ਚੰਡੀਗੜ੍ਹ, 5 ਫਰਵਰੀ (ਪ੍ਰੈਸ ਕੀ ਤਾਕਤ ਬਿਊਰੋ): – 15ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ ਗਿਆਰ੍ਹਵੇਂ ਸਮਾਗਮ ਲਈ ਰਾਜਪਾਲ ਪੰਜਾਬ ਵੱਲੋਂ 20 ਫਰਵਰੀ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਸਕੱਤਰੇਤ ਦੇ ਸਕੱਤਰ ਸ਼ਸ਼ੀ ਲਖਨਪਾਲ ਮਿਸ਼ਰਾ ਨੇ ਦਿੱਤੀ।