ਪਟਿਆਲਾ(ਪ੍ਰੈਸ ਕਿ ਤਾਕਤ ਬਯੂਰੋ):26 ਜਨਵਰੀ ਨੂੰਦੇਸ਼ ਦੇ 72ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ ਦੇਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਅੱਜ ਇੱਥੇ ਐਸ.ਐਸ.ਪੀ. ਸ੍ਰੀ ਵਿਕਰਮ ਜੀਤ ਦੁੱਗਲ ਨਾਲ ਇਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਮੌਕੇ ਕੌਮੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕਰਨਗੇ ਅਤੇ ਪੰਜਾਬ ਵਾਸੀਆਂ ਦੇ ਨਾਮ ਆਪਣਾ ਸੰਦੇਸ਼ ਦੇਣਗੇ ਅਤੇ ਇਸ ਉਪਰੰਤ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲੈਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪਰੇਡ ਵਿੱਚ 11 ਟੁਕੜੀਆਂ ਹਿੱਸਾ ਲੈਣਗੀਆਂ ਜਿਹਨਾਂ ਵਿਚੋਂ ਪਹਿਲੀਆਂ ਤਿੰਨ ਟੁਕੜੀਆਂ ਪੰਜਾਬ ਆਰਮਡ ਪੁਲਿਸ ਤੇਇੱਕ ਟੁਕੜੀ ਜ਼ਿਲ੍ਹਾ ਪਟਿਆਲਾ ਪੁਲਿਸ ਦੇ ਪੁਰਸ਼ਾਂ ਦੀ ਅਤੇ ਇੱਕ ਟੁਕੜੀ ਮਹਿਲਾ ਵਿੰਗ ਪਟਿਆਲਾ ਅਤੇ ਹੋਮ ਗਾਰਡਜ਼ ਦੀ ਇੱਕ ਟੁਕੜੀ ਸਮੇਤ ਐਨ.ਸੀ.ਸੀ. ਏਅਰ ਵਿੰਗ, ਐਨ.ਸੀ.ਸੀ. ਆਰਮੀ ਵਿੰਗ, ਐਨ.ਸੀ.ਸੀ. ਗਰਲਜ਼ ਬਟਾਲੀਅਨ ਅਤੇ ਫਸਟ ਆਈ.ਆਰ.ਬੀ. ਪਟਿਆਲਾ ਦਾ ਪਾਈਪ ਬੈਂਡਸ਼ਾਮਲ ਹੋਵੇਗਾ ਅਤੇ ਪਰੇਡ ਦੀ ਅਗਵਾਈ ਪਰੇਡ ਕਮਾਂਡਰ ਡੀ.ਐਸ.ਪੀ. ਦਵਿੰਦਰ ਸਿੰਘ ਕਰਨਗੇ। ਉਨ੍ਹਾਂ ਦੱਸਿਆ ਕਿ ਮਾਰਚ ਪਾਸਟ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ 7 ਝਾਕੀਆਂ ਕੱਢੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਛੋਟੀ ਨਦੀ ਅਤੇ ਵੱਡੀ ਨਦੀ ਪ੍ਰੋਜੈਕਟ ਦਾ ਉਦਘਾਟਨ ਵੀ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਮਾਗਮ ਦੇ ਪ੍ਰਬੰਧਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂਦੱਸਿਆ ਕਿ ਇਸ ਸਾਰੇ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚੜਾਉਣ ਲਈ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇਸਮੂਹ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਵੀ ਦਿੱਤੇ ਕਿ ਉਹ ਆਪਣੇ ਦਫ਼ਤਰਾਂ ਦੇ ਸਮੂਹ ਅਧਿਕਾਰੀਆਂ-ਕਰਮਚਾਰੀਆਂ ਦੀ 26 ਜਨਵਰੀ ਵਾਲੇ ਦਿਨ ਸਮਾਗਮ ‘ਚ ਹਾਜ਼ਰੀ ਯਕੀਨੀ ਬਣਾਉਣ। ਇਸੇ ਦੌਰਾਨ ਐਸ.ਐਸ.ਪੀ. ਸ੍ਰੀ ਵਿਕਰਮ ਜੀਤ ਦੁੱਗਲ ਨੇ ਦੱਸਿਆ ਕਿ ਗਣਤੰਤਰ ਦਿਵਸ ਦੇ ਸਮਾਗਮਾਂ ਲਈ ਸੁਰੱਖਿਆ ਦੇ ਪੁਖ਼ਤਾ ਇੰਤਜਾਮ ਕੀਤੇ ਗਏ ਹਨ।
ਕੈਪਸ਼ਨ: ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਅਤੇ ਐਸ.ਐਸ.ਪੀ ਸ੍ਰੀ ਵਿਕਰਮ ਜੀਤ ਦੁੱਗਲ ਫੁੱਲ ਡਰੈਸ ਰਿਹਰਸਲ ਦੌਰਾਨ ਪਰੇਡ ਦਾ ਨਿਰੀਖਣ ਕਰਦੇ ਹੋਏ।