ਤਿਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ (ਕੇਸੀਆਰ) ਨੂੰ ਰਾਤ ਨੂੰ ਘਰ ਵਿੱਚ ਡਿੱਗਣ ਤੋਂ ਬਾਅਦ ਇੱਥੋਂ ਦੇ ਨਿੱਜੀ ਸੁਪਰ ਸਪੈਸ਼ਲਿਟੀ ਹਸਪਤਾਲ ਵਿਚ ਦਾਖਲ ਹਨ ਤੇ ਉਨ੍ਹਾਂ ਦੀ ਹੱਡੀ ਟੁੱਟਣ ਦਾ ਖਦਸ਼ਾ ਹੈ। ਕੇਸੀਆਰ ਦੇ ਦਫ਼ਤਰ ਦੇ ਸੂਤਰਾਂ ਨੇ ਦੱਸਿਆ ਕਿ ਡਾਕਟਰ ਭਾਰਤ ਰਾਸ਼ਟਰ ਸਮਿਤੀ (ਬੀਆਰਐੱਸ) ਦੇ ਪ੍ਰਧਾਨ ਰਾਓ (69) ਦੀ ਹਾਲਤ ਦਾ ਮੁਲਾਂਕਣ ਕਰ ਰਹੇ ਹਨ ਅਤੇ ਅਪਰੇਸ਼ਨ ਦੀ ਲੋੜ ਪੈ ਸਕਦੀ ਹੈ।