Saturday, May 16, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home PUNJAB

ਲਾਈਫ਼ਟਾਈਮ ਅਚੀਵਮੈਂਟ ਐਵਾਰਡ ਜੇਤੂ ਆਪਣੇ ਆਪ ਮਹਾਰਾਜਾ ਰਣਜੀਤ ਸਿੰਘ ਐਵਾਰਡ ਲਈ ਯੋਗ ਹੋਣਗੇ : ਰਾਣਾ ਸੋਢੀ

admin by admin
September 14, 2020
in PUNJAB
Reading Time: 1 min read
A A
0
ਲਾਈਫ਼ਟਾਈਮ ਅਚੀਵਮੈਂਟ ਐਵਾਰਡ ਜੇਤੂ ਆਪਣੇ ਆਪ ਮਹਾਰਾਜਾ ਰਣਜੀਤ ਸਿੰਘ ਐਵਾਰਡ ਲਈ ਯੋਗ ਹੋਣਗੇ : ਰਾਣਾ ਸੋਢੀ
0
SHARES
0
VIEWS
Share on FacebookShare on Twitter
ADVERTISEMENT

RelatedPosts

मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

January 19, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

* ਬਜ਼ੁਰਗ ਖਿਡਾਰੀਆਂ ਦੀ ਪੈਨਸ਼ਨ ਲਈ ਕੋਈ ਸਾਲਾਨਾ ਆਮਦਨ ਹੱਦ ਨਹੀਂ ਹੋਵੇਗੀ

* ਓਲੰਪੀਅਨ ਮੁੱਕੇਬਾਜ਼ ਲੱਖਾ ਸਿੰਘ ਨੂੰ ਖੇਡ ਵਿਭਾਗ ਵਿੱਚ ਕੋਚ ਦੀ ਨੌਕਰੀ ਦੇਣ ਦਾ ਐਲਾਨ

* ਖੇਡ ਮੰਤਰੀ ਨੇ ਅਰਜੁਨਾ, ਧਿਆਨ ਚੰਦ ਤੇ ਤੇਨਜ਼ਿੰਗ ਐਵਾਰਡ ਜੇਤੂਆਂ ਦਾ ਕੀਤਾ ਸਨਮਾਨ

ਚੰਡੀਗੜ੍ਹ, 14 ਸਤੰਬਰ (ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਐਲਾਨ ਕੀਤਾ ਕਿ ਲਾਈਫ਼ਟਾਈਮ ਅਚੀਵਮੈਂਟ ਐਵਾਰਡ ਜੇਤੂ ਆਪਣੇ ਆਪ ਪੰਜਾਬ ਦੇ ਵੱਕਾਰੀ ਐਵਾਰਡ, ਮਹਾਰਾਜਾ ਰਣਜੀਤ ਸਿੰਘ ਪੁਰਸਕਾਰ ਲਈ ਯੋਗ ਹੋਣਗੇ। ਖੇਡ ਮੰਤਰੀ ਨੇ ਇਹ ਐਲਾਨ ਅੱਜ ਇੱਥੇ ਆਪਣੀ ਸਰਕਾਰੀ ਨਿਵਾਸ ਉਤੇ ਅਰਜੁਨਾ, ਧਿਆਨ ਚੰਦ ਤੇ ਤੇਨਜ਼ਿੰਗ ਨੋਰਗੇ ਐਵਾਰਡ ਜੇਤੂਆਂ ਦਾ ਸਨਮਾਨ ਕਰਦਿਆਂ ਕੀਤਾ।

ਇਸ ਮੌਕੇ ਰਾਣਾ ਸੋਢੀ ਨੇ ਜਿੱਥੇ ਇਹ ਵੱਕਾਰੀ ਐਵਾਰਡ ਜਿੱਤਣ ਵਾਲਿਆਂ ਦੀ ਸ਼ਲਾਘਾ ਕੀਤੀ, ਉਥੇ ਕਿਹਾ ਕਿ ਖੇਡ ਪਿੜ ਵਿੱਚ ਇਨ੍ਹਾਂ ਦੀਆਂ ਲਾਮਿਸਾਲ ਉਪਲਬਧੀਆਂ ਰਾਜ ਦੇ ਨੌਜਵਾਨਾਂ ਖ਼ਾਸ ਤੌਰ ਉਤੇ ਉੱਭਰਦੇ ਖਿਡਾਰੀਆਂ ਨੂੰ ਪ੍ਰੇਰਨਗੀਆਂ। ਸਮਾਗਮ ਦੌਰਾਨ ਵਧੀਕ ਮੁੱਖ ਸਕੱਤਰ ਪਰਵਾਸੀ ਭਾਰਤੀ ਮਾਮਲੇ ਸ੍ਰੀ ਕਿਰਪਾ ਸ਼ੰਕਰ ਸਰੋਜ ਅਤੇ ਡਾਇਰੈਕਟਰ ਖੇਡਾਂ ਸ੍ਰੀ ਡੀ.ਪੀ.ਐਸ. ਖਰਬੰਦਾ ਹਾਜ਼ਰ ਸਨ।

ਖੇਡ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਸਾਲ 2018 ਵਿੱਚ ਬਣਾਈ ਖੇਡ ਨੀਤੀ ਵਿੱਚ ਅਰਜੁਨਾ ਐਵਾਰਡ ਅਤੇ ਰਾਜੀਵ ਗਾਂਧੀ ਖੇਲ ਰਤਨ ਪੁਰਸਕਾਰ ਜੇਤੂਆਂ ਨੂੰ ਆਪਣੇ ਆਪ ਮਹਾਰਾਜਾ ਰਣਜੀਤ ਸਿੰਘ ਐਵਾਰਡ ਹਾਸਲ ਕਰਨ ਦੇ ਹੱਕਦਾਰ ਬਣਾਇਆ ਗਿਆ ਸੀ, ਜਿਸ ਤਹਿਤ ਪਿਛਲੇ ਸਾਲ 2019 ਵਿੱਚ ਪੁਰਾਣੇ ਦਿੱਗਜ਼ ਖਿਡਾਰੀਆਂ ਸਣੇ 101 ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਤ ਕੀਤਾ ਗਿਆ ਸੀ। ਹੁਣ ਇਸ ਨੀਤੀ ਵਿੱਚ ਸਾਰੇ ਕੌਮੀ ਖੇਡ ਐਵਾਰਡ ਜੇਤੂ ਖਿਡਾਰੀ ਸ਼ਾਮਲ ਹੋਣਗੇ, ਜਿਸ ਵਿੱਚ ਧਿਆਨ ਚੰਦ ਐਵਾਰਡ ਤੇ ਦਰੋਣਾਚਾਰੀਆ ਐਵਾਰਡ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਲਾਈਫ਼ਟਾਈਮ ਅਚੀਵਮੈਂਟ ਐਵਾਰਡ ਜੇਤੂਆਂ (ਦਰੋਣਚਾਰੀਆ ਅਤੇ ਧਿਆਨ ਚੰਦ ਐਵਾਰਡੀ) ਆਪਣੇ ਆਪ ਮਹਾਰਾਜਾ ਰਣਜੀਤ ਸਿੰਘ ਐਵਾਰਡਾਂ ਲਈ ਯੋਗ ਹੋ ਜਾਣਗੇ। ਇਸ ਲਈ ਖੇਡ ਨੀਤੀ ਵਿੱਚ ਜਲਦੀ ਲੋੜੀਂਦੀ ਤਬਦੀਲੀ ਕੀਤੀ ਜਾਵੇਗੀ। ਮੰਤਰੀ ਨੇ ਖੇਡ ਡਾਇਰੈਕਟਰ ਨੂੰ ਕਿਹਾ ਕਿ ਉਹ ਖੇਡ ਨੀਤੀ ਵਿੱਚ ਜਲਦੀ ਲੋੜੀਂਦੀ ਤਬਦੀਲੀ ਯਕੀਨੀ ਬਣਾਉਣ। ਕੈਬਨਿਟ ਮੰਤਰੀ ਨੇ ਸਾਰੇ ਜ਼ਿਲ੍ਹਾ ਖੇਡ ਅਫ਼ਸਰਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਆਪਣੇ ਜ਼ਿਲ੍ਹਿਆਂ ਨਾਲ ਸਬੰਧਤ ਮਹਾਰਾਜਾ ਰਣਜੀਤ ਸਿੰਘ ਐਵਾਰਡ ਲਈ ਯੋਗ ਖਿਡਾਰੀਆਂ ਦੇ ਫ਼ਾਰਮ ਭਰਵਾ ਕੇ ਹੈੱਡਕੁਆਰਟਰ ਵਿਖੇ ਭੇਜਣ ਤਾਂ ਕਿ ਕੋਈ ਵੀ ਯੋਗ ਖਿਡਾਰੀ ਵਾਂਝਾ ਨਾ ਰਹੇ।

ਖੇਡ ਮੰਤਰੀ ਨੇ ਅੱਗੇ ਐਲਾਨ ਕੀਤਾ ਕਿ ਬਜ਼ੁਰਗ ਖਿਡਾਰੀਆਂ ਨੂੰ ਦਿੱਤੀ ਜਾਂਦੀ ਪੈਨਸ਼ਨ ਉਤੇ ਸਾਲਾਨਾ ਆਮਦਨ ਦੀ ਕੋਈ ਹੱਦ ਨਹੀਂ ਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੁਰਾਣੇ ਖਿਡਾਰੀ ਦੀ ਕਿੰਨੀ ਵੀ ਸਾਲਾਨਾ ਆਮਦਨ ਹੋਵੇ, ਉਹ ਪੈਨਸ਼ਨ ਦਾ ਹੱਕਦਾਰ ਬਣਿਆ ਰਹੇਗਾ।

ਆਗਾਮੀ ਖੇਡ ਮੁਕਾਬਲਿਆਂ ਲਈ ਇਨ੍ਹਾਂ ਖਿਡਾਰੀਆਂ ਨੂੰ ਸੂਬਾ ਸਰਕਾਰ ਵੱਲੋਂ ਹਰ ਤਰ੍ਹਾਂ ਦੀ ਮਦਦ ਮੁਹੱਈਆ ਕਰਾਉਣ ਦਾ ਭਰੋਸਾ ਦਿੰਦਿਆਂ ਖੇਡ ਮੰਤਰੀ ਨੇ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਪੰਜਾਬ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ ਕਿਉਂ ਜੋ ਸਰਕਾਰ ਨੇ ਨੌਜਵਾਨਾਂ ਨੂੰ ਉਤਸ਼ਾਹਤ ਕਰਨ ਲਈ ਵਿਆਪਕ ਖੇਡ ਨੀਤੀ ਐਲਾਨੀ ਹੈ, ਜਿਸ ਵਿੱਚ ਨੌਜਵਾਨਾਂ ਦੀ ਵਡੇਰੀ ਸ਼ਮੂਲੀਅਤ, ਤਮਗ਼ੇ ਜਿੱਤਣ ਵਾਲੀਆਂ ਸੰਭਾਵੀ ਖੇਡਾਂ ਉਤੇ ਵੱਧ ਧਿਆਨ ਕੇਂਦਰਿਤ ਕਰਨਾ, ਬੱਚਿਆਂ ਤੇ ਨੌਜਵਾਨਾਂ ਦੀ ਸ਼ਮੂਲੀਅਤ ਲਈ ਪਾਠਕ੍ਰਮ ਵਿੱਚ ਬੁਨਿਆਦੀ ਤਬਦੀਲੀਆਂ, ਤਮਗ਼ਾ ਜੇਤੂਆਂ ਲਈ ਵਿੱਤੀ ਸਹਾਇਤਾ ਵਧਾਉਣੀ ਅਤੇ ਸਰਕਾਰੀ ਤੇ ਪ੍ਰਾਈਵੇਟ ਖੇਤਰ ਵਿੱਚ ਹੋਣਹਾਰ ਖਿਡਾਰੀਆਂ ਲਈ ਨੌਕਰੀਆਂ ਦੇ ਮੌਕੇ ਮੁਹੱਈਆ ਕਰਵਾਉਣਾ ਸ਼ਾਮਲ ਹੈ।

ਖੇਡ ਮੰਤਰੀ ਨੇ ਕਿਹਾ ਕਿ ਜੁਲਾਈ ਮਹੀਨੇ ਵਿੱਚ ਹੋਈ ਕੈਬਨਿਟ ਮੀਟਿੰਗ ਦੌਰਾਨ ਖਿਡਾਰੀਆਂ ਲਈ ਨੌਕਰੀਆਂ ਦੇ ਹੋਰ ਮੌਕੇ ਸਿਰਜਣ ਦਾ ਅਹਿਮ ਫ਼ੈਸਲਾ ਲਿਆ ਗਿਆ ਸੀ। ਹੁਣ ਕੌਮੀ ਖੇਡਾਂ/ਸੀਨੀਅਰ ਕੌਮੀ ਚੈਂਪੀਅਨਸ਼ਿਪਾਂ/ਮਾਨਤਾ ਪ੍ਰਾਪਤ ਕੌਮਾਂਤਰੀ ਟੂਰਨਾਮੈਂਟਾਂ ਵਿੱਚ ਸੋਨੇ, ਚਾਂਦੀ ਤੇ ਕਾਂਸੀ ਦੇ ਤਮਗ਼ੇ ਜਿੱਤਣ ਵਾਲੇ ਖਿਡਾਰੀ ਗਰੁੱਪ-ਏ ਤੇ ਗਰੁੱਪ-ਬੀ ਦੀਆਂ ਆਸਾਮੀਆਂ ਉਤੇ ਭਰਤੀ ਲਈ ਯੋਗ ਹੋਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਰਕਾਰੀ ਨੌਕਰੀਆਂ ਵਿੱਚ ਖਿਡਾਰੀਆਂ ਲਈ ਵੱਖਰਾ ਕੋਟਾ ਸਿਰਜਣ ਦੀ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ, ਪੰਜਾਬ ਦੇ ਵਸਨੀਕ ਗ੍ਰੇਡਿਡ ਖਿਡਾਰੀਆਂ, ਜਿਨ੍ਹਾਂ ਨੇ ਕੌਮੀ ਪੱਧਰ ਉਤੇ ਸੂਬੇ ਦੀ ਨੁਮਾਇੰਦਗੀ ਕੀਤੀ ਹੈ, ਉਨ੍ਹਾਂ ਲਈ ਸਰਕਾਰੀ, ਬੋਰਡਾਂ, ਕਾਰਪੋਰੇਸ਼ਨਾਂ, ਸਹਿਕਾਰੀ/ਵਿਧਾਨਕ ਸੰਸਥਾਵਾਂ ਤੇ ਸਥਾਨਕ ਸਰਕਾਰਾਂ ਦੀਆਂ ਨੌਕਰੀਆਂ ਵਿੱਚ 3 ਫ਼ੀਸਦੀ ਰਾਖਵਾਂ ਕੋਟਾ ਜਾਰੀ ਰੱਖਣ ਲਈ ਵਚਨਬੱਧ ਹੈ।

ਸਮਾਗਮ ਦੌਰਾਨ ਜਿਨ੍ਹਾਂ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ, ਉਨ੍ਹਾਂ ਵਿੱਚ ਹਾਕੀ ਖਿਡਾਰੀ ਆਕਾਸ਼ਦੀਪ ਸਿੰਘ (ਅਰਜੁਨਾ ਐਵਾਰਡ ਜੇਤੂ), ਅਥਲੀਟ ਕੁਲਦੀਪ ਸਿੰਘ ਭੁੱਲਰ, ਹਾਕੀ ਖਿਡਾਰੀ ਅਜੀਤ ਸਿੰਘ, ਕਬੱਡੀ ਖਿਡਾਰੀ ਮਨਪ੍ਰੀਤ ਸਿੰਘ, ਰੋਇੰਗ ਖਿਡਾਰੀ ਮਨਜੀਤ ਸਿੰਘ, ਫੁੱਟਬਾਲ ਖਿਡਾਰੀ ਸੁਖਵਿੰਦਰ ਸਿੰਘ ਤੇ ਮੁੱਕੇਬਾਜ਼ ਲੱਖਾ ਸਿੰਘ (ਸਾਰੇ ਮੇਜਰ ਧਿਆਨ ਚੰਦ ਐਵਾਰਡ ਜੇਤੂ) ਅਤੇ ਤੇਨਜ਼ਿੰਗ ਨੋਰਗੇ ਕੌਮੀ ਐਵਾਰਡ ਜੇਤੂ ਕਰਨਲ ਸਰਫ਼ਰਾਜ਼ ਸਿੰਘ ਸ਼ਾਮਲ ਹਨ। ਰਾਣਾ ਸੋਢੀ ਨੇ ਇਨ੍ਹਾਂ ਖਿਡਾਰੀਆਂ ਨੂੰ ਹੱਲਾਸ਼ੇਰੀ ਦਿੰਦਿਆਂ ਆਖਿਆ ਕਿ ਸਾਰੇ ਖਿਡਾਰੀ ਆਪਣੇ ਟੀਚਿਆਂ ਦੀ ਪੂਰਤੀ ਲਈ ਹੋਰ ਵਧੇਰੇ ਕੋਸ਼ਿਸ਼ ਕਰਨ ਅਤੇ ਸੂਬੇ ਲਈ ਹੋਰ ਨਾਮਣਾ ਖੱਟਣ।

ਇਸ ਦੌਰਾਨ ਜਿਥੇ ਖਿਡਾਰੀਆਂ ਨੇ ਖੇਡਾਂ ਸਬੰਧੀ ਆਪਣੇ ਤਜਰਬੇ ਸਾਂਝੇ ਕੀਤੇ, ਉਥੇ ਉਨ੍ਹਾਂ ਅਤੇ ਸਕੇ-ਸਬੰਧੀਆਂ ਨੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਖੇਡ ਮੰਤਰੀ ਨੇ ਖਿਡਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਛੇਤੀ ਪੂਰੀਆਂ ਕੀਤੀਆਂ ਜਾਣਗੀਆਂ।

ਇਸ ਦੇ ਨਾਲ ਹੀ ਖੇਡ ਮੰਤਰੀ ਨੇ ਹਾਲ ਹੀ ਵਿੱਚ ਧਿਆਨ ਚੰਦ ਐਵਾਰਡ ਹਾਸਲ ਕਰਨ ਵਾਲੇ ਏਸ਼ਿਆਈ ਖੇਡਾਂ ਦੇ ਤਮਗ਼ਾ ਜੇਤੂ ਤੇ ਓਲੰਪੀਅਨ ਮੁੱਕੇਬਾਜ਼ ਲੱਖਾ ਸਿੰਘ ਦੀ ਕਮਜ਼ੋਰ ਮਾਲੀ ਹਾਲਤ ਦੇ ਸਨਮੁੱਖ ਐਲਾਨ ਕੀਤਾ ਕਿ ਖੇਡ ਵਿਭਾਗ ਵੱਲੋਂ ਲੱਖਾ ਸਿੰਘ ਨੂੰ ਨੌਕਰੀ ਦਿੱਤੀ ਜਾਵੇਗੀ, ਜਿਸ ਲਈ ਉਨ੍ਹਾਂ ਖੇਡ ਵਿਭਾਗ ਦੇ ਡਾਇਰੈਕਟਰ ਨੂੰ ਇਸੇ ਮਹੀਨੇ ਮੁੱਕੇਬਾਜ਼ੀ ਕੋਚ ਵਜੋਂ ਨੌਕਰੀ ਦੇਣ ਦੇ ਨਿਰਦੇਸ਼ ਦਿੱਤੇ। ਜ਼ਿਕਰਯੋਗ ਹੈ ਕਿ ਲੱਖਾ ਸਿੰਘ ਆਪਣੀ ਕਮਜ਼ੋਰ ਮਾਲੀ ਹਾਲਤ ਕਾਰਨ ਟੈਕਸੀ ਚਲਾ ਕੇ ਗੁਜ਼ਾਰਾ ਕਰ ਰਿਹਾ ਹੈ।

Post Views: 40
  • Twitter
  • WhatsApp
  • Telegram
  • Facebook Messenger
  • Copy Link
  • Facebook
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSinghcarona cerfew updates in punjabchandigarh newsCHIEF MINISTER OFFICE PUNJABcorona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabcrime news in punjabcriminal newscriminal storyDr Senu Duggal additional director department of information and public relations PunjabDr Senu Duggal DPR Punjab latest news and videosHow To Prevent Coronavirus In punjabInformation & Public Relations Department Punjabinternational latest news channeljust now india newsLatest News and Updates on PunjabLifetime Achievement Awardees will automatically be eligible for the Maharaja Ranjit Singh Awardlive #Ask Captain Facebook interactionlive updateslive viral newslive viral videoLock Down Punjabpb govt. newspress ki takatpress ki taquatpunjab congress akali dal newspunjab congress newspunjab Coronavirus Live Updatespunjab Coronavirus rumour-mongersPunjab coronavirus symptomspunjab crime newsPunjab government latest newsPunjab Live latest newspunjab politicsPunjabi khabranpunjabi latest newsSenu Duggal pro chandigarh latest news and videosSuspected Of Corona Virus Found In Punjabtop 10 newspaperstop ten patiala daily punjabi newspapers listसूचना एवं लोक संपर्क विभाग पंजाब Punjab coronavirus symptomsਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬਕੋਰੋਨਾ ਵਾਇਰਸਕੋਰੋਨਾਵਾਇਰਸ
ShareTweetPin
Previous Post

ਪੰਜਾਬ ਯੋਜਨਾਬੰਦੀ ਵਿਭਾਗ ਤੇ ਐਸ.ਡੀ.ਜੀ.ਸੀ.ਸੀ. ਵੱਲੋਂ ਸਸਟੇਨਏਬਲ ਡਿਵੈੱਲਪਮੈਂਟ ਗੋਲਜ਼ ਐਕਸ਼ਨ ਐਵਾਰਡਜ਼ ਦਾ ਐਲਾਨ

Next Post

ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਮੈਡੀਕਲ ਆਕਸੀਜਨ ਦੀ ਮੌਜੂਦਾ ਸਪਲਾਈ ਨੂੰ ਵਧਾਉਣ ਲਈ ਇਸ ਦਾ ਉਤਪਾਦਨ ਸੂਬੇ ਵਿੱਚ ਹੀ ਕਰਨ ਲਈ ਲੋੜੀਂਦੇ ਕਦਮ ਚੁੱਕਣ ਵਾਸਤੇ ਆਖਿਆ

Related Posts

मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

January 19, 2026
0
Next Post
ਆੜਤੀਆਂ ਦੇ ਘੱਟੋ-ਘੱਟ ਸਮਰਥਨ ਮੁੱਲ ’ਤੇ ਬਣਦੇ ਕਮਿਸ਼ਨ ਨੂੰ ਬਹਾਲ ਕੀਤਾ ਜਾਵੇ : ਅਮਰਿੰਦਰ

ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਮੈਡੀਕਲ ਆਕਸੀਜਨ ਦੀ ਮੌਜੂਦਾ ਸਪਲਾਈ ਨੂੰ ਵਧਾਉਣ ਲਈ ਇਸ ਦਾ ਉਤਪਾਦਨ ਸੂਬੇ ਵਿੱਚ ਹੀ ਕਰਨ ਲਈ ਲੋੜੀਂਦੇ ਕਦਮ ਚੁੱਕਣ ਵਾਸਤੇ ਆਖਿਆ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist