Friday, June 12, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home INDIA

ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਸਰਕਾਰ ‘ਤੇ ਕਿਸਾਨਾਂ ਪ੍ਰਤੀ ਹੰਕਾਰੀ ਤੇ ਬੇਰਹਿਮ ਰਵੱਈਏ ਕਾਰਨ ਪੰਜਾਬ ਦੇ ਬਿਜਲੀ ਸੰਕਟ ਨੂੰ ਸੁਲਝਾਉਣ ‘ਚ ਨਾਕਾਮ ਰਹਿਣ ਦਾ ਦੋਸ਼

admin by admin
October 15, 2020
in INDIA, PUNJAB
Reading Time: 1 min read
A A
0
‘ਕੀ ਹਰਿਆਣਾ ਵਿੱਚ ਜੰਗਲ ਰਾਜ ਹੈ?’ ਕੈਪਟਨ ਅਮਰਿੰਦਰ ਸਿੰਘ ਨੇ ਅਨਿਲ ਵਿੱਜ ਵੱਲੋਂ ਰਾਹੁਲ ਗਾਂਧੀ ਨੂੰ ਸੂਬੇ ਵਿੱਚ ਦਾਖਲ ਨਾ ਹੋਣ ਦੇਣ ਦੀ ਧਮਕੀ ਬਾਰੇ ਕੀਤਾ ਸਵਾਲ
0
SHARES
0
VIEWS
Share on FacebookShare on Twitter
ADVERTISEMENT

RelatedPosts

*खाद्य एवं नागरिक आपूर्ति मंत्री लाल चंद कटारूचक ने संगरूर अनाज मंडी में खरीद कार्यों का लिया जायजा*

*खाद्य एवं नागरिक आपूर्ति मंत्री लाल चंद कटारूचक ने संगरूर अनाज मंडी में खरीद कार्यों का लिया जायजा*

April 21, 2026
0
चेहरा देखा, फोटो मिलाई… और चला दी दानादन गोलियां, और हमलावर फरार !

चेहरा देखा, फोटो मिलाई… और चला दी दानादन गोलियां, और हमलावर फरार !

April 21, 2026
0
सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

March 4, 2026
0
मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
पुलिस ज्यादती के खिलाफ मिसल सतलुज का सख्त रुख

पुलिस ज्यादती के खिलाफ मिसल सतलुज का सख्त रुख

February 4, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਚੰਡੀਗੜ੍ਹ, 15 ਅਕਤੂਬਰ – ਵਰਸ਼ਾ/ਅਸ਼ੋਕ ਵਰਮਾ – 

ਕਿਸਾਨਾਂ ਨੂੰ ਜ਼ਰੂਰੀ ਵਸਤਾਂ ਦੀ ਆਵਾਜਾਈ ਲਈ ਆਪਣੇ ਰੇਲ ਰੋਕੋ ਅੰਦੋਲਨ ਵਿੱਚ ਢਿੱਲ ਦੇਣ ਦੀ ਅਪੀਲ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ‘ਤੇ ਬੀਤੇ ਦਿਨ ਦੀ ਮੀਟਿੰਗ ਦੌਰਾਨ ਕਿਸਾਨ ਯੂਨੀਅਨਾਂ ਪ੍ਰਤੀ ਹੰਕਾਰੀ ਅਤੇ ਘਮੰਡੀ ਰਵੱਈਆ ਅਪਣਾਉਣ ਕਰਕੇ ਕਿਸਾਨ ਸੰਘਰਸ਼ ਕਾਰਨ ਪੈਦਾ ਹੋਏ ਬਿਜਲੀ ਸੰਕਟ ਨੂੰ ਹੱਲ ਕਰਨ ਵਿੱਚ ਨਾਕਾਮ ਰਹਿਣ ਦਾ ਦੋਸ਼ ਲਾਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਉਨ੍ਹਾਂ ਦੇ ਤਿੰਨ ਕੈਬਨਿਟ ਸਾਥੀ ਰੇਲ ਆਵਾਜਾਈ ਲਈ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਕਰ ਰਹੇ ਹਨ ਕਿਉਂ ਜੋ ਇਸ ਨਾਲ ਸੂਬੇ ਵਿੱਚ ਕੋਲੇ ਦੇ ਵੱਡੀ ਘਾਟ ਪੈਦਾ ਹੋ ਗਈ ਹੈ ਜਿਸ ਕਰਕੇ ਇਹ ਕੇਂਦਰ ਸਰਕਾਰ ਦਾ ਵੀ ਫਰਜ਼ ਬਣਦਾ ਸੀ ਕਿ ਉਹ ਇਨ੍ਹਾਂ ਨਾਲ ਰਾਬਤਾ ਕਾਇਮ ਕਰਦੀ। ਉਨ੍ਹਾਂ ਕਿਹਾ ਕਿ ਲਹਿਰਾ ਮੁਹੱਬਤ ਪਲਾਂਟ ਦੇ ਦੋ ਯੂਨਿਟ ਅਤੇ ਤਰਨ ਤਾਰਨ ਵਿੱਚ ਜੀ.ਵੀ.ਕੇ. ਦਾ ਇਕ ਯੂਨਿਟ ਬੰਦ ਹੋ ਚੁੱਕੇ ਹਨ ਅਤੇ ਸੂਬਾ ਬਿਜਲੀ ਦੀ ਵੱਡੀ ਕਮੀ ਵੱਲ ਵਧ ਰਿਹਾ ਹੈ।
‘ਕੈਪਟਨ ਨੂੰ ਸਵਾਲ’ ਪ੍ਰੋਗਰਾਮ ਦੇ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਬਠਿੰਡਾ ਵਾਸੀ ਦੇ ਇਕ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਯੂਰੀਆ ਅਤੇ ਕੋਲੇ ਦੀ ਵੱਡੀ ਕਮੀ ਦਾ ਸਾਹਮਣਾ ਕਰ ਰਿਹਾ ਹੈ ਅਤੇ ਗੁਦਾਮਾਂ ਤੋਂ ਅਨਾਜ ਨੂੰ ਫੌਰੀ ਚੁੱਕਣ ਦੀ ਲੋੜ ਹੈ ਜਿਸ ਵਿੱਚ ਰੇਲ ਰੋਕੋ ਅੰਦੋਲਨ ਕਰਕੇ ਵਿਘਨ ਪਿਆ ਹੋਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਕ ਸੁਝਾਅ ਮਿਲਿਆ ਕਿ ਸੂਬੇ ਨੂੰ ਕੇਂਦਰੀ ਗਰਿੱਡ ਤੋਂ ਬਿਜਲੀ ਖਰੀਦ ਲੈਣੀ ਚਾਹੀਦੀ ਹੈ ਤਾਂ ਉਨ੍ਹਾਂ ਕਿਹਾ,”ਪਰ ਇਸ ਲਈ ਪੈਸਾ ਕਿੱਥੇ ਹੈ?” ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾ ਰਹੀ ਹੈ ਅਤੇ ਡੀਜ਼ਲ ਦੀ ਵੱਡੀ ਕਮੀ ਦਾ ਵੀ ਸਾਹਮਣਾ ਕਰ ਰਹੀ ਹੈ। ਉਨ੍ਹਾਂ ਕਿਹਾ,”ਸਾਨੂੰ ਇਨ੍ਹਾਂ ਸਮੱਸਿਆਵਾਂ ਬਾਰੇ ਗੰਭੀਰਤਾ ਨਾਲ ਸੋਚਣ ਦੀ ਲੋੜ ਹੈ।” ਉਨ੍ਹਾਂ ਨੇ ਕਿਸਾਨਾਂ ਨੂੰ ਇਨ੍ਹਾਂ ਵਸਤਾਂ ਦੀ ਆਵਾਜਾਈ ਦੀ ਆਗਿਆ ਦੇਣ ਲਈ ਅੰਦੋਲਨ ਵਿੱਚ ਢਿੱਲ ਦੇਣ ਦੀ ਅਪੀਲ ਕੀਤੀ ਹੈ।
ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕੇਗੀ ਕਿਉਂ ਜੋ ਕੇਂਦਰ ਸਰਕਾਰ ਦੇ ਘਾਤਕ ਖੇਤੀ ਕਾਨੂੰਨਾਂ ਨਾਲ ਕਿਸਾਨਾਂ ਨੂੰ ਵੱਡੀ ਮਾਰ ਪਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅਗਲਾ ਰਸਤਾ ਅਖਤਿਆਰ ਕਰਨ ਲਈ 19 ਅਕਤੂਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦਾ ਫੈਸਲਾ ਕੀਤਾ ਹੈ। ਫਿਰੋਜ਼ਪੁਰ ਦੇ ਇਕ ਵਾਸੀ ਦੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ,”ਮੈਂ ਆਪਣੀ ਸਰਕਾਰ ਵਿੱਚ ਕਿਸਾਨਾਂ ਅਤੇ ਉਨ੍ਹਾਂ ਦੇ ਭਵਿੱਖ ਨੂੰ ਬਚਾਉਣ ਲਈ ਸਭ ਕੁਝ ਕਰਾਂਗਾ।” ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦਾ ਇਜਲਾਸ ਸੱਦਣ ਤੋਂ ਇਲਾਵਾ ਉਨ੍ਹਾਂ ਦੀ ਸਰਕਾਰ ਕਾਲੇ ਖੇਤੀ ਕਾਨੂੰਨਾਂ ਨੂੰ ਟੱਕਰ ਦੇਣ ਲਈ ਰਸਤਾ ਲੱਭਣ ਵਾਸਤੇ ਉਚ ਕੋਟੀ ਦੇ ਵਕੀਲਾਂ ਨਾਲ ਸਲਾਹ-ਮਸ਼ਵਰਾ ਕਰ ਰਹੀ ਹੈ।
ਗੁਰਦਾਸਪੁਰ ਦੇ ਇਕ ਵਾਸੀ ਦੇ ਸਵਾਲ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਹ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਪੇਸ਼ ਕੀਤੇ ਜਾਣ ਵਾਲੇ ਪ੍ਰਸਤਾਵਿਤ ਬਿੱਲ ਦੇ ਖਾਕੇ ‘ਤੇ ਕੋਈ ਟਿੱਪਣੀ ਨਹੀਂ ਕਰ ਸਕਦੇ ਕਿਉਂਕਿ ਅਜੇ ਇਸ ‘ਤੇ ਸੋਚ-ਵਿਚਾਰ ਚੱਲ ਰਹੀ ਹੈ।

Post Views: 61
  • Twitter
  • WhatsApp
  • Telegram
  • Facebook Messenger
  • Copy Link
  • Facebook
ShareTweetPin
Previous Post

ਰਾਹੁਲ ਗਾਂਧੀ 17 ਅਕਤੂਬਰ ਨੂੰ ਪੰਜਾਬ ਦੀ ਸਮਾਰਟ ਪਿੰਡ ਮੁਹਿੰਮ ਦੀ ਵਰਚੁਅਲ ਤੌਰ ’ਤੇ ਕਰਨਗੇ ਸ਼ੁਰੂਆਤ

Next Post

PUNJAB GOVT TO RE-VERIFY ALL THOSE LEFT OUT OR DELETED FROM SMART RATION CARD SCHEME

Related Posts

*खाद्य एवं नागरिक आपूर्ति मंत्री लाल चंद कटारूचक ने संगरूर अनाज मंडी में खरीद कार्यों का लिया जायजा*
BUSINESS

*खाद्य एवं नागरिक आपूर्ति मंत्री लाल चंद कटारूचक ने संगरूर अनाज मंडी में खरीद कार्यों का लिया जायजा*

April 21, 2026
0
चेहरा देखा, फोटो मिलाई… और चला दी दानादन गोलियां, और हमलावर फरार !
CRIME

चेहरा देखा, फोटो मिलाई… और चला दी दानादन गोलियां, और हमलावर फरार !

April 21, 2026
0
सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा
BREAKING

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

March 4, 2026
0
मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
पुलिस ज्यादती के खिलाफ मिसल सतलुज का सख्त रुख
BREAKING

पुलिस ज्यादती के खिलाफ मिसल सतलुज का सख्त रुख

February 4, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
Next Post

PUNJAB GOVT TO RE-VERIFY ALL THOSE LEFT OUT OR DELETED FROM SMART RATION CARD SCHEME

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist