No Result
View All Result
Monday, March 2, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਪਟਿਆਲਾ ਦੇ ਸ਼ੀਸ਼ ਮਹਿਲ ਵਿਖੇ ਕਰਾਫਟ ਮੇਲਾ 22 ਫਰਵਰੀ ਤੋਂ- ਡਿਪਟੀ ਕਮਿਸ਼ਨਰ

admin by admin
January 29, 2020
in PUNJAB
0
ਪਟਿਆਲਾ ਦੇ ਸ਼ੀਸ਼ ਮਹਿਲ ਵਿਖੇ ਕਰਾਫਟ ਮੇਲਾ 22 ਫਰਵਰੀ ਤੋਂ- ਡਿਪਟੀ ਕਮਿਸ਼ਨਰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 29 ਜਨਵਰੀ (ਪਰੈੱਸ ਕੀ ਤਾਕਤ ਬਿਊਰੋ) : ਪਟਿਆਲਾ ਦੀ ਵਿਰਾਸਤੀ ਇਮਾਰਤ ਸ਼ੀਸ਼ ਮਹਿਲ ਵਿਖੇ 22 ਫਰਵਰੀ ਤੋਂ ਸ਼ੁਰੂ ਹੋਣ ਵਾਲੇ ਕਰਾਫਟ ਮੇਲੇ ਦੀਆਂ ਤਿਆਰੀ ਦਾ ਅੱਜ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਨੇ ਸ਼ੀਸ਼ ਮਹਿਲ ਵਿਖੇ ਜਾਕੇ ਜਾਇਜ਼ਾ ਲਿਆ। ਇਸ ਬਾਰੇ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਪਟਿਆਲਾ ਦੇ ਸ਼ੀਸ਼ ਮਹਿਲ ਵਿਖੇ 22 ਫਰਵਰੀ ਤੋਂ 5 ਮਾਰਚ ਤੱਕ ਕਰਾਫਟ ਮੇਲਾ ਲਗਾਇਆ ਜਾ ਰਿਹਾ ਹੈ ਅਤੇ ਇਸ ਸਮਾਗਮ ਸਬੰਧੀ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਇਸ ਮੌਕੇ ਕਰਾਫਟ ਮੇਲੇ ਦੇ ਨੋਡਲ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਅਤੇ ਨਗਰ ਨਿਗਮ ਦੇ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਸ਼ੀਸ਼ ਮਹਿਲ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕਰਦਿਆ ਇਸ ਮੇਲੇ ਨੂੰ ਕਰਵਾਉਣ ਲਈ ਗਠਿਤ ਕਮੇਟੀਆਂ ਦੇ ਮੈਂਬਰ ਅਧਿਕਾਰੀਆਂ ਨੂੰ ਸੌਂਪੀਆਂ ਜ਼ਿੰਮੇਵਾਰੀਆਂ ਦਾ ਜਾਇਜ਼ਾ ਲਿਆ ਅਤੇ ਹਦਾਇਤ ਕੀਤੀ ਕਿ ਤਿਆਰੀਆਂ ‘ਚ ਕਿਸੇ ਕਿਸਮ ਦੀ ਕੋਈ ਢਿੱਲ-ਮੱਠ ਨਾ ਵਰਤੀ ਜਾਵੇ ਅਤੇ ਸਾਰੇ ਪ੍ਰਬੰਧ ਸਮੇਂ ਤੋਂ ਪਹਿਲਾ ਮੁਕੰਮਲ ਕਰ ਲਏ ਜਾਣ।
ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਹਰ ਅਧਿਕਾਰੀ ਅਤੇ ਕਰਮਚਾਰੀ ਆਪਣੀ ਜਿੰਮੇਵਾਰੀ ਤੇ ਤਨਦੇਹੀ ਅਤੇ ਆਪਸੀ ਤਾਲਮੇਲ ਨਾਲ ਨਿਭਾਵੇ ਤਾਂ ਕਿ ਕਰਾਫਟ ਮੇਲੇ ਨੂੰ ਨਿਰਵਿਘਨਤਾ ਨਾਲ ਨੇਪਰੇ ਚੜ੍ਹਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਰਾਫਟ ਮੇਲੇ ਦੌਰਾਨ ਵੱਖ-ਵੱਖ ਰਾਜਾਂ ਦੇ ਸ਼ਿਲਪਕਾਰਾਂ ਦੀਆਂ ਦਸਤਕਾਰੀ ਵਸਤਾਂ ਦਰਸ਼ਕਾਂ ਦੇ ਖਰੀਦਣ ਲਈ ਸਟਾਲਾਂ ‘ਤੇ ਸਜਾਈਆਂ ਜਾਣਗੀਆਂ ਅਤੇ ਉੱਤਰ ਖੇਤਰੀ ਸੱਭਿਆਚਾਰਕ ਕੇਂਦਰ ਪਟਿਆਲਾ ਵੱਲੋਂ ਲੋਕ ਨਾਚਾਂ ਅਤੇ ਲੋਕ ਕਲਾਵਾਂ ਦੇ ਦੇਸ਼ ਭਰ ਦੇ ਕਈ ਸੂਬਿਆਂ ਤੋਂ ਪੁੱਜੇ ਕਲਾਕਾਰ ਆਪਣੀਆਂ ਵੰਨਗੀਆਂ ਪੇਸ਼ ਕਰਨਗੇ।
ਇਸ ਮੌਕੇ ਕਰਾਫਟ ਮੇਲੇ ਦੇ ਨੋਡਲ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਮੇਲੇ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਬਣਾਏ ਗਏ ਪਲਾਨ ਬਾਰੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੂੰ ਜਾਣਕਾਰੀ ਦਿੱਤੀ ਅਤੇ ਮੇਲੇ ਸਬੰਧੀ ਹੁਣ ਤੱਕ ਕੀਤੇ ਗਏ ਕੰਮ ਅਤੇ ਚੱਲ ਰਹੇ ਕੰਮ ਸਬੰਧੀ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਮੇਲੇ ਵਿੱਚ ਲੱਖਾ ਦੀ ਗਿਣਤੀ ‘ਚ ਆਉਣ ਵਾਲੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਕੇ ਹੀ ਪਲਾਨ ਤਿਆਰ ਕੀਤਾ ਗਿਆ ਹੈ ਅਤੇ ਸਬੰਧਤ ਵਿਭਾਗਾਂ ਨੂੰ ਪਲਾਨ ਅਨੁਸਾਰ ਕੰਮ ਨੂੰ ਸਮੇਂ ਤੋਂ ਪਹਿਲਾਂ ਪੂਰਾ ਕਰਨ ਲਈ ਵੀ ਹਦਾਇਤਾਂ ਜਾਰੀ ਕੀਤੀਆਂ ਗਈ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਪਿਛਲੇ ਕਰਾਫਟ ਮੇਲੇ ਨਾਲੋਂ ਕਾਫ਼ੀ ਕੁਝ ਅਲੱਗ ਕੀਤਾ ਜਾ ਰਿਹਾ ਹੈ।

Post Views: 54
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

रोहित के 2 छक्कों से सुपर ओवर में जीता भारत, न्यूजीलैंड v भारत

Next Post

ਬੈਂਕ ਦੇ ਮੁਲਾਜਮਾਂ ਵੱਲੋਂ ਹੀ ਕਰੈਡਿਟ ਕਾਰਡਾਂ ਰਾਹੀਂ ਖਾਤਾ ਧਾਰਕਾਂ ਨਾਲ ਆਨ ਲਾਇਨ ਠੱਗੀਆਂ ਮਾਰਨ ਦਾ ਮਾਮਲਾ ਬੇਪਰਦਾ

Next Post
ਬੈਂਕ ਦੇ ਮੁਲਾਜਮਾਂ ਵੱਲੋਂ ਹੀ ਕਰੈਡਿਟ ਕਾਰਡਾਂ ਰਾਹੀਂ ਖਾਤਾ ਧਾਰਕਾਂ ਨਾਲ ਆਨ ਲਾਇਨ ਠੱਗੀਆਂ ਮਾਰਨ ਦਾ ਮਾਮਲਾ ਬੇਪਰਦਾ

ਬੈਂਕ ਦੇ ਮੁਲਾਜਮਾਂ ਵੱਲੋਂ ਹੀ ਕਰੈਡਿਟ ਕਾਰਡਾਂ ਰਾਹੀਂ ਖਾਤਾ ਧਾਰਕਾਂ ਨਾਲ ਆਨ ਲਾਇਨ ਠੱਗੀਆਂ ਮਾਰਨ ਦਾ ਮਾਮਲਾ ਬੇਪਰਦਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800