No Result
View All Result
Thursday, November 5, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

admin by admin
October 26, 2026
in BREAKING, CHANDIGARH, COVER STORY, DELHI, HARYANA, INDIA, National, POLITICS, PUNJAB, WORLD
0
ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਨੂੰ ਉਸ ਦੇ ਜਾਇਜ਼ ਹੱਕਾਂ ਤੋਂ ਵਿਰਵਾ ਰੱਖਣਾ ਅਤੇ ਵਿੱਤੀ ਬਕਾਏ ਰੋਕੀ ਰੱਖਣਾ ਭਾਜਪਾ ਦੀ ਪੁਰਾਣੀ ਆਦਤ ਹੈ।
ਸਾਢੇ ਚਾਰ ਸਾਲਾਂ ਤੋਂ ਪੰਜਾਬ ਦੇ ਆਰ.ਡੀ.ਐੱਫ. (ਪੇਂਡੂ ਵਿਕਾਸ ਫੰਡ) ਅਤੇ ਵੈਟ ਦੇ ਬਕਾਏ ਰੋਕਣ ਲਈ ਮੋਦੀ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਉਨ੍ਹਾਂ ਨੇ ਨਸ਼ਿਆਂ ਦੇ ਮੁੱਦੇ ‘ਤੇ ਅਕਾਲੀਆਂ ਅਤੇ ਭਾਜਪਾ ‘ਤੇ ਵੀ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕੀਤੀ ਕਿ ਇਨ੍ਹਾਂ ਦੋਵਾਂ ਪਾਰਟੀਆਂ ਨੇ ਆਪਣੇ ਪਿਛਲੇ ਸ਼ਾਸਨਕਾਲ ਦੌਰਾਨ ਪੰਜਾਬ ਨੂੰ ਨੁਕਸਾਨ ਪਹੁੰਚਾਇਆ ਅਤੇ ਹੁਣ ਚੋਣਾਂ ਵਿੱਚ ਲਾਹਾ ਖੱਟਣ ਲਈ ਮੁੜ ਇਕੱਠੇ ਹੋਣ ਦੀ ਤਿਆਰੀ ਕਰ ਰਹੀਆਂ ਹਨ।
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਆਪਣੇ ਹੱਕਾਂ ਅਤੇ ਹਿੱਤਾਂ ਨਾਲ ਕੋਈ ਸਮਝੌਤਾ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਵਿਰੋਧੀ ਧਿਰ ਦੀ ਬੁਖਲਾਹਟ ਆਮ ਆਦਮੀ ਪਾਰਟੀ ਨੂੰ ਮਿਲ ਰਹੇ ਲਗਾਤਾਰ ਜਨਤਕ ਸਮਰਥਨ ਦਾ ਨਤੀਜਾ ਹੈ।
ਮੀਡੀਆ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਜਪਾ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਤੇ ਪੰਜਾਬ ਦਾ ਪਾਣੀ ਖੋਹਣ ਦੀ ਸਾਜ਼ਿਸ਼ ਰਚ ਕੇ ਵੋਟਾਂ ਮੰਗ ਰਹੀ ਹੈ। ਪੰਜਾਬ ਨੂੰ ਉਸ ਦੇ ਜਾਇਜ਼ ਹੱਕਾਂ ਤੋਂ ਵਾਂਝਾ ਕਰਨਾ ਭਾਜਪਾ ਦੀ ਪੁਰਾਣੀ ਆਦਤ ਬਣ ਚੁੱਕੀ ਹੈ। ਪੰਜਾਬ ਦੇ ਲੋਕਾਂ ਨੇ ਦੇਸ਼ ਲਈ ਅਥਾਹ ਕੁਰਬਾਨੀਆਂ ਦਿੱਤੀਆਂ ਹਨ, ਦੇਸ਼ ਦੀ ਅੰਨ ਸੁਰੱਖਿਆ ਵਿੱਚ ਯੋਗਦਾਨ ਪਾਇਆ ਹੈ ਅਤੇ ਰਾਸ਼ਟਰੀ ਸੁਰੱਖਿਆ ਲਈ ਡਟ ਕੇ ਪਹਿਰਾ ਦੇ ਰਹੇ ਹਨ, ਫਿਰ ਵੀ ਸੂਬੇ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਹੱਥੋਂ ਬੇਇਨਸਾਫ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।”
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ, “ਪੰਜਾਬ ਕਦੇ ਵੀ ਕਿਸੇ ਸਿਆਸੀ ਪਾਰਟੀ ਨੂੰ ਆਪਣੇ ਹਿੱਤਾਂ ਨੂੰ ਢਾਹ ਲਾਉਣ ਜਾਂ ਆਪਣੇ ਲੋਕਾਂ ਦੇ ਹੱਕਾਂ ਨਾਲ ਸਮਝੌਤਾ ਕਰਨ ਦੀ ਇਜਾਜ਼ਤ ਨਹੀਂ ਦੇਵੇਗਾ। ਪੰਜਾਬ ਯੂਨੀਵਰਸਿਟੀ, ਪੰਜਾਬ ਦੇ ਇਤਿਹਾਸ, ਪਛਾਣ ਅਤੇ ਅਕਾਦਮਿਕ ਵਿਰਾਸਤ ਨਾਲ ਜੁੜੀ ਅਹਿਮ ਸੰਸਥਾ ਹੈ, ਜਦਕਿ ਸਾਡੇ ਪਾਣੀ ਦੇ ਸਰੋਤ ਸਾਡੀ ਖੇਤੀਬਾੜੀ ਅਰਥਵਿਵਸਥਾ ਅਤੇ ਲੱਖਾਂ ਕਿਸਾਨਾਂ ਦੀ ਰੋਜ਼ੀ-ਰੋਟੀ ਲਈ ਅਤਿ ਜ਼ਰੂਰੀ ਹਨ। ਪੰਜਾਬ ਦੇ ਲੋਕ ਸੂਬੇ ਦੀਆਂ ਸੰਸਥਾਵਾਂ, ਪਾਣੀਆਂ ਜਾਂ ਵਿੱਤੀ ਹੱਕਾਂ ‘ਤੇ ਇਸ ਦੇ ਹੱਕਾਂ ਨੂੰ ਕਮਜ਼ੋਰ ਕਰਨ ਦੀ ਕਿਸੇ ਵੀ ਸਾਜ਼ਿਸ਼ ਨੂੰ ਬਰਦਾਸ਼ਤ ਨਹੀਂ ਕਰਨਗੇ।”
ਪੰਜਾਬ ਦੇ ਬਕਾਇਆ ਵਿੱਤੀ ਫੰਡਾਂ ਲਈ ਮੋਦੀ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੋਦੀ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਤੋਂ ਪੰਜਾਬ ਦੇ ਆਰ.ਡੀ.ਐੱਫ. ਅਤੇ ਵੈਟ ਦੇ ਬਕਾਏ ਰੋਕੇ ਹੋਏ ਹਨ। ਫੰਡਾਂ ਨੂੰ ਇੰਨੇ ਲੰਬੇ ਸਮੇਂ ਤੱਕ ਰੋਕਣਾ ਪੰਜਾਬ ਦੇ ਲੋਕਾਂ ਨਾਲ ਘੋਰ ਅਨਿਆਂ ਹੈ ਅਤੇ ਇਹ ਸੂਬੇ ਦੇ ਜ਼ਰੂਰੀ ਵਿਕਾਸ ਅਤੇ ਪੇਂਡੂ ਬੁਨਿਆਦੀ ਢਾਂਚੇ ਦੇ ਕੰਮਾਂ ਨੂੰ ਪ੍ਰਭਾਵਿਤ ਕਰਦਾ ਹੈ। ਪੰਜਾਬ ਆਪਣੇ ਜਾਇਜ਼ ਹੱਕਾਂ ਤੋਂ ਇਲਾਵਾ ਹੋਰ ਕੁੱਝ ਨਹੀਂ ਮੰਗ ਰਿਹਾ ਅਤੇ ਕੇਂਦਰ ਸਰਕਾਰ ਨੂੰ ਸੂਬੇ ਪ੍ਰਤੀ ਆਪਣੀਆਂ ਵਿੱਤੀ ਜ਼ਿੰਮੇਵਾਰੀਆਂ ਪੂਰੀਆਂ ਕਰਨੀਆਂ ਚਾਹੀਦੀਆਂ ਹਨ।”
ਮੁੱਖ ਮੰਤਰੀ ਨੇ ਕਿਹਾ, “ਪੰਜਾਬ ਦੇ ਲੋਕ ਇਨਸਾਫ਼ ਦੇ ਹੱਕਦਾਰ ਹਨ। ਸਾਡੇ ਸੂਬੇ ਨੂੰ ਆਪਣੇ ਜਾਇਜ਼ ਫੰਡਾਂ ਦੀ ਮੰਗ ਕਰਨ ਦਾ ਪੂਰਾ ਹੱਕ ਹੈ ਅਤੇ ਅਸੀਂ ਧੱਕੇਸ਼ਾਹੀ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਦੇ ਰਹਾਂਗੇ। ਕੋਈ ਵੀ ਸਰਕਾਰ ਪੰਜਾਬ ਨੂੰ ਉਸ ਦੇ ਹੱਕੀ ਸਰੋਤਾਂ ਤੋਂ ਅਨਿਸ਼ਚਿਤ ਸਮੇਂ ਲਈ ਵਾਂਝਾ ਨਹੀਂ ਰੱਖ ਸਕਦੀ। ਪੰਜਾਬ ਦੇ ਵਿਕਾਸ ਅਤੇ ਇਸ ਦੇ ਲੋਕਾਂ ਦੀ ਭਲਾਈ ਨੂੰ ਭਾਜਪਾ ਦੇ ਸਿਆਸੀ ਸਮੀਕਰਨਾਂ ਦੀ ਬਲੀ ਨਹੀਂ ਚਾੜ੍ਹਿਆ ਜਾ ਸਕਦਾ।”
ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ‘ਤੇ ਨਸ਼ਿਆਂ ਦੇ ਮੁੱਦੇ ‘ਤੇ ਤਿੱਖਾ ਹਮਲਾ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀਆਂ ਅਤੇ ਭਾਜਪਾ ਨੇ ਆਪਣੇ ਸ਼ਾਸਨਕਾਲ ਦੌਰਾਨ ਪੂਰੇ ਪੰਜਾਬ ਵਿੱਚ ਨਸ਼ਿਆਂ ਦਾ ਜਾਲ ਵਿਛਾਇਆ। ਅਣਗਿਣਤ ਪਰਿਵਾਰਾਂ ਨੇ ਨਸ਼ੇ ਦੇ ਜਜ਼ਬਾਤੀ ਅਤੇ ਸਮਾਜਿਕ ਤੌਰ ’ਤੇ ਨਤੀਜੇ ਭੁਗਤੇ ਹਨ ਅਤੇ ਸਾਡੇ ਨੌਜਵਾਨਾਂ ਨੇ ਇਨ੍ਹਾਂ ਪਾਰਟੀਆਂ ਦੀਆਂ ਨਾਕਾਮੀਆਂ ਦੀ ਭਾਰੀ ਕੀਮਤ ਚੁਕਾਈ ਹੈ। ਪੰਜਾਬ ਦੇ ਲੋਕ ਸੂਬੇ ਦੇ ਸਮਾਜਿਕ ਤਾਣੇ-ਬਾਣੇ ਨੂੰ ਪਹੁੰਚਾਏ ਗਏ ਨੁਕਸਾਨ ਨੂੰ ਭੁੱਲੇ ਨਹੀਂ ਹਨ।”
ਉਨ੍ਹਾਂ ਦਾਅਵਾ ਕੀਤਾ, “ਅਕਾਲੀ ਅਤੇ ਭਾਜਪਾ ਹੁਣ ਮੁੜ ਇਕੱਠੇ ਹੋਣ ਦੀ ਤਿਆਰੀ ਕਰ ਰਹੇ ਹਨ, ਜਿਸ ਨਾਲ ਉਨ੍ਹਾਂ ਦੀ ਸਿਆਸੀ ਮੌਕਾਪ੍ਰਸਤੀ ਬੇਨਕਾਬ ਹੋ ਗਈ ਹੈ। ਜਿਹੜੀਆਂ ਪਾਰਟੀਆਂ ਪਿਛਲੇ ਸਮੇਂ ਵਿੱਚ ਪੰਜਾਬ ਨੂੰ ਸੰਭਾਲਣ ਵਿੱਚ ਨਾਕਾਮ ਰਹੀਆਂ, ਉਹ ਚੋਣਾਂ ਦਾ ਲਾਹਾ ਖੱਟਣ ਲਈ ਮੁੜ ਹੱਥ ਮਿਲਾ ਕੇ ਆਪਣੀ ਜਵਾਬਦੇਹੀ ਤੋਂ ਬਚ ਨਹੀਂ ਸਕਦੀਆਂ। ਪੰਜਾਬ ਨੂੰ ਇਮਾਨਦਾਰ ਨੇਤਾਵਾਂ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਾਰਵਾਈ ਅਤੇ ਨੌਜਵਾਨਾਂ ਦੇ ਭਵਿੱਖ ਦੀ ਰਾਖੀ ਲਈ ਵਚਨਬੱਧ ਸਰਕਾਰ ਦੀ ਲੋੜ ਹੈ, ਨਾ ਕਿ ਮੌਕਾਪ੍ਰਸਤ ਸਿਆਸੀ ਗਠਜੋੜਾਂ ਦੀ।”
ਮੁੱਖ ਮੰਤਰੀ ਨੇ ਕਿਹਾ, “ਲੋਕ ਸਿਆਸੀ ਪਾਰਟੀਆਂ ਦਾ ਮੁਲਾਂਕਣ ਉਨ੍ਹਾਂ ਦੇ ਪਿਛਲੇ ਰਿਕਾਰਡ ਅਤੇ ਪੰਜਾਬ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਤੋਂ ਕਰਨਗੇ, ਉਨ੍ਹਾਂ ਦੇ ਨਾਅਰਿਆਂ ਤੋਂ ਨਹੀਂ। ਜਿਨ੍ਹਾਂ ਨੇ ਸੂਬੇ ਦੇ ਹਿੱਤਾਂ ਨਾਲ ਸਮਝੌਤਾ ਕੀਤਾ, ਉਹ ਸਿਆਸੀ ਫੇਰਬਦਲ ਕਰਕੇ ਆਪਣੀਆਂ ਪਿਛਲੀਆਂ ਨਾਕਾਮੀਆਂ ਨੂੰ ਮਿਟਾ ਨਹੀਂ ਸਕਦੇ। ਪੰਜਾਬ ਦਾ ਭਵਿੱਖ ਇਮਾਨਦਾਰ ਸ਼ਾਸਨ, ਜਵਾਬਦੇਹੀ ਅਤੇ ਲੋਕਾਂ ਦੀ ਭਲਾਈ ਲਈ ਦ੍ਰਿੜ੍ਹ ਸੰਕਲਪ ‘ਤੇ ਉਸਾਰਿਆ ਜਾਣਾ ਚਾਹੀਦਾ ਹੈ।”
ਆਪ ਲਈ ਲੋਕਾਂ ਦੇ ਵਧ ਰਹੇ ਸਮਰਥਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਪ ਲਈ ਲੋਕਾਂ ਦੇ ਵਧਦੇ ਸਮਰਥਨ ਨਾਲ ਵਿਰੋਧੀ ਧਿਰਾਂ ਨਿਰਾਸ਼ ਅਤੇ ਬੁਖਲਾਹਟ ਵਿੱਚ ਹਨ। ਉਨ੍ਹਾਂ ਦੀ ਇਹ ਬੁਖਲਾਹਟ ਸਾਡੀ ਸਰਕਾਰ ਦੇ ਕੰਮਾਂ ਅਤੇ ਲੋਕ ਭਲਾਈ ਪ੍ਰਤੀ ਵਚਨਬੱਧਤਾ ਵਿੱਚ ਲੋਕਾਂ ਦੇ ਭਰੋਸੇ ਦਾ ਸਾਹਮਣਾ ਕਰਨ ਵਿੱਚ ਉਨ੍ਹਾਂ ਦੀ ਅਸਮਰੱਥਾ ਨੂੰ ਦਰਸਾਉਂਦੀ ਹੈ। ਇੱਕ ਭਰੋਸੇਯੋਗ ਬਦਲ ਪੇਸ਼ ਕਰਨ ਦੀ ਬਜਾਏ ਵਿਰੋਧੀ ਧਿਰ ਆਪ ਲਈ ਲੋਕਾਂ ਦੇ ਸਮਰਥਨ ਨੂੰ ਬਰਦਾਸ਼ਤ ਨਹੀਂ ਕਰ ਰਹੀ।”
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ, “ਸਾਡੀ ਸਰਕਾਰ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ, ਜਨਤਕ ਸੇਵਾਵਾਂ ਨੂੰ ਮਜ਼ਬੂਤ ਕਰਨ ਅਤੇ ਇਸ ਦੇ ਲੋਕਾਂ ਲਈ ਬਿਹਤਰ ਮੌਕੇ ਪੈਦਾ ਕਰਨ ਲਈ ਕੰਮ ਕਰ ਰਹੀ ਹੈ। ਅਸੀਂ ਆਪਣੇ ਕਿਸਾਨਾਂ, ਨੌਜਵਾਨਾਂ, ਮਜ਼ਦੂਰਾਂ ਅਤੇ ਆਮ ਪਰਿਵਾਰਾਂ ਨਾਲ ਡਟ ਕੇ ਖੜ੍ਹੇ ਹਾਂ। ਪੰਜਾਬ ਦੀ ਤਰੱਕੀ ਅਤੇ ਇਸ ਦੇ ਲੋਕਾਂ ਦੀ ਭਲਾਈ ਸਾਡੀ ਪਹਿਲ ਬਣੀ ਹੋਈ ਹੈ ਅਤੇ ਅਸੀਂ ਉਨ੍ਹਾਂ ਦੀਆਂ ਆਸਾਂ-ਉਮੀਦਾਂ ਨੂੰ ਪੂਰਾ ਕਰਨ ਲਈ ਦ੍ਰਿੜ੍ਹ ਸੰਕਲਪ ਨਾਲ ਕੰਮ ਕਰਦੇ ਰਹਾਂਗੇ।”
ਆਪਣੀ ਸਰਕਾਰ ਦੇ ਪੰਜਾਬ ਦੇ ਹੱਕਾਂ ਦੀ ਰਾਖੀ ਦੇ ਸੰਕਲਪ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਹੱਕ, ਗੈਰਤ ਅਤੇ ਹਿੱਤ ਅਟੁੱਟ ਹਨ। ਕੋਈ ਵੀ ਸਿਆਸੀ ਦਬਾਅ ਜਾਂ ਚੋਣ ਸਮੀਕਰਨ ਸਾਨੂੰ ਅਨਿਆਂ ਵਿਰੁੱਧ ਆਵਾਜ਼ ਚੁੱਕਣ ਅਤੇ ਸੂਬੇ ਦੇ ਜਾਇਜ਼ ਹੱਕਾਂ ਲਈ ਲੜਨ ਤੋਂ ਨਹੀਂ ਰੋਕ ਸਕਦਾ। ਪੰਜਾਬ ਦੇ ਲੋਕਾਂ ਨੇ ਹਮੇਸ਼ਾ ਧੱਕੇਸ਼ਾਹੀ ਵਿਰੁੱਧ ਆਵਾਜ਼ ਬੁਲੰਦ ਕੀਤੀ ਹੈ ਅਤੇ ਅੱਗੇ ਵੀ ਕਰਦੇ ਰਹਿਣਗੇ।”
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ,“ਪੰਜਾਬ ਦੇ ਪਾਣੀ, ਇਸ ਦੀਆਂ ਸੰਸਥਾਵਾਂ ਅਤੇ ਇਸ ਦੇ ਜਾਇਜ਼ ਵਿੱਤੀ ਬਕਾਏ ਨੂੰ ਸਿਆਸੀ ਸੌਦੇਬਾਜ਼ੀ ਦੇ ਮੋਹਰੇ ਨਹੀਂ ਬਣਾਇਆ ਜਾ ਸਕਦਾ। ਅਸੀਂ ਆਪਣੇ ਸੂਬੇ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਦਾ ਡਟ ਕੇ ਬਚਾਅ ਕਰਾਂਗੇ। ਪੰਜਾਬ ਨੇ ਦੇਸ਼ ਲਈ ਅਥਾਹ ਯੋਗਦਾਨ ਪਾਇਆ ਹੈ ਅਤੇ ਇਸ ਦੇ ਲੋਕ ਸਤਿਕਾਰ, ਬਰਾਬਰੀ ਅਤੇ ਇਨਸਾਫ਼ ਦੇ ਹੱਕਦਾਰ ਹਨ। ਸਾਡੀ ਸਰਕਾਰ ਪੰਜਾਬ ਦੇ ਹੱਕਾਂ ਨਾਲ ਕਦੇ ਵੀ ਸਮਝੌਤਾ ਨਹੀਂ ਕਰੇਗੀ,”

 

#BhagwantMann #PunjabCM #PunjabRights #PunjabUniversity #SavePunjabWaters #RDF #CenterVsPunjab #AamAadmiParty #AAPPunjab #ModiGovt #PunjabPolitics #StandWithPunjab #PunjabFarmers #SavePunjab #BJPExposed #AkaliDal #PunjabDevelopment #RuralDevelopment #VoiceOfPunjab #FederalRights #YouthOfPunjab #PunjabHeritage #HonestGovernance #PunjabElections #JusticeForPunjab #FinancialRights #PunjabNews #CMBhagwantMann #AntiPunjabPolicies #ProtectPunjab #WaterRights #EducationHeritage #FarmersFirst #PoliticalUpdates #SocialJustice #Accountability #PoliticalTruth #SupportPunjab #StateRights #PoliticalDialogue #StrongPunjab #PunjabIntegrity #PublicSupport #FutureOfPunjab #DrugFreePunjab #YouthEmpowerment #DevelopmentFirst #TrueLeadership #IndianPolitics #PunjabStandUp
Views: 6
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: “ਸਾਡੀ ਸਰਕਾਰ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨਜਨਤਕ ਸੇਵਾਵਾਂ ਨੂੰ ਮਜ਼ਬੂਤ ਕਰਨ ਅਤੇ ਇਸ ਦੇ ਲੋਕਾਂ ਲਈ ਬਿਹਤਰ ਮੌਕੇ ਪੈਦਾ ਕਰਨ ਲਈ ਕੰਮ ਕਰ ਰਹੀ ਹੈ। ਅਸੀਂ ਆਪਣੇ ਕਿਸਾਨਾਂਨੌਜਵਾਨਾਂਮਜ਼ਦੂਰਾਂ ਅਤੇ ਆਮ ਪਰਿਵਾਰਾਂ ਨਾਲ ਡਟ ਕੇ ਖੜ੍ਹੇ ਹਾਂ। ਪੰਜਾਬ ਦੀ ਤਰੱਕੀ ਅਤੇ ਇਸ ਦੇ ਲੋਕਾਂ ਦੀ ਭਲਾਈ ਸਾਡੀ ਪਹਿਲ ਬਣੀ ਹੋਈ ਹੈ ਅਤੇ ਅਸੀਂ ਉਨ੍ਹਾਂ ਦੀਆਂ ਆਸਾਂ-ਉਮੀਦਾਂ ਨੂੰ ਪੂਰਾ ਕਰਨ ਲਈ ਦ੍ਰਿੜ੍ਹ ਸੰਕਲਪ ਨਾਲ ਕੰਮ ਕਰਦੇ ਰਹਾਂਗੇ।”ਮੁੱਖ ਮੰਤਰੀ ਨੇ ਸਪੱਸ਼ਟ ਕੀਤਾ
Previous Post

SIR ਦੇ ਵਿਰੋਧ ਲਈ ਕਾਂਗਰਸ ਵੱਲੋਂ 1 ਨਵੰਬਰ ਦੀ ਤਾਰੀਖ ਚੁਣਨਾ ਖੜ੍ਹੇ ਕਰਦਾ ਹੈ ਗੰਭੀਰ ਸਵਾਲ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Next Post

ਗੈਂਗਸਟਰਾਂ ’ਤੇ ਵਾਰ’ ਦਾ 279ਵਾਂ ਦਿਨ: ਪੰਜਾਬ ਪੁਲਿਸ ਵੱਲੋਂ 543 ਥਾਵਾਂ ’ਤੇ ਛਾਪੇਮਾਰੀ; 231 ਕਾਬੂ

Next Post
ਗੈਂਗਸਟਰਾਂ ’ਤੇ ਵਾਰ’ ਦਾ 279ਵਾਂ ਦਿਨ: ਪੰਜਾਬ ਪੁਲਿਸ ਵੱਲੋਂ 543 ਥਾਵਾਂ ’ਤੇ ਛਾਪੇਮਾਰੀ; 231 ਕਾਬੂ

ਗੈਂਗਸਟਰਾਂ ’ਤੇ ਵਾਰ’ ਦਾ 279ਵਾਂ ਦਿਨ: ਪੰਜਾਬ ਪੁਲਿਸ ਵੱਲੋਂ 543 ਥਾਵਾਂ ’ਤੇ ਛਾਪੇਮਾਰੀ; 231 ਕਾਬੂ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800