ਰੂਪਨਗਰ, 17 ਜਨਵਰੀ (ਚਮਨ ਲਾਲ)- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰਦਾਰ ਅਜੇਵੀਰ ਸਿੰਘ ਲਾਲਪੁਰਾ ਅੱਜ ਨੰਗਲ ਸਰਕਲ ਦੇ ਪ੍ਰਧਾਨ ਰਾਜੇਸ਼ ਚੌਧਰੀ ਦਾ ਹਾਲ ਚਾਲ ਪੁੱਛਣ ਅੱਜ ਉਨ੍ਹਾਂ ਦੇ ਗ੍ਰਹਿ ਨੰਗਲ ਪਹੁੰਚੇ | ਸ. ਲਾਲਪੁਰਾ ਵਲੋਂ ਚੌਧਰੀ ਦੀ ਜਲਦ ਸਿਹਤਯਾਬੀ ਦੀ ਵਾਹਿਗੁਰੂ ਅੱਗੇ ਅਰਦਾਸ ਕੀਤੀ | ਦੱਸਣਯੋਗ ਹੈ ਕਿ ਸ੍ਰੀ ਰਾਜੇਸ਼ ਚੌਧਰੀ ਪਿਛਲੇ ਸਮੇਂ ਤੋਂ ਕੁੱਝ ਬਿਮਾਰ ਚੱਲੇ ਆ ਰਹੇ ਹਨ | ਸਰਕਲ ਪ੍ਰਧਾਨ ਰਾਜੇਸ਼ ਚੌਧਰੀ ਨੇ ਅਜੇਵੀਰ ਸਿੰਘ ਲਾਲਪੁਰਾ ਨੂੰ ਜ਼ਿਲ੍ਹਾ ਪ੍ਰਧਾਨ ਬਣਨ ‘ਤੇ ਸ਼ੁੱਭਕਾਮਨਾਵਾਂ ਭੇਟ ਕੀਤੀਆਂ ਅਤੇ ਭਾਜਪਾ ਹਾਈਕਮਾਂਡ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇਕ ਤੇ ਇਮਾਨਦਾਰ ਸ਼ਖ਼ਸੀਅਤ ਨੂੰ ਜ਼ਿਲ੍ਹਾ ਪ੍ਰਧਾਨ ਦਾ ਅਹੁਦਾ ਦੇ ਕੇ ਨਿਵਾਜਿਆ | ਸ. ਲਾਲਪੁਰਾ ਨੇ ਇਸ ਮੌਕੇ ਕਿਹਾ ਕਿ ਉਹ ਮਾਣਯੋਗ ਪ੍ਰਧਾਨ ਮੰਤਰੀ ਨਰੇਂਦਰ ਭਾਈ ਮੋਦੀ ਦੇ ਮੰਤਰ ‘ਸਭ ਕਾ ਸਾਥ, ਸਭ ਕਾ ਵਿਕਾਸ’ ਤਹਿਤ ਸਭ ਨੂੰ ਨਾਲ ਲੈ ਕੇ ਅੱਗੇ ਵਧਣਗੇ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸਿਰਤੋੜ ਯਤਨ ਕਰਨਗੇ | ਉਨ੍ਹਾਂ ਇਸ ਮੌਕੇ ਸਥਾਨਕ ਮੁੱਦਿਆਂ ਨੂੰ ਲੈ ਕੇ ਵੀ ਚਰਚਾ ਕੀਤੀ ਅਤੇ ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਬਤ ਜਾਣਕਾਰੀ ਹਾਸਲ ਕੀਤੀ | ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਤੌਰ ‘ਤੇ ਤਿਲਕ ਰਾਜ ਲੱਕੀ , ਬਿਊਰੋ ਚੀਫ ਚਮਨ ਲਾਲ, ਰਵਿੰਦਰ ਨਰੇਸ਼ ਚੌਧਰੀ, ਭੁਪਿੰਦਰ ਸਿੰਘ ਸੈਣੀ, ਬੁਧੀਰਾਜਾ, ਰਮਨ ਜਿੰਦਲ, ਸੁਖਬੀਰ ਸਿੰਘ ਸੈਣੀ ਵੀ ਮੌਜੂਦ ਸਨ |