No Result
View All Result
Monday, March 2, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home INDIA

ਕੈਪਟਨ ਅਮਰਿੰਦਰ ਸਿੰਘ ਦੇ ਅਗਵਾਈ ਵਾਲੇ ਮੰਤਰੀ ਮੰਡਲ ਵਲੋਂ ਪੰਜਾਬ ਪੇਂਡੂ ਆਵਾਸ ਯੋਜਨਾ ਲਾਗੂ ਕਰਨ ਨੂੰ ਸਹਿਮਤੀ

admin by admin
June 1, 2018
in INDIA
0
ਕੈਪਟਨ ਅਮਰਿੰਦਰ ਸਿੰਘ ਦੇ ਅਗਵਾਈ ਵਾਲੇ ਮੰਤਰੀ ਮੰਡਲ ਵਲੋਂ ਪੰਜਾਬ ਪੇਂਡੂ ਆਵਾਸ ਯੋਜਨਾ ਲਾਗੂ ਕਰਨ ਨੂੰ ਸਹਿਮਤੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ- ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੇ ਪੰਜਾਬ ਮੰਤਰੀ ਮੰਡਲ ਨੇ ਇਕ ਮਹੱਤਵਪੂਰਨ ਫੈਸਲਾ ਲੈਂਦੇ ਹੋਏ ਬੇਘਰੇ ਸੁਤੰਤਰਤਾ ਸੈਨਾਨੀਆਂ ਅਤੇ ਉਨ•ਾਂ ਦੇ ਪਰਿਵਾਰਾਂ ਅਤੇ ਤਿੰਨ ਲੱਖ ਤੋਂ ਘੱਟ ਸਾਲਾਨਾ ਆਮਦਨ ਵਾਲੇ ਬੇਘਰੇ ਪਰਿਵਾਰਾਂ ਲਈ ਪੇਂਡੂ ਆਵਾਸ ਯੋਜਨਾ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਸ ਸਕੀਮ ਨੂੰ ਪੜਾਅਵਾਰ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸਾਰੇ ਬੇਘਰੇ ਆਜ਼ਾਦੀ ਸੰਗਰਾਮੀਆਂ ਨੂੰ ਪਹਿਲੇ ਪੜਾਅ ਦੌਰਾਨ ਇਸ ਸਕੀਮ ਦੇ ਹੇਠ ਲਿਆਂਦਾ ਜਾਵੇਗਾ। ਬੇਘਰੇ ਸੁਤੰਤਰਤਾ ਸੰਗਰਾਮੀਆਂ ‘ਤੇ ਇਕ ਹੀ ਸ਼ਰਤ ਲਾਗੂ ਹੋਵੇਗੀ ਕਿ ਉਹ ਜਿਸ ਪਿੰਡ ਵਿੱਚ ਮਕਾਨ ਬਨਾਉਣਾ ਚਾਹੁੰਦੇ ਹੋਣ ਉਹ ਉਸ ਪਿੰਡ ਦੇ ਪੱਕੇ ਵਸਨੀਕ ਹੋਣ। ਸੰਯੁਕਤ ਪਰਿਵਾਰਾਂ ਵਿੱਚ ਰਹਿ ਰਹੇ ਵਿਆਹੇ ਬੇਘਰੇ/ਬੇ-ਜ਼ਮੀਨੇ ਲੜਕੇ ਜਿਹਨਾਂ ਦਾ ਆਪਣਾ ਵੱਖਰਾ ਬਿਜਲੀ ਦਾ ਕਨੈਕਸ਼ਨ ਜਾਂ ਰਾਸ਼ਨ ਕਾਰਡ ਹੋਵੇ ਇਸ ਸਕੀਮ ਦਾ ਲਾਭ ਲੈਣ ਲਈ ਯੋਗ ਹੋਣਗੇ। ਇਸ ਸਕੀਮ ਦੀ ਵਿਸਤ੍ਰਤ ਜਾਣਕਾਰੀ ਦਿੰਦੇ ਹੋਏ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਦੇ ਹੇਠ ਲਾਭਪਾਤਰੀ ਨੂੰ ਰਾਜ ਸਰਕਾਰ ਵੱਲੋਂ 1.20 ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ ਇਸ ਤੋਂ ਇਲਾਵਾ ਮਗਨਰੇਗਾ ਸਕੀਮ ਨਾਲ ਇਸ ਨੂੰ ਜੋੜ ਕੇ 90 ਦਿਨਾਂ ਦੀ ਮਜ਼ਦੂਰੀ ਮਕਾਨ ਉਸਾਰੀ ਲਈ ਉਪਲਬਧ ਕਰਵਾਈ ਜਾਵੇਗੀ। ਇਹ ਮਜ਼ਦੂਰੀ ਲਾਭਪਾਤਰੀ ਵੱਲੋਂ ਖੁਦ ਜਾਂ ਕਿਸੇ ਹੋਰ ਜੋਬ ਕਾਰਡ ਹੋਲਡਰ ਵੱਲੋਂ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਮਕਾਨ ਦੇ ਨਾਲ 12 ਹਜ਼ਾਰ ਰੁਪਏ ਦੀ ਲਾਗਤ ਨਾਲ ਇਕ ਪਖਾਨਾ ਮਗਨਰੇਗਾ/ਸਵੱਛ ਭਾਰਤ ਮਿਸ਼ਨ ਹੇਠ ਬਣਾਇਆ ਜਾਵੇਗਾ। ਲਾਭਪਾਤਰੀ ਵੱਲੋਂ ਉਸਾਰਿਆ ਜਾਣ ਵਾਲਾ ਮਕਾਨ ਲਗਪਗ 25 ਵਰਗ ਮੀਟਰ ਰਕਬੇ ਦਾ ਹੋਵੇਗਾ, ਜਿਸ ਵਿਚ ਇਕ ਕਮਰਾ, ਇਕ ਰਸੋਈ ਅਤੇ ਇਕ ਪਖਾਨਾ ਸ਼ਾਮਲ ਹੋਵੇਗਾ।

Post Views: 35
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਕਮਿਸ਼ਨ ਵੱਲੋਂ ਮਾਮਲੇ ਦੀ ਸੁਣਵਾਈ ਕਰਨਾ, ਕਮਿਸ਼ਨ ਦੀ ਹੋਂਦ ਨੂੰ ਸਮਾਪਤ ਕਰਨ ਵਰਗਾ: ਸਿਰਸਾ

Next Post

ਜੰਮੂ-ਕਸ਼ਮੀਰ : ਹੰਦਵਾੜਾ ‘ਚ ਫ਼ੌਜ ਦੀ ਗਸ਼ਤ ਕਰ ਰਹੇ ਫ਼ੌਜੀਆਂ ‘ਤੇ ਹਮਲਾ ਹਮਲਾ

Next Post
ਜੰਮੂ-ਕਸ਼ਮੀਰ : ਹੰਦਵਾੜਾ ‘ਚ ਫ਼ੌਜ ਦੀ ਗਸ਼ਤ ਕਰ ਰਹੇ ਫ਼ੌਜੀਆਂ ‘ਤੇ ਹਮਲਾ ਹਮਲਾ

ਜੰਮੂ-ਕਸ਼ਮੀਰ : ਹੰਦਵਾੜਾ 'ਚ ਫ਼ੌਜ ਦੀ ਗਸ਼ਤ ਕਰ ਰਹੇ ਫ਼ੌਜੀਆਂ 'ਤੇ ਹਮਲਾ ਹਮਲਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800