No Result
View All Result
Thursday, October 22, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home Ambala

ਗੈਂਗਸਟਰਾਂ ’ਤੇ ਵਾਰ’: ਨੌਂ ਮਹੀਨਿਆਂ ਵਿੱਚ 79,642 ਵਿਅਕਤੀ ਗ੍ਰਿਫ਼ਤਾਰ

admin by admin
October 20, 2026
in Ambala, BREAKING, BUSINESS, CAREER, CHANDIGARH, COVER STORY, HARYANA, Himachal, INDIA, POLITICS, PUNJAB, RAJASTHAN, UTTARAKHAND, Viral, West Bengal, WORLD
0
ਗੈਂਗਸਟਰਾਂ ‘ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 9 ਮਹੀਨੇ ਪੂਰੇ ਹੋਣ ’ਤੇ, ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 1.51 ਲੱਖ ਛਾਪੇਮਾਰੀਆਂ ਕਰਕੇ 79,642 ਗੈਂਗਸਟਰ ਅਤੇ ਉਨ੍ਹਾਂ ਨਾਲ ਜੁੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਫੈਸਲਾਕੁੰਨ ਮੁਹਿੰਮ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ 20 ਜਨਵਰੀ, 2026 ਨੂੰ  ਕੀਤੀ  ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ, ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ  ’ਤੇ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ।

ਕਾਨੂੰਨ ਅਤੇ ਵਿਵਸਥਾ ਦੇ ਸਪੈਸ਼ਲ ਡੀਜੀਪੀ ਪ੍ਰਵੀਨ ਸਿਨਹਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਕੋਲੋਂ 1367 ਹਥਿਆਰਾਂ ਸਮੇਤ 3958 ਜ਼ਿੰਦਾ ਕਾਰਤੂਸ, 431 ਮੈਗਜ਼ੀਨ, 288 ਤੇਜ਼ਧਾਰ ਹਥਿਆਰ ਅਤੇ 20 ਹੈਂਡ ਗ੍ਰਨੇਡ ਬਰਾਮਦ ਕੀਤੇ ਹਨ।

ਇਸ ਤੋਂ ਇਲਾਵਾ 43,231 ਵਿਅਕਤੀਆਂ ਵਿਰੁੱਧ ਇਹਤਿਆਤੀ  ਕਾਰਵਾਈ ਸ਼ੁਰੂ ਕੀਤੀ ਗਈ ਹੈ, ਜਦਕਿ 19,277 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪੁਲਿਸ ਟੀਮਾਂ ਨੇ 2,042 ਭਗੌੜੇ ਅਪਰਾਧੀਆਂ  ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

273ਵੇਂ ਦਿਨ, ਪੁਲਿਸ ਟੀਮਾਂ ਨੇ 536 ਛਾਪੇਮਾਰੀ ਕਰਦਿਆਂ  188 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਦਕਿ 154 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਅਤੇ ਚਾਰ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ।

ਸਪੈਸ਼ਲ ਡੀ.ਜੀ.ਪੀ. ਨੇ ਕਿਹਾ ਕਿ ’ਗੈਂਗਸਟਰਾਂ ’ਤੇ ਵਾਰ’ ਮੁਹਿੰਮ ਇਸੇ ਤਰ੍ਹਾਂ ਪੂਰੇ ਜੋਸ਼-ਓ-ਖ਼ਰੋਸ਼ ਨਾਲ ਜਾਰੀ ਰਹੇਗੀ।

ਲੋਕ, ’ਐਂਟੀ ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਵੀ ਸੂਹ ਦਿੱਤੀ ਜਾ ਸਕਦੀ ਹੈ ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’  ਨੂੰ 598ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 138 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 389 ਗ੍ਰਾਮ ਹੈਰੋਇਨ, 780 ਗ੍ਰਾਮ ਅਫੀਮ, 1277 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 10,650 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ । ਇਸ ਦੇ ਨਾਲ ਹੀ, ਸਿਰਫ਼ 598 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 86,903 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 19 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

#AntiGangsterHelpline #CrimeTips #PunjabPolice #AnonymousTipLine #SafeCommunity

Views: 2
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: 273ਵੇਂ ਦਿਨਜਦਕਿ 154 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਅਤੇ ਚਾਰ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ।ਪੁਲਿਸ ਟੀਮਾਂ ਨੇ 536 ਛਾਪੇਮਾਰੀ ਕਰਦਿਆਂ  188 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ
Previous Post

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਗਿਦੜਿਆਣੀ ਵਿਖੇ ਕਿਸਾਨ ਜਾਗਰੂਕਤਾ ਕੈਂਪ; ਪਰਾਲੀ ਪ੍ਰਬੰਧਨ ‘ਤੇ ਦਿੱਤਾ ਜ਼ੋਰ*

Next Post

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ, ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਸਾਂਝੇ ਯਤਨਾਂ ਦੀ ਅਪੀਲ

Next Post
ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ, ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਸਾਂਝੇ ਯਤਨਾਂ ਦੀ ਅਪੀਲ

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ, ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਸਾਂਝੇ ਯਤਨਾਂ ਦੀ ਅਪੀਲ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800