No Result
View All Result
Monday, May 4, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਕੇਕ ਖਾਣ ਨਾਲ ਬੱਚੀ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿੰਥੈਟਿਕ ਸਵੀਟਨਰ ਕਰਕੇ ਗਈ ਮਾਨਵੀ ਦੀ ਜਾਨ…

ਕੇਕ ਖਾਣ ਨਾਲ ਪਟਿਆਲਾ ਦੀ ਰਹਿਣ ਵਾਲੀ ਮਾਨਵੀ ਸ਼ਰਮਾ ਦੀ ਮੌਤ (Patiala Cake Death Case) ਮਾਮਲੇ ਵਿਚ ਰਿਪੋਰਟ ਸਾਹਮਣੇ ਆਈ ਹੈ, ਜਿਸ ਵਿੱਚ ਹੈਰਾਨੀਜਨਕ ਖੁਲਾਸਾ ਹੋਇਆ ਹੈ। ਕੇਕ ਵਿਚ ਸਿੰਥੈਟਿਕ ਸਵੀਟਨਰ ਯਾਨੀ ਨਕਲੀ ਮਿੱਠੇ ਦੀ ਵਰਤੋਂ ਕੀਤੀ ਗਈ ਸੀ। ਜਿਸ ਕਰਕੇ ਮਾਨਵੀ ਦੀ ਜਾਨ ਗਈ। ਜਿਹੜਾ ਕੇਕ 24 ਮਾਰਚ ਨੂੰ ਮਾਨਵੀ ਨੇ ਖਾਧਾ ਸੀ, ਉਸ ਵਿੱਚ ਭਾਰੀ ਮਾਤਰਾ ‘ਚ ਸਿੰਥੈਟਿਕ ਸਵੀਟਨਰ ਪਾਏ ਗਏ। ਹੋਰ ਪੜ੍ਹੋ …

admin by admin
April 23, 2024
in BREAKING, PUNJAB
0
ਕੇਕ ਖਾਣ ਨਾਲ ਬੱਚੀ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿੰਥੈਟਿਕ ਸਵੀਟਨਰ ਕਰਕੇ ਗਈ ਮਾਨਵੀ ਦੀ ਜਾਨ…
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਤਾਜ਼ਾ ਅਪਡੇਟ 23 ਅਪ੍ਰੈਲ 2024 (ਓਜ਼ੀ ਨਿਊਜ਼ ਡੈਸਕ)ਕੇਕ ਖਾਣ ਨਾਲ ਪਟਿਆਲਾ ਦੀ ਰਹਿਣ ਵਾਲੀ ਮਾਨਵੀ ਸ਼ਰਮਾ ਦੀ ਮੌਤ (Patiala Cake Death Case) ਮਾਮਲੇ ਵਿਚ ਰਿਪੋਰਟ ਸਾਹਮਣੇ ਆਈ ਹੈ, ਜਿਸ ਵਿੱਚ ਹੈਰਾਨੀਜਨਕ ਖੁਲਾਸਾ ਹੋਇਆ ਹੈ। ਕੇਕ ਵਿਚ ਸਿੰਥੈਟਿਕ ਸਵੀਟਨਰ ਯਾਨੀ ਨਕਲੀ ਮਿੱਠੇ ਦੀ ਵਰਤੋਂ ਕੀਤੀ ਗਈ ਸੀ। ਜਿਸ ਕਰਕੇ ਮਾਨਵੀ ਦੀ ਜਾਨ ਗਈ। ਜਿਹੜਾ ਕੇਕ 24 ਮਾਰਚ ਨੂੰ ਮਾਨਵੀ ਨੇ ਖਾਧਾ ਸੀ, ਉਸ ਵਿੱਚ ਭਾਰੀ ਮਾਤਰਾ ‘ਚ ਸਿੰਥੈਟਿਕ ਸਵੀਟਨਰ ਪਾਏ ਗਏ।ਐਨਡੀਟੀਵੀ ਨੂੰ ਜ਼ਿਲ੍ਹਾ ਸਿਹਤ ਅਫ਼ਸਰ ਡਾ. ਵਿਜੇ ਜਿੰਦਲ ਨੇ ਦੱਸਿਆ ਕਿ ਕੇਕ ਦਾ ਨਮੂਨਾ ਜਾਂਚ ਲਈ ਇਕੱਠਾ ਕੀਤਾ ਗਿਆ ਸੀ ਅਤੇ ਬਾਅਦ ਦੀ ਰਿਪੋਰਟ ਵਿੱਚ ਸੈਕਰੀਨ (Saccharine) ਦੀ ਮੌਜੂਦਗੀ ਪਾਈ ਗਈ ਹੈ, ਜੋ ਕਿ ਇੱਕ ਸਿੰਥੈਟਿਕ ਸਵੀਟਨਰ ਯਾਨੀ ਨਕਲੀ ਮਿੱਠਾ ਹੈ। ਜਿਸ ਨੂੰ ਕੇਕ ਤੇ ਪੇਸਟਰੀਆਂ ‘ਚ ਇਸਤੇਮਾਲ ਕੀਤਾ ਜਾਂਦਾ ਹੈ। ਹਾਲਾਂਕਿ ਸੈਕਰੀਨ ਦੀ ਆਮ ਤੌਰ ਉਤੇ ਭੋਜਨ ਅਤੇ ਪੀਣ ਵਾਲੇ ਪਦਾਰਥਾਂ ਵਿੱਚ ਘੱਟ ਮਾਤਰਾ ਵਿੱਚ ਵਰਤੋਂ ਕੀਤੀ ਜਾਂਦੀ ਹੈ, ਇਹ ਬੇਹੱਦ ਖਤਰਨਾਕ ਚੀਜ਼ ਹੈ, ਜਿਸ ਨੂੰ ਜ਼ਿਆਦਾ ਮਾਤਰਾ ਵਿਚ ਖਾਣ ਨਾਲ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੋ ਸਕਦੀ ਹੈ। ਜੋ ਕਿ ਜਾਨਲੇਵਾ ਵੀ ਸਾਬਤ ਹੋ ਸਕਦਾ ਹੈ। ਦੱਸ ਦਈਏ ਕਿ 10 ਸਾਲਾ ਮਾਨਵੀ ਦੀ 24 ਮਾਰਚ ਨੂੰ ਕੇਕ ਖਾਣ ਤੋਂ ਬਾਅਦ ਮੌਤ ਹੋ ਗਈ ਸੀ।ਮਾਨਵੀ ਦੇ ਪਰਿਵਾਰ ਨੇ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਵੀ ਕੀਤੀ ਸੀ। ਲੜਕੀ ਦੇ ਪਰਿਵਾਰ ਨੇ ਪੁਲਿਸ ਨੂੰ ਦੱਸਿਆ ਸੀ ਕਿ 24 ਮਾਰਚ ਨੂੰ ਮਾਨਵੀ ਸਣੇ ਪੂਰੇ ਪਰਿਵਾਰ ਨੇ ਕੇਕ ਖਾਧਾ ਸੀ। ਕੇਕ ਖਾਣ ਤੋਂ ਤੁਰਤ ਬਾਅਦ ਸਾਰੇ ਪਰਿਵਾਰ ਨੂੰ ਉਲਟੀਆਂ ਲੱਗ ਗਈਆਂ, ਜਦਕਿ ਮਾਨਵੀ ਦੀ ਤਬੀਅਤ ਜ਼ਿਆਦਾ ਵਿਗੜ ਗਈ ਸੀ। ਥੋੜੀ ਦੇਰ ਬਾਅਦ ਪਰਿਵਾਰ ਦੀ ਤਬੀਅਤ ‘ਚ ਸੁਧਾਰ ਹੋ ਗਿਆ, ਪਰ ਮਾਨਵੀ ਦੀ ਮੌਤ ਹੋ ਗਈ।ਪੁਲਿਸ ਨੇ ਦੁਕਾਨ ਦੇ ਮਾਲਕ ਦੇ ਖਿਲਾਫ ਭਾਰਤੀ ਦੰਡਾਵਲੀ ਦੀਆਂ ਸਬੰਧਤ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ, ਜਿਸ ਵਿੱਚ 273 ਅਤੇ 304-ਏ (ਲਾਪਰਵਾਹੀ ਨਾਲ ਮੌਤ ਦਾ ਕਾਰਨ ਬਣਨਾ) ਸ਼ਾਮਲ ਹਨ। ਇਸ ਤੋਂ ਇਲਾਵਾ, ਮੌਤ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ ਲਈ ਨਮੂਨੇ ਇੱਕ ਪ੍ਰਯੋਗਸ਼ਾਲਾ ਵਿੱਚ ਭੇਜੇ ਗਏ ਸਨ।

Post Views: 62
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #latest update
Previous Post

ਵਿਆਹ ਵਾਲੇ ਦਿਨ ਲਾੜੀ ਦੀ ਸੜਕ ਹਾਦਸੇ ਵਿਚ ਮੌਤ, ਦੋ ਭਰਾ ਗੰਭੀਰ ਜ਼ਖਮੀ

Next Post

Weather Update: ਪੰਜਾਬ-ਹਰਿਆਣਾ ‘ਚ ਤੇਜ਼ ਹਵਾਵਾਂ ਨਾਲ ਬਾਰਸ਼, IMD ਦਾ ਤਾਜ਼ਾ ਅਲਰਟ…

Next Post

Weather Update: ਪੰਜਾਬ-ਹਰਿਆਣਾ 'ਚ ਤੇਜ਼ ਹਵਾਵਾਂ ਨਾਲ ਬਾਰਸ਼, IMD ਦਾ ਤਾਜ਼ਾ ਅਲਰਟ...

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800