Thursday, January 22, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home PUNJAB

ਪੰਜਾਬ ਸਰਕਾਰ ਵਲੋਂ ਔਰਤਾਂ ਦੇ ਸ਼ਕਤੀਕਰਨ ਲਈ ਕੀਤੇ ਗਏ ਵਿਸ਼ੇਸ਼ ਉਪਰਾਲੇ: ਅਰੁਨਾ ਚੌਧਰੀ

admin by admin
August 14, 2021
in PUNJAB
Reading Time: 1 min read
A A
0
ਆਂਗਨਵਾੜੀ ਬੱਚਿਆਂ ਅਤੇ ਤਣਾਅਪੂਰਣ ਮਾਪਿਆਂ ਨੂੰ ਮਸਰੂਫ਼ ਰੱਖਣ ਲਈ ਸ਼ੁਰੂ ਹੋਵੇਗਾ ‘ਡਿਜੀਟਲ ਪੇਰੈਂਟ ਮਾਰਗਦਰਸ਼ਕ ਪ੍ਰੋਗਰਾਮ’: ਅਰੁਨਾ ਚੌਧਰੀ
0
SHARES
0
VIEWS
Share on FacebookShare on Twitter
ADVERTISEMENT

RelatedPosts

मोहाली में बिजली सुधारों पर 750 करोड़ रुपये खर्च किए जा रहे हैं

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

January 19, 2026
0
हरियाणा सरकार स्वास्थ्य सेवा इंफ्रास्ट्रक्चर को मजबूत करने के लिए प्रतिबद्ध : स्वास्थ्य मंत्री आरती राव

हरियाणा सरकार स्वास्थ्य सेवा इंफ्रास्ट्रक्चर को मजबूत करने के लिए प्रतिबद्ध : स्वास्थ्य मंत्री आरती राव

January 17, 2026
0
हरियाणा–ब्रिटिश कोलंबिया सहयोग को मिली नई गति

हरियाणा–ब्रिटिश कोलंबिया सहयोग को मिली नई गति

January 17, 2026
0
बहादुरी, त्याग और शान का प्रतीक — भारतीय सेना दिवस पर राणा गुरजीत सिंह का नमन

बहादुरी, त्याग और शान का प्रतीक — भारतीय सेना दिवस पर राणा गुरजीत सिंह का नमन

January 15, 2026
0
मोहाली में ओपन जिम के कार्य का शुभारंभ मोहाली के विधायक श्री कुलवंत सिंह द्वारा किया गया।

मोहाली में ओपन जिम के कार्य का शुभारंभ मोहाली के विधायक श्री कुलवंत सिंह द्वारा किया गया।

January 14, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਚੰਡੀਗੜ /ਗੁਰਦਾਸਪੁਰ, 14 ਅਗਸਤ (ਸ਼ਿਵ ਨਾਰਾਇਣ ਜਾਂਗੜਾ): ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਪੰਜਾਬ ਅਰੁਨਾ ਚੌਧਰੀ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਔਰਤਾਂ ਦੇ ਸ਼ਕਤੀਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ ਅਤੇ ਔਰਤਾਂ ਨੂੰ ਸਮਾਜ ਵਿੱਚ ਅੱਗੇ ਵਧਣ ਦੇ ਵਧੇਰੇ ਮੌਕੇ ਮੁਹੱਈਆ ਕਰਵਾਏ ਗਏ ਹਨ। ਉਹ ਅੱਜ ਦੀਨਾਨਗਰ ਵਿਖੇ ਮਨਾਏ ਗਏ ਰਾਜ ਪੱਧਰੀ ਮੇਲਾ-ਤੀਆਂ ਤੀਜ ਦੀਆਂ’ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਸਨ।

ਇਸ ਮੌਕੇ ਕੈਬਨਿਟ ਮੰਤਰੀ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਤੀਆਂ ਦਾ ਤਿਉਹਾਰ ਖੁਸ਼ੀਆਂ ਤੇ ਚਾਵਾਂ ਵਾਲਾ ਤਿਉਹਾਰ ਹੈ ਅਤੇ ਇਹ ਦਿਨ ਔਰਤਾਂ ਦੀ ਜ਼ਿੰਦਗੀ ਵਿੱਚ ਬਹੁਤ ਮਹੱਤਵ ਰੱਖਦਾ ਹੈ। ਉਨਾਂ ਅੱਗੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਸ਼ਕਤੀਕਰਨ ਲਈ ਠੋਸ ਉਪਰਾਲੇ ਕੀਤੇ ਗਏ ਹਨ ਅਤੇ ਇਸ ਤੋਂ ਪਹਿਲਾਂ ਧੀਆਂ ਦੀ ਲੋਹੜੀ ਵੀ ਮਨਾਈ ਗਈ ਸੀ ਅਤੇ ਮੁੱਖ ਮੰਤਰੀ ਪੰਜਾਬ ਦੇ ਹਸਤਾਖਰਾਂ ਵਾਲੇ ਸਰਟੀਫਿਕੇਟ ਨਵਜੰਮੀਆਂ ਧੀਆਂ ਨੂੰ ਦਿੱਤੇ ਗਏ ਸਨ। ਉਨਾਂ ਅੱਗੇ ਕਿਹਾ ਕਿ ਰਾਜ ਸਰਕਾਰ ਨੇ ਸਰਕਾਰੀ ਨੌਕਰੀਆਂ ਵਿੱਚ ਔਰਤਾਂ ਲਈ 33 ਫੀਸਦ ਰਾਖਵਾਂਕਰਨ, ਸਥਾਨਕ ਅਤੇ ਪੰਚਾਇਤੀ ਚੋਣਾਂ ਵਿੱਚ 50 ਫੀਸਦ ਰਾਖਵਾਂਕਰਨ, ਔਰਤਾਂ ਲਈ ਮੁਫਤ ਬੱਸ ਸਹੂਲਤ, ਮਾਤਾ ਤਿ੍ਰਪਤਾ ਮਹਿਲਾ ਯੋਜਨਾ ਤਹਿਤ ਔਰਤਾਂ ਨੂੰ ਮੁਫ਼ਤ ਸੈਨੇਟਰੀ ਪੈਡ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਗਰਭਵਤੀ ਔਰਤਾਂ ਨੂੰ ਵਿੱਤੀ ਮਦਦ, ਬੁਢਾਪਾ, ਵਿਧਵਾ ਪੈਨਸ਼ਨ ਦੁੱਗਣੀ ਕੀਤੀ ਗਈ ਅਤੇ ਆਸ਼ਰਿਤ ਵਿੱਤੀ ਸਹਾਇਤਾ ਵਿਚ ਵਾਧਾ ਕੀਤਾ ਗਿਆ ਹੈ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਦੱਸਿਆ ਕਿ 1 ਜੁਲਾਈ ਤੋਂ 750 ਰੁਪਏ ਤੋਂ ਵਧਾ ਕੇ 1500 ਰੁਪਏ ਕੀਤੀ ਗਈ ਸਮਾਜਿਕ ਸੁਰੱਖਿਆ ਪੈਨਸ਼ਨ ਦੀ ਅਦਾਇਗੀ ਅਗਸਤ ਮਹੀਨੇ ਤੋਂ ਕਰਨ ਲਈ ਵੰਡ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਸੂਬੇ ਦੇ ਯੋਗ ਪਾਏ ਗਏ 26 ਲੱਖ 21 ਹਜ਼ਾਰ 201 ਲਾਭਪਾਤਰੀਆਂ ਨੂੰ ਪੈਨਸ਼ਨਾਂ ਦੀ ਵੰਡ ਕਰਨ ਲਈ ਸੂਬਾ ਸਰਕਾਰ ਨੇ ਇਸ ਵਿੱਤੀ ਵਰੇ ਦੌਰਾਨ 4000 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮਾਜਿਕ ਸੁਰੱਖਿਆ ਮਾਸਿਕ ਪੈਨਸ਼ਨ 750 ਰੁਪਏ ਤੋਂ ਵਧਾ ਕੇ 1500 ਰੁਪਏ ਕਰਨ ਦੀ ਮਨਜ਼ੂਰੀ ਪਿੱਛੋਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਦਿਆਂ 1 ਜੁਲਾਈ ਤੋਂ ਇਹ ਵਾਧਾ ਲਾਗੂ ਕਰ ਦਿੱਤਾ ਗਿਆ ਸੀ, ਜਿਸ ਦੀ ਅਦਾਇਗੀ ਸਬੰਧੀ ਪ੍ਰਕਿਰਿਆ ਅਗਸਤ ਮਹੀਨੇ ਵਿੱਚ ਸ਼ੁਰੂ ਕਰ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਮਾਸਿਕ ਪੈਨਸ਼ਨ 750 ਰੁਪਏ ਤੋਂ ਵਧਾ ਕੇ 1500 ਰੁਪਏ (ਦੁੱਗਣੀ) ਕਰਨ ਦੇ ਮੱਦੇਨਜ਼ਰ 2021-22 ਦੌਰਾਨ 4,000 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ, ਜੋ ਸਾਲ 2020-21 ਦੇ 2,320 ਕਰੋੜ ਰੁਪਏ ਦੇ ਬਜਟਰੀ ਖਰਚਿਆਂ ਦੇ ਮੁਕਾਬਲੇ 72 ਫੀਸਦੀ ਵੱਧ ਹੈ। ਉਨਾਂ ਦੱਸਿਆ ਕਿ ਸੂਬੇ ਦੇ ਸਾਰੇ ਜ਼ਿਲਿਆਂ ਦੇ 17,64,909 ਬਜ਼ੁਰਗਾਂ, 4,90,539 ਵਿਧਵਾਵਾਂ ਅਤੇ ਬੇਸਹਾਰਾ ਔਰਤਾਂ, 2,09,110 ਦਿਵਿਆਂਗ ਵਿਅਕਤੀਆਂ ਅਤੇ 1,56,643 ਆਸ਼ਰਿਤ ਬੱਚਿਆਂ ਨੂੰ ਦੁੱਗਣੀ ਪੈਨਸ਼ਨ ਦਾ ਲਾਭ ਮਿਲੇਗਾ।

ਇਸ ਮੌਕੇ ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿਪੁਲ ਉਜਵਲ ਨੇ ਕਿਹਾ ਕਿ ਕੈਬਨਿਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਦੀ ਅਗਵਾਈ ਹੇਠ ਵਿਭਾਗ ਜ਼ਿਕਰਯੋਗ ਉਪਰਾਲੇ ਕੀਤੇ ਗਏ ਹਨ, ਜਿਸ ਨਾਲ ਔਰਤਾਂ ਦੇ ਮਾਣ-ਸਨਮਾਨ ਵਿਚ ਵਾਧਾ ਹੋਇਆ ਹੈ। ਉਨਾਂ ਦੱਸਿਆ ਕਿ ਅੱਜ ਦੀਨਾਨਗਰ ਵਿਖੇ ਕਰਵਾਏ ਗਏ ‘ਰਾਜ ਪੱਧਰੀ ਮੇਲਾ-ਤੀਆਂ ਤੀਜ ਦੀਆਂ’ ਤਹਿਤ ਸੂਬਾ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਕੀਮਾਂ ਸਬੰਧੀ ਔਰਤਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਲੜੀਵਾਰ ਸਮਾਗਮ ਕਰਵਾਏ ਜਾਣਗੇ, ਜਿਸ ਦੀ ਅੱਜ ਦੀਨਾਨਗਰ ਤੋਂ ਸ਼ੁਰੂਆਤ ਕੀਤੀ ਗਈ ਹੈ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਦਾ ਸਮਾਗਮ ਵਿੱਚ ਪਹੁੰਚਣ ਉਤੇ ਭਰਵਾਂ ਸਵਾਗਤ ਕੀਤਾ ਗਿਆ ਅਤੇ ਉਨਾਂ ਵੱਖ-ਵੱਖ ਸਟਾਲਾਂ ਵਿੱਚ ਜਾ ਕੇ ਘਰੇਲੂ ਖਾਣੇ ਦਾ ਆਨੰਦ ਵੀ ਮਾਣਿਆ। ਸਮਾਗਮ ਦੌਰਾਨ ਮੁੱਖ ਮਹਿਮਾਨ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ ਤੇ ਸਮਾਗਮ ਦੀ ਸਮਾਪਤੀ ਗਿੱਧੇ ਨਾਲ ਹੋਈ, ਜਿਸ ਵਿੱਚ ਸਾਰਿਆਂ ਨੇ ਹਿੱਸਾ ਲਿਆ।

ਇਸ ਮੌਕੇ ਸੀਨੀਅਰ ਕਾਂਗਰਸੀ ਨੇਤਾ ਅਸ਼ੋਕ ਚੌਧਰੀ, ਜੁਆਇੰਟ ਡਾਇਰੈਕਟਰ ਗੁਰਜਿੰਦਰ ਸਿੰਘ ਮੌੜ, ਸ੍ਰੀਮਤੀ ਸਰਬਜੀਤ ਕੌਰ ਪਾਹੜਾ ਧਰਮ ਪਤਨੀ ਹਲਕਾ ਵਿਧਾਇਕ ਗੁਰਦਾਸਪੁਰ, ਸ੍ਰੀਮਤੀ ਸ਼ਾਹਲਾ ਕਾਦਰੀ ਧਰਮ ਪਤਨੀ ਡਿਪਟੀ ਕਮਿਸ਼ਨਰ ਗੁਰਦਾਸਪੁਰ, ਡਾ. ਹਰਨੀਤ ਕੌਰ ਭਾਟੀਆ ਧਰਮ ਪਤਨੀ ਐਸ.ਐਸ.ਪੀ ਗੁਰਦਾਸਪੁਰ, ਸ੍ਰੀਮਤੀ ਇਨਾਇਤ ਐਸ.ਡੀ.ਐਮ. ਦੀਨਾਨਗਰ, ਅੰਮਿ੍ਰਤਬੀਰ ਕੌਰ ਵਾਲੀਆ ਵਾਈਸ ਚੇਅਰਪਰਸਨ ਮਹਿਲਾ ਕਮਿਸ਼ਨ, ਸ੍ਰੀਮਤੀ ਸਤਿੰਦਰ ਕੌਰ ਧਰਮ ਪਤਨੀ ਪ੍ਰਧਾਨ ਨਗਰ ਕੌਂਸਲ ਗੁਰਦਾਸਪੁਰ, ਅਭਿਨਵ ਚੌਧਰੀ, ਜ਼ਿਲਾ ਪ੍ਰੋਗਰਾਮ ਅਫ਼ਸਰ ਅਮਰਜੀਤ ਸਿੰਘ ਭੁੱਲਰ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਰਾਜਿੰਦਰ ਸਿੰਘ, ਜ਼ਿਲਾ ਪ੍ਰੋਗਰਾਮ ਅਫ਼ਸਰ ਸ੍ਰੀ ਅੰਮਿ੍ਰਤਸਰ ਮਨਜਿੰਦਰ ਸਿੰਘ ਹਾਜ਼ਰ ਸਨ।

Post Views: 81
  • Twitter
  • WhatsApp
  • Telegram
  • Facebook Messenger
  • Copy Link
  • Facebook
Tags: Aruna Chaudharylatest newslatest updates on punjabMata Tripta Mahila YojnaPradhan Mantri Matru Vandana Yojnapress ki taquat newsPunjab Governmentpunjab newsState level festival ‘Tiyan Teej Diyan’The Social SecurityThe State Governmenttop 10 newsWomen and Child Development Minister Mrs. Aruna Chaudhary Chief Minister Captain Amarinder Singhwomen empowerment
ShareTweetPin
Previous Post

सावधान :तीसरी लहर की तरफ पंजाब बढ़ने लगा ; बेंगलुरु में पिछले पांच दिनों में 242 बच्चे कोरोना पॉजिटिव पाए गए

Next Post

मुख्य अतिथि अरुणा चौधरी सामाजिक सुरक्षा महिला एवं बाल विकास मंत्री पंजाब पठानकोट जिले में तिरंगा फहराएंगी

Related Posts

मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

January 19, 2026
0
हरियाणा सरकार स्वास्थ्य सेवा इंफ्रास्ट्रक्चर को मजबूत करने के लिए प्रतिबद्ध : स्वास्थ्य मंत्री आरती राव
BREAKING

हरियाणा सरकार स्वास्थ्य सेवा इंफ्रास्ट्रक्चर को मजबूत करने के लिए प्रतिबद्ध : स्वास्थ्य मंत्री आरती राव

January 17, 2026
0
हरियाणा–ब्रिटिश कोलंबिया सहयोग को मिली नई गति
BREAKING

हरियाणा–ब्रिटिश कोलंबिया सहयोग को मिली नई गति

January 17, 2026
0
बहादुरी, त्याग और शान का प्रतीक — भारतीय सेना दिवस पर राणा गुरजीत सिंह का नमन
BREAKING

बहादुरी, त्याग और शान का प्रतीक — भारतीय सेना दिवस पर राणा गुरजीत सिंह का नमन

January 15, 2026
0
मोहाली में ओपन जिम के कार्य का शुभारंभ मोहाली के विधायक श्री कुलवंत सिंह द्वारा किया गया।
BREAKING

मोहाली में ओपन जिम के कार्य का शुभारंभ मोहाली के विधायक श्री कुलवंत सिंह द्वारा किया गया।

January 14, 2026
0
Next Post
ਮੁੱਖ ਮੰਤਰੀ ਅਮਰਿੰਦਰ ਸਿੰਘ ਸੁਤੰਤਰਤਾ ਦਿਵਸ ਮੌਕੇ ਐਸ.ਏ.ਐਸ ਨਗਰ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ

मुख्य अतिथि अरुणा चौधरी सामाजिक सुरक्षा महिला एवं बाल विकास मंत्री पंजाब पठानकोट जिले में तिरंगा फहराएंगी

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist