Sunday, May 17, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home PUNJAB

ਖ਼ਤਰਾ :ਪੰਜਾਬ ‘ਚ ਨਵੇਂ ਰੂਲ ਜਾਰੀ, ਉਲੰਘਣਾ ਕਰਨ ‘ਤੇ FIR

admin by admin
July 13, 2020
in PUNJAB
Reading Time: 1 min read
A A
0
ਸਖਤ ਰੋਕਾਂ ਦਾ ਐਲਾਨ : ਪੰਜਾਬ ਨੂੰ ਕੋਵਿਡ ਦੇ ਮਾਮਲੇ ਵਿੱਚ ਮੁੰਬਈ, ਦਿੱਲੀ, ਤਾਮਿਲਨਾਡੂ ਨਹੀਂ ਬਣਨ ਦੇਣਾ ਚਾਹੁੰਦਾ : ਕੈਪਟਨ ਅਮਰਿੰਦਰ
0
SHARES
0
VIEWS
Share on FacebookShare on Twitter
ADVERTISEMENT

RelatedPosts

मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

January 19, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਚੰਡੀਗੜ੍ਹ, 13 ਜੁਲਾਈ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਸਰਕਾਰ ਨੇ ਕੋਵਿਡ ਵਿਰੁੱਧ ਲੜਾਈ ਹੋਰ ਤੇਜ਼ ਕਰਦਿਆਂ ਸਾਰੇ ਜਨਤਕ ਇਕੱਠਾਂ ‘ਤੇ ਮੁਕੰਮਲ ਰੋਕ ਲਾ ਦਿੱਤੀ ਹੈ। ਇਸ ਦੇ ਨਾਲ ਹੀ ਜਨਤਕ ਇਕੱਤਰਤਾ ਨੂੰ ਪੰਜ ਵਿਅਕਤੀਆਂ ਤੱਕ ਅਤੇ ਵਿਆਹ/ਹੋਰ ਸਮਾਜਿਕ ਸਮਾਗਮਾਂ ਵਿੱਚ 50 ਦੀ ਬਜਾਏ 30 ਵਿਅਕਤੀਆਂ ਦੀ ਇਕੱਤਰਤਾ ਤੱਕ ਸੀਮਿਤ ਕਰ ਦਿੱਤਾ ਹੈ।
ਇਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਤਵਾਰ ਨੂੰ ਕੀਤੇ ਐਲਾਨ ਮੁਤਾਬਕ ਜਾਰੀ ਕੀਤੇ ਸੋਧੇ ਹੋਏ ਦਿਸ਼ਾ-ਨਿਰਦੇਸ਼ਾਂ ਦਾ ਹਿੱਸਾ ਹਨ।
ਜਨਤਕ ਇਕੱਠ ਕਰਨ ‘ਤੇ ਲਾਈਆਂ ਰੋਕਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਲਾਜ਼ਮੀ ਐਫ.ਆਈ.ਆਰ. ਦਰਜ ਕੀਤੀ ਜਾਵੇਗੀ ਜਿਸ ਨੂੰ ਹੁਣ ਸਖਤੀ ਨਾਲ ਨਾ-ਮਨਜ਼ੂਰ ਕੀਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਕੀਤੇ ਵਿਸਥਾਰਤ ਨੋਟੀਫਿਕੇਸ਼ਨ ਮੁਤਾਬਕ ਪੁਲੀਸ ਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਸਮਾਜਿਕ ਇਕੱਤਰਤਾ (ਸਾਰੇ ਜ਼ਿਲ੍ਹਿਆਂ ਵਿੱਚ ਲਾਗੂ ਧਾਰਾ 144 ਅਧੀਨ ਪੰਜ ਤੱਕ ਸੀਮਿਤ) ਦੇ ਨਾਲ-ਨਾਲ ਵਿਆਹਾਂ ਅਤੇ ਸਮਾਜਿਕ ਸਮਾਗਮਾਂ ‘ਤੇ ਰੋਕਾਂ ਦੀ ਸਖਤੀ ਨਾਲ ਪਾਲਣਾ ਕਰਵਾਉਣਗੀਆਂ। ਮੈਰਿਜ ਪੈਲੇਸਾਂ/ਹੋਟਲਾਂ ਦੇ ਪ੍ਰਬੰਧਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ ਅਤੇ ਨੇਮਾਂ ਦੀ ਉਲੰਘਣਾ ਹੋਣ ਦੀ ਸੂਰਤ ਵਿੱਚ ਲਾਇਸੰਸ ਦੀ ਮੁਅੱਤਲੀ ਦਾ ਸਾਹਮਣਾ ਕਰਨਾ ਪਵੇਗਾ। ਇਸ ਤੋਂ ਅੱਗੇ ਮੈਰਿਜ ਪੈਲੇਸਾਂ/ਹੋਟਲਾਂ/ਹੋਰ ਵਪਾਰਕ ਸਥਾਨਾਂ ਦੇ ਪ੍ਰਬੰਧਕਾਂ ਨੂੰ ਇਹ ਪ੍ਰਮਾਣਿਤ ਕਰਨਾ ਹੋਵੇਗਾ ਕਿ ਅੰਦਰੂਨੀ ਥਾਵਾਂ ਤੋਂ ਹਵਾ ਦੀ ਨਿਕਾਸੀ ਲਈ ਢੁਕਵੇਂ ਬੰਦੋਬਸਤ ਕੀਤੇ ਗਏ ਹਨ।
ਸੂਬਾ ਸਰਕਾਰ ਆਈ.ਆਈ.ਟੀ. ਚੇਨਈ ਦੇ ਮਾਹਿਰਾਂ ਨਾਲ ਮਿਲ ਕੇ ਨਿਗਰਾਨੀ ਹੋਰ ਵਧਾਏਗੀ ਅਤੇ ਉਨ੍ਹਾਂ ਇਕੱਠਾਂ ਜਿਨ੍ਹਾਂ ਕਰਕੇ ਬੀਤੇ ਵਿੱਚ ਇਹ ਰੋਗ ਫੈਲਿਆ ਹੈ, ਦੀ ਨਿਸ਼ਾਨਦੇਹੀ ਲਈ ਤਕਨੀਕ ਦੀ ਵਰਤੋਂ ਕਰੇਗੀ ਤਾਂ ਜੋ ਜੋ ਅਗਲੇਰੇ ਕਦਮ ਚੁੱਕਣ ਲਈ ਸੇਧ ਮਿਲ ਸਕੇ।
ਨਵੇਂ ਦਿਸ਼ਾ-ਨਿਰਦੇਸ਼ਾਂ ਮੁਤਾਬਕ ਕੰਮ ਵਾਲੀਆਂ ਥਾਵਾਂ/ਦਫਤਰਾਂ/ਤੰਗ ਥਾਵਾਂ ਵਿੱਚ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਏਅਰ ਕੰਡੀਸ਼ਨਿੰਗ ਅਤੇ ਹਵਾਦਾਰੀ/ਹਵਾ ਦੇ ਗੇੜ ‘ਤੇ ਸਿਹਤ ਵਿਭਾਗ ਦੀ ਐਡਵਾਈਜ਼ਰੀ ਦੀ ਸਖਤੀ ਨਾਲ ਪਾਲਣਾ ਕਰਨ ਦੇ ਵੀ ਹੁਕਮ ਦਿੱਤੇ ਗਏ ਹਨ। ਦਿਸ਼ਾ-ਨਿਰਦੇਸ਼ਾਂ ਮੁਤਾਬਕ ਦਫ਼ਤਰਾਂ ਵਿੱਚ ਜਨਤਕ ਕੰਮਕਾਜ ਨੂੰ ਲੋੜ ਅਧਾਰਿਤ ਅਤੇ ਹੰਗਾਮੀ ਮਸਲਿਆਂ ਨੂੰ ਨਿਪਟਾਉਣ ਤੱਕ ਸੀਮਿਤ ਕੀਤਾ ਜਾ ਸਕਦਾ ਹੈ ਅਤੇ ਮੰਤਰੀ ਮੰਡਲ ਵੱਲੋਂ ਹਾਲ ਹੀ ਪ੍ਰਵਾਨਿਤ ਆਨਲਾਈਨ ਜਨਤਕ ਸ਼ਿਕਾਇਤ ਨਿਪਟਾਰਾ ਪ੍ਰਣਾਲੀ ਨੂੰ ਹੋਰ ਵਧੇਰੇ ਪ੍ਰਸਿੱਧ ਅਤੇ ਵਰਤੋਂ ਵਿੱਚ ਲਿਆਉਣਾ ਚਾਹੀਦਾ ਹੈ।
ਕੋਵਿਡ ਲਈ ਸੋਧੇ ਹੋਏ ਪ੍ਰਬੰਧਨ ਅਤੇ ਸੀਮਿਤ ਰਣਨੀਤੀ ਦੇ ਮੁਤਾਬਕ ਐਸੋਸੀਏਸ਼ਨਾਂ ਦੇ ਮੰਗ ਪੱਤਰਾਂ ਦੀ ਵਿਵਹਾਰਕ ਪੇਸ਼ਕਾਰੀ ਨਹੀਂ ਹੋਵੇਗੀ, ਚਾਹ ਵਰਤਾਉਣ ਆਦਿ ਤੋਂ ਗੁਰੇਜ਼ ਕੀਤਾ ਜਾਵੇਗਾ ਅਤੇ ਕੰਮ ਵਾਲੀ ਥਾਂ ‘ਤੇ ਪੰਜ ਤੋਂ ਵੱਧ ਵਿਅਕਤੀਆਂ ਦਾ ਮੀਟਿੰਗ ਕਰਨਾ ਵੀ ਵਰਜਿਤ ਹੋਵੇਗਾ।
ਸਿਹਤ ਦੇ ਬੁਨਿਆਦੀ ਢਾਂਚੇ ਦੀ ਪੂਰੀ ਸਮਰੱਥਾ ਅਨੁਸਰ ਵਰਤੋਂ ਨੂੰ ਯਕੀਨੀ ਬਣਾਉਣ ਲਈ ਬਿਨਾਂ ਲੱਛਣ ਵਾਲੇ/ਘੱਟ ਪ੍ਰਭਾਵਿਤ ਮਰੀਜ਼ਾਂ, ਜਿਨ੍ਹਾਂ ਨੂੰ ਹੋਰ ਗੰਭੀਰ ਬਿਮਾਰੀਆਂ/ਸਮੱਸਿਆਵਾਂ ਨਾ ਹੋਣ, ਉਨ੍ਹਾਂ ਨੂੰ ਲੋੜ ਅਨੁਸਾਰ ਕੋਵਿਡ ਇਲਾਜ ਕੇਂਦਰਾਂ/ਘਰੇਲੂ ਇਕਾਂਤਵਾਸ ਵਿੱਚ ਰੱਖਿਆ ਜਾਵੇਗਾ। ਦੂਜੇ ਅਤੇ ਤੀਜੇ ਦਰਜੇ ਦੀਆਂ ਸੁਵਿਧਾਵਾਂ ਵਿਚਲੇ ਬੈੱਡ ਅਜਿਹੇ ਮਰੀਜ਼ਾਂ ਦੇ ਇਲਾਜ ਲਈ ਨਹੀਂ ਵਰਤੇ ਜਾਣਗੇ। ਇਸ ਤੋਂ ਅੱਗੇ, ਦੂਜੇ ਅਤੇ ਤੀਜੇ ਦਰਜੇ ਦੀ ਸੁਵਿਧਾ ਵਿਚਲੇ ਵਿਅਕਤੀ, ਜਿਸ ਨੂੰ ਇਸ ਦੀ ਹੋਰ ਜ਼ਰੂਰਤ ਨਾ ਹੋਵੇ, ਨੂੰ ਇਸ ਤੋਂ ਹੇਠਲੇ ਪੱਧਰ ਦੀ ਇਲਾਜ ਸੁਵਿਧਾ ਲਈ ਰੈਫਰ ਕੀਤਾ ਜਾਵੇਗਾ।
ਸੂਬਾ ਸਰਕਾਰ ਵੱਲੋਂ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਨਿੱਜੀ ਇਲਾਜ ਕੇਂਦਰਾਂ ਨਾਲ ਸਮਝੌਤੇ ਦਾ ਇਹ ਮਤਲਬ ਨਹੀਂ ਕਿ ਸਰਕਾਰ ਦੁਆਰਾ ਬਾਅਦ ਦੇ ਪੜਾਅ ‘ਤੇ ਰੈਫਰ ਕੀਤੇ ਜਾਣ ਵਾਲੇ ਮਰੀਜ਼ਾਂ ਲਈ ਹੁਣ ਤੋਂ ਹੀ ਬੈੱਡ ਰੋਕ ਲਏ ਜਾਣ, ਇਸ ਤਹਿਤ ਸਰਕਾਰ ਵੱਲੋਂ ਸਿਰਫ ਰੈਫਰ ਕੀਤੇ ਗਏ ਮਰੀਜ਼ਾਂ ਲਈ ਅਦਾਇਗੀਯੋਗ ਚਾਰਜ ਹੀ ਮੁਹੱਈਆ ਕਰਵਾਏ ਜਾਣਗੇ।
ਡਿਪਟੀ ਕਮਿਸ਼ਨਰਾਂ/ਪੁਲੀਸ ਕਮਿਸ਼ਨਰਾਂ/ਜ਼ਿਲ੍ਹਾ ਪੁਲੀਸ ਮੁਖੀਆਂ ਵੱਲੋਂ ਇਹ ਲਾਜ਼ਮੀ ਤੌਰ ‘ਤੇ ਯਕੀਨੀ ਬਣਾਇਆ ਜਾਵੇਗਾ ਕਿ ਸਾਰੇ ਹਸਪਤਾਲ ਜੋ ਕੋਵਿਡ ਤੋਂ ਪ੍ਰਭਾਵਿਤ ਮਰੀਜ਼ਾਂ ਦਾ ਇਲਾਜ ਕਰ ਸਕਦੇ ਹੋਣ, ਬੈੱਡਾਂ ਦੀ ਉਪਲੱਬਧਤਾ ਬਾਰੇ ਜਾਣਕਾਰੀ ਮੁਹੱਈਆ ਕਰਵਾਉਣ ਅਤੇ ਕਿਸੇ ਵੀ ਕੋਵਿਡ ਪਾਜ਼ੇਟਿਵ ਮਰੀਜ਼ ਨੂੰ ਇਲਾਜ ਤੋਂ ਮਨ੍ਹਾ ਨਹੀਂ ਕਰਨਗੇ।
ਮੌਨਸੂਨ ਸੀਜ਼ਨ ਦੌਰਾਨ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਖਤਰੇ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਨੇ ਸਾਫ-ਸਫਾਈ ਦੀ ਮੁਹਿੰਮ ਦਾ ਫੈਸਲਾ ਕੀਤਾ ਹੈ ਜਿਸ ਨੂੰ ਸ਼ਹਿਰੀ ਸਥਾਨਕ ਸਰਕਾਰਾਂ ਸੰਸਥਾਵਾਂ ਅਤੇ ਪੰਚਾਇਤੀ ਰਾਜ ਸੰਸਥਾਵਾਂ ਵੱਲੋਂ ਚਲਾਇਆ ਜਾਵੇਗਾ ਤਾਂ ਜੋ ਡੇਂਗੂ/ਵੈਕਟਰ ਬਾਰਨ ਬਿਮਾਰੀਆਂ ਨੂੰ ਰੋਕਿਆ ਜਾ ਸਕੇ।

Post Views: 22
  • Twitter
  • WhatsApp
  • Telegram
  • Facebook Messenger
  • Copy Link
  • Facebook
ShareTweetPin
Previous Post

ਨੌਜਵਾਨਾਂ, ਇਸਤਰੀਆਂ, ਦਿਵਿਆਂਗ ਅਤੇ ਟਰਾਂਸਜੈਂਡਰਾਂ ਦੀ ਬਤੌਰ ਵੋਟਰ ਰਜਿਸਟਰੇਸ਼ਨ ਵਧਾਉਣ ਲਈ ਵਿੱਢੀ ਗਈ ਮੁਹਿੰਮ, ਜ਼ਿਲ੍ਹਾ ਚੋਣ ਅਫਸਰ

Next Post

ਪੰਜਾਬ ਪੁਲੀਸ ਵੱਲੋਂ ਪਾਕਿ-ਸਮਰਥਕ ਰੈਕੇਟ ਦਾ ਪਰਦਾਫਾਸ਼, ਵਿਦੇਸ਼ੀ ਹਥਿਆਰ ਤੇ 32 ਲੱਖ ਰੁਪਏ ਬਰਾਮਦ, BSF ਦੇ ਸਮੇਤ ਸਿਪਾਹੀ 4 ਗਿ੍ਰਫ਼ਤਾਰ

Related Posts

मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

January 19, 2026
0
Next Post
ਪੰਜਾਬ ਪੁਲੀਸ ਵੱਲੋਂ ਪਾਕਿ-ਸਮਰਥਕ ਰੈਕੇਟ ਦਾ ਪਰਦਾਫਾਸ਼, ਵਿਦੇਸ਼ੀ ਹਥਿਆਰ ਤੇ 32 ਲੱਖ ਰੁਪਏ ਬਰਾਮਦ,  BSF ਦੇ ਸਮੇਤ ਸਿਪਾਹੀ 4 ਗਿ੍ਰਫ਼ਤਾਰ

ਪੰਜਾਬ ਪੁਲੀਸ ਵੱਲੋਂ ਪਾਕਿ-ਸਮਰਥਕ ਰੈਕੇਟ ਦਾ ਪਰਦਾਫਾਸ਼, ਵਿਦੇਸ਼ੀ ਹਥਿਆਰ ਤੇ 32 ਲੱਖ ਰੁਪਏ ਬਰਾਮਦ, BSF ਦੇ ਸਮੇਤ ਸਿਪਾਹੀ 4 ਗਿ੍ਰਫ਼ਤਾਰ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist