Reconnect to YouTube to show this feed.
To create a new feed, first connect to YouTube using the "Connect to YouTube to Create a Feed" button on the settings page and connect any account.
ਚੰਡੀਗੜ੍ਹ, 30 ਜੂਨ - ਹਰਿਆਣਾ ਸੂਚਨਾ, ਜਨਸੰਪਰਕ ਅਤੇ ਭਾਸ਼ਾ ਵਿਭਾਗ ਦੀ ਹਰਿਆਣਾ ਸਿਵਿਲ ਸਕੱਤਰੇਤ ਸਥਿਤ ਪ੍ਰੇਸ ਸ਼ਾਖਾ ਵਿੱਚ ਸੁਪਰਡੈਂਟ ਸ੍ਰੀ ਤੇਜਪਾਲ ਸਭਰਵਾਲ ਅੱਜ ...
ਚੰਡੀਗੜ੍ਹ, 26 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸਨਅਤੀ ਪਲਾਟਾਂ ਨੂੰ ਹਸਪਤਾਲਾਂ, ਹੋਟਲਾਂ, ਸਨਅਤੀ ...
ਪਟਿਆਲਾ, 26 ਜੂਨ: ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਨੇ ਪਟਿਆਲਾ ਜ਼ਿਲ੍ਹੇ ਦੀਆਂ ਸਮੂਹ ਮਿਊਂਸੀਪਲ ਕਮੇਟੀਆਂ ਦੇ ਈ.ਓਜ ਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਡੇਂਗੂ ਦੀ ਰੋਕਥਾਮ ਲਈ ਆਪਣੇ-ਆਪਣੇ ਖੇਤਰਾਂ ਵਿੱਚ ਲਗਾਤਾਰ ਫੌਗਿੰਗ ਕਰਵਾਉਣ ਅਤੇ ਜ਼ਿਲ੍ਹੇ ਵਿੱਚ ਪਏ ਖਾਲੀ ਪਲਾਟਾਂ ਦੇ ਮਾਲਕ ਨੂੰ ਵੀ ਨੋਟਿਸ ਕਰਨ ਕਿ ਉਹ ਪਲਾਟਾਂ ਦੀ ਸਫ਼ਾਈ ਕਰਵਾਉਣਾ ਯਕੀਨੀ ਬਣਾਉਣ। ਏ.ਡੀ.ਸੀ. ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਵਿੱਚ ਡੇਂਗੂ ਦੀ ਸਮੀਖਿਆ ਲਈ ਸਿਹਤ ਅਤੇ ਸਥਾਨਕ ਸਰਕਾਰ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰੇ ਰਹੇ ਸਨ। ਨਵਰੀਤ ਕੌਰ ਸੇਖੋਂ ਨੇ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਤਹਿਤ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਤੇ ਹੁਣ ਜਾਗਰੂਕਤਾ ਦੇ ਨਾਲ ਨਾਲ ਡੇਂਗੂ ਦਾ ਲਾਰਵਾ ਮਿਲਣ ਵਾਲੇ ਘਰਾਂ ਦੇ ਚਲਾਨ ਵੀ ਕੀਤੇ ਜਾਣ ਤਾਂ ਕਿ ਜ਼ਿਲ੍ਹਾ ਵਾਸੀ ਸਫ਼ਾਈ ਪ੍ਰਤੀ ਹੋਰ ਸੁਚੇਤ ਹੋ ਸਕਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਪਏ ਖਾਲੀ ਪਲਾਟਾਂ ਦੀ ਸਫ਼ਾਈ ਲਈ ਪਲਾਟ ਮਾਲਕਾਂ ਨੂੰ ਨੋਟਿਸ ਕੀਤਾ ਜਾਵੇ ਅਤੇ ਜੇਕਰ ਕੋਈ ਮਾਲਕ ਆਪਣੇ ਖਾਲੀ ਪਏ ਪਲਾਟ ਦੀ ਸਾਫ਼ ਸਫ਼ਾਈ ਨਹੀਂ ਕਰਵਾਉਂਦਾ ਹੈ ਤਾਂ ਸਬੰਧਤ ਵਿਭਾਗ ਸਫ਼ਾਈ ਸਬੰਧੀ ਖਰਚੇ ਦੀ ਰਿਕਵਰੀ ਨਿਯਮਾਂ ਅਨੁਸਾਰ ਉਸ ਪਲਾਟ ਦੇ ਮਾਲਕ ਤੋਂ ਕਰੇਗਾ। ਉਨ੍ਹਾਂ ਪਾਣੀ ਤੇ ਸੀਵਰੇਜ ਦੇ ਅਣ ਅਧਿਕਾਰਤ ਕੁਨੈਕਸ਼ਨਾਂ ਨੂੰ ਕੱਟਣ ਲਈ ਵੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਅਣ ਅਧਿਕਾਰਤ ਕੁਨੈਕਸ਼ਨਾਂ ਕਾਰਨ ਬਿਮਾਰੀਆਂ ਫੈਲਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਇਸ ਲਈ ਜ਼ਿਲ੍ਹੇ ਦੇ ਅਣ ਅਧਿਕਾਰਤ ਕੁਨੈਸ਼ਨ ਤੁਰੰਤ ਕੱਟੇ ਜਾਣ। ਇਸ ਦੌਰਾਨ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕਰਦਿਆ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਆਪਣੇ ਘਰ ਅਤੇ ਆਸ-ਪਾਸ ਖੜੇ ਸਾਫ਼ ਪਾਣੀ ਦੇ ਸਰੋਤਾ ਨੂੰ ਸੁੱਕਾ ਰੱਖਿਆ ਜਾਵੇ ਅਤੇ ਘਰ ਅੰਦਰ ਕੂਲਰਾਂ, ਗਮਲਿਆਂ, ਫਰਿਜਾਂ ਦੀਆਂ ਟ੍ਰੇਆਂ ਅਤੇ ਹੋਰ ਪਾਣੀ ਦੇ ਭਾਂਡਿਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਸੁੱਕਾ ਰੱਖਿਆ ਜਾਵੇ ਅਤੇ ਪਾਣੀ ਵਾਲੇ ਭਾਂਡਿਆਂ ਨੂੰ ਢੱਕ ਕੇ ਰੱਖਿਆ ਜਾਵੇ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ ਦਿਨ ਸਮੇਂ ਆਮ ਤੌਰ 'ਤੇ ਬਾਂਹਾਂ, ਲੱਤਾਂ, ਗਰਦਨ ਅਤੇ ਕੰਨਾਂ 'ਤੇ ਕੱਟਦਾ ਹੈ ਇਸ ਲਈ ਡੇਂਗੂ ਤੋਂ ਬਚਾਅ ਲਈ ਆਪਣੇ ਸਰੀਰ ਨੂੰ ਢੱਕ ਕੇ ਰੱਖੋ ਅਤੇ ਆਪਣੇ ਘਰ ਦੀਆਂ ਖਿੜਕੀਆਂ ਨੂੰ ਚੰਗੀ ਤਰਾਂ ਬੰਦ ਰੱਖੋਂ। ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੋਰ ਵਿਭਾਗਾਂ ਦੀ ਸਹਾਇਤਾ ਨਾਲ ਜ਼ਿਲ੍ਹੇ ਦੇ 2,81,475 ਘਰਾਂ ਵਿੱਚ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ ਹੈ ਤੇ ਇਹ ਮੁਹਿੰਮ ਹਰ ਸ਼ੁੱਕਰਵਾਰ ਵੱਡੀ ਪੱਧਰ 'ਤੇ ਚਲਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਜਿਥੇ ਘਰਾਂ ਵਿੱਚ ਜਾਕੇ ਜਾਂਚ ਕਰ ਰਹੀਆਂ ਹਨ ਉਥੇ ਹੀ ਆਮ ਲੋਕਾਂ ਨੂੰ ਡੇਂਗੂ ਸਬੰਧੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਮੀਟਿੰਗ ਵਿੱਚ ਨਗਰ ਨਿਗਮ, ਸਿਹਤ ਵਿਭਾਗ ਸਮੇਤ ਜ਼ਿਲ੍ਹੇ ਦੇ ਸਮੂਹ ਕਾਰਜਸਾਧਕ ਅਫ਼ਸਰ ਮੌਜੂਦ ਸਨ।
ਪਟਿਆਲਾ, 26 ਜੂਨ: ਅੱਜ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਅੱਜ ਪਟਿਆਲਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਵਿਰੁੱਧ ਕਰਵਾਈ ਗਈ ਵਾਕਾਥੋਨ ...
ਚੰਡੀਗੜ੍ਹ, 23 ਜੂਨ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ...
Reconnect to YouTube to show this feed.
To create a new feed, first connect to YouTube using the "Connect to YouTube to Create a Feed" button on the settings page and connect any account.
ਭਾਰਤ ਦੇ ਸਾਬਕਾ ਕਪਤਾਨ ਅਤੇ ਪ੍ਰਮੁੱਖ ਬੱਲੇਬਾਜ਼ ਵਿਰਾਟ ਕੋਹਲੀ ਨੇ ਟੀਮ ਦੇ ਇੰਗਲੈਂਡ ਦੌਰੇ ਤੋਂ ਠੀਕ ਪਹਿਲਾਂ ਟੈਸਟ ਕ੍ਰਿਕਟ ਤੋਂ...
ਲਖਨਊ, 22 ਮਈ ਰੌਇਲ ਚੈਂਲੈਜ਼ਰਜ਼ ਬੰਗਲੂਰੂ (ਆਰਸੀਬੀ) ਦੀ ਟੀਮ ਨੇ ਪਹਿਲਾਂ ਹੀ ਪਲੇਅਆਫ ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ...
ਮੰਗਲਵਾਰ ਨੂੰ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਦਿੱਲੀ ਕੈਪੀਟਲਜ਼ (ਡੀਸੀ) ਅਤੇ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਵਿਚਕਾਰ 2025 ਦੇ ਇੰਡੀਅਨ...
© 2024 www.ozinews.in - Powered by Ozi Broadcasters Private Limited+91093170-88800
© 2024 www.ozinews.in - Powered by Ozi Broadcasters Private Limited+91093170-88800