Web Desk-Harsimran
ਜਲੰਧਰ, 11 ਨਵੰਬਰ (ਪ੍ਰੈਸ ਕੀ ਤਾਕਤ ਬਿਊਰੋ)- ਸਿਵਲ ਹਸਪਤਾਲ ਦੀਆਂ ਨਰਸਾਂ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਕਾਰਨ ਹੜਤਾਲ ’ਤੇ ਬੈਠੀਆਂ ਹੋਈਆਂ ਹਨ, ਜੋ ਤੀਜੇ ਦਿਨ ਵਿਚ ਪਹੁੰਚ ਚੁੱਕੀ ਹੈ ਅਤੇ ਸਿਵਲ ਹਸਪਤਾਲ ਵਿਚ ਦਾਖ਼ਲ ਮਰੀਜ਼ਾਂ ਵਿਚ ਹਾਹਾਕਾਰ ਮਚੀ ਹੋਈ ਹੈ। ਹਸਪਤਾਲ ਵਿਚ ਦਾਖ਼ਲ ਮਰੀਜ਼ ਤੜਫ ਰਹੇ ਹਨ। ਨਾ ਤਾਂ ਉਨ੍ਹਾਂ ਨੂੰ ਦਵਾਈਆਂ ਮਿਲ ਰਹੀਆਂ ਹਨ ਅਤੇ ਨਾ ਹੀ ਵਾਰਡ ਵਿਚ ਉਨ੍ਹਾਂ ਦੀ ਕੇਅਰ ਹੋ ਰਹੀ ਹੈ।
Read More- ਕਾਂਗਰਸ ਸਰਕਾਰ ਲੋਕਾਂ ਨੂੰ ਕਰ ਰਹੀ ਹੈ ਗੁੰਮਰਾਹ, ਲੋਕਾਂ ਨੂੰ ਭਰਮਾਉਣ ਲਈ ਕਰ ਰਹੀ ਹੈ ਡਰਾਮੇਬਾਜ਼ੀ
ਹਸਪਤਾਲ ਦੇ ਡਾਕਟਰ ਮਰੀਜ਼ਾਂ ਨੂੰ ਛੁੱਟੀ ਦੇ ਰਹੇ ਹਨ ਤਾਂ ਕੁਝ ਪਰੇਸ਼ਾਨ ਮਰੀਜ਼ ਹਸਪਤਾਲ ਤੋਂ ਖ਼ੁਦ ਹੀ ਦੂਜੇ ਹਸਪਤਾਲਾਂ ਵਿਚ ਇਲਾਜ ਕਰਵਾਉਣ ਲਈ ਜਾ ਰਹੇ ਹਨ।
ਉਥੇ ਹੀ ਹੜਤਾਲ ’ਤੇ ਬੈਠੀਆਂ ਨਰਸਾਂ ਨੇ ਸਾਫ਼ ਕਿਹਾ ਹੈ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨਣ ’ਤੇ ਉਹ ਹੜਤਾਲ ਜਾਰੀ ਰੱਖਣਗੀਆਂ ਅਤੇ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਪ੍ਰੇਸ਼ਾਨੀਆਂ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੈ।