵਿਚ ਕਈ ਕਰਮਚਾਰੀ ਪੱਕੇ ਕਰ ਦਿੱਤੇ ਗਏ ਅਤੇ ਬਾਕੀਆਂ ਨੂੰ ਛੱਡ ਦਿੱਤਾ ਗਿਆ। ਇਸ ਕਰਕੇ ਅਸੀਂ ਇਨ੍ਹਾਂ ਲੀਡਰਾਂ ਦਾ ਵਿਰੋਧ ਕਰਦੇ ਹਾਂ। ਉਨ੍ਹਾਂ ਕਿਹਾ ਕਿ ਸਰਕਾਰ ਦੀ ਵਾਅਦਾ ਖਿਲਾਫੀ ਦੇ ਵਿਰੋਧ ‘ਚ ਸਮੂਹ ਮੁਲਾਜ਼ਮ ਆਉਣ ਵਾਲੀ 7 ਤਾਰੀਕ ਨੂੰ ਕੱਚੇ ਕਰਮਚਾਰੀ ਪੰਜਾਬ ਭਰ ਤੋਂ ਇਕੱਠੇ ਹੋ ਕੇ ਪਟਿਆਲਾ ਦੀ ਧਰਤੀ ਤੇ ਪੱਕਾ ਮੋਰਚਾ ਲਗਾਉਣਗੇ ਅਤੇ ਮੋਤੀ ਮਹਿਲ ਦਾ ਘਿਰਾਉ ਕਰਨਗੇ।