Tuesday, June 23, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home PUNJAB

ਪੰਜਾਬ ਦਾ ਰੁਜ਼ਗਾਰ ਉਤਪਤੀ ਵਿਭਾਗ ਲਾਕਡਾਊਨ ਦੌਰਾਨ ਮੁਕਾਬਲਾ ਪ੍ਰੀਖਿਆਵਾਂ ਲਈ ਮੁਫ਼ਤ ਆਨਲਾਈਨ ਕਰੀਅਰ ਕੌਂਸਲਿੰਗ ਤੇ ਕੋਚਿੰਗ ਮੁਹੱਈਆ ਕਰਵਾ ਰਿਹੈ : ਚੰਨੀ

admin by admin
May 20, 2020
in PUNJAB
Reading Time: 1 min read
A A
0
ਪੰਜਾਬ ਦਾ ਰੁਜ਼ਗਾਰ ਉਤਪਤੀ ਵਿਭਾਗ ਲਾਕਡਾਊਨ ਦੌਰਾਨ ਮੁਕਾਬਲਾ ਪ੍ਰੀਖਿਆਵਾਂ ਲਈ ਮੁਫ਼ਤ ਆਨਲਾਈਨ ਕਰੀਅਰ ਕੌਂਸਲਿੰਗ ਤੇ ਕੋਚਿੰਗ ਮੁਹੱਈਆ ਕਰਵਾ ਰਿਹੈ : ਚੰਨੀ
0
SHARES
0
VIEWS
Share on FacebookShare on Twitter
ADVERTISEMENT

RelatedPosts

मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

January 19, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਚੰਡੀਗੜ• 20 ਮਈ (ਪ੍ਰੈਸ ਕੀ ਤਾਕਤ ਬਿਊਰੋ): ਪੰਜਾਬ ਦੇ ਰੁਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ ਨੇ ਤਾਲਾਬੰਦੀ ਦੌਰਾਨ ਮੁਕਾਬਲਾ ਪ੍ਰੀਖਿਆਵਾਂ ਲਈ ਕਰੀਅਰ ਦੀ ਸੇਧ, ਕੌਂਸਲਿੰਗ ਅਤੇ ਕੋਚਿੰਗ ਪ੍ਰਦਾਨ ਕਰਨ ਲਈ ਕਈ ਆਨਲਾਈਨ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ ਹੈ।
ਰੁਜ਼ਗਾਰ ਉਤਪਤੀ ਅਤੇ ਸਿਖਲਾਈ ਮੰਤਰੀ, ਪੰਜਾਬ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸੂਬੇ ਵਿੱਚ ਲਗਾਏ ਗਏ ਕਰਫਿਊ ਅਤੇ ਲਾਕਡਾਊਨ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਘਰ ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਮੁਫਤ ਆਨਲਾਈਨ ਕਲਾਸਾਂ, ਕੋਚਿੰਗ ਅਤੇ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ।
ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਸੂਬੇ ਦੇ ਸਾਰੇ 22 ਜ਼ਿਲਿ•ਆਂ ਵਿੱਚ ਵਿਦਿਆਰਥੀਆਂ ਨੂੰ ਟੈਲੀਫੋਨ ਅਤੇ ਵੱਖ ਵੱਖ ਆਨਲਾਈਨ ਪਲੇਟਫਾਰਮਾਂ ਜਿਵੇਂ ਵਟਸਐਪ ਗਰੁੱਪ, ਵੀਡੀਓ ਕਾਨਫਰੰਸਿੰਗ ਰਾਹੀਂ ਕਰੀਅਰ ਸਬੰਧੀ ਸੇਧ ਦੇਣ ਅਤੇ ਕੌਂਸਲਿੰਗ ਪ੍ਰਦਾਨ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਉਨ•ਾਂ ਕਿਹਾ ਕਿ ਮਈ ਦੇ ਦੂਜੇ ਹਫ਼ਤੇ ਦੇ ਅਖ਼ੀਰ ਤੱਕ 2995 ਉਮੀਦਵਾਰਾਂ ਨੇ ਆਨਲਾਈਨ ਕਾਉਂਸਲਿੰਗ ਪ੍ਰੋਗਰਾਮਾਂ ਵਿਚ ਹਿੱਸਾ ਲਿਆ। ਇਸ ਤੋਂ ਇਲਾਵਾ ਕੋਵਿਡ-19 ਕਰਕੇ ਜਨਤਾ ਦੇ ਤਣਾਅ, ਚਿੰਤਾ ਅਤੇ ਮਾਨਸਿਕ ਸਿਹਤ ਨਾਲ ਜੁੜੇ ਵੱਖ-ਵੱਖ ਮੁੱਦਿਆਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦੇ ਸਟੇਟ ਹੈਲਪਲਾਈਨ ਨੰਬਰ ‘ਤੇ ਕਰੀਅਰ ਕੌਂਸਲਰਜ਼ ਆਪਣੀਆਂ ਸੇਵਾਵਾਂ ਦੇ ਰਹੇ ਹਨ।
ਰੂਜ਼ਗਾਰ ਉੱਤਪਤੀ ਦੇ ਸਕੱਤਰ ਸ੍ਰੀ ਰਾਹੁਲ ਤਿਵਾੜੀ ਨੇ ਦੱਸਿਆ ਕਿ ਡੀਬੀਈਈਜ਼ ਵੱਲੋਂ ਮੈਟ੍ਰਿਕ ਅਤੇ 12 ਵੀਂ ਜਮਾਤ ਦੇ ਪਾਸਆਊਟ ਵਿਦਿਆਰਥੀਆਂ ਦੀ ਕਰੀਅਰ ਕਾਉਂਸਲਿੰਗ ਲਈ ਵੀਡਿਓ ਕਾਨਫਰੰਸ ਅਤੇ ਵੈਬੀਨਾਰ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ। ਡੀਬੀਈਈ ਵੱਲੋਂ ਕਰਵਾਏ ਗਏ 13 ਵੈਬਿਨਾਰ ਪ੍ਰੋਗਰਾਮਾਂ ਵਿੱਚ 2362 ਉਮੀਦਵਾਰਾਂ ਨੇ ਹਿੱਸਾ ਲਿਆ। ਇਸੇ ਤਰ•ਾਂ 21 ਵੀਡੀਓ ਕਾਨਫਰੰਸਾਂ ਕਰਵਾਈਆਂ ਗਈਆਂ ਜਿਸ ਵਿੱਚ 985 ਉਮੀਦਵਾਰਾਂ ਨੇ ਹਿੱਸਾ ਲਿਆ।
ਉਨ•ਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਅਤੇ ਮਾਈ ਭਾਗੋ ਆਰਮਡ ਫੋਰਸਿਜ਼ ਟ੍ਰੇਨਿੰਗ ਇੰਸਟੀਚਿਊਟ ਵੀ ਆਨਲਾਈਨ ਅਕਾਦਮਿਕ ਕਲਾਸਾਂ ਚਲਾ ਰਹੇ ਹਨ ਅਤੇ ਕੈਡਿਟਾਂ ਨੂੰ ਆਨ ਲਾਈਨ ਕੋਚਿੰਗ ਪ੍ਰਦਾਨ ਕਰ ਰਹੇ ਹਨ। ਉਨ•ਾਂ ਇਹ ਵੀ ਦੱਸਿਆ ਕਿ ਇਸ ਸਮੇਂ ਰਾਜ ਭਰ ਵਿੱਚ 14 ਸੀ-ਪਾਈਟ ਸੈਂਟਰ ਫੌਜ ਦੀ 2020 ਦੀ ਭਰਤੀ ਰੈਲੀ ਲਈ ਆਮ ਦਾਖ਼ਲਾ ਪੀ੍ਰਖਿਆ ਵਾਸਤੇ 1668 ਨੌਜਵਾਨਾਂ ਨੂੰ ਆਨਲਾਈਨ ਸਿਖਲਾਈ ਪ੍ਰਦਾਨ ਕਰ ਰਹੇ ਹਨ।
ਰੁਜ਼ਗਾਰ ਉੱਤਪਤੀ ਦੇ ਡਾਇਰੈਕਟਰ ਸ੍ਰੀ ਕਰਨੇਸ਼ ਸ਼ਰਮਾ ਨੇ ਦੱਸਿਆ ਕਿ ਤਾਲਾਬੰਦੀ ਦੌਰਾਨ ਪੰਜਾਬ ਸਰਕਾਰ ਦਾ ਅਧਿਕਾਰਤ ਵੈੱਬ ਪੋਰਟਲ www.pgrkam.com ਵੀ ਕਾਰਜਸ਼ੀਲ ਹੈ ਜਿਸ ‘ਤੇ ਨੌਕਰੀ ਦੀ ਭਾਲ ਕਰ ਰਹੇ 11336 ਉਮੀਦਵਾਰਾਂ ਅਤੇ 190 ਇੰਮਪਲਾਇਰਜ਼ (ਕੰਮ ਦੇਣ ਵਾਲੇ) ਨੇ ਖੁਦ ਨੂੰ ਰਜਿਸਟਰਡ ਕਰਵਾਇਆ ਹੈ ਅਤੇ ਨੌਕਰੀ ਦੀ ਤਲਾਸ਼ ਕਰ ਰਹੇ ਉਮੀਦਵਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵਿਰਚੁਅਲ ਇੰਟਰਵਿਊ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।

Post Views: 47
  • Twitter
  • WhatsApp
  • Telegram
  • Facebook Messenger
  • Copy Link
  • Facebook
Tags: The Punjab Employment Generation and Training Department has taken various online initiatives to provide career guidance
ShareTweetPin
Previous Post

ਆਨਲਾਈਨ ਕਲਾਸਾਂ ਦੇ ਮਾਪਦੰਡਾਂ ਕਾਇਮ ਰੱਖਣ ਲਈ ਨਿਗਰਾਨੀ ਪਿੱਛੋਂ ਜਾਰੀ ਕੀਤੀ ਜਾਵੇਗੀ ਐਡਵਾਇਜ਼ਰੀ : ਸਿੱਖਿਆ

Next Post

आत्मनिर्भर भारत अभियान से आम आदमी को कैसे होगा फायदा?

Related Posts

मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

January 19, 2026
0
Next Post
आत्मनिर्भर भारत अभियान से आम आदमी को कैसे होगा फायदा?

आत्मनिर्भर भारत अभियान से आम आदमी को कैसे होगा फायदा?

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist