No Result
View All Result
Monday, July 6, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ ਪੰਜਵੀਂ ਅੱਠਵੀਂ ਤੇ ਦਸਵੀਂ ਕਲਾਸ ਦਾ ਨਤੀਜਾ

admin by admin
May 29, 2020
in PUNJAB
0
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ ਪੰਜਵੀਂ ਅੱਠਵੀਂ ਤੇ ਦਸਵੀਂ ਕਲਾਸ ਦਾ ਨਤੀਜਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

* ਓਪਨ ਸਕੂਲ, ਸੁਨਿਹਰੀ ਮੌਕੇ, ਕਾਰਗੁਜ਼ਾਰੀ ਸੁਧਾਰ ਤੇ ਵਾਧੂ ਵਿਸ਼ਿਆਂ ਵਾਲੇ ਵਿਦਿਆਰਥੀਆਂ ਦੇ ਲਏ ਜਾਣਗੇ ਪੇਪਰ: ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ

ਚੰਡੀਗੜ, 29 ਮਈ (ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਸ਼ੁਕਰਵਾਰ ਨੂੰ ਪੰਜਵੀਂ, ਅੱਠਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੇ ਗ੍ਰੇਡਿੰਗ ਦੇ ਆਧਾਰ ‘ਤੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਨਤੀਜੇ ਬੋਰਡ ਦੀ ਵੈਬਸਾਈਟ ਅਤੇ www.pseb.ac.in ਅਤੇ www.indiaresults.com ‘ਤੇ ਉਪਲਬਧ ਹੋਣਗੇ। ਇਸੇ ਦੌਰਾਨ ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਇਹ ਨਤੀਜੇ ਸਿਰਫ਼ ਰੈਗੂਲਰ/ਰਜਿਸਟਰਡ ਵਿਦਿਆਰਥੀਆਂ ਦੀ ਕੰਟੀਨਿਊਸ ਕੰਪ੍ਰੀਹੈਂਸਿਵ ਇਵੈਲਿਊਏਸ਼ਨ (ਸੀ.ਸੀ.ਈ.) ਦੇ ਆਧਾਰ ‘ਤੇ ਜਾਰੀ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਬੋਰਡ ਵੱਲੋਂ ਓਪਨ ਸਕੂਲ, ਸੁਨਿਹਰੀ ਮੌਕੇ, ਕਾਰਗੁਜ਼ਾਰੀ ਸੁਧਾਰ ਅਤੇ ਵਾਧੂ ਵਿਸ਼ਿਆਂ ਵਾਲੇ ਮੈਟਿ੍ਰਕ ਪੱਧਰ ਦੇ ਵਿਦਿਆਰਥੀਆਂ ਦੇ ਪੇਪਰ ਜਲਦ ਲਏ ਜਾਣਗੇ ਕਿਉਕਿ ਉਨਾਂ ਦੇ ਮੁਲਾਂਕਣ ਲਈ ਸੀ.ਸੀ.ਈ. ਦੀ ਵਿਵਸਥਾ ਨਹੀਂ ਹੁੰਦੀ।
ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਪਨ ਸਕੂਲ, ਸੁਨਿਹਰੀ ਮੌਕੇ, ਕਾਰਗੁਜ਼ਾਰੀ ਸੁਧਾਰ ਅਤੇ ਵਾਧੂ ਵਿਸ਼ਿਆਂ ਦੇ ਵਿਦਿਆਰਥੀਆਂ ਦੀਆਂ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਲਦ ਜਾਰੀ ਕਰ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਕੋਵਿਡ-19 ਦੀ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਮਾਹੌਲ ਸੁਖਾਵਾਂ ਹੋਣ ‘ਤੇ ਹੀ ਇਨਾਂ ਤੇ ਬਾਰਵੀਂ ਦੀਆਂ ਬਾਕੀ ਰਹਿੰਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕੀਤੀ ਜਾਵੇਗੀ।
ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਇਹ ਨਤੀਜੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦਸ਼ਾਂ ਦੇ ਆਧਾਰ ‘ਤੇ ਹੀ ਐਲਾਨੇ ਗਏ ਹਨ। ਉਨਾਂ ਕਿਹਾ ਕਿ ਓਪਨ ਸਕੂਲ ਜਾਂ ਇਨਾਂ ਹੋਰ ਸ਼੍ਰੇਣੀਆਂ ‘ਚ ਸੀ.ਸੀ.ਈ. ਦੇ ਵਿਵਸਥਾ ਨਹੀਂ ਹੁੰਦੀ ਜਿਸ ਕਾਰਨ ਇਨਾਂ ਸ਼੍ਰੇਣੀਆਂ ਅਧੀਨ ਆਉਦੇ ਵਿਦਿਆਰਥੀਆਂ ਦੇ ਪੇਪਰ ਲਏ ਜਾਣੇ ਜ਼ਰੂਰੀ ਹਨ।
ਸ਼੍ਰੀ ਸਿੰਗਲਾ ਨੇ ਕਿਹਾ ਕਿ ਸਿੱਖਿਆ ਵਿਭਾਗ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਬਾਕੀ ਰਹਿੰਦੀਆਂ ਪ੍ਰੀਖਿਆਵਾਂ ਲੈਣ ਮੌਕੇ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਲੋੜੀਂਦੀਆਂ ਸਾਰੀਆਂ ਸਾਵਧਾਨੀਆਂ ਵਰਤਣੀਆਂ ਯਕੀਨੀ ਬਣਾਏਗਾ ਤਾਂ ਜੋ ਵਿਦਿਆਰਥੀਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾਵਾਇਰਸ ਨੂੰ ਲੈ ਕੇ ਸਕੂਲੀ ਗਤੀਵਿਧੀਆਂ ‘ਤੇ ਲਗਾਈਆਂ ਗਈਆਂ ਰੋਕਾਂ ਹਟਾਉਣ ਤੋਂ ਬਾਅਦ ਹੀ ਸੁਰੱਖਿਅਤ ਤਰੀਕੇ ਨਾਲ ਪ੍ਰੀਖਿਆਵਾਂ ਲੈਣ ਲਈ ਡੇਟਸ਼ੀਟ ਜਾਰੀ ਕੀਤੀ ਜਾਵੇਗੀ।

Post Views: 42
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Punjab School Education Board decalared results students of class VVIII and Matriculation on Friday on the basis of grading system. The results have been uploaded on PSEB’s official website www.pseb.ac.in and www.indiaresults.com. Meanwhile
Previous Post

ਡਿਪਟੀ ਕਮਿਸ਼ਨਰ ਜਲੰਧਰ ਵਲੋਂ ਅਧਿਕਾਰੀਆਂ ਨੂੰ ਟਿੱਡੀ ਦਲ ਪ੍ਰਤੀ ਚੌਕਸ ਰਹਿਣ ਦੀਆਂ ਹਦਾਇਤਾਂ

Next Post

ਪੰਜਾਬ ਸਰਕਾਰ ਵੱਲੋਂ ਆਵਾਜਾਈ ਦੇ ਸਾਧਨਾਂ ਰਾਹੀਂ ਪੰਜਾਬ ਸੂਬੇ ਵਿੱਚ ਆਉਣ ਵਾਲੇ ਵਿਅਕਤੀਆਂ ਲਈ ਦਿਸ਼ਾ-ਨਿਰਦੇਸ਼ ਜਾਰੀ

Next Post

ਪੰਜਾਬ ਸਰਕਾਰ ਵੱਲੋਂ ਆਵਾਜਾਈ ਦੇ ਸਾਧਨਾਂ ਰਾਹੀਂ ਪੰਜਾਬ ਸੂਬੇ ਵਿੱਚ ਆਉਣ ਵਾਲੇ ਵਿਅਕਤੀਆਂ ਲਈ ਦਿਸ਼ਾ-ਨਿਰਦੇਸ਼ ਜਾਰੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800