No Result
View All Result
Saturday, November 7, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਅਮਨ ਅਰੋੜਾ ਵੱਲੋਂ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ, ਯੂ.ਕੇ. ਦੇ ਵਪਾਰ ਲਈ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਈਕੋਸਿਸਟਮ ਦੀ ਪੇਸ਼ਕਸ਼

admin by admin
October 30, 2026
in BREAKING, CHANDIGARH, COVER STORY, DELHI, HARYANA, INDIA, National, POLITICS, PUNJAB, WORLD
0
ਅਮਨ ਅਰੋੜਾ ਵੱਲੋਂ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ, ਯੂ.ਕੇ. ਦੇ ਵਪਾਰ ਲਈ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਈਕੋਸਿਸਟਮ ਦੀ ਪੇਸ਼ਕਸ਼
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਭਾਰਤ-ਯੂਕੇ ਵਿਆਪਕ ਆਰਥਿਕ ਅਤੇ ਵਪਾਰਕ ਸਮਝੌਤੇ (ਸੀਈਟੀਏ) ਤਹਿਤ ਜ਼ੀਰੋ-ਡਿਊਟੀ ਦਾ ਲਾਭ ਉਠਾਉਣ ਲਈ ਯੂਕੇ ਦੇ ਕਾਰੋਬਾਰਾਂ ਵਾਸਤੇ ਪੰਜਾਬ ਨੂੰ ਇੱਕ ਪ੍ਰਮੁੱਖ ਨਿਰਮਾਣ ਅਧਾਰ ਵਜੋਂ ਪੇਸ਼ ਕਰਦਿਆਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਨਵੈਸਟ ਪੰਜਾਬ ਵਿਖੇ ਚੰਡੀਗੜ੍ਹ ਸਥਿਤ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਐਲਬਾ ਸਮੇਰੀਗਲੋ ਦੀ ਅਗਵਾਈ ਵਾਲੇ ਇੱਕ ਉੱਚ ਪੱਧਰੀ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ ਕੀਤੀ। ਇਸ ਦੌਰਾਨ ਸੂਬੇ ਦੀ ਨਵੀਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2026 ਅਤੇ ਦੁਵੱਲੇ ਵਪਾਰ ਅਤੇ ਨਿਵੇਸ਼ ਨੂੰ ਉਤਸ਼ਾਹਤ ਕਰਨ ਲਈ ਸਮਰਪਿਤ ਐਫ.ਟੀ.ਏ. ਅਤੇ ਐਕਪੋਰਟ ਫੈਸਿਲੀਟੇਸ਼ਨ ਸੈੱਲ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਵਫ਼ਦ ਵਿੱਚ ਐਲਬਾ ਸਮੇਰੀਗਲੋ ਤੋਂ ਇਲਾਵਾ ਬ੍ਰਿਟਿਸ਼ ਹਾਈ ਕਮਿਸ਼ਨ ਦੇ ਵਪਾਰ ਬਾਰੇ ਫਸਟ ਸੈਕਟਰੀ ਡਾ. ਨਿਕੋਲਸ ਗ੍ਰੀਬਿਟ ਅਤੇ ਸੀਨੀਅਰ ਵਪਾਰ ਸਲਾਹਕਾਰ ਅਨੂਪ ਨਰਾਇਣ ਸ਼ਾਮਲ ਸਨ।

ਇਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਪੰਜਾਬ ਦੇ ਉਦਯੋਗ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਾਉਣ ਅਤੇ ਯੂ.ਕੇ. ਦੀ ਸਪਲਾਈ ਚੇਨ ਨਾਲ ਜੁੜਨ ਸਬੰਧੀ ਸੂਬੇ ਦੀਆਂ ਤਿਆਰੀਆਂ ਨੂੰ ਉਜਾਗਰ ਕੀਤਾ। ਇਸ ਦੌਰਾਨ ਐਗਰੀ-ਬਿਜ਼ਨਸ, ਫੂਡ ਪ੍ਰੋਸੈਸਿੰਗ, ਇੰਜੀਨੀਅਰਿੰਗ, ਆਟੋ ਕੰਪੋਨੈਂਟ ਅਤੇ ਉਦਯੋਗ-ਅਧਾਰਿਤ ਹੁਨਰ ਵਿਕਾਸ ਵਰਗੇ ਤੇਜ਼ੀ ਨਾਲ ਵਿਕਸਤ ਹੋ ਰਹੇ ਖੇਤਰਾਂ ‘ਤੇ ਵਿਸ਼ੇਸ਼ ਚਰਚਾ ਕੀਤੀ ਗਈ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਉੱਤਰੀ ਭਾਰਤ ਦੇ ਪ੍ਰਵੇਸ਼ ਦੁਆਰ ਵਜੋਂ ਪੰਜਾਬ ਦੀ ਰਣਨੀਤਕ ਸਥਿਤੀ ਇਸ ਨੂੰ ਯੂ.ਕੇ. ਦੇ ਕਾਰੋਬਾਰਾਂ ਲਈ ਇੱਕ ਆਦਰਸ਼ ਸਥਾਨ ਬਣਾਉਂਦਾ ਹੈ। ਉਨ੍ਹਾਂ ਕਿਹਾ, “ਪੰਜਾਬ ਸਿਰਫ਼ ਭਾਰਤ ਦਾ ਅੰਨਦਾਤਾ ਹੀ ਨਹੀਂ ਹੈ, ਸਗੋਂ ਇਹ ਆਧੁਨਿਕ ਉਦਯੋਗ ਅਤੇ ਇਨੋਵੇਸ਼ਨ ਕੇਂਦਰ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ। ਯੂ.ਕੇ. ਦੇ ਵਫ਼ਦ ਨਾਲ ਸਾਡੀ ਗੱਲਬਾਤ ਭਾਰਤ-ਯੂ.ਕੇ. ਸੀ.ਈ.ਟੀ.ਏ. ਤਹਿਤ ਵਿਆਪਕ ਮੌਕਿਆਂ ਦਾ ਲਾਭ ਉਠਾਉਣ ‘ਤੇ ਕੇਂਦ੍ਰਿਤ ਸੀ। ਐਗਰੀ-ਬਿਜਨਸ ਅਤੇ ਇੰਜੀਨੀਅਰਿੰਗ ਵਿੱਚ ਪੰਜਾਬ ਦੀਆਂ ਸਮਰੱਥਾਵਾਂ ਯੂ.ਕੇ. ਦੀ ਮੁਹਾਰਤ ਲਈ ਕੁਦਰਤੀ ਮੇਲ ਖਾਂਦੀਆਂ ਹਨ।”

ਸੂਬੇ ਦੀ ਨਿਵੇਸ਼ਕ ਪੱਖੀ ਗਵਰਨੈਂਸ ਨੂੰ ਉਜਾਗਰ ਕਰਦਿਆਂ ਉਦਯੋਗ ਮੰਤਰੀ ਨੇ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2026 ਬਾਰੇ ਜਾਣਕਾਰੀ ਦਿੱਤੀ, ਜਿਸਦਾ ਉਦੇਸ਼ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਉਦਯੋਗ ਪੱਖੀ ਈਕੋਸਿਸਟਮ ਯਕੀਨੀ ਬਣਾਉਣਾ ਹੈ। ਉਨ੍ਹਾਂ ਨੇ ਵਿਸ਼ਵ ਭਰ ਦੇ ਕਾਰੋਬਾਰਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਸਥਾਪਤ ਕੀਤੇ ਐਫ.ਟੀ.ਏ. ਅਤੇ ਐਕਪੋਰਟ ਫਿਸੈਲੀਟੇਸ਼ਨ ਸੈੱਲ ਉਤੇ ਵੀ ਚਾਨਣਾ ਪਾਇਆ ਤਾਂ ਜੋ ਇਹ ਕਾਰੋਬਾਰ ਵਪਾਰ ਸਮਝੌਤਿਆਂ ਦਾ ਲਾਭ ਲੈ ਸਕਣ ਅਤੇ ਪੰਜਾਬ ਵਿੱਚ ਨਿਰਯਾਤ ਸੰਭਾਵਨਾ ਨੂੰ ਵਧਾਇਆ ਜਾ ਸਕੇ।

ਸ੍ਰੀ ਅਮਨ ਅਰੋੜਾ ਨੇ ਕਿਹਾ, “ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2026 ਅਤੇ ਸਾਡੇ ਸਮਰਪਿਤ ਐਫ.ਟੀ.ਏ. ਅਤੇ ਐਕਪੋਰਟ ਫਿਸੈਲੀਟੇਸ਼ਨ ਸੈੱਲ ਦੇ ਨਾਲ ਅਸੀਂ ਯੂ.ਕੇ. ਦੇ ਕਾਰੋਬਾਰਾਂ ਵਾਸਤੇ ਇੱਕ ਅਜਿਹਾ ਪਲੱਗ-ਐਂਡ-ਪਲੇਅ ਈਕੋਸਿਸਟਮ ਪ੍ਰਦਾਨ ਕਰ ਰਹੇ ਹਾਂ ਜਿਸ ਨਾਲ ਦੁਨੀਆ ਭਰ ਲਈ “ਮੇਕ ਇਨ ਪੰਜਾਬ” ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਯੂ.ਕੇ. ਲਈ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਵਚਨਬੱਧ ਹੈ।” ਉਨ੍ਹਾਂ ਕਿਹਾ ਕਿ ਇਹ ਭਾਈਵਾਲੀ ਉਦਯੋਗਿਕ ਵਿਕਾਸ ਦੇ ਨਾਲ ਨਾਲ ਨੌਜਵਾਨਾਂ ਲਈ ਬਿਹਤਰ ਰੋਜ਼ਗਾਰ ਪੈਦਾ ਕਰੇਗੀ।

ਬ੍ਰਿਟਿਸ਼ ਵਫ਼ਦ ਨੇ ਪੰਜਾਬ ਦੇ ਹੁਨਰਮੰਦ ਕਾਰਜਬਲ ਅਤੇ ਉਦਯੋਗਿਕ ਜ਼ਰੂਰਤਾਂ, ਖਾਸ ਕਰਕੇ ਨਿਰਮਾਣ ਅਤੇ ਫੂਡ ਪ੍ਰੋਸੈਸਿੰਗ ਵਿੱਚ, ਪੂਰੀਆਂ ਕਰਨ ਸਬੰਧੀ ਸੂਬੇ ਦੇ ਯਤਨਾਂ ਵਿੱਚ ਡੂੰਘੀ ਦਿਲਚਸਪੀ ਦਿਖਾਈ।

ਪੰਜਾਬ ਦੀਆਂ ਨਿਵੇਸ਼ ਸਬੰਧੀ ਤਿਆਰੀਆਂ ਬਾਰੇ ਦੱਸਦਿਆਂ, ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਕਿਹਾ ਕਿ ਸੂਬਾ ਬਾਜ਼ਾਰ ਤੱਕ ਬਿਹਤਰ ਪਹੁੰਚ, ਲੌਜਿਸਟਿਕਸ ਸੰਪਰਕ ਅਤੇ ਹੁਨਰਮੰਦ ਕਾਰਜਬਲ ਦੀ ਪੇਸ਼ਕਸ਼ ਕਰਦਾ ਹੈ। ਉਨ੍ਹਾਂ ਕਿਹਾ ਕਿ ਐਫ.ਟੀ.ਏ. ਅਤੇ ਐਕਪੋਰਟ ਫਿਸੈਲੀਟੇਸ਼ਨ ਸੈੱਲ ਸੀ.ਏ.ਟੀ.ਏ. ਢਾਂਚੇ ਤਹਿਤ ਰੈਗੂਲੇਟਰੀ ਪਾਲਣਾ, ਮਾਰਕੀਟ ਸੰਪਰਕ ਅਤੇ ਨਿਰਯਾਤ ਨੂੰ ਉਤਸ਼ਾਹਿਤ ਕਰਨ ਲਈ ਯੂ.ਕੇ. ਦੇ ਕਾਰੋਬਾਰਾਂ ਨੂੰ ਮੁਕੰਮਲ ਸਹਾਇਤਾ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਦੋਵੇਂ ਧਿਰਾਂ ਨਿਰੰਤਰ ਗੱਲਬਾਤ ਜਾਰੀ ਰੱਖਣਗੀਆਂ ਅਤੇ ਪੰਜਾਬ ਦੇ ਉਦਯੋਗਾਂ ਅਤੇ ਬ੍ਰਿਟਿਸ਼ ਕਾਰੋਬਾਰਾਂ ਵਿਚਕਾਰ ਢਾਂਚਾਗਤ ਬੀ2ਬੀ ਸੰਪਰਕ ਦੀ ਸਹੂਲਤ ਯਕੀਨੀ ਬਣਾਉਣਗੀਆਂ ਤਾਂ ਜੋ ਵਿਚਾਰ-ਵਟਾਂਦਰੇ ਨੂੰ ਜ਼ਮੀਨੀ ਪੱਧਰ ‘ਤੇ ਨਿਵੇਸ਼ਾਂ ਵਿੱਚ ਬਦਲਿਆ ਜਾ ਸਕੇ।

ਇਸ ਮੀਟਿੰਗ ਵਿੱਚ ਉਦਯੋਗ ਵਿਭਾਗ ਦੇ ਡਾਇਰੈਕਟਰ ਸ੍ਰੀ ਜਸਪ੍ਰੀਤ ਸਿੰਘ, ਪੰਜਾਬ ਵਿੱਤੀ ਕਾਰਪੋਰੇਸ਼ਨ ਦੇ ਐਮ.ਡੀ. ਸ੍ਰੀਮਤੀ ਸੇਨੂ ਦੁੱਗਲ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

#PunjabNews #IllegalMining #BhagwantMann #PunjabGovernment #StrictAction #ZeroTolerance #MiningDepartment #PunjabPolice #AntiCorruption #LawEnforcement #BarendarKumarGoyal #CabinetMinister #PressConference #PunjabBhawan #GovernmentAction #HeavyFines #FIR #SeizedVehicles #CrimeControl #RuleOfLaw #SandMining #Ludhiana #Amritsar #Rupnagar #AnandpurSahib #LegalAction #PunjabUpdates #StateNews #Governance #PublicSafety #StrictRules #NoTolerance #MiningRules #JointOperation #NightRaid #RaidInPunjab #PoliceAction #SystemicReform #PunjabDevelopment #Accountability #Transparency #LawAndOrder #ActionTaken #MiningMafia #SandMafia #HeavyPenalties #PressRelease #GovernmentUpdates #PunjabCabinet #BreakingNews
Views: 7
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: ਇਸ ਮੀਟਿੰਗ ਵਿੱਚ ਉਦਯੋਗ ਵਿਭਾਗ ਦੇ ਡਾਇਰੈਕਟਰ ਸ੍ਰੀ ਜਸਪ੍ਰੀਤ ਸਿੰਘਪੰਜਾਬ ਵਿੱਤੀ ਕਾਰਪੋਰੇਸ਼ਨ ਦੇ ਐਮ.ਡੀ. ਸ੍ਰੀਮਤੀ ਸੇਨੂ ਦੁੱਗਲ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
Previous Post

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Next Post

ਭਗਵੰਤ ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ: ਪੰਜ ਸਾਲਾਂ ਦੌਰਾਨ ਪੰਜਾਬ ਭਰ ਵਿੱਚ 1845 ਐਫ.ਆਈ.ਆਰ ਦਰਜ ਅਤੇ 3,988 ਵਾਹਨ ਤੇ ਮਸ਼ੀਨਾਂ ਜ਼ਬਤ

Next Post
ਭਗਵੰਤ ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ: ਪੰਜ ਸਾਲਾਂ ਦੌਰਾਨ ਪੰਜਾਬ ਭਰ ਵਿੱਚ 1845 ਐਫ.ਆਈ.ਆਰ ਦਰਜ ਅਤੇ 3,988 ਵਾਹਨ ਤੇ ਮਸ਼ੀਨਾਂ ਜ਼ਬਤ

ਭਗਵੰਤ ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ: ਪੰਜ ਸਾਲਾਂ ਦੌਰਾਨ ਪੰਜਾਬ ਭਰ ਵਿੱਚ 1845 ਐਫ.ਆਈ.ਆਰ ਦਰਜ ਅਤੇ 3,988 ਵਾਹਨ ਤੇ ਮਸ਼ੀਨਾਂ ਜ਼ਬਤ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800