Friday, May 1, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home ENGLISH NEWS

”ਕਿਸਾਨਾਂ ਨੂੰ ਬਚਾਉਣ ਲਈ ਤੁਹਾਡੀ ਸਲਾਹ ਜਾਂ ਚਿਤਾਵਨੀਆਂ ਦੀ ਲੋੜ ਨਹੀਂ”, ਕੈਪਟਨ ਨੇ ਬਾਦਲਾਂ ਨੂੰ ਕਿਹਾ

admin by admin
October 12, 2020
in ENGLISH NEWS, INDIA, PUNJAB, WORLD
Reading Time: 1 min read
A A
0
ਖਨੌਰੀ ਬਾਰਡਰ ’ਤੇ ਪੁਲੀਸ ਵੱਲੋਂ ਕਥਿਤ ਪੈਸੇ ਵਸੂਲਣ ਦਾ ਮਾਮਲਾ ਡੀਜੀਪੀ ਕੋਲ ਭੇਜਿਆ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

Punjab Chief Minister Captain Amarinder Singh

0
SHARES
0
VIEWS
Share on FacebookShare on Twitter
ADVERTISEMENT

RelatedPosts

*खाद्य एवं नागरिक आपूर्ति मंत्री लाल चंद कटारूचक ने संगरूर अनाज मंडी में खरीद कार्यों का लिया जायजा*

*खाद्य एवं नागरिक आपूर्ति मंत्री लाल चंद कटारूचक ने संगरूर अनाज मंडी में खरीद कार्यों का लिया जायजा*

April 21, 2026
0
चेहरा देखा, फोटो मिलाई… और चला दी दानादन गोलियां, और हमलावर फरार !

चेहरा देखा, फोटो मिलाई… और चला दी दानादन गोलियां, और हमलावर फरार !

April 21, 2026
0
सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

March 4, 2026
0
मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
पुलिस ज्यादती के खिलाफ मिसल सतलुज का सख्त रुख

पुलिस ज्यादती के खिलाफ मिसल सतलुज का सख्त रुख

February 4, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਕਿਹਾ, ਅਕਾਲੀ ਦਲ ਨੂੰ ਉਨ੍ਹਾਂ ਜਾਂ ਉਨ੍ਹਾਂ ਦੀ ਸਰਕਾਰ ਨੂੰ ਹੁਕਮ ਦੇਣ ਦਾ ਨਾ ਹੀ ਸਿਆਸੀ ਅਤੇ ਨਾ ਹੀ ਨੈਤਿਕ ਤੌਰ ‘ਤੇ ਕੋਈ ਅਧਿਕਾਰ ਹੈ
ਕਿਹਾ, ਧਰਮਸੋਤ ਨੂੰ ਬੇਬੁਨਿਆਦ ਤੌਰ ‘ਤੇ ਬਰਖਾਸਤ ਨਹੀਂ ਕੀਤਾ ਜਾਵੇਗਾ, ਕੈਬਨਿਟ ਮੰਤਰੀ ਨੂੰ ਪਹਿਲਾਂ ਹੀ ਮਿਲ ਚੁੱਕੀ ਹੈ ਕਲੀਨ ਚਿੱਟ

ਚੰਡੀਗੜ੍ਹ, 12 ਅਕਤਬੂਰ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਵਿਧਾਨ ਸਭਾ ਦਾ ਸੈਸ਼ਨ ਬੁਲਾਉਣਾ ਉਨ੍ਹਾਂ ਦੀ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਹੈ। ਉਨ੍ਹਾਂ ਕਿਹਾ ਕਿ ਅਕਾਲੀ ਕਲ ਨੂੰ ਇਸ ਮਾਮਲੇ ਵਿੱਚ ਉਨ੍ਹਾਂ ਦੀ ਸਰਕਾਰ ਨੂੰ ਕੋਈ ਵੀ ਹੁਕਮ ਕਰਨ ਦਾ ਨਾ ਹੀ ਸਿਆਸੀ ਅਤੇ ਨਾ ਹੀ ਨੈਤਿਕ ਤੌਰ ‘ਤੇ ਕੋਈ ਅਧਿਕਾਰ ਹੈ।
ਅਕਾਲੀ ਦਲ ਵੱਲੋਂ ਦਿੱਤੀ ਚਿਤਾਵਨੀ ‘ਤੇ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਗੱਲ ਬੜੀ ਹਾਸੋਹੀਣੀ ਹੈ ਕਿ ਜਿਹੜੀ ਪਾਰਟੀ ਨੇ ਪਿਛਲੇ ਵਿਧਾਨ ਸਭਾ ਸੈਸ਼ਨ ਦੌਰਾਨ ਖੇਤੀ ਕਾਨੂੰਨਾਂ ਖਿਲਾਫ ਮਤੇ ਦੇ ਹੱਕ ਵਿੱਚ ਵੋਟ ਪਾਉਣ ਤੋਂ ਬਚਣ ਲਈ ਬਾਈਕਾਟ ਕੀਤਾ, ਅੱਜ ਉਹੀ ਪਾਰਟੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅਗਲਾ ਸੈਸ਼ਨ ਬੁਲਾਉਣ ਦੀ ਮੰਗ ਉਤੇ ਉਤਾਰੂ ਹੈ। ਅਕਾਲੀ ਦਲ ਵੱਲੋਂ ਇਸ ਮੁੱਦੇ ਉਤੇ ਦਿੱਤੀ ਚਿਤਾਵਨੀ ਅਤੇ ਘਿਰਾਓ ਕਰਨ ਦੀ ਚਿਤਾਵਨੀ ਨੂੰ ਉਨ੍ਹਾਂ ਬਾਦਲਾਂ ਦੇ ਦੋਹਰੇ ਮਾਪਦੰਡ ਦੀ ਇਕ ਹੋਰ ਉਦਾਹਰਨ ਕਰਾਰ ਦਿੱਤਾ ਜਿਨ੍ਹਾਂ ਨੇ ਬੜੀ ਬੇਰਹਿਮੀ ਨਾਲ ਇਸ ਮੁੱਦੇ ਉਤੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਦੇ ਹਿੱਤ ਵਿੱਚ ਕੋਈ ਵੀ ਫੈਸਲਾ ਲੈਣ ਲਈ ਉਨ੍ਹਾਂ ਨੂੰ ਅਕਾਲੀਆਂ ਦੀ ਸਲਾਹ ਜਾਂ ਚਿਤਾਵਨੀ ਦੀ ਕੋਈ ਲੋੜ ਨਹੀਂ। ਇਸੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਭਾਜਪਾ ਨਾਲ ਮਿਲੀਭੁਗਤ ਕਰਕੇ ਕਿਸਾਨਾਂ ਦੇ ਹਿੱਤ ਕਾਰਪੋਰੇਟ ਘਰਾਣਿਆਂ ਕੋਲ ਵੇਚ ਦਿੱਤੇ। ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਸਰਕਾਰ ਕਿਸਾਨਾਂ ਨੂੰ ਬਾਦਲਾਂ ਦੇ ਪਾਪਾਂ ਤੋਂ ਬਚਾਉਣ ਲਈ ਕੋਈ ਵੀ ਹੀਲਾ ਵਰਤਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਭਾਈਚਾਰੇ ਨੂੰ ਵੀ ਆਪਣਾ ਸੰਘਰਸ਼ ਲੜਨ ਲਈ ਬਾਦਲਾਂ ਦੀ ਕੋਈ ਜ਼ਰੂਰਤ ਨਹੀਂ ਹੈ ਖਾਸ ਕਰਕੇ ਉਦੋਂ ਜਦੋਂ ਸਮੱਸਿਆ ਅਕਾਲੀ ਦਲ ਵੱਲੋਂ ਹੀ ਪੈਦਾ ਕੀਤੀ ਹੋਵੇ।
ਮੁੱਖ ਮੰਤਰੀ ਨੇ ਅਕਾਲੀਆਂ ਦੀ ਧਮਕੀ ਨੂੰ ਖਾਰਜ ਕਰਦਿਆਂ ਕਿਹਾ ਕਿ ਇਹ ਕੋਸ਼ਿਸ਼ ਸਿਰਫ ਬਾਦਲਾਂ ਵੱਲੋਂ ਆਪਣੀ ਰਾਜਨੀਤੀ ਚਮਕਾਉਣ ਲਈ ਪੰਜਾਬ ਦੇ ਕਿਸਾਨਾਂ ਅੱਗੇ ਚੰਗਾ ਬਣਨ ਤੋਂ ਵੱਧ ਹੋਰ ਕੁਝ ਨਹੀਂ ਹੈ। ਅਕਾਲੀ ਦਲ ਲੋਕ ਵਿਰੋਧੀ ਤੇ ਕਿਸਾਨ ਵਿਰੋਧੀ ਕਾਰਵਾਈ ਕਰਕੇ ਆਪਣੇ ਵਿਨਾਸ਼ ਉਤੇ ਖੜ੍ਹਾ ਹੈ। ਅਕਾਲੀ ਦਲ ਵੱਲੋਂ ਕੇਂਦਰ ਅੱਗੇ ਸਵਾਮੀਨਾਥਨ ਫਾਰਮੂਲੇ ਅਨੁਸਾਰ ਘੱਟੋ ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਤੈਅ ਕਰਨ ਦੀ ਕੀਤੀ ਮੰਗ ਉਤੇ ਵਿਅੰਗ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹੁਣ ਅਕਾਲੀ ਦਲ ਨੂੰ ਅਚਾਨਕ ਹੀ ਸਵਾਮੀਨਾਥਨ ਕਮੇਟੀ ਦੇ ਸੁਝਾਵਾਂ ਦੀ ਯਾਦ ਆ ਗਈ ਜਦੋਂ ਕਿ ਉਨ੍ਹਾਂ ਨੇ ਪਿਛਲੇ 6 ਸਾਲ ਕੇਂਦਰੀ ਸੱਤਾ ਵਿੱਚ ਭਾਈਵਾਲ ਰਹਿੰਦਿਆਂ ਇਨ੍ਹਾਂ ਦਾ ਜ਼ਿਕਰ ਤੱਕ ਨਹੀਂ ਕੀਤਾ। ਮੁੱਖ ਮੰਤਰੀ ਨੇ ਚੁਟਕੀ ਲੈਂਦਿਆਂ ਕਿਹਾ, ”ਪਿਛਲੇ ਛੇ ਸਾਲਾਂ ਦੌਰਾਨ ਹਰਸਿਮਰਤ ਨੇ ਕੇਂਦਰੀ ਕੈਬਨਿਟ ਵਿੱਚ ਬੈਠਿਆਂ ਕਿੰਨੇ ਵਾਰ ਸਵਾਮੀਨਾਥਨ ਕਮੇਟੀ ਦਾ ਮੁੱਦਾ ਚੁੱਕਿਆ? ਸੁਖਬੀਰ ਨੇ ਆਖਰੀ ਵਾਰ ਕਦੋਂ ਸਵਾਮੀਨਾਥਨ ਫਾਰਮੂਲੇ ਬਾਰੇ ਸੋਚਿਆ ਸੀ?”
ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਐਸ.ਸੀ. ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਥਿਤ ਸਕਾਲਰਸ਼ਿਪ ਘੁਟਾਲੇ ਵਿੱਚ ਬਰਖਾਸਤ ਕਰਨ ਦੀ ਅਕਾਲੀ ਦਲ ਦੀ ਚਿਤਾਵਨੀ ਨੂੰ ਰੱਦ ਕਰਦਿਆਂ ਕਿਹਾ ਕਿ ਮੁੱਖ ਸਕੱਤਰ ਅਤੇ ਤਿੰਨ ਆਈ.ਏ.ਐਸ. ਅਫਸਰਾਂ ਦੀ ਕਮੇਟੀ ਨੇ ਪਹਿਲਾਂ ਹੀ ਮੰਤਰੀ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਉਨ੍ਹਾਂ ਬਾਦਲਾਂ ਨੂੰ ਕਿਹਾ, ”ਮੈਂ ਤੁਹਾਡੀ ਮਨਮਰਜ਼ੀ ਦੇ ਬੇਬੁਨਿਆਦ ਦੋਸ਼ਾਂ ‘ਤੇ ਕਾਰਵਾਈ ਨਹੀਂ ਕਰਾਂਗੇ।” ਉਨ੍ਹਾਂ ਅੱਗੇ ਕਿਹਾ ਕਿ ਬੇਲੋੜੇ ਦੋਸ਼ਾਂ ਅਤੇ ਬੇਤੁਕੀਆਂ ਮੰਗਾਂ ਉਤੇ ਕਿਸੇ ਵੀ ਵਿਅਕਤੀ ਖਿਲਾਫ ਕਾਰਵਾਈ ਵਿੱਚ ਉਹ ਵਿਸ਼ਵਾਸ ਨਹੀਂ ਕਰਦੇ।
ਕਰਤਾਰਪੁਰ ਲਾਂਘੇ ਦੇ ਮੁੱਦੇ ਉਤੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੀ ਇਸ ਨੂੰ ਖੋਲ੍ਹਣ ਦੇ ਹੱਕ ਵਿੱਚ ਹੈ ਪਰ ਇਸ ਬਾਰੇ ਕੋਈ ਵੀ ਫੈਸਲਾ ਕੇਂਦਰ ਸਰਕਾਰ ਨੇ ਹੀ ਸੁਰੱਖਿਆ ਅਤੇ ਕੋਵਿਡ ਦੀ ਸਥਿਤੀ ਨੂੰ ਧਿਆਨ ਵਿੱਚ ਰੱਖ ਕੇ ਕਰਨਾ ਹੈ।

Post Views: 71
  • Twitter
  • WhatsApp
  • Telegram
  • Facebook Messenger
  • Copy Link
  • Facebook
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSinghcarona cerfew updates in punjabchandigarh newsCHIEF MINISTER OFFICE PUNJABcorona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabcrime news in punjabcriminal newscriminal storyDr Senu Duggal additional director department of information and public relations PunjabDr Senu Duggal DPR Punjab latest news and videosHow To Prevent Coronavirus In punjabInformation & Public Relations Department Punjabinternational latest news channeljust now india newsLatest News and Updates on Punjablive #Ask Captain Facebook interactionlive updateslive viral newslive viral videoLock Down Punjabpb govt. newspress ki takatpress ki taquatpunjab congress akali dal newspunjab congress newspunjab Coronavirus Live Updatespunjab Coronavirus rumour-mongersPunjab coronavirus symptomspunjab crime newsPunjab government latest newsPunjab Live latest newspunjab politicsPunjabi khabranpunjabi latest newsSenu Duggal pro chandigarh latest news and videosSuspected Of Corona Virus Found In Punjabtop 10 newspaperstop ten patiala daily punjabi newspapers listसूचना एवं लोक संपर्क विभाग पंजाब Punjab coronavirus symptomsਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬਕੋਰੋਨਾ ਵਾਇਰਸਕੋਰੋਨਾਵਾਇਰਸ
ShareTweetPin
Previous Post

ਪੰਜਾਬ ਸਰਕਾਰ ਵੱਲੋਂ 15 ਅਕਤੂਬਰ ਤੋਂ ਸਕੂਲ ਅਤੇ ਕੋਚਿੰਗ ਸੰਸਥਾਵਾਂ ਖੋਲ੍ਹਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ

Next Post

ਹਰਿਆਣਾ ਦੇ ਮੁੱਖ ਮੰਤਰੀ ਨੇ ਅੱਜ ਫਿਰ ਇਕ ਵਾਰ ਇਸ ਮਹਾਮਾਰੀ ਨਾਲ ਲੜਨ ਦੀ ਸੁੰਹ ਲੈ ਕੇ ਸੂਬੇ ਦੇ ਲੋਕਾਂ ਨੂੰ ਆਪਣਾ ਸੰਦੇਸ਼ ਦਿੱਤਾ

Related Posts

*खाद्य एवं नागरिक आपूर्ति मंत्री लाल चंद कटारूचक ने संगरूर अनाज मंडी में खरीद कार्यों का लिया जायजा*
BUSINESS

*खाद्य एवं नागरिक आपूर्ति मंत्री लाल चंद कटारूचक ने संगरूर अनाज मंडी में खरीद कार्यों का लिया जायजा*

April 21, 2026
0
चेहरा देखा, फोटो मिलाई… और चला दी दानादन गोलियां, और हमलावर फरार !
CRIME

चेहरा देखा, फोटो मिलाई… और चला दी दानादन गोलियां, और हमलावर फरार !

April 21, 2026
0
सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा
BREAKING

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

March 4, 2026
0
मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
पुलिस ज्यादती के खिलाफ मिसल सतलुज का सख्त रुख
BREAKING

पुलिस ज्यादती के खिलाफ मिसल सतलुज का सख्त रुख

February 4, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
Next Post
ਹਰਿਆਣਾ ਦੇ ਮੁੱਖ ਮੰਤਰੀ ਨੇ ਅੱਜ ਫਿਰ ਇਕ ਵਾਰ ਇਸ ਮਹਾਮਾਰੀ ਨਾਲ ਲੜਨ ਦੀ ਸੁੰਹ ਲੈ ਕੇ ਸੂਬੇ ਦੇ ਲੋਕਾਂ ਨੂੰ ਆਪਣਾ ਸੰਦੇਸ਼ ਦਿੱਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਅੱਜ ਫਿਰ ਇਕ ਵਾਰ ਇਸ ਮਹਾਮਾਰੀ ਨਾਲ ਲੜਨ ਦੀ ਸੁੰਹ ਲੈ ਕੇ ਸੂਬੇ ਦੇ ਲੋਕਾਂ ਨੂੰ ਆਪਣਾ ਸੰਦੇਸ਼ ਦਿੱਤਾ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist