Coronavirus in India : ਨਵੀਂ ਦਿੱਲੀ – ਚੀਨ ‘ਚ ਕੋਰੋਨਾ ਦੀ ਲਹਿਰ ਦੌਰਾਨ ਭਾਰਤ ਸਰਕਾਰ ਪਹਿਲਾਂ ਹੀ ਅਲਰਟ ਹੋ ਗਈ ਹੈ। ਪੀਐਮ ਮੋਦੀ ਦੀ ਕੋਰੋਨਾ ਸਮੀਖਿਆ ਬੈਠਕ ਦੇ ਇਕ ਦਿਨ ਬਾਅਦ ਗੀ ,ਕਤਾਕ ਨੇ ਅਹਿਮ ਫੈਸਲਾ ਲੈਂਦੇ ਹੋਏ ਨੇਜ਼ਲ ਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਭਾਰਤ ਬਾਇਓਟੈਕ ਦੀ ਇਸ ਨੇਜ਼ਲ ਵੈਕਸੀਨ ਨੂੰ ਅੱਜ ਤੋਂ ਹੀ ਬੂਸਟਰ ਡੋਜ਼ ਵਜੋਂ ਵਰਤਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਹਾਲਾਂਕਿ ਇਹ ਵੈਕਸੀਨ ਸਿਰਫ਼ ਪ੍ਰਾਈਵੇਟ ਹਸਪਤਾਲਾਂ ਵਿੱਚ ਹੀ ਉਪਲਬਧ ਹੋਵੇਗੀ।
ਇਸ ਤੋਂ ਪਹਿਲਾਂ ਵੀ ਕੇਂਦਰ ਸਰਕਾਰ ਵੱਲੋਂ ਨੇਜ਼ਲ ਵੈਕਸੀਨ ਨੂੰ ਮਨਜ਼ੂਰੀ ਦਿੱਤੀ ਗਈ ਸੀ। 6 ਸਤੰਬਰ ਨੂੰ ਡਰੱਗਜ਼ ਕੰਟਰੋਲਰ ਜਨਰਲ ਆਫ ਇੰਡੀਆ (DCGI) ਨੇ ਇਸ ਨੂੰ ਸਿਰਫ਼ ਐਮਰਜੈਂਸੀ ਵਰਤੋਂ ਲਈ ਮਨਜ਼ੂਰੀ ਦਿੱਤੀ ਸੀ। ਡੀਸੀਜੀਆਈ ਨੇ 18 ਸਾਲ ਤੋਂ ਜ਼ਿਆਦਾ ਉਮਰ ਦੇ ਲੋਕਾਂ ਨੂੰ ਇਸ ਦੀ ਮਨਜ਼ੂਰੀ ਦਿੱਤੀ ਸੀ।
